ਬੇਗਮਪੁਰਾ ਟਾਈਗਰ ਫੋਰਸ ਨੇ ਐਸਡੀਐਮ ਰਾਹੀਂ ਰਾਸ਼ਟਰਪਤੀ ਨੂੰ ਭੇਜਿਆ ਮੰਗ ਪੱਤਰ 

Spread the love

 ਬਾਬਾ ਸਾਹਿਬ ਦਾ ਅਪਮਾਨ ਤੇ ਨਿਰਾਦਰ ਕਿਸੇ ਵੀ ਰੂਪ ਵਿੱਚ ਬਰਦਾਸ਼ਤ ਨਹੀਂ- ਧਰਮਪਾਲ

ਮਾਛੀਵਾੜਾ ਸਾਹਿਬ, 31 ਦਸੰਬਰ (ਸੁੱਚਾ ਬੰਗੜ)-ਬਾਬਾ ਸਾਹਿਬ ਡਾਕਟਰ ਭੀਮ ਰਾਓ ਅੰਬੇਡਕਰ ਜੀ ਬਾਰੇ ਲੋਕ ਸਭਾ ਦੌਰਾਨ ਗ੍ਰਹਿ ਮੰਤਰੀ ਅਮਿਤ ਸ਼ਾਹ ਵੱਲੋਂ ਕੀਤੀ ਗਈ ਟਿੱਪਣੀ ਨੂੰ ਲੈ ਕੇ ਹਰ ਵਰਗ ਵਿੱਚ ਰੋਸ ਪਾਇਆ ਜਾ ਰਿਹਾ ਹੈ। ਇਸੇ ਤਹਿਤ ਸਮੂਹ ਬੇਗਮਪੁਰਾ ਟਾਈਗਰ ਫੋਰਸ ਵੱਲੋਂ ਵੀ ਬਾਬਾ ਸਾਹਿਬ ਉੱਪਰ ਕੀਤੀ ਗਈ ਟਿੱਪਣੀ ਨੂੰ ਲੈ ਕੇ ਗ੍ਰਹਿ ਮੰਤਰੀ ਦੇ ਬਿਆਨ ਦੀ ਨਿੰਦਿਆ ਕੀਤੀ ਗਈ ਅਤੇ ਭਾਰੀ ਰੋਸ ਪਾਇਆ ਜਾ ਰਿਹਾ ਹੈ। ਬੇਗਮਪੁਰਾ ਟਾਈਗਰ ਫੋਰਸ ਵੱਲੋਂ ਐਸਡੀਐਮ ਸਮਰਾਲਾ ਰਾਹੀਂ ਦੇਸ਼ ਦੇ ਰਾਸ਼ਟਰਪਤੀ ਨੂੰ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਖਿਲਾਫ ਕਾਰਵਾਈ ਕਰਨ ਦੇ ਸਬੰਧ ਵਿੱਚ ਮੰਗ ਪੱਤਰ ਭੇਜਿਆ ਗਿਆ। ਬੇਗਮਪੁਰਾ ਟਾਈਗਰ ਫੋਰਸ ਤੇ ਕੌਮੀ ਪ੍ਰਧਾਨ ਧਰਮਪਾਲ ਅਤੇ ਵਾਈਸ ਪ੍ਰਧਾਨ ਕ੍ਰਿਸ਼ਨ ਲਾਲ ਨੇ ਪ੍ਰੈਸ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ  ਸੰਸਦ ਦੇ ਸਰਦ ਰੁੱਤ ਇਜਲਾਸ ਦੌਰਾਨ ਸੰਸਦ ਵਿੱਚ ਆਪਣੇ ਬਿਆਨ ਵਿੱਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਵੱਲੋਂ ਭਾਰਤੀ ਸੰਵਿਧਾਨ ਦੇ ਨਿਰਮਾਤਾ ਅਤੇ ਕਰੋੜਾਂ ਅਨੁਸੂਚਿਤ ਜਾਤੀਆਂ, ਜਨ ਜਾਤੀਆਂ ਦੇ ਮਸੀਹਾ ਪ੍ਰੇਰਨਾਂ ਅਤੇ ਮੁਕਤੀ ਦਾਤਾ ਬਾਬਾ ਸਾਹਿਬ ਭੀਮ ਰਾਓ ਅੰਬੇਡਕਰ ਜੀ ਪ੍ਰਤੀ ਮੰਦਭਾਗੀ ਅਤੇ ਮਜਾਕੀਆ ਸ਼ਬਦ ਵਰਤੇ ਗਏ ਹਨ। ਇਹ ਨਾ ਸਿਰਫ ਮੰਦਭਾਗੀ ਭਾਸ਼ਾ ਹੈ ਸਗੋਂ ਬਾਬਾ ਸਾਹਿਬ ਪ੍ਰਤੀ ਡੂੰਘੀ ਸੰਵੇਦਨਸ਼ੀਲਤਾ ਅਤੇ ਜਾਤੀਵਾਦ ਅਤੇ ਮਾਨਸਿਕਤਾ ਨੂੰ ਵੀ ਦਰਸਾਉਂਦਾ ਹੈ। ਇਸ ਕਾਰਨ ਬੇਗਮਪੁਰਾ ਟਾਈਗਰ ਫੋਰਸ ਅਤੇ ਭਾਰਤ ਦੇ ਅੰਬੇਡਕਰਵਾਦੀ ਵਿਅਕਤੀਆਂ ਦੇ ਸਵੈਮਾਣ ਨੂੰ ਭਾਰੀ ਠੇਸ ਪਹੁੰਚੀ ਹੈ ਅਤੇ ਇਸ ਸਬੰਧੀ ਸਮਾਜ ਦੇ ਹਰ ਵਰਗ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਭਾਰਤ ਦੇ ਸਵਿਧਾਨ ਦੀ ਰਚਨਾਂ ਕਰਨ ਵਾਲੇ ਅਤੇ ਦੇਸ਼ ਨੂੰ ਲੋਕਤੰਤਰਿਕ ਕਦਰਾਂ ਕੀਮਤਾਂ ਪ੍ਰਦਾਨ ਕਰਨ ਵਾਲੇ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਦਾ ਇਸ ਤਰ੍ਹਾਂ ਅਪਮਾਨ ਅਤੇ ਨਿਰਾਦਰ ਲੋਕਾਂ ਨੂੰ ਕਿਸੇ ਵੀ ਰੂਪ ਵਿੱਚ ਬਰਦਾਸ਼ਤ ਨਹੀਂ ਹੈ। ਸੰਵਿਧਾਨਿਕ ਕਦਰਾਂ ਕੀਮਤਾਂ ਦੀ ਰਾਖੀ ਲਈ ਤੇ ਸਮਾਜ ਦੇ ਵਡੇਰੇ ਹਿੱਤਾਂ ਦੀ ਰਾਖੀ ਲਈ ਬੇਗਮਪੁਰਾ ਟਾਈਗਰ ਫੋਰਸ ਨੇ ਮੰਗ ਕਿ ਸੰਵਿਧਾਨ ਦੇ ਰੁਚੇਤਾ ਡਾ. ਭੀਮ ਰਾਓ ਅੰਬੇਡਕਰ ਜੀ ਦੀ ਸ਼ਾਨ ਦੇ ਖਿਲਾਫ ਅੱਪਸ਼ਬਦ ਬੋਲ ਕੇ ਉਨ੍ਹਾਂ ਦੀ ਸੰਵਿਧਾਨਿਕ ਪਦਵੀ ਨੂੰ ਅਪਮਾਨ ਕਰਨ ਵਾਲੇ
ਮਨੋਵਾਦੀ ਸੋਚ ਧਾਰਨੀ ਭਾਰਤ ਸਰਕਾਰ ਦੇ ਗ੍ਰਹਿ ਮੰਤਰੀ ਅੰਮਿਤ ਸ਼ਾਹ ਦਾ ਹਾਲੇ ਵੀ ਆਪਣੇ ਅਹੁਦੇ  ਤੇ ਬਣੇ ਰਹਿਣਾ ਭਾਰਤੀ ਸੰਵਿਧਾਨ ਅਤੇ ਦੇਸ਼ ਗਣਤੰਤਰਤਾ ਦੀ ਭਾਵਨਾਂ ਦੇ ਉਲਟ ਹੈ। ਇਸ ਲਈ ਅੰਮਿਤ ਸ਼ਾਹ ਦੇ ਖਿਲਾਫ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇ ਤੇ ਅੰਮਿਤ ਸ਼ਾਹ ਨੂੰ ਦੇਸ਼ ਦੇ ਸੰਵਿਧਾਨਿਕ ਆਹੁੰਦੇ ਤੋਂ ਤੁਰੰਤ ਬਰਖਾਸਿਤ ਕੀਤਾ ਜਾਵੇ। ਸੰਵਿਧਾਨਿਕ ਕਦਰਾਂ ਕੀਮਤਾਂ ਦੀ ਰਾਖੀ ਕਰਦੇ ਹੋਏ ਇਸ ਗੰਭੀਰ ਮਾਮਲੇ ਨੂੰ ਤਵੱਜੋਂ ਦਿੰਦੇ ਹੋਏ ਢੁੱਕਵੇ ਕਦਮ ਉਠਾ ਕੇ ਦੇਸ਼ ਦੇ ਲੋਕਾਂ ਵਿੱਚ ਬਲ ਰਹੀ ਰੋਹ ਦੀ ਜਵਾਲਾ ਨੂੰ ਠੰਢਾ ਕਰਨ ਵਿੱਚ ਆਪਣਾ ਯੋਗਦਾਨ ਦੇਵੋਗੇ। ਇਸ ਮੌਕੇ ਰਾਮਜੀ ਦਾਸ, ਦੀਪ ਮਾਛੀਵਾੜਾ,ਕੁਲਵਿੰਦਰ ਸਿੰਘ, ਚਰਨਜੀਤ ਆਦਿ ਹਾਜ਼ਰ ਸਨ।
  • Related Posts

