1013 ਲੈਕਚਰਾਰ ਸਿੱਧੀ ਭਰਤੀ ਵਿੱਚ ਐੱਸ.ਸੀ. ਅਤੇ ਬੀ.ਸੀ. ਵਰਗ ਦਾ ਕੋਟਾ ਨਾ ਦੇਣ ਦੇ ਰੋਸ ਵਜੋਂ ਸਿੱਖਿਆ ਮੰਤਰੀ, ਭਲਾਈ ਸਕੱਤਰ ਅਤੇ ਸਿੱਖਿਆ ਸਕੱਤਰ ਦੇ ਫੂਕੇ ਗਏ ਪੁਤਲੇ 

Spread the love
ਕਪੂਰਥਲਾ, 1 ਸਤੰਬਰ ( ਕੌੜਾ )- ਐੱਸ.ਸੀ./ਬੀ.ਸੀ. ਅਧਿਆਪਕ ਯੂਨੀਅਨ ਪੰਜਾਬ ਵੱਲੋਂ ਅੱਜ 1 ਸਤੰਬਰ 2026 ਨੂੰ 1013 ਲੈਕਚਰਾਰ ਸਿੱਧੀ ਭਰਤੀ ਵਿੱਚ ਐੱਸ.ਸੀ. (25%) ਅਤੇ ਬੀ.ਸੀ. (12%) ਵਰਗ ਦਾ ਬਣਦਾ ਰਾਖਵਾਂ ਕੋਟਾ ਨਾ ਦੇਣ ਦੇ ਰੋਸ ਵਜੋਂ ਜਿਲ੍ਹਾ ਕਪੂਰਥਲਾ ਦੇ ਡੀ.ਸੀ. ਦਫਤਰ ਅੱਗੇ , ਸਿੱਖਿਆ ਮੰਤਰੀ, ਭਲਾਈ ਸਕੱਤਰ ਅਤੇ ਸਿੱਖਿਆ ਸਕੱਤਰ ਦੇ ਪੁਤਲੇ ਫੂਕ ਕੇ ਜੋਰਦਾਰ ਰੋਸ ਮੁਜ਼ਾਹਰਾ ਕੀਤਾ ਗਿਆ।ਇਸ ਮੌਕੇ ਜਿਲ੍ਹਾ ਪ੍ਰਧਾਨ  ਨਰਿੰਦਰ ਸਿੰਘ ਗਿੱਲ ਨੇ ਦੱਸਿਆ ਕਿ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਵੱਲੋਂ ਰਾਖਵਾਂਕਰਨ ਵਿਰੋਧੀ ਮਾਨਸਿਕਤਾ ਤਹਿਤ 1013 ਲੈਕਚਰਾਰ ਸਿੱਧੀ ਭਰਤੀ ਵਿੱਚ ਬਣਦਾ ਰਾਖਵਾਂ ਕੋਟਾ ਨਹੀਂ ਦਿੱਤਾ ਗਿਆ। ਇਸ ਮਸਲੇ ਦੇ ਸੁਖਾਵੇਂ ਹੱਲ ਲਈ ਸਟੇਟ ਕਮੇਟੀ ਵੱਲੋਂ ਪ੍ਰਿੰਸੀਪਲ ਸਕੱਤਰ ਭਲਾਈ ਵੀ. ਕੇ. ਮੀਨਾ ਅਤੇ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨਾਲ ਕਈ ਮੀਟਿੰਗਾਂ ਕੀਤੀਆਂ ਗਈਆਂ। ਇਹਨਾਂ ਮੀਟਿੰਗਾਂ ਵਿੱਚ ਆਗੂਆਂ ਵੱਲੋਂ ਤੱਥਾਂ ਸਹਿਤ ਸਿੱਧ ਕੀਤਾ ਗਿਆ ਅਤੇ ਸਬੂਤ ਦੇ ਕੇ ਪੱਖ ਰੱਖਿਆ ਗਿਆ ਕਿ ਵੱਖ-ਵੱਖ ਵਿਸ਼ਿਆਂ ਵਿੱਚ ਆਪਣੀ ਮੈਰਿਟ ਦੇ ਅਧਾਰ ‘ਤੇ ਭਰਤੀ ਹੋਏ ਐੱਸ.ਸੀ., ਬੀ.ਸੀ. ਉਮੀਦਵਾਰਾਂ ਨੂੰ ਹੀ ਰੋਸਟਰ ਨੁਕਤਿਆਂ ‘ਤੇ ਲਗਾਇਆ ਗਿਆ ਹੈ, ਜੋ ਕਿ ਰਾਖਵਾਂਕਰਨ ਨੀਤੀ, ਆਰ. ਕੇ. ਸੱਭਰਵਾਲ ਕੇਸ ਅਤੇ ਭਲਾਈ ਵਿਭਾਗ ਦੀਆਂ 10/7/1995 ਦੀਆਂ ਹਦਾਇਤਾਂ ਦੀ ਸ਼ਰੇਆਮ ਉਲੰਘਣਾ ਹੈ।