ਬਾਬਾ ਫ਼ਰੀਦ ਯੂਨੀਵਰਸਿਟੀ ਦੇ ਨਵ-ਨਿਯੁਕਤ ਵਾਈਸ ਚਾਂਸਲਰ ਡਾ. ਰਜਿੰਦਰ ਕੁਮਾਰ ਬਾਂਸਲ ਨੂੰ ਵਿਧਾਇਕ ਗੁਰਦਿੱਤ ਸਿੰਘ ਸੇਖੋਂ ਨੇ ਦਿੱਤੀ ਵਧਾਈ

Spread the love
ਫਰੀਦਕੋਟ 02 ਸਤੰਬਰ (ਗੁਰਦੀਪ ਸਿੰਘ ਢਿੱਲੋਂ ) ਹਲਕਾ ਫਰੀਦਕੋਟ ਦੇ ਵਿਧਾਇਕ ਸ. ਗੁਰਦਿੱਤ ਸਿੰਘ ਸੇਖੋਂ ਨੇ ਬੀਤੇ ਦਿਨੀਂ ਬਾਬਾ ਫ਼ਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸਿਜ਼, ਫਰੀਦਕੋਟ ਦੇ ਨਵ-ਨਿਯੁਕਤ ਵਾਈਸ ਚਾਂਸਲਰ ਡਾ. ਰਜਿੰਦਰ ਕੁਮਾਰ ਬਾਂਸਲ ਨਾਲ ਮੁਲਾਕਾਤ ਕਰਕੇ ਉਨ੍ਹਾਂ ਨੂੰ ਨਵੀਂ ਜ਼ਿੰਮੇਵਾਰੀ ਮਿਲਣ ’ਤੇ ਦਿਲੋਂ ਵਧਾਈ ਅਤੇ ਸ਼ੁਭਕਾਮਨਾਵਾਂ ਦਿੱਤੀਆਂ।ਇਸ ਮੌਕੇ ਵਿਧਾਇਕ ਸੇਖੋਂ ਨੇ ਕਿਹਾ ਕਿ ਬਾਬਾ ਫ਼ਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸਿਜ਼ ਫਰੀਦਕੋਟ ਦੀ ਹੀ ਨਹੀਂ, ਸਗੋਂ ਪੂਰੇ ਪੰਜਾਬ ਦੀ ਇੱਕ ਮਾਣਮੱਤੀ ਸੰਸਥਾ ਹੈ। ਯੂਨੀਵਰਸਿਟੀ ਵੱਲੋਂ ਮੈਡੀਕਲ ਸਿੱਖਿਆ, ਸਿਹਤ ਸੇਵਾਵਾਂ ਅਤੇ ਖੋਜ ਦੇ ਖੇਤਰ ਵਿੱਚ ਅਹਿਮ ਯੋਗਦਾਨ ਪਾਇਆ ਜਾ ਰਿਹਾ ਹੈ।ਉਨ੍ਹਾਂ ਕਿਹਾ ਕਿ ਡਾ. ਰਜਿੰਦਰ ਕੁਮਾਰ ਬਾਂਸਲ ਦੇ ਤਜਰਬੇ ਅਤੇ ਯੋਗ ਅਗਵਾਈ ਹੇਠ ਯੂਨੀਵਰਸਿਟੀ ਹੋਰ ਤਰੱਕੀ ਦੀਆਂ ਬੁਲੰਦੀਆਂ ਨੂੰ ਛੂਹੇਗੀ। ਉਨ੍ਹਾਂ ਆਸ ਪ੍ਰਗਟ ਕੀਤੀ ਕਿ ਨਵੇਂ ਵਾਈਸ ਚਾਂਸਲਰ ਯੂਨੀਵਰਸਿਟੀ ਦੀ ਅਕਾਦਮਿਕ ਗੁਣਵੱਤਾ ਨੂੰ ਹੋਰ ਉੱਚਾ ਚੁੱਕਣ, ਮੈਡੀਕਲ ਖੋਜ ਨੂੰ ਉਤਸ਼ਾਹਿਤ ਕਰਨ ਅਤੇ ਵਿਦਿਆਰਥੀਆਂ ਨੂੰ ਬਿਹਤਰ ਸਹੂਲਤਾਂ ਮੁਹੱਈਆ ਕਰਵਾਉਣ ਲਈ ਵਿਸ਼ੇਸ਼ ਉਪਰਾਲੇ ਕਰਨਗੇ।ਵਿਧਾਇਕ ਸੇਖੋਂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਸਿਹਤ ਅਤੇ ਸਿੱਖਿਆ ਦੇ ਖੇਤਰ ਨੂੰ ਵਿਸ਼ੇਸ਼ ਤਰਜੀਹ ਦਿੱਤੀ ਜਾ ਰਹੀ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸਰਕਾਰੀ ਸਿਹਤ ਸੰਸਥਾਵਾਂ ਅਤੇ ਸਿੱਖਿਆ ਸੰਸਥਾਵਾਂ ਨੂੰ ਮਜ਼ਬੂਤ ਕਰਨ ਲਈ ਲਗਾਤਾਰ ਕਦਮ ਚੁੱਕੇ ਜਾ ਰਹੇ ਹਨ।ਉਨ੍ਹਾਂ ਕਿਹਾ ਕਿ ਮਾਨ ਸਰਕਾਰ ਵੱਲੋਂ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ, ਮਿਆਰੀ ਸਿੱਖਿਆ ਅਤੇ ਆਧੁਨਿਕ ਬੁਨਿਆਦੀ ਢਾਂਚਾ ਮੁਹੱਈਆ ਕਰਵਾਉਣ ਲਈ ਲਗਾਤਾਰ ਕੰਮ ਕੀਤਾ ਜਾ ਰਿਹਾ ਹੈ। ਸਰਕਾਰ ਦੀਆਂ ਲੋਕ-ਪੱਖੀ ਨੀਤੀਆਂ ਦਾ ਮਕਸਦ ਪੰਜਾਬ ਦੇ ਹਰ ਵਰਗ ਨੂੰ ਬਿਹਤਰ ਸਹੂਲਤਾਂ ਪ੍ਰਦਾਨ ਕਰਨਾ ਹੈ।ਵਿਧਾਇਕ ਸੇਖੋਂ ਨੇ ਕਿਹਾ ਕਿ ਫਰੀਦਕੋਟ ਨੂੰ ਸਿਹਤ ਅਤੇ ਸਿੱਖਿਆ ਦੇ ਖੇਤਰ ਵਿੱਚ ਹੋਰ ਮਜ਼ਬੂਤ ਬਣਾਉਣ ਲਈ ਹਰ ਸੰਭਵ ਯਤਨ ਜਾਰੀ ਰਹੇਗਾ। ਉਨ੍ਹਾਂ ਕਿਹਾ ਕਿ ਬਾਬਾ ਫ਼ਰੀਦ ਯੂਨੀਵਰਸਿਟੀ ਅਤੇ ਇਸ ਨਾਲ ਸਬੰਧਤ ਸੰਸਥਾਵਾਂ ਦੀ ਤਰੱਕੀ ਨਾਲ ਫਰੀਦਕੋਟ ਦੀ ਪਹਿਚਾਣ ਪੂਰੇ ਦੇਸ਼ ਵਿੱਚ ਹੋਰ ਮਜ਼ਬੂਤ ਹੋਵੇਗੀ।ਅੰਤ ਵਿੱਚ ਵਿਧਾਇਕ ਸ. ਗੁਰਦਿੱਤ ਸਿੰਘ ਸੇਖੋਂ ਨੇ ਡਾ. ਰਜਿੰਦਰ ਕੁਮਾਰ ਬਾਂਸਲ ਨੂੰ ਨਵੀਂ ਜ਼ਿੰਮੇਵਾਰੀ ਲਈ ਮੁੜ ਵਧਾਈ ਦਿੰਦਿਆਂ ਉਨ੍ਹਾਂ ਦੀ ਸਫ਼ਲਤਾ ਦੀ ਕਾਮਨਾ ਕੀਤੀ ਅਤੇ ਵਿਸ਼ਵਾਸ ਪ੍ਰਗਟ ਕੀਤਾ ਕਿ ਉਨ੍ਹਾਂ ਦੀ ਅਗਵਾਈ ਹੇਠ ਬਾਬਾ ਫ਼ਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸਿਜ਼ ਨਵੀਆਂ ਉਚਾਈਆਂ ਹਾਸਲ ਕਰੇਗੀ।
  • Related Posts

