ਸ੍ਰੀ ਗੋਇੰਦਵਾਲ ਸਾਹਿਬ ਵਿਖੇ ਕੇਕ ਕੱਟ ਕੇ ਮਨਾਇਆ ਗਿਆ ਇੰਡੀਅਨ ਆਇਲ ਦਾ ਸਥਾਪਨਾ ਦਿਵਸ,  ਡਿਸਟ੍ਰਿਕਟ ਇੰਚਾਰਜ ਨੀਰਜ ਸ਼ਰਮਾ ਨੇ ਕੀਤੀ ਸ਼ਿਰਕਤ

Spread the love
​ਸ੍ਰੀ ਗੋਇੰਦਵਾਲ ਸਾਹਿਬ (ਕਰਨੈਲ ਸਿੰਘ):- ਸ੍ਰੀ ਗੋਇੰਦਵਾਲ ਸਾਹਿਬ ਵਿਖੇ ਸਥਿਤ ਇੰਡੀਅਨ ਐਲ.ਪੀ.ਜੀ. ਗੈਸ ਏਜੰਸੀ ਵਿਖੇ ਇੰਡੀਅਨ ਆਇਲ ਕੰਪਨੀ ਦਾ ਸਥਾਪਨਾ ਦਿਵਸ ਬਹੁਤ ਹੀ ਉਤਸ਼ਾਹ ਨਾਲ ਮਨਾਇਆ ਗਿਆ। ਏਜੰਸੀ ਦੇ ਮਾਲਕ ਅਮਰਿੰਦਰ ਸਿੰਘ ਦੀ ਦੇਖ-ਰੇਖ ਹੇਠ ਕਰਵਾਏ ਗਏ ਇਸ ਵਿਸ਼ੇਸ਼ ਸਮਾਗਮ ਵਿੱਚ ਕੰਪਨੀ ਦੇ ਡਿਸਟ੍ਰਿਕਟ ਇੰਚਾਰਜ ਨੀਰਜ ਸ਼ਰਮਾ ਨੇ ਉਚੇਚੇ ਤੌਰ ‘ਤੇ ਸ਼ਿਰਕਤ ਕੀਤੀ।​ਸਮਾਗਮ ਦੌਰਾਨ ਏਜੰਸੀ ਮਾਲਕ ਅਮਰਿੰਦਰ ਸਿੰਘ, ਡਿਸਟ੍ਰਿਕਟ ਇੰਚਾਰਜ ਨੀਰਜ ਸ਼ਰਮਾ ਅਤੇ ਇਲਾਕੇ ਦੀਆਂ ਪ੍ਰਮੁੱਖ ਸ਼ਖਸੀਅਤਾਂ ਵੱਲੋਂ ਸਮੂਹ ਸਟਾਫ਼ ਦੀ ਹਾਜ਼ਰੀ ਵਿੱਚ ਵਿਸ਼ੇਸ਼ ਤੌਰ ‘ਤੇ ਕੇਕ ਕੱਟ ਕੇ ਖੁਸ਼ੀ ਦਾ ਇਜ਼ਹਾਰ ਕੀਤਾ ਗਿਆ। ਇਸ ਮੌਕੇ ਡਿਸਟ੍ਰਿਕਟ ਇੰਚਾਰਜ ਨੀਰਜ ਸ਼ਰਮਾ ਨੇ ਇੰਡੀਅਨ ਆਇਲ ਦੇ ਸ਼ਾਨਦਾਰ ਇਤਿਹਾਸ ਅਤੇ ਕੰਪਨੀ ਵੱਲੋਂ ਦਿੱਤੀਆਂ ਜਾ ਰਹੀਆਂ ਉੱਚ ਪੱਧਰੀ ਸੇਵਾਵਾਂ ‘ਤੇ ਚਾਨਣਾ ਪਾਇਆ।​ਇਸ ਅਵਸਰ ‘ਤੇ ਪਹੁੰਚੇ ਇਲਾਕੇ ਦੇ ਮੋਹਤਬਰਾਂ, ਪਤਵੰਤੇ ਸੱਜਣਾਂ ਅਤੇ ਗਾਹਕਾਂ ਦਾ ਮੂੰਹ ਮਿੱਠਾ ਕਰਵਾਇਆ ਗਿਆ। ਏਜੰਸੀ ਮਾਲਕ ਅਮਰਿੰਦਰ ਸਿੰਘ ਨੇ ਆਏ ਹੋਏ ਮਹਿਮਾਨਾਂ ਦਾ ਧੰਨਵਾਦ ਕਰਦਿਆਂ ਭਰੋਸਾ ਦਿਵਾਇਆ ਕਿ ਖਪਤਕਾਰਾਂ ਨੂੰ ਰਸੋਈ ਗੈਸ ਦੀ ਨਿਰਵਿਘਨ ਅਤੇ ਵੇਲੇ ਸਿਰ ਸਪਲਾਈ ਲਗਾਤਾਰ ਜਾਰੀ ਰਹੇਗੀ। ਇਸ ਮੌਕੇ ਏਜੰਸੀ ਦਾ ਸਮੂਹ ਸਟਾਫ਼ ਅਤੇ ਇਲਾਕਾ ਨਿਵਾਸੀ ਵੱਡੀ ਗਿਣਤੀ ਵਿੱਚ ਹਾਜ਼ਰ ਸਨ।
  • Related Posts