ਇਸ ਤੋਂ ਵੀ ਅੱਗੇ, ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨੇ ਭਲਾਈ ਵਿਭਾਗ ਦੇ ਡਾਇਰੈਕਟਰ ਤੇ ਸਪੈਸ਼ਲ ਸਕੱਤਰ ਦੀ ਮੀਟਿੰਗ ਵਿੱਚ ਇਹ ਕਬੂਲਿਆ ਕਿ ਸਾਡੇ ਕੋਲ ਰਿਕਾਰਡ ਪੂਰਾ ਨਹੀਂ ਹੈ। ਅਜਿਹੇ ਵਿੱਚ ਸਵਾਲ ਪੈਦਾ ਹੁੰਦਾ ਹੈ ਕਿ ਅਧੂਰੇ ਰਿਕਾਰਡ ਦੇ ਅਧਾਰ ‘ਤੇ ਰਾਖਵਾਂ ਕੋਟਾ ਜ਼ੀਰੋ ਕਿਵੇਂ ਦਿਖਾ ਦਿੱਤਾ ਗਿਆ? ਭਲਾਈ ਵਿਭਾਗ ਦੇ ਅਧਿਕਾਰੀਆਂ ਵੱਲੋਂ ਵੀ ਰਾਖਵਾਂਕਰਨ ਨੂੰ ਸਹੀ ਢੰਗ ਨਾਲ ਲਾਗੂ ਕਰਾਉਣ, ਰੋਸਟਰ ਰਜਿਸਟਰ ਸਹੀ ਬਣਾਉਣ ਅਤੇ ਨਿਯਮਾਂ ਅਨੁਸਾਰ ਜਾਂਚ ਕਰਕੇ ਨਿਰੀਖਣ ਰਿਪੋਰਟ ਤਿਆਰ ਕਰਨ ਲਈ ਇਮਾਨਦਾਰੀ ਨਾਲ ਆਪਣੀ ਜ਼ਿੰਮੇਵਾਰੀ ਨਹੀਂ ਨਿਭਾਈ ਜਾ ਰਹੀ।ਇਸ ਦੇ ਰੋਸ ਵਜੋਂ ਅੱਜ ਜਿਲ੍ਹਾ ਪੱਧਰ ‘ਤੇ ਸਮੁੱਚੇ ਪੰਜਾਬ ਵਿੱਚ ਭਲਾਈ ਮੰਤਰੀ ਡਾਕਟਰ ਬਲਜੀਤ ਕੌਰ, ਸਿੱਖਿਆ ਮੰਤਰੀ ਹਰਜੋਤ ਬੈਂਸ, ਭਲਾਈ ਸਕੱਤਰ ਵੀ. ਕੇ. ਮੀਨਾ, ਅਤੇ ਸਿੱਖਿਆ ਸਕੱਤਰ ਸ੍ਰੀ ਮਤੀ ਸੋਨਾਲੀ ਗਿਰੀ ਦੇ ਪੁਤਲੇ ਫੂਕੇ ਗਏ ਹਨ। ਪੰਜਾਬ ਸਰਕਾਰ ਅਤੇ ਸਿੱਖਿਆ ਵਿਭਾਗ ਦਾ ਰਾਖਵਾਂਕਰਨ ਵਿਰੋਧੀ ਚਿਹਰਾ ਨੰਗਾ ਹੋ ਗਿਆ ਹੈ, ਜਿਸ ਕਾਰਨ ਪੰਜਾਬ ਸਰਕਾਰ ਵਿਰੁੱਧ ਪੰਜਾਬ ਦੇ ਐੱਸ.ਸੀ., ਬੀ.ਸੀ. ਵਰਗ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ।ਸੂਬਾ ਆਗੂ ਕ੍ਰਿਸ਼ਨ ਸਿੰਘ ਦੁੱਗਾ ਨੇ ਕਿਹਾ ਕਿ 1013 ਲੈਕਚਰਾਰ ਭਰਤੀ ਵਿੱਚ ਬਣਦਾ ਰਾਖਵਾਂ ਕੋਟਾ ਦੇਣ ਬਾਰੇ ਤੁਰੰਤ ਸੋਧ ਪੱਤਰ (ਕੋਰਿਜੰਡਮ) ਜਾਰੀ ਕੀਤਾ ਜਾਵੇ ਤਾਂ ਜੋ ਐੱਸ.ਸੀ., ਬੀ.ਸੀ. ਵਰਗ ਦੇ ਲੋਕਾਂ ਨੂੰ ਇਨਸਾਫ ਮਿਲ ਸਕੇ। ਅਜਿਹਾ ਨਾ ਕਰਨ ਦੀ ਸੂਰਤ ਵਿੱਚ ਸੰਘਰਸ਼ ਹੋਰ ਤਿੱਖਾ ਕੀਤਾ ਜਾਵੇਗਾ।ਇਸ ਸਮੇਂ ਵੱਖ-ਵੱਖ ਜਥੇਬੰਦੀਆਂ ਦੇ ਆਗੂ ਸਾਹਿਬਾਨ ਨੇ ਸੰਘਰਸ਼ ਵਿੱਚ ਆਪਣੀ ਹਮਾਇਤ ਕੀਤੀ ।ਇਸ ਮੌਕੇ ਤੇ ਕੁਸ਼ਲ ਕੁਮਾਰ ਜਨਰਲ ਸਕੱਤਰ,  ਹਰਨੇਕ ਸਿੰਘ  ਅਤੇ ਜਸਵੰਤ ਸਿੰਘ ਸੀਨੀਅਰ ਮੀਤ ਪ੍ਰਧਾਨ, ਜਸਵੀਰ ਚੰਦ ਅਤੇ ਕਰਮਜੀਤ ਗਿੱਲ ਵਿੱਤ ਸਕੱਤਰ, ਪਵਨ ਸੋਹਲ ਪ੍ਰੈਸ ਸਕੱਤਰ, ਅਵਤਾਰ ਸਿੰਘ ਸਕੱਤਰ, ਅਵਦੇਸ਼ ਕੁਮਾਰ, ਕਮਲਜੀਤ ਸਿੰਘ, ਹਰਜਿੰਦਰ  ਸਿੰਘ ਹੈਰੀ , ਸੰਦੀਪ ਕੁਮਾਰ,,ਕਮਲਜੀਤ ਮੇਜਰਵਾਲ ਜਗਦੀਸ਼ ਕੁਮਾਰ, ਅਰਵਿੰਦਰ ਸਿੰਘ, ਸੁਰਿੰਦਰ ਕਮਾਰ, ਮਨੋਜ ਕੁਮਾਰ, ਪਲਵਿੰਦਰ ਸਹੋਤਾ ਅਤੇ ਹੋਰ ਅਧਿਆਪਕ ਸਾਥੀ ਹਾਜ਼ਰ ਸਨ।
  • Related Posts

