ਡੇਰਾ ਮਹੰਤ ਜੰਗੀਰ ਦਾਸ ਵਿਖੇ ਜਨਮ ਅਸ਼ਟਮੀ ਦਾ ਦਿਹਾੜਾ 4 ਅਤੇ 5 ਸਤੰਬਰ ਨੂੰ 

Spread the love
ਤਪਾ ਮੰਡੀ, 2 ਸਤੰਬਰ (ਗੋਲਡੀ ਵਿਆਸ) — ਡੇਰਾ ਬਾਬਾ ਜੰਗੀਰ ਦਾਸ (ਬਾਹਰਲਾ ਡੇਰਾ) ਹਵੇਲੀ ਪੱਟੀ, ਤਪਾ ਵਿਖੇ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦਾ ਪਵਿੱਤਰ ਦਿਹਾੜਾ ਧਾਰਮਿਕ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ। ਇਸ ਸਬੰਧੀ ਧਾਰਮਿਕ ਸਮਾਗਮ ਦਾ ਕਾਰਡ ਸੰਤ ਰਾਜਗਿਰੀ ਵੱਲੋਂ ਜਾਰੀ ਕੀਤਾ ਗਿਆ ਹੈ। ਸਮਾਗਮ ਨੂੰ ਲੈ ਕੇ ਡੇਰਾ ਪ੍ਰਬੰਧਕਾਂ ਅਤੇ ਸੰਗਤ ਵਿੱਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡੇਰਾ ਪ੍ਰਬੰਧਕ ਮਹੰਤ ਰਘਵੀਰ ਦਾਸ, ਮਹੰਤ ਬੁੱਕਣ ਦਾਸ, ਮਹੰਤ ਸੋਮ ਦਾਸ ਅਤੇ ਮਹੰਤ ਬੀਰਬਲ ਦਾਸ ਨੇ ਸਾਂਝੇ ਤੌਰ ’ਤੇ ਦੱਸਿਆ ਕਿ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦੇ ਤਿਉਹਾਰ ਨੂੰ ਲੈ ਕੇ ਸਮੂਹ ਭਗਤਾਂ ਵਿੱਚ ਕਾਫ਼ੀ ਉਤਸ਼ਾਹ ਹੈ। ਉਨ੍ਹਾਂ ਦੱਸਿਆ ਕਿ ਜਨਮ ਅਸ਼ਟਮੀ ਵਾਲੇ ਦਿਨ 4 ਸਤੰਬਰ, ਦਿਨ ਸ਼ੁੱਕਰਵਾਰ ਨੂੰ ਧਾਰਮਿਕ ਸਮਾਗਮ ਕਰਵਾਇਆ ਜਾਵੇਗਾ। ਸਮਾਗਮ ਦੌਰਾਨ ਕਵੀਸ਼ਰੀ ਜੱਥੇ ਰਾਹੀਂ ਭਗਵਾਨ ਸ੍ਰੀ ਕ੍ਰਿਸ਼ਨ ਦੀ ਬਾਣੀ ਰਾਤ 8 ਵਜੇ ਤੋਂ ਲੈ ਕੇ ਸਾਢੇ 11 ਵਜੇ ਤੱਕ ਸੁਣਾ ਕੇ ਸੰਗਤਾਂ ਨੂੰ ਨਿਹਾਲ ਕੀਤਾ ਜਾਵੇਗਾ। ਇਸ ਉਪਰੰਤ ਰਾਤ 12 ਵਜੇ ਸ੍ਰੀ ਕ੍ਰਿਸ਼ਨ ਜੀ ਦੇ ਜਨਮ ਸਮੇਂ ਵਿਸ਼ੇਸ਼ ਧਾਰਮਿਕ ਰਸਮਾਂ ਅਦਾ ਕੀਤੀਆਂ ਜਾਣਗੀਆਂ। ਸ੍ਰੀ ਕ੍ਰਿਸ਼ਨ ਜਨਮ ਉਪਰੰਤ ਭਗਵਾਨ ਨੂੰ ਮੱਖਣ, ਮਿਸ਼ਰੀ, ਖੀਰ ਆਦਿ ਦਾ ਭੋਗ ਲਗਾਇਆ ਜਾਵੇਗਾ। ਡੇਰਾ ਪ੍ਰਬੰਧਕਾਂ ਨੇ ਦੱਸਿਆ ਕਿ ਇਸ ਪਵਿੱਤਰ ਮੌਕੇ ’ਤੇ ਇਲਾਕੇ ਦੀਆਂ ਸੰਗਤਾਂ ਵੱਡੀ ਗਿਣਤੀ ਵਿੱਚ ਪਹੁੰਚ ਕੇ ਭਗਵਾਨ ਸ੍ਰੀ ਕ੍ਰਿਸ਼ਨ ਦਾ ਆਸ਼ੀਰਵਾਦ ਪ੍ਰਾਪਤ ਕਰਨਗੀਆਂ। ਉਨ੍ਹਾਂ ਸੰਗਤਾਂ ਨੂੰ ਪਰਿਵਾਰ ਸਮੇਤ ਸਮਾਗਮ ਵਿੱਚ ਸ਼ਾਮਲ ਹੋਣ ਦੀ ਅਪੀਲ ਕੀਤੀ। ਇਸ ਤੋਂ ਇਲਾਵਾ 5 ਸਤੰਬਰ, ਦਿਨ ਸ਼ਨੀਵਾਰ ਨੂੰ ਡੇਰਾ ਵਿਖੇ ਭੰਡਾਰੇ ਦਾ ਪ੍ਰਬੰਧ ਕੀਤਾ ਜਾਵੇਗਾ, ਜਿਸ ਵਿੱਚ ਸੰਗਤਾਂ ਲਈ ਪ੍ਰਸ਼ਾਦ ਅਤੇ ਲੰਗਰ ਵਰਤਾਇਆ ਜਾਵੇਗਾ। ਡੇਰਾ ਪ੍ਰਬੰਧਕਾਂ ਵੱਲੋਂ ਸਮਾਗਮ ਦੀਆਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ ਅਤੇ ਸੰਗਤਾਂ ਵਿੱਚ ਇਸ ਧਾਰਮਿਕ ਸਮਾਗਮ ਨੂੰ ਲੈ ਕੇ ਉਤਸ਼ਾਹ ਦਾ ਮਾਹੌਲ ਹੈ। ਇਸ ਮੌਕੇ ਮਹੰਤ ਭੋਲਾ, ਕੁਲਵੰਤ ਦਾਸ, ਦਵਿੰਦਰ ਦਾਸ ਸਮੇਤ ਹੋਰ ਸੇਵਾਦਾਰ ਅਤੇ ਸੰਗਤਾਂ ਵੀ ਮੌਜੂਦ ਸਨ।
  • Related Posts

