ਮਿਸਲ ਸਤਲੁਜ ਵੱਲੋਂ ਪੁਆਧ ਖੇਤਰ ਵਿੱਚ ਨਵੇਂ ਦਫ਼ਤਰ ਦਾ ਉਦਘਾਟਨ ਹਰਜੀਤ ਸਿੰਘ ਖਿਜਰਾਬਾਦ ਨੂੰ ਸੌਂਪੀ ਪੁਆਧ ਖੇਤਰ ਦੀ ਜ਼ਿੰਮੇਵਾਰੀ

Spread the love
ਕੁਰਾਲੀ, 2 ਸਤੰਬਰ (ਜਗਦੇਵ ਸਿੰਘ ): ਪੰਜਾਬ ਵਿੱਚ 2027 ਦੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਸਿਆਸੀ ਸਰਗਰਮੀਆਂ ਤੇਜ਼ ਹੋ ਰਹੀਆਂ ਹਨ। ਇਸੇ ਤਹਿਤ ਜਥੇਬੰਦੀ ਮਿਸਲ ਸਤਲੁਜ ਵੱਲੋਂ ਪੁਆਧ ਖੇਤਰ ਦੇ ਕੁਰਾਲੀ ਇਲਾਕੇ ਵਿੱਚ ਨਵੇਂ ਦਫ਼ਤਰ ਦੀ ਸ਼ੁਰੂਆਤ ਕੀਤੀ ਗਈ। ਦਫ਼ਤਰ ਦਾ ਉਦਘਾਟਨ ਮਿਸਲ ਸਤਲੁਜ ਦੇ ਪ੍ਰਧਾਨ ਅਜੇ ਪਾਲ ਸਿੰਘ ਬਰਾੜ ਵੱਲੋਂ ਕੀਤਾ ਗਿਆ।ਇਸ ਮੌਕੇ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਕਰਵਾਏ ਗਏ ਅਤੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ ਗਈ। ਸਮਾਗਮ ਵਿੱਚ ਪਹੁੰਚੀਆਂ ਸੰਗਤਾਂ ਅਤੇ ਪਤਵੰਤੇ ਸੱਜਣਾਂ ਦਾ ਹਰਜੀਤ ਸਿੰਘ ਖਿਜਰਾਬਾਦ ਅਤੇ ਮਨਦੀਪ ਸਿੰਘ ਖਿਜਰਾਬਾਦ ਵੱਲੋਂ ਧੰਨਵਾਦ ਕੀਤਾ ਗਿਆ।ਸਮਾਗਮ ਨੂੰ ਸੰਬੋਧਨ ਕਰਦਿਆਂ ਅਜੇ ਪਾਲ ਸਿੰਘ ਬਰਾੜ ਨੇ ਕਿਹਾ ਕਿ ਮਿਸਲ ਸਤਲੁਜ ਵੱਲੋਂ ਪੰਜਾਬ ਦੇ ਲੋਕਾਂ ਨਾਲ ਜੁੜੇ ਮੁੱਦਿਆਂ ਨੂੰ ਪ੍ਰਮੁੱਖਤਾ ਨਾਲ ਉਠਾਉਣ ਅਤੇ ਲੋਕਾਂ ਨਾਲ ਸਿੱਧਾ ਸੰਪਰਕ ਬਣਾਉਣ ਲਈ ਜ਼ਮੀਨੀ ਪੱਧਰ ’ਤੇ ਕੰਮ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਜਥੇਬੰਦੀ ਵੱਲੋਂ ਪੰਜਾਬ ਦੀਆਂ 117 ਵਿਧਾਨ ਸਭਾ ਸੀਟਾਂ ’ਤੇ ਚੋਣ ਲੜਨ ਦੀ ਤਿਆਰੀ ਕੀਤੀ ਜਾ ਰਹੀ ਹੈ ਅਤੇ ਅਨੰਦਪੁਰ ਸਾਹਿਬ ਦੇ ਮਤੇ ਨੂੰ ਮੁੱਖ ਵਿਚਾਰਧਾਰਕ ਆਧਾਰ ਮੰਨਦਿਆਂ ਪੰਜਾਬ ਦੇ ਹੱਕਾਂ ਅਤੇ ਹਿੱਤਾਂ ਨਾਲ ਸਬੰਧਤ ਮੁੱਦਿਆਂ ਨੂੰ ਉਠਾਇਆ ਜਾਵੇਗਾ।ਉਨ੍ਹਾਂ ਕਿਹਾ ਕਿ ਕੁਰਾਲੀ ਵਿੱਚ ਖੋਲ੍ਹਿਆ ਗਿਆ ਨਵਾਂ ਦਫ਼ਤਰ ਪੁਆਧ ਖੇਤਰ ਦੇ ਲੋਕਾਂ ਨਾਲ ਸੰਪਰਕ ਦਾ ਮਹੱਤਵਪੂਰਨ ਕੇਂਦਰ ਬਣੇਗਾ। ਇੱਥੇ ਲੋਕਾਂ ਦੀਆਂ ਸਮੱਸਿਆਵਾਂ ਅਤੇ ਸੁਝਾਵਾਂ ਨੂੰ ਸੁਣਨ ਲਈ ਮੀਟਿੰਗਾਂ ਕੀਤੀਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਜਥੇਬੰਦੀ ਦਾ ਮਕਸਦ ਸਿਰਫ਼ ਚੋਣਾਂ ਲੜਨਾ ਨਹੀਂ, ਸਗੋਂ ਪੰਜਾਬ ਦੀ ਤਰੱਕੀ, ਖੁਸ਼ਹਾਲੀ, ਹੱਕਾਂ ਦੀ ਰਾਖੀ ਅਤੇ ਨੌਜਵਾਨਾਂ ਦੇ ਬਿਹਤਰ ਭਵਿੱਖ ਲਈ ਕੰਮ ਕਰਨਾ ਵੀ ਹੈ।ਇਸ ਮੌਕੇ ਹਰਜੀਤ ਸਿੰਘ ਖਿਜਰਾਬਾਦ ਨੂੰ ਪੁਆਧ ਖੇਤਰ ਵਿੱਚ ਮਿਸਲ ਸਤਲੁਜ ਦੀਆਂ ਗਤੀਵਿਧੀਆਂ ਨੂੰ ਅੱਗੇ ਵਧਾਉਣ ਦੀ ਅਹਿਮ ਜ਼ਿੰਮੇਵਾਰੀ ਸੌਂਪੀ ਗਈ। ਉਹ ਇਲਾਕੇ ਵਿੱਚ ਜਥੇਬੰਦੀ ਦੇ ਸੰਗਠਨ ਨੂੰ ਮਜ਼ਬੂਤ ਕਰਨ ਅਤੇ ਲੋਕਾਂ ਨਾਲ ਵੱਧ ਤੋਂ ਵੱਧ ਸੰਪਰਕ ਬਣਾਉਣ ਲਈ ਕੰਮ ਕਰਨਗੇ।ਇਸ ਮੌਕੇ ਮਨਦੀਪ ਸਿੰਘ ਖਿਜਰਾਬਾਦ ਸਾਬਕਾ ਬਲਾਕ ਸੰਮਤੀ ਚੇਅਰਮੈਨ, ਬਾਬਾ ਹਰਜੀਤ ਸਿੰਘ ਹਰਮਨ, ਗੁਰਮੀਤ ਸਿੰਘ ਸ਼ਾਂਟੂ, ਰਾਵਿੰਦਰ ਸਿੰਘ ਬਜੀਦਪੁਰ, ਭਗਤ ਸਿੰਘ ਭਗਤ ਮਾਜਰਾ, ਬਲਜੀਤ ਸਿੰਘ ਬਿੱਲਾ ਯੂਥ ਜਨਰਲ ਸਕੱਤਰ ਪੁਆਧ, ਗੁਰਵੀਰ ਸਿੰਘ ਧੀਰਾ ਯੂਥ ਪ੍ਰਧਾਨ ਮੋਹਾਲੀ, ਮਾਨ ਫਤਿਹਗੜ੍ਹ ਸਾਹਿਬ, ਹਰਪਿੰਦਰ ਸਿੰਘ ਯੂਥ ਪ੍ਰਧਾਨ ਫਤਿਹਗੜ੍ਹ ਸਾਹਿਬ, ਲੱਕੀ ਝੰਝੇੜੀ, ਜੀਵਨਪ੍ਰੀਤ ਸਿੰਘ ਸੰਗਤਪੁਰਾ ਅਤੇ ਗੁਰਨਾਜ ਸਿੰਘ ਮਾਣਕਪੁਰ ਸ਼ਰੀਫ਼ ਸਮੇਤ ਹੋਰ ਪਤਵੰਤੇ ਸੱਜਣ ਹਾਜ਼ਰ ਸਨ।
  • Related Posts

