ਕੌਂਸਲਰ ਰਜੇਸ਼ ਰਠੌਰ ਦੀ ਦੇਖਰੇਖ ਕੌਂਸਲ ਪ੍ਰਧਾਨ ਬਹਾਦਰ ਸਿੰਘ ਓਕੇ ਨੇ  ਵਾਰਡ ਨੰਬਰ 17 ‘ਚ 10 ਲੱਖ ਰੁਪਏ ਦੀ ਲਾਗਤ ਨਾਲ ਪੇਵਰਬਲਾਕ ਲਗਾਉਣ ਦੇ ਵਿਕਾਸ ਕਾਰਜ ਸ਼ੁਰੂ ਕਰਵਾਇਆ   ਵਿਧਾਇਕਾ ਅਨਮੋਲ ਗਗਨ ਮਾਨ ਦੇ ਦਿਸ਼ਾ-ਨਿਰਦੇਸ਼ਾਂ ਹੇਠ ਕੁਰਾਲੀ ਸ਼ਹਿਰ ਦਾ ਬਹੁ-ਪੱਖੀ ਵਿਕਾਸ ਬਿਨਾਂ ਕਿਸੇ ਪੱਖਪਾਤ ਤੋਂ ਕਰਵਾਇਆ ਜਾ ਰਿਹਾ ਹੈ : ਬਹਾਦਰ ਸਿੰਘ ਓਕੇ 