    ਪ੍ਰਾਚੀਨ ਡੇਰਾ ਬਾਬਾ ਗੁਸਾਈਂਆਣਾ ਦੇ ਸਾਲਾਨਾ ਜੋੜ ਮੇਲਾ ਡੇਰਾ ਮੁੱਖੀ ਬਾਬਾ ਧਨਰਾਜ ਗਿਰ ਜੀ ਅਗਵਾਈ ਵਿਚ ਮਨਾਇਆ ਗਿਆ। 

    Spread the love

    Spread the love ਕੁਰਾਲੀ, 14 ਅਗਸਤ (ਜਗਦੇਵ ਸਿੰਘ )-ਸਥਾਨਕ ਪ੍ਰਾਚੀਨ ਡੇਰਾ ਬਾਬਾ ਗੁਸਾਈਂਆਣਾ ਦੇ ਸਾਲਾਨਾ ਜੋੜ ਮੇਲਾ ਡੇਰਾ ਮੁੱਖੀ ਬਾਬਾ ਧਨਰਾਜ ਗਿਰ ਜੀ ਅਗਵਾਈ ਵਿਚ ਮਨਾਇਆ ਗਿਆ।  ਉਮਿੰਦਰ ਓਮਾ ਦੀ…

    ਸਰਕਾਰੀ ਹਾਈ ਸਕੂਲ ਘੁਲਾਲ ਵਿਖੇ ਹਿੰਦੀ ਦਿਵਸ ਉਤਸ਼ਾਹ ਨਾਲ ਮਨਾਇਆ

    Spread the love

    Spread the loveਸਮਰਾਲਾ 14 ਸਤੰਬਰ ( ਮੁਕੇਸ਼ ਵਰਮਾ ):- ਇੱਥੋਂ ਨਜਦੀਕੀ ਸਰਕਾਰੀ ਹਾਈ ਸਕੂਲ ਘੁਲਾਲ ਵਿਖੇ ਹਿੰਦੀ ਅਧਿਆਪਕ ਹਰਦਮਨਦੀਪ ਸਿੰਘ ਨਾਗਰਾ ਦੀ ਅਗਵਾਈ ਹੇਠ ਹਿੰਦੀ ਭਾਸ਼ਾ ਨੂੰ ਸਮਰਪਿਤ ‘ਹਿੰਦੀ ਦਿਵਸ’…

    Leave a Reply

    Your email address will not be published. Required fields are marked *