    ਭਾਰਤ ਵਿਕਾਸ ਪ੍ਰੀਸ਼ਦ ਤਖਤਗੜ੍ਹ ਵੱਲੋਂ ਰਾਜ ਪੁਰਸਕਾਰ ਹਾਸਲ ਕਰਨ ’ਤੇ ਮਾਸਟਰ ਪ੍ਰਭਜੀਤ ਸਿੰਘ ਦਾ ਵਿਸ਼ੇਸ਼ ਸਨਮਾਨ

    Spread the love

    Spread the love ਕਾਹਨਪੁਰ ਖੂਹੀ , 4 ਅਕਤੂਬਰ (ਜਗਤਾਰ ਜੱਗੀ )-ਸੰਸਥਾ ਭਾਰਤ ਵਿਕਾਸ ਪ੍ਰੀਸ਼ਦ, ਤਖਤਗੜ੍ਹ ਵੱਲੋਂ ਸਰਕਾਰੀ ਮਿਡਲ ਸਕੂਲ ਭੋਜੇਮਾਜਰਾ ਵਿਖੇ ਸਾਇੰਸ ਮਾਸਟਰ ਵਜੋਂ ਸੇਵਾਵਾਂ ਨਿਭਾਅ ਰਹੇ ਪ੍ਰਭਜੀਤ ਸਿੰਘ ਦਾ…

    ਵਿਧਾਇਕ ਦਿਨੇਸ਼ ਚੱਢਾ ਵੱਲੋਂ 20 ਲੱਖ ਰੁਪਏ ਦੀ ਲਾਗਤ ਨਾਲ ਗੋਪਾਲਪੁਰ ਤੋਂ ਲਸਾੜੀ ਤੱਕ ਸੜਕ ਦਾ ਕੰਮ ਮੁਕੰਮਲ  ਨੂਰਪੁਰ ਬੇਦੀ ਦਲਜੀਤ ਚਨੌਲੀ  *ਲਗਭਗ ਇੱਕ ਕਿਲੋਮੀਟਰ ਲੰਬੀ ਸੜਕ ਬਣਨ ਨਾਲ ਇਲਾਕਾ ਵਾਸੀਆਂ ਨੂੰ ਮਿਲੇਗੀ ਸਹੂਲਤ; ਸਰਪੰਚ ਰੋਹਿਤ ਕੁਮਾਰ ਵਿੱਕੀ ਅਤੇ ਬਲਾਕ ਸੰਮਤੀ ਮੈਂਬਰ ਕਿਸ਼ਨ ਸਿੰਘ ਬਿੱਲਾ ਨੇ ਕੀਤਾ ਧੰਨਵਾਦ*

    Spread the love

    Spread the love ਨੂਰਪੁਰ ਬੇਦੀ(04/10/26) ਵਿਧਾਨ ਸਭਾ ਹਲਕਾ ਰੋਪੜ ਦੇ ਵਿਧਾਇਕ ਦਿਨੇਸ਼ ਚੱਢਾ ਵੱਲੋਂ ਇਲਾਕੇ ਦੇ ਵਿਕਾਸ ਕਾਰਜਾਂ ਤਹਿਤ ਗੋਪਾਲਪੁਰ ਤੋਂ ਲਸਾੜੀ ਤੱਕ ਜਾਣ ਵਾਲੀ ਸੜਕ ਦਾ ਨਿਰਮਾਣ ਕਾਰਜ 20…

    Leave a Reply

    Your email address will not be published. Required fields are marked *