ਸਿਹਤ ਵਿਭਾਗ ਵੱਲੋ  ਬਾਲ ਟੀ.ਬੀ. ਨੋਟੀਫਿਕੇਸ਼ਨ ਨੂੰ ਮਜ਼ਬੂਤ ਕਰਨ ਲਈ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ।

Spread the love
ਅੰਮ੍ਰਿਤਸਰ, 2 ਸਤੰਬਰ (ਮਨਜੀਤ ਸਿੰਘ ਸ਼ੇਰਗਿੱਲ )ਸਿਹਤ ਵਿਭਾਗ ਵੱਲੋ ਸਿਵਲ ਸਰਜਨ ਡਾ ਰਸ਼ਮੀ ਵਿੱਜ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜ਼ਿਲ੍ਹੇ ਵਿੱਚ ਬੱਚਿਆਂ ਵਿੱਚ ਟੀ.ਬੀ. ਦੇ ਮਾਮਲਿਆਂ ਦੀ ਪਹਿਚਾਣ, ਰੈਫਰਲ ਅਤੇ ਨੋਟੀਫਿਕੇਸ਼ਨ ਨੂੰ ਹੋਰ ਮਜ਼ਬੂਤ ਕਰਨ ਦੇ ਉਦੇਸ਼ ਨਾਲ ਵਰਲਡ ਹੈਲਥ ਪਾਰਟਨਰਜ਼ ਅਤੇ ਸਾਥੀ ਟੀਮ ਦੇ ਵਲੋਂ ਜ਼ਿਲ੍ਹਾ ਟੀ.ਬੀ. ਅਫ਼ਸਰ ਡਾ. ਵਿਜੇ ਗੋਤਵਾਲ ਦੀ ਅਗਵਾਹੀ ਨਾਲ ਸਿਵਲ ਸਰਜਨ ਦਫ਼ਤਰ, ਅੰਮ੍ਰਿਤਸਰ ਵਿਖੇ ਚਾਈਲਡ ਸਟੇਕਹੋਲਡਰ ਕਨਸਲਟੇਸ਼ਨ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ।ਇਸ ਮੌਕੇ ਜਿਲ੍ਹਾ ਪਰਿਵਾਰ ਭਲਾਈ ਅਫ਼ਸਰ ਡਾ ਨੀਲਮ ਭਗਤ ਨੇ ਕਿਹਾ ਕਿ ਇਸ ਵਰਕਸ਼ਾਪ ਦਾ ਮੁੱਖ ਉਦੇਸ਼ ਵੱਖ-ਵੱਖ ਸਰਕਾਰੀ ਵਿਭਾਗਾਂ ਅਤੇ ਸਬੰਧਤ ਸਟੇਕਹੋਲਡਰਾਂ ਦਰਮਿਆਨ ਬਿਹਤਰ ਤਾਲਮੇਲ ਅਤੇ ਸਹਿਯੋਗ ਸਥਾਪਤ ਕਰਕੇ ਬਾਲ ਟੀ.ਬੀ. ਨੋਟੀਫਿਕੇਸ਼ਨ ਵਿੱਚ ਵਾਧਾ ਕਰਨਾ ਹੈ। ਭਾਰਤ ਸਰਕਾਰ ਵੱਲੋਂ ਨਿਰਧਾਰਤ ਟੀਚੇ ਅਨੁਸਾਰ ਬੱਚਿਆਂ ਵਿੱਚ ਟੀ.ਬੀ. ਨੋਟੀਫਿਕੇਸ਼ਨ, ਬਾਲਗ ਟੀ.ਬੀ. ਨੋਟੀਫਿਕੇਸ਼ਨ ਦੇ ਲਗਭਗ 11 ਫੀਸਦੀ ਦੇ ਬਰਾਬਰ ਹੋਣਾ ਚਾਹੀਦਾ ਹੈ। ਇਸ ਸਮੇਂ ਅੰਮ੍ਰਿਤਸਰ ਜ਼ਿਲ੍ਹੇ ਵਿੱਚ ਬਾਲ ਟੀ.ਬੀ. ਨੋਟੀਫਿਕੇਸ਼ਨ ਲਗਭਗ 7 ਫੀਸਦੀ ਹੈ, ਜਿਸ ਕਾਰਨ ਸੰਭਾਵਿਤ ਟੀ.ਬੀ. ਵਾਲੇ ਬੱਚਿਆਂ ਦੀ ਸਮੇਂ ਸਿਰ ਪਹਿਚਾਣ, ਰੈਫਰਲ ਅਤੇ ਜਾਂਚ ਲਈ ਹੋਰ ਯਤਨਾਂ ਦੀ ਲੋੜ ਹੈ।  ਡਾ. ਨਰਿੰਦਰ ਕੁਮਾਰ ਨੇ ਵਰਕਸ਼ਾਪ ਵਿੱਚ ਭਾਗ ਲੈਂਦਿਆਂ ਬੱਚਿਆਂ ਲਈ ਟੀ.