Spread the love
ਕੁਰਾਲੀ, 2ਸਤੰਬਰ  (ਜਗਦੇਵ ਸਿੰਘ ): ਸਥਾਨਕ ਸ਼ਹਿਰ ਵਿੱਚ ਚੱਲ ਰਹੀ ਵਿਕਾਸ ਕਾਰਜਾਂ ਦੀ ਲੜੀ ਤਹਿਤ ਵਾਰਡ ਨੰਬਰ 17 ਵਿੱਚ ਚਕਵਾਲ ਨੈਸ਼ਨਲ ਨੇੜੇ ਸੜਕ ਦੇ ਨਵੀਨੀਕਰਨ ਅਤੇ ਪੇਵਰਬਲਾਕ ਲਗਾਉਣ ਦੇ ਕੰਮ ਦੀ ਸ਼ੁਰੂਆਤ ਕੀਤੀ ਗਈ। ਇਹ ਵਿਕਾਸ ਕਾਰਜ ਵਾਰਡ ਨੰਬਰ 17 ਦੇ ਕੌਂਸਲਰ ਰਾਜੇਸ਼ ਰਠੌਰ ਅਤੇ ਨਗਰ ਕੌਂਸਲ ਦੇ ਐਮ.ਈ. ਇੰਦਰਮੋਹਨ ਸਿੰਘ ਭੱਟੀ ਦੀ ਦੇਖਰੇਖ ਹੇਠ ਸ਼ੁਰੂ ਕਰਵਾਏ ਗਏ। ਇਸ ਸਬੰਧੀ ਆਯੋਜਿਤ ਇੱਕ ਵਿਸ਼ੇਸ਼ ਪ੍ਰੋਗਰਾਮ ਦੌਰਾਨ ਨਗਰ ਕੌਂਸਲ ਪ੍ਰਧਾਨ ਬਹਾਦਰ ਸਿੰਘ ਓਕੇ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਅਤੇ ਕਰੀਬ 10 ਲੱਖ ਰੁਪਏ ਦੇ ਇਸ ਪ੍ਰੋਜੈਕਟ ਦਾ ਰਸਮੀ ਉਦਘਾਟਨ ਕੀਤਾ।ਇਸ ਮੌਕੇ ਸ਼ਹਿਰ ਵਾਸੀਆਂ ਨੂੰ ਸੰਬੋਧਨ ਕਰਦਿਆਂ ਕੌਂਸਲ ਪ੍ਰਧਾਨ ਬਹਾਦਰ ਸਿੰਘ ਓਕੇ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਅਤੇ ਹਲਕਾ ਖਰੜ ਦੀ ਵਿਧਾਇਕਾ ਅਨਮੋਲ ਗਗਨ ਮਾਨ ਦੇ ਦਿਸ਼ਾ-ਨਿਰਦੇਸ਼ਾਂ ਹੇਠ ਕੁਰਾਲੀ ਸ਼ਹਿਰ ਦਾ ਬਹੁ-ਪੱਖੀ ਵਿਕਾਸ ਬਿਨਾਂ ਕਿਸੇ ਪੱਖਪਾਤ ਤੋਂ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਵਿਸ਼ਵਾਸ ਦਿਵਾਇਆ ਕਿ ਨਗਰ ਕੌਂਸਲ ਦੀ ਪੂਰੀ ਟੀਮ ਸ਼ਹਿਰ ਵਾਸੀਆਂ ਨੂੰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਅਤੇ ਸ਼ਹਿਰ ਨੂੰ ਸੁੰਦਰ ਬਣਾਉਣ ਲਈ ਵਚਨਬੱਧ ਹੈ।ਵਾਰਡ ਨੰਬਰ 17 ਦੇ ਕੌਂਸਲਰ ਰਾਜੇਸ਼ ਰਠੌਰ ਨੇ ਦੱਸਿਆ ਕਿ ਵਾਰਡ ਵਾਸੀ ਲੰਮੇ ਸਮੇਂ ਤੋਂ ਇਸ ਥਾਂ ਦੇ ਨਵੀਨੀਕਰਨ ਅਤੇ ਪੇਵਰਬਲਾਕ ਲਗਾਉਣ ਦੀ ਮੰਗ ਕਰ ਰਹੇ ਸਨ। ਉਨ੍ਹਾਂ ਨੇ ਵਾਰਡ ਦੀ ਇਸ ਅਹਿਮ ਮੰਗ ਨੂੰ ਕੌਂਸਲ ਪ੍ਰਧਾਨ ਦੇ ਧਿਆਨ ਵਿੱਚ ਲਿਆਂਦਾ ਗਿਆ ਹੈ। ਜਿਸ ਤੋਂ ਬਾਅਦ ਇਹ ਕੰਮ ਮਨਜ਼ੂਰ ਹੋਇਆ। ਉਨ੍ਹਾਂ ਕਿਹਾ ਕਿ ਪੇਵਰਬਲਾਕ ਲੱਗਣ ਨਾਲ ਇਹ ਥਾਂ ਸਾਫ਼-ਸੁਥਰੀ ਹੋ ਜਾਵੇਗੀ ਅਤੇ ਇਲਾਕਾ ਵਾਸੀ ਇੱਥੇ ਵਿਆਹ-ਸ਼ਾਦੀਆਂ, ਧਾਰਮਿਕ ਜਾਂ ਸੱਭਿਆਚਾਰਕ ਸਮਾਗਮ ਸੁਚੱਜੇ ਢੰਗ ਨਾਲ ਕਰਵਾ ਸਕਣਗੇ। ਕੰਮ ਸ਼ੁਰੂ ਹੋਣ ਦੀ ਖ਼ੁਸ਼ੀ ਵਿੱਚ ਵਾਰਡ ਵਾਸੀਆਂ ਨੇ ਲੱਡੂ ਵੰਡੇ ਅਤੇ ਕੌਂਸਲ ਪ੍ਰਧਾਨ ਤੇ ਕੌਂਸਲਰ ਦਾ ਧੰਨਵਾਦ ਕੀਤਾ।ਇਸ ਮੌਕੇ ਕੌਂਸਲਰ ਸ਼ਾਲੂ ਧੀਮਾਨ, ਹੈਪੀ ਧੀਮਾਨ, ਕੌਂਸਲਰ ਡਾ. ਨੀਤੀ ਕਾਲੀਆ, ਸਾਬਕਾ ਕੌਂਸਲਰ ਰਮਾਕਾਂਤ ਕਾਲੀਆ, ਸਾਬਕਾ ਕੌਂਸਲਰ ਵੀਨੂੰ ਕਾਲੀਆ, ਕੌਂਸਲਰ ਪ੍ਰਦੀਪ ਰੂੜਾ, ਗੁਰਪਾਲ ਸਿੰਘ, ਮਨਜਿੰਦਰ ਸਿੰਘ ਸੈਬੀ ਚੀਮਾ, ਹੈਪੀ ਵਰਮਾ, ਧਰਮਿੰਦਰ ਜੋਸ਼ੀ ਪ੍ਰਿੰਸੀਪਲ, ਯਾਦਵਿੰਦਰ ਗੋੜ, ਚੈਨ ਸਿੰਘ ਚੀਮਾ, ਬਿੱਟੂ ਖੁੱਲਰ, ਜੀਤਾ, ਐਮ.ਈ. ਇੰਦਰਮੋਹਨ ਸਿੰਘ ਭੱਟੀ, ਜੋਨੀ, ਰਜੇਸ਼ ਬੱਤਾ, ਰਜੇਸ਼ ਵਰਮਾ, ਲੱਕੀ ਸਿੰਘ ਅਤੇ ਹਰਦਿਆਲ ਸਿੰਘ ਗਿੱਲ ਸਮੇਤ ਭਾਰੀ ਗਿਣਤੀ ਵਿੱਚ ਪਤਵੰਤੇ ਹਾਜ਼ਰ ਸਨ।
  • Related Posts

