ਕਾਮਰੇਡ ਗੁਰਨਾਮ ਸਿੰਘ ਦਾਊਦ ਦਾ ਦੁਖਦਾਈ ਵਿਛੋੜਾ, ਬੱਸ ਹੇਠ ਆਉਣ ਕਾਰਨ ਮੌਕੇ ‘ਤੇ ਮੌਤ 

Spread the love
ਤਰਨ ਤਾਰਨ, 1 ਸਤੰਬਰ( ਮੱਖਣ ਮਨੋਜ) – ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ (ਆਰ.ਐਮ.ਪੀ.ਆਈ.) ਦੀ ਕੇਂਦਰੀ ਕਮੇਟੀ ਦੇ ਮੈਂਬਰ ਅਤੇ ਦਿਹਾਤੀ ਮਜ਼ਦੂਰ ਸਭਾ ਦੇ ਸੂਬਾਈ ਜਨਰਲ ਸਕੱਤਰ ਸਾਥੀ ਗੁਰਨਾਮ ਸਿੰਘ ਦਾਊਦ ਦੇ ਬੇਵਕਤੀ ਵਿਛੋੜੇ ਦੀ ਦੁਖਦਾਈ ਖ਼ਬਰ ਸਾਹਮਣੇ ਆਈ ਹੈ।ਪ੍ਰਾਪਤ ਜਾਣਕਾਰੀ ਅਨੁਸਾਰ ਅੱਜ ਸਵੇਰੇ ਕਰੀਬ 8:30 ਵਜੇ ਰਈਆ ਮੰਡੀ ਨੇੜਲੇ ਪਿੰਡ ਬੁਟਾਰੀ ਵਿਖੇ ਇੱਕ ਤੇਜ਼ ਰਫ਼ਤਾਰ ਬੱਸ ਹੇਠਾਂ ਆਉਣ ਕਾਰਨ ਉਨ੍ਹਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਸਾਥੀ ਦਾਊਦ ਖਰਾਬ ਸਿਹਤ ਦੇ ਬਾਵਜੂਦ ਵੀ ਪਾਰਟੀ ਅਤੇ ਜਨ ਸੰਗਠਨਾਂ ਦੀਆਂ ਸਰਗਰਮੀਆਂ ਨੂੰ ਸੂਝ-ਬੂਝ ਨਾਲ ਅਗਵਾਈ ਦੇ ਰਹੇ ਸਨ ਅਤੇ ਅੱਜ ਵੀ ਉਹ ਜਲੰਧਰ ਵਿਖੇ ਹੋਣ ਜਾ ਰਹੀ ਕੁੱਲ ਹਿੰਦ ਕਿਸਾਨ ਮਹਾਸਭਾ ਦੀ ਕੌਮੀ ਕਾਨਫਰੰਸ ਦੀ ਕਾਮਯਾਬੀ ਲਈ ਜਨਤਕ ਉਗਰਾਹੀ ਕਰਨ ਲਈ ਜਾ ਰਹੇ ਸਨ।ਸਾਥੀ ਦਾਊਦ ਦੇ ਵਿਛੋੜੇ ‘ਤੇ ਆਰਐਮਪੀਆਈ ਦੇ ਜ਼ਿਲ੍ਹਾ ਤਰਨ ਤਾਰਨ ਦੇ ਪ੍ਰਧਾਨ ਚਮਨ ਲਾਲ ਦਰਾਜਕੇ, ਜ਼ਿਲ੍ਹਾ ਸਕੱਤਰ ਮੁਖਤਾਰ ਸਿੰਘ ਮੱਲਾ, ਜ਼ਿਲ੍ਹਾ ਵਿੱਤ ਸਕੱਤਰ ਬਲਦੇਵ ਸਿੰਘ ਪੰਡੋਰੀ, ਦਿਹਾਤੀ ਮਜ਼ਦੂਰ ਸਭਾ ਦੇ ਜ਼ਿਲ੍ਹਾ ਪ੍ਰਧਾਨ ਜਸਬੀਰ ਸਿੰਘ ਵੈਰੋਵਾਲ, ਜਮਹੂਰੀ ਕਿਸਾਨ ਸਭਾ ਦੇ ਜ਼ਿਲ੍ਹਾ ਪ੍ਰਧਾਨ ਮਨਜੀਤ ਸਿੰਘ ਬੱਗੂ, ਦਲਜੀਤ ਸਿੰਘ ਦਿਆਲਪੁਰਾ, ਸੀਟੀਯੂ ਦੇ ਸੂਬਾਈ ਆਗੂ ਧਰਮ ਸਿੰਘ ਪੱਟੀ, ਮਨਰੇਗਾ ਵਰਕਰਜ਼ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਜਸਬੀਰ ਕੌਰ ਕੈਰੋਵਾਲ, ਜ਼ਿਲ੍ਹਾ ਸਕੱਤਰ ਨਰਿੰਦਰ ਸਿੰਘ ਰਟੌਲ ਅਤੇ ਸ਼ਹੀਦ ਭਗਤ ਸਿੰਘ ਨੌਜਵਾਨ ਸਭਾ ਦੇ ਜ਼ਿਲ੍ਹਾ ਜਨਰਲ ਸਕੱਤਰ ਲਾਜਰ ਲਾਖਨਾ ਨੇ ਡੂੰਘੇ ਦੁੱਖ ਦਾ ਇਜ਼ਹਾਰ ਕਰਦਿਆਂ ਉਨ੍ਹਾਂ ਦੇ ਇਨਕਲਾਬੀ ਜਜ਼ਬੇ ਨੂੰ ਸੂਹੀ ਸਲਾਮ ਪੇਸ਼ ਕੀਤੀ ਹੈ।
  • Related Posts