ਬੀ. ਸੇਵਾਵਾਂ ਨੂੰ ਹੋਰ ਮਜ਼ਬੂਤ ਕਰਨ ਸਬੰਧੀ ਆਪਣੇ ਵਿਚਾਰ ਸਾਂਝੇ ਕੀਤੇ।  ਨੋਡਲ ਅਫਸਰ ਆਰ.ਬੀ.ਐਸ.ਕੇ. ਡਾ. ਨੇਹਾ ਨੇ ਭਰੋਸਾ ਦਿਵਾਇਆ ਕਿ ਸਕੂਲ ਹੈਲਥ ਪ੍ਰੋਗਰਾਮ ਤਹਿਤ ਰਾਸ਼ਟਰੀ ਬਾਲ ਸਵਾਸਥਿਆ ਕਾਰਜਕ੍ਰਮ ਰਾਹੀਂ ਟੀ.ਬੀ. ਦੇ ਲੱਛਣਾਂ ਵਾਲੇ ਬੱਚਿਆਂ ਦੀ ਪਹਿਚਾਣ ਅਤੇ ਰੈਫਰਲ ਲਈ ਲਗਾਤਾਰ ਸਹਿਯੋਗ ਦਿੱਤਾ ਜਾਵੇਗਾ।  ਸ੍ਰੀ ਅਮਿਤ ਗੋਦਾਨ ਰੀਜਨਲ ਪ੍ਰੋਗਰਾਮ ਸਪੈਸ਼ਲਿਸਟ ਸਾਥੀ ਨੇ ਪ੍ਰੋਗਰਾਮ ਦੀਆਂ ਮੁੱਖ ਪ੍ਰਾਪਤੀਆਂ ਬਾਰੇ ਜਾਣਕਾਰੀ ਦਿੰਦਿਆਂ ਕਿਹਾ ਕਿ ਮੈਡੀਕਲ ਅਫ਼ਸਰਾਂ ਅਤੇ ਜ਼ਮੀਨੀ ਪੱਧਰ ਦੇ ਸਿਹਤ ਕਰਮਚਾਰੀਆਂ ਦੀ ਸਮਰੱਥਾ ਵਧਾਉਣ ਅਤੇ ਜਾਗਰੂਕ ਕਰਨ ਲਈ ਲਗਾਤਾਰ ਕੰਮ ਕੀਤਾ ਜਾ ਰਿਹਾ ਹੈ, ਤਾਂ ਜੋ ਟੀ.ਬੀ. ਦੀ ਪਹਿਚਾਣ, ਰੈਫਰਲ ਅਤੇ ਨੋਟੀਫਿਕੇਸ਼ਨ ਨੂੰ ਮਜ਼ਬੂਤ ਕੀਤਾ ਜਾ ਸਕੇ। ਵਰਲਡ ਹੈਲਥ ਪਾਰਟਨਰਜ਼ ਵੱਲੋਂ ਸ੍ਰੀ ਸੁਖਵਿੰਦਰ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਾਥੀ ਪ੍ਰੋਗਰਾਮ ਅਗਸਤ 2024 ਤੋਂ ਪੰਜਾਬ ਦੇ ਛੇ ਜ਼ਿਲ੍ਹਿਆਂ ਵਿੱਚ ਚਲਾਇਆ ਜਾ ਰਿਹਾ ਹੈ। ਪ੍ਰੋਗਰਾਮ ਅਧੀਨ ਆਸ਼ਾ ਵਰਕਰਾਂ, ਏ.ਐਨ.ਐਮ. ਅਤੇ ਹੋਰ ਜ਼ਮੀਨੀ ਪੱਧਰ ਦੇ ਸਿਹਤ ਕਰਮਚਾਰੀਆਂ ਨੂੰ ਸਿਖਲਾਈ ਦਿੱਤੀ ਗਈ ਹੈ।  ਵਰਕਸ਼ਾਪ ਦੇ ਅੰਤ ਵਿੱਚ ਜਿਲ੍ਹਾ ਐਮ.ਈ.ਆਈ.ਓ. ਅਮਰਦੀਪ ਸਿੰਘ ਵਲੋਂ ਸਿਹਤ ਵਿਭਾਗ ਅਤੇ ਸਿਵਲ ਸਰਜਨ ਦਫ਼ਤਰ ਅਮ੍ਰਿਤਸਰ ਵੱਲੋਂ ਲਗਾਤਾਰ ਸਹਿਯੋਗ ਦਾ ਭਰੋਸਾ ਦਿਵਾਉਂਦਿਆਂ ਸਾਰੇ ਵਿਭਾਗਾਂ ਅਤੇ ਸਿਹਤ ਸੇਵਾ ਪ੍ਰਦਾਤਾਵਾਂ ਨੂੰ ਸੰਭਾਵਿਤ ਟੀ.ਬੀ. ਵਾਲੇ ਬੱਚਿਆਂ ਦੀ ਸਰਗਰਮੀ ਨਾਲ ਪਹਿਚਾਣ ਅਤੇ ਰੈਫਰਲ ਵਿੱਚ ਯੋਗਦਾਨ ਪਾਉਣ ਦੀ ਅਪੀਲ ਕੀਤੀ ਗਈ।
  • Related Posts