    ਭਾਰਤ ਵਿਕਾਸ ਪ੍ਰੀਸ਼ਦ ਤਖਤਗੜ੍ਹ ਵੱਲੋਂ ਰਾਜ ਪੁਰਸਕਾਰ ਹਾਸਲ ਕਰਨ ’ਤੇ ਮਾਸਟਰ ਪ੍ਰਭਜੀਤ ਸਿੰਘ ਦਾ ਵਿਸ਼ੇਸ਼ ਸਨਮਾਨ

    Spread the love

    Spread the love ਕਾਹਨਪੁਰ ਖੂਹੀ , 4 ਅਕਤੂਬਰ (ਜਗਤਾਰ ਜੱਗੀ )-ਸੰਸਥਾ ਭਾਰਤ ਵਿਕਾਸ ਪ੍ਰੀਸ਼ਦ, ਤਖਤਗੜ੍ਹ ਵੱਲੋਂ ਸਰਕਾਰੀ ਮਿਡਲ ਸਕੂਲ ਭੋਜੇਮਾਜਰਾ ਵਿਖੇ ਸਾਇੰਸ ਮਾਸਟਰ ਵਜੋਂ ਸੇਵਾਵਾਂ ਨਿਭਾਅ ਰਹੇ ਪ੍ਰਭਜੀਤ ਸਿੰਘ ਦਾ…

    ਵਿਧਾਇਕ ਦਿਨੇਸ਼ ਚੱਢਾ ਵੱਲੋਂ 20 ਲੱਖ ਰੁਪਏ ਦੀ ਲਾਗਤ ਨਾਲ ਗੋਪਾਲਪੁਰ ਤੋਂ ਲਸਾੜੀ ਤੱਕ ਸੜਕ ਦਾ ਕੰਮ ਮੁਕੰਮਲ  ਨੂਰਪੁਰ ਬੇਦੀ ਦਲਜੀਤ ਚਨੌਲੀ  *ਲਗਭਗ ਇੱਕ ਕਿਲੋਮੀਟਰ ਲੰਬੀ ਸੜਕ ਬਣਨ ਨਾਲ ਇਲਾਕਾ ਵਾਸੀਆਂ ਨੂੰ ਮਿਲੇਗੀ ਸਹੂਲਤ; ਸਰਪੰਚ ਰੋਹਿਤ ਕੁਮਾਰ ਵਿੱਕੀ ਅਤੇ ਬਲਾਕ ਸੰਮਤੀ ਮੈਂਬਰ ਕਿਸ਼ਨ ਸਿੰਘ ਬਿੱਲਾ ਨੇ ਕੀਤਾ ਧੰਨਵਾਦ*

    Spread the love

    Spread the love ਨੂਰਪੁਰ ਬੇਦੀ(04/10/26) ਵਿਧਾਨ ਸਭਾ ਹਲਕਾ ਰੋਪੜ ਦੇ ਵਿਧਾਇਕ ਦਿਨੇਸ਼ ਚੱਢਾ ਵੱਲੋਂ ਇਲਾਕੇ ਦੇ ਵਿਕਾਸ ਕਾਰਜਾਂ ਤਹਿਤ ਗੋਪਾਲਪੁਰ ਤੋਂ ਲਸਾੜੀ ਤੱਕ ਜਾਣ ਵਾਲੀ ਸੜਕ ਦਾ ਨਿਰਮਾਣ ਕਾਰਜ 20…

    Leave a Reply

    Your email address will not be published. Required fields are marked *