    * ਧਨੌਲਾ ’ਚ ਗੂੰਜੇਗਾ ਗਣਪਤੀ ਬੱਪਾ ਦਾ ਜੈਕਾਰਾ, 14 ਤੋਂ ਸ਼ੁਰੂ ਹੋਵੇਗਾ 12ਵਾਂ ਮਹਾਂਉਤਸਵ * ਸ੍ਰੀ ਮਹਾਦੇਵ ਕਾਵੜ ਸੇਵਾ ਸੰਘ ਵੱਲੋਂ ਸਨਾਤਨ ਧਰਮ ਸਭਾ ਵਿਖੇ ਪੰਜ ਰੋਜ਼ਾ ਧਾਰਮਿਕ ਸਮਾਗਮ

    Spread the love

    Spread the loveਧਨੌਲਾ: 13 ਸਤੰਬਰ (ਹਰਦੀਪ ਹੈਰੀ)=ਸ੍ਰੀ ਮਹਾਦੇਵ ਕਾਵੜ ਸੇਵਾ ਸੰਘ ਕਮੇਟੀ ਧਨੌਲਾ ਵੱਲੋਂ ਸ਼ਹਿਰ ਨਿਵਾਸੀਆਂ ਦੇ ਸਹਿਯੋਗ ਨਾਲ 12ਵਾਂ ਸ੍ਰੀ ਗਣੇਸ਼ ਚਤੁਰਥੀ ਮਹਾਂਉਤਸਵ 14 ਸਤੰਬਰ ਤੋਂ 18 ਸਤੰਬਰ 2026…

    ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਵਿਆਹ ਪੁਰਬ 18 ਸਤੰਬਰ ਨੂੰ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਜਾ ਰਿਹਾ ਹੈ: ਜੱਸਲ   ਸੰਗਤਾਂ ਵਿੱਚ ਭਾਰੀ ਉਤਸ਼ਾਹ

    Spread the love

    Spread the loveਚੌਂਕ ਮਹਿਤਾ ੧੩ ਸਤੰਬਰ ( ਰਾਜਵਿੰਦਰ ਸਿੰਘ ਰੰਧਾਵਾ ) ਜਗਤ ਗੁਰੂ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਤੇ ਮਾਤਾ ਸੁਲੱਖਣੀ ਜੀ ਦੇ ਵਿਆਹ ਪੁਰਬ ਨੂੰ ਸਮਰਪਿਤ ਸਾਲਾਨਾ ਜੋੜ…

    Leave a Reply

    Your email address will not be published. Required fields are marked *