    ਅਬੋਹਰ ਬਾਰ ਐਸੋਸੀਏਸ਼ਨ ਚੋਣਾਂ: ਅਮਨਦੀਪ ਬੱਬੂ ਧਾਰੀਵਾਲ ਅਤੇ ਸਮੁੱਚੀ ਟੀਮ ਨੂੰ ਜਿੱਤ ‘ਤੇ ਮਿਲੀਆਂ ਮੁਬਾਰਕਾਂ

    Spread the love

    Spread the love ਪੱਟੀ ਸਦੀਕ, 14 ਸਤੰਬਰ (ਪੱਤਰ ਪ੍ਰੇਰਕ): ਸਥਾਨਕ ਬਾਰ ਐਸੋਸੀਏਸ਼ਨ ਦੀਆਂ ਹੋਈਆਂ ਚੋਣਾਂ ਵਿੱਚ ਜਿੱਤ ਪ੍ਰਾਪਤ ਕਰਨ ਵਾਲੇ ਨੁਮਾਇੰਦਿਆਂ ਨੂੰ ਵਕੀਲ ਭਾਈਚਾਰੇ ਵੱਲੋਂ ਭਰਵੀਆਂ ਵਧਾਈਆਂ ਦਿੱਤੀਆਂ ਗਈਆਂ ਹਨ।…

    ਫ੍ਰੀ ਪਰਿਵਾਰ ਪਰਾਮਰਸ਼ ਕੇਂਦਰ ਵੱਲੋਂ “ਮੇਰੀ ਸੰਵੇਦਨਾ–ਮੇਰਾ ਸਮਾਜ” ਵਿਸ਼ੇ ’ਤੇ ਸਫਲ ਸੈਮੀਨਾਰ ਆਯੋਜਿਤ

    Spread the love

    Spread the love ਅੰਮ੍ਰਿਤਸਰ 14ਸਤੰਬਰ(ਮਨਜੀਤ ਸਿੰਘ ਸ਼ੇਰਗਿੱਲ ) =ਸਮਾਜ ਸੇਵਾ ਦੇ ਖੇਤਰ ਵਿੱਚ ਸਰਗਰਮ ਫ੍ਰੀ ਪਰਿਵਾਰ ਪਰਾਮਰਸ਼ ਕੇਂਦਰ ਅਤੇ ਜਨ ਕਲਿਆਣ ਸੰਗਠਨ ਵੱਲੋਂ “ਮੇਰੀ ਸੰਵੇਦਨਾ–ਮੇਰਾ ਸਮਾਜ” ਵਿਸ਼ੇ ’ਤੇ ਇੱਕ ਪ੍ਰੇਰਣਾਦਾਇਕ…

    Leave a Reply

    Your email address will not be published. Required fields are marked *