    * ਧਨੌਲਾ ’ਚ ਗੂੰਜੇਗਾ ਗਣਪਤੀ ਬੱਪਾ ਦਾ ਜੈਕਾਰਾ, 14 ਤੋਂ ਸ਼ੁਰੂ ਹੋਵੇਗਾ 12ਵਾਂ ਮਹਾਂਉਤਸਵ * ਸ੍ਰੀ ਮਹਾਦੇਵ ਕਾਵੜ ਸੇਵਾ ਸੰਘ ਵੱਲੋਂ ਸਨਾਤਨ ਧਰਮ ਸਭਾ ਵਿਖੇ ਪੰਜ ਰੋਜ਼ਾ ਧਾਰਮਿਕ ਸਮਾਗਮ

    Spread the love

    Spread the loveਧਨੌਲਾ: 13 ਸਤੰਬਰ (ਹਰਦੀਪ ਹੈਰੀ)=ਸ੍ਰੀ ਮਹਾਦੇਵ ਕਾਵੜ ਸੇਵਾ ਸੰਘ ਕਮੇਟੀ ਧਨੌਲਾ ਵੱਲੋਂ ਸ਼ਹਿਰ ਨਿਵਾਸੀਆਂ ਦੇ ਸਹਿਯੋਗ ਨਾਲ 12ਵਾਂ ਸ੍ਰੀ ਗਣੇਸ਼ ਚਤੁਰਥੀ ਮਹਾਂਉਤਸਵ 14 ਸਤੰਬਰ ਤੋਂ 18 ਸਤੰਬਰ 2026…

    ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਵਿਆਹ ਪੁਰਬ 18 ਸਤੰਬਰ ਨੂੰ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਜਾ ਰਿਹਾ ਹੈ: ਜੱਸਲ   ਸੰਗਤਾਂ ਵਿੱਚ ਭਾਰੀ ਉਤਸ਼ਾਹ

    Spread the love

    Spread the loveਚੌਂਕ ਮਹਿਤਾ ੧੩ ਸਤੰਬਰ ( ਰਾਜਵਿੰਦਰ ਸਿੰਘ ਰੰਧਾਵਾ ) ਜਗਤ ਗੁਰੂ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਤੇ ਮਾਤਾ ਸੁਲੱਖਣੀ ਜੀ ਦੇ ਵਿਆਹ ਪੁਰਬ ਨੂੰ ਸਮਰਪਿਤ ਸਾਲਾਨਾ ਜੋੜ…

    Leave a Reply

    Your email address will not be published. Required fields are marked *