    ਭਾਰਤ ਵਿਕਾਸ ਪ੍ਰੀਸ਼ਦ ਤਖਤਗੜ੍ਹ ਵੱਲੋਂ ਰਾਜ ਪੁਰਸਕਾਰ ਹਾਸਲ ਕਰਨ ’ਤੇ ਮਾਸਟਰ ਪ੍ਰਭਜੀਤ ਸਿੰਘ ਦਾ ਵਿਸ਼ੇਸ਼ ਸਨਮਾਨ

    Spread the love

    Spread the love ਕਾਹਨਪੁਰ ਖੂਹੀ , 4 ਅਕਤੂਬਰ (ਜਗਤਾਰ ਜੱਗੀ )-ਸੰਸਥਾ ਭਾਰਤ ਵਿਕਾਸ ਪ੍ਰੀਸ਼ਦ, ਤਖਤਗੜ੍ਹ ਵੱਲੋਂ ਸਰਕਾਰੀ ਮਿਡਲ ਸਕੂਲ ਭੋਜੇਮਾਜਰਾ ਵਿਖੇ ਸਾਇੰਸ ਮਾਸਟਰ ਵਜੋਂ ਸੇਵਾਵਾਂ ਨਿਭਾਅ ਰਹੇ ਪ੍ਰਭਜੀਤ ਸਿੰਘ ਦਾ…

    ਵਿਧਾਇਕ ਦਿਨੇਸ਼ ਚੱਢਾ ਵੱਲੋਂ 20 ਲੱਖ ਰੁਪਏ ਦੀ ਲਾਗਤ ਨਾਲ ਗੋਪਾਲਪੁਰ ਤੋਂ ਲਸਾੜੀ ਤੱਕ ਸੜਕ ਦਾ ਕੰਮ ਮੁਕੰਮਲ  ਨੂਰਪੁਰ ਬੇਦੀ ਦਲਜੀਤ ਚਨੌਲੀ  *ਲਗਭਗ ਇੱਕ ਕਿਲੋਮੀਟਰ ਲੰਬੀ ਸੜਕ ਬਣਨ ਨਾਲ ਇਲਾਕਾ ਵਾਸੀਆਂ ਨੂੰ ਮਿਲੇਗੀ ਸਹੂਲਤ; ਸਰਪੰਚ ਰੋਹਿਤ ਕੁਮਾਰ ਵਿੱਕੀ ਅਤੇ ਬਲਾਕ ਸੰਮਤੀ ਮੈਂਬਰ ਕਿਸ਼ਨ ਸਿੰਘ ਬਿੱਲਾ ਨੇ ਕੀਤਾ ਧੰਨਵਾਦ*

    Spread the love

    Spread the love ਨੂਰਪੁਰ ਬੇਦੀ(04/10/26) ਵਿਧਾਨ ਸਭਾ ਹਲਕਾ ਰੋਪੜ ਦੇ ਵਿਧਾਇਕ ਦਿਨੇਸ਼ ਚੱਢਾ ਵੱਲੋਂ ਇਲਾਕੇ ਦੇ ਵਿਕਾਸ ਕਾਰਜਾਂ ਤਹਿਤ ਗੋਪਾਲਪੁਰ ਤੋਂ ਲਸਾੜੀ ਤੱਕ ਜਾਣ ਵਾਲੀ ਸੜਕ ਦਾ ਨਿਰਮਾਣ ਕਾਰਜ 20…

    Leave a Reply

    Your email address will not be published. Required fields are marked *