    ਭਾਜਪਾ ਆਗੂ ਦੀਪਕ ਸ਼ਰਮਾ ਨੇ ਭਾਜਪਾ ਵਰਕਰਾਂ ਨਾਲ ਰਲ ਕੇ ਮਨਾਇਆ ਡਾਕਟਰ ਭੀਮ ਰਾਓ ਅੰਬੇਡਕਰ ਦਾ ਜਨਮ ਦਿਵਸ

    Spread the love

    Spread the loveਕੀਤੇ ਸ਼ਰਧਾ ਦੇ ਫੁੱਲ ਭੇਟ ਤੇ ਕੱਟੇ ਗਏ ਕੇਕ। ਫਿਰੋਜ਼ਪੁਰ 15 ਅਪ੍ਰੈਲ (ਅਸ਼ੋਕ ਭਾਰਦਵਾਜ) ਭਾਰਤੀ ਜਨਤਾ ਪਾਰਟੀ ਦੇ ਵਰਕਰਾਂ ਵੱਲੋਂ ਭਾਜਪਾ ਦੇ ਆਗੂ ਦੀਪਕ ਸ਼ਰਮਾ ਦੀ ਅਗਵਾਈ ਹੇਠ…

    ਸੰਤ ਸੁਖਜੀਤ ਸਿੰਘ ਸੀਚੇਵਾਲ ਨੇ ਭੁਲੱਥ ਪਹੁੰਚਕੇ ਕਾਲੀ ਵੇਈਂ ਘਾਟ  ‘ਤੇ ਕੀਤਾ ਸਫਾਈ ਮੁਹਿੰਮ ਦਾ ਮੁਆਇਨਾ 

    Spread the love

    Spread the love ਭੁਲੱਥ 12 ਅਪ੍ਰੈਲ (ਕੰਨੂੰ ਭੁਲੱਥ) ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਖਾਲਸਾ ਸਾਜਨਾ ਦਿਵਸ ਤੇ ਵਿਸਾਖੀ ਦੇ ਪਵਿੱਤਰ ਤਿਉਹਾਰ ਸਬੰਧੀ ਕਾਲੀ ਵੇਈਂ ਦੀ ਸਾਫ ਸਫਾਈ ਕਰਕੇ ਵੱਖ-ਵੱਖ…

    Leave a Reply

    Your email address will not be published. Required fields are marked *