    * ਧਨੌਲਾ ’ਚ ਗੂੰਜੇਗਾ ਗਣਪਤੀ ਬੱਪਾ ਦਾ ਜੈਕਾਰਾ, 14 ਤੋਂ ਸ਼ੁਰੂ ਹੋਵੇਗਾ 12ਵਾਂ ਮਹਾਂਉਤਸਵ * ਸ੍ਰੀ ਮਹਾਦੇਵ ਕਾਵੜ ਸੇਵਾ ਸੰਘ ਵੱਲੋਂ ਸਨਾਤਨ ਧਰਮ ਸਭਾ ਵਿਖੇ ਪੰਜ ਰੋਜ਼ਾ ਧਾਰਮਿਕ ਸਮਾਗਮ

    Spread the love

    Spread the loveਧਨੌਲਾ: 13 ਸਤੰਬਰ (ਹਰਦੀਪ ਹੈਰੀ)=ਸ੍ਰੀ ਮਹਾਦੇਵ ਕਾਵੜ ਸੇਵਾ ਸੰਘ ਕਮੇਟੀ ਧਨੌਲਾ ਵੱਲੋਂ ਸ਼ਹਿਰ ਨਿਵਾਸੀਆਂ ਦੇ ਸਹਿਯੋਗ ਨਾਲ 12ਵਾਂ ਸ੍ਰੀ ਗਣੇਸ਼ ਚਤੁਰਥੀ ਮਹਾਂਉਤਸਵ 14 ਸਤੰਬਰ ਤੋਂ 18 ਸਤੰਬਰ 2026…

    ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਵਿਆਹ ਪੁਰਬ 18 ਸਤੰਬਰ ਨੂੰ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਜਾ ਰਿਹਾ ਹੈ: ਜੱਸਲ   ਸੰਗਤਾਂ ਵਿੱਚ ਭਾਰੀ ਉਤਸ਼ਾਹ

    Spread the love

    Spread the loveਚੌਂਕ ਮਹਿਤਾ ੧੩ ਸਤੰਬਰ ( ਰਾਜਵਿੰਦਰ ਸਿੰਘ ਰੰਧਾਵਾ ) ਜਗਤ ਗੁਰੂ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਤੇ ਮਾਤਾ ਸੁਲੱਖਣੀ ਜੀ ਦੇ ਵਿਆਹ ਪੁਰਬ ਨੂੰ ਸਮਰਪਿਤ ਸਾਲਾਨਾ ਜੋੜ…

    Leave a Reply

    Your email address will not be published. Required fields are marked *