ਫੂਡ ਸੇਫਟੀ ਵਿੰਗ ਫਿਰੋਜ਼ਪੁਰ ਵੱਲੋਂ ਸ਼ਹਿਰ ਵਿੱਚ ਵੱਖ-ਵੱਖ ਥਾਵਾਂ ‘ਤੇ ਅਚਨਚੇਤ ਚੈਕਿੰਗ ਅਤੇ ਸਖ਼ਤ ਕਾਰਵਾਈ।

Spread the love
ਫਿਰੋਜ਼ਪੁਰ 2 ਸਤੰਬਰ (ਅਸ਼ੋਕ ਭਾਰਦਵਾਜ) ਫੂਡ ਸੇਫਟੀ ਵਿੰਗ, ਫਿਰੋਜ਼ਪੁਰ ਵੱਲੋਂ ਫੂਡ ਸੇਫਟੀ ਅਫਸਰ ਅਭਿਨਵ ਕੁਮਾਰ ਦੀ ਅਗਵਾਈ ਹੇਠ ਅੱਜ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿੱਚ ਪ੍ਰਾਪਤ ਸ਼ਿਕਾਇਤਾਂ ਦੇ ਆਧਾਰ ‘ਤੇ ਅਚਨਚੇਤ ਚੈਕਿੰਗ ਕੀਤੀ ਗਈ। ਇਸ ਦੌਰਾਨ ਪ੍ਰਾਪਤ ਸ਼ਿਕਾਇਤਾਂ ਦਾ ਮੌਕੇ ‘ਤੇ ਨਿਪਟਾਰਾ ਕਰਦੇ ਹੋਏ ਖਾਣ-ਪੀਣ ਵਾਲੀਆਂ ਵਸਤੂਆਂ ਦੀ ਗੁਣਵੱਤਾ, ਸਫ਼ਾਈ ਅਤੇ ਫੂਡ ਸੇਫਟੀ ਮਾਪਦੰਡਾਂ ਦੀ ਵੀ ਜਾਂਚ ਕੀਤੀ ਗਈ। ਚੈਕਿੰਗ ਦੌਰਾਨ ਇੱਕ ਅਜਿਹੀ ਇਕਾਈ ਦੀ ਜਾਂਚ ਕੀਤੀ ਗਈ, ਜਿੱਥੇ ਮੁਰਮੁਰੇ ਪੈਕ ਕੀਤੇ ਜਾ ਰਹੇ ਸਨ। ਜਾਂਚ ਦੌਰਾਨ ਪਾਇਆ ਗਿਆ ਕਿ ਸੰਬੰਧਿਤ ਫੂਡ ਬਿਜ਼ਨਸ ਆਪਰੇਟਰ ਕੋਲ ਪੈਕਿੰਗ/ਮੈਨੂਫੈਕਚਰਿੰਗ ਲਈ ਲੋੜੀਂਦਾ ਵੈਧ ਲਾਇਸੈਂਸ ਨਹੀਂ ਸੀ। ਉਕਤ ਇਕਾਈ ਸਿਰਫ਼ ਰਿਟੇਲ ਅਤੇ ਹੋਲਸੇਲ ਦਾ ਕੰਮ ਕਰਨ ਲਈ ਹੀ ਅਧਿਕ੍ਰਿਤ ਸੀ। ਮੌਕੇ ‘ਤੇ ਮੁਰਮੁਰਿਆਂ ਦੇ ਨਮੂਨੇ ਲਏ ਗਏ ਅਤੇ ਨਿਰਧਾਰਿਤ ਪ੍ਰਕਿਰਿਆ ਅਨੁਸਾਰ ਅਗਲੀ ਕਾਰਵਾਈ ਲਈ ਭੇਜੇ ਜਾਣਗੇ। ਇਸ ਤੋਂ ਇਲਾਵਾ ਵੱਖ-ਵੱਖ ਖਾਣ-ਪੀਣ ਵਾਲੇ ਪਦਾਰਥਾਂ ਦੇ ਨਮੂਨੇ ਵੀ ਲਏ ਗਏ, ਜਿਨ੍ਹਾਂ ਵਿੱਚ ਚਾਪ ਦੇ ਉਤਪਾਦਾਂ ਦੇ ਨਮੂਨੇ ਅਤੇ ਸੇਠੀ, ਅੰਬਾਲਾ ਕੈਂਟ ਨਾਲ ਸੰਬੰਧਿਤ ਚੰਪ ਦਾ ਨਮੂਨਾ ਵੀ ਸ਼ਾਮਲ ਹੈ। ਇਨ੍ਹਾਂ ਨਮੂਨਿਆਂ ਨੂੰ ਨਿਰਧਾਰਿਤ ਪ੍ਰਕਿਰਿਆ ਅਨੁਸਾਰ ਜਾਂਚ ਲਈ ਭੇਜਿਆ ਜਾਵੇਗਾ ਅਤੇ ਰਿਪੋਰਟ ਦੇ ਆਧਾਰ ‘ਤੇ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਫੂਡ ਸੇਫਟੀ ਵਿੰਗ ਵੱਲੋਂ ਅੱਜ ਫਿਰੋਜ਼ਪੁਰ ਸਿਟੀ ਦੇ ਬੱਸ ਸਟੈਂਡ ਅਤੇ ਉੱਥੇ ਸਥਿਤ ਖਾਣ-ਪੀਣ ਵਾਲੀਆਂ ਦੁਕਾਨਾਂ ਦੀ ਵੀ ਵਿਸ਼ੇਸ਼ ਚੈਕਿੰਗ ਕੀਤੀ ਗਈ। ਜਾਂਚ ਦੌਰਾਨ ਤਿੰਨ ਫੂਡ ਬਿਜ਼ਨਸ ਆਪਰੇਟਰਾਂ ਦੇ ਚਲਾਨ ਕੀਤੇ ਗਏ। ਕਈ ਥਾਵਾਂ ‘ਤੇ ਸਫ਼ਾਈ ਦੀ ਸਥਿਤੀ ਬਹੁਤ ਹੀ ਮਾੜੀ ਪਾਈ ਗਈ ਅਤੇ ਖਾਣ-ਪੀਣ ਵਾਲੀਆਂ ਵਸਤੂਆਂ ਨੂੰ ਅਸਵੱਛ ਹਾਲਾਤਾਂ ਵਿੱਚ ਰੱਖਿਆ ਹੋਇਆ ਸੀ।ਚੈਕਿੰਗ ਦੌਰਾਨ ਟਾਇਲਟ/ਬਾਥਰੂਮ ਦੇ ਨੇੜੇ ਅਤੇ ਅੰਦਰ ਆਲੂ, ਪਿਆਜ਼, ਰਿਫਾਇੰਡ ਅਤੇ ਹੋਰ ਖਾਣ-ਪੀਣ ਵਾਲਾ ਸਮਾਨ ਰੱਖਿਆ ਹੋਇਆ ਪਾਇਆ ਗਿਆ। ਅਜਿਹਾ ਸਮਾਨ ਲੋਕਾਂ ਦੀ ਸਿਹਤ ਲਈ ਖਤਰਾ ਪੈਦਾ ਕਰ ਸਕਦਾ ਸੀ, ਜਿਸ ਨੂੰ ਮੌਕੇ ‘ਤੇ ਤੁਰੰਤ ਹਟਵਾ ਕੇ ਨਸ਼ਟ ਕਰਵਾਇਆ ਗਿਆ ਅਤੇ ਸੰਬੰਧਿਤ ਵਿਅਕਤੀਆਂ ਖ਼ਿਲਾਫ਼ ਬਣਦੀ ਕਾਰਵਾਈ ਕੀਤੀ ਗਈ। ਇਸ ਤੋਂ ਇਲਾਵਾ ਬੱਸ ਸਟੈਂਡ ‘ਤੇ ਕੁਝ ਰੰਗ-ਬਰੰਗੇ ਖਾਣ-ਪੀਣ ਵਾਲੇ ਪਦਾਰਥ ਅਤੇ ਪੋਪਲੇ ਅਸਵੱਛ ਅਤੇ ਗੰਦੇ ਤਰੀਕੇ ਨਾਲ ਰੱਖੇ ਹੋਏ ਪਾਏ ਗਏ, ਜਿਨ੍ਹਾਂ ਨੂੰ ਮੌਕੇ ‘ਤੇ ਨਸ਼ਟ ਕਰਵਾਇਆ ਗਿਆ। ਇਸ ਦੇ ਨਾਲ ਹੀ ਅਸਵੱਛ ਤਰੀਕੇ ਨਾਲ ਰੱਖੀ ਗਈ ਲਾਲ ਰੰਗ ਦੀ ਸੌਸ ਵੀ ਹਟਵਾਈ ਗਈ। ਫੂਡ ਸੇਫਟੀ ਅਫਸਰ ਅਭਿਨਵ ਕੁਮਾਰ ਨੇ ਫਿਰੋਜ਼ਪੁਰ ਸ਼ਹਿਰ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਆਪਣੀ ਅਤੇ ਆਪਣੇ ਬੱਚਿਆਂ ਦੀ ਸਿਹਤ ਨੂੰ ਪਹਿਲ ਦੇਣ ਅਤੇ ਜਿੱਥੋਂ ਤੱਕ ਸੰਭਵ ਹੋ ਸਕੇ ਘਰ ਦਾ ਸਾਫ਼-ਸੁਥਰਾ, ਤਾਜ਼ਾ ਅਤੇ ਪੌਸ਼ਟਿਕ ਭੋਜਨ ਹੀ ਖਾਣ। ਬੱਚਿਆਂ ਨੂੰ ਵੀ ਵੱਧ ਤੋਂ ਵੱਧ ਘਰ ਦਾ ਤਿਆਰ ਕੀਤਾ ਹੋਇਆ ਭੋਜਨ ਖਵਾਇਆ ਜਾਵੇ ਅਤੇ ਬੇਲੋੜੇ ਤੌਰ ‘ਤੇ ਬਾਹਰ ਦਾ ਖਾਣਾ ਖਾਣ ਤੋਂ ਪਰਹੇਜ਼ ਕੀਤਾ ਜਾਵੇ।ਉਨ੍ਹਾਂ ਕਿਹਾ ਕਿ ਜੇਕਰ ਕਿਸੇ ਕਾਰਨ ਬਾਹਰੋਂ ਖਾਣਾ ਲੈਣਾ ਜ਼ਰੂਰੀ ਹੋਵੇ ਤਾਂ ਸਿਰਫ਼ ਅਜਿਹੇ ਰੈਸਟੋਰੈਂਟਾਂ ਅਤੇ ਫੂਡ ਆਊਟਲੈੱਟਾਂ ਦੀ ਚੋਣ ਕੀਤੀ ਜਾਵੇ, ਜਿਨ੍ਹਾਂ ਦੀ ਲੋਕਾਂ ਵਿੱਚ ਚੰਗੀ ਸਾਖ ਹੋਵੇ ਅਤੇ ਜਿੱਥੇ ਸਫ਼ਾਈ ਅਤੇ ਫੂਡ ਸੇਫਟੀ ਦੇ ਮਿਆਰਾਂ ਦੀ ਪਾਲਣਾ ਕੀਤੀ ਜਾਂਦੀ ਹੋਵੇ। ਫੂਡ ਸੇਫਟੀ ਵਿੰਗ ਵੱਲੋਂ ਆਮ ਲੋਕਾਂ ਦੀ ਸਿਹਤ ਨਾਲ ਕਿਸੇ ਵੀ ਤਰ੍ਹਾਂ ਦਾ ਖਿਲਵਾੜ ਕਰਨ ਵਾਲੇ ਫੂਡ ਬਿਜ਼ਨਸ ਆਪਰੇਟਰਾਂ ਖ਼ਿਲਾਫ਼ ਭਵਿੱਖ ਵਿੱਚ ਵੀ ਇਸੇ ਤਰ੍ਹਾਂ ਚੈਕਿੰਗ ਅਤੇ ਬਣਦੀ ਕਾਨੂੰਨੀ ਕਾਰਵਾਈ ਜਾਰੀ ਰਹੇਗੀ।
  • Related Posts

    ਅਬੋਹਰ ਬਾਰ ਐਸੋਸੀਏਸ਼ਨ ਚੋਣਾਂ: ਅਮਨਦੀਪ ਬੱਬੂ ਧਾਰੀਵਾਲ ਅਤੇ ਸਮੁੱਚੀ ਟੀਮ ਨੂੰ ਜਿੱਤ ‘ਤੇ ਮਿਲੀਆਂ ਮੁਬਾਰਕਾਂ

    Spread the love

    Spread the love ਪੱਟੀ ਸਦੀਕ, 14 ਸਤੰਬਰ (ਪੱਤਰ ਪ੍ਰੇਰਕ): ਸਥਾਨਕ ਬਾਰ ਐਸੋਸੀਏਸ਼ਨ ਦੀਆਂ ਹੋਈਆਂ ਚੋਣਾਂ ਵਿੱਚ ਜਿੱਤ ਪ੍ਰਾਪਤ ਕਰਨ ਵਾਲੇ ਨੁਮਾਇੰਦਿਆਂ ਨੂੰ ਵਕੀਲ ਭਾਈਚਾਰੇ ਵੱਲੋਂ ਭਰਵੀਆਂ ਵਧਾਈਆਂ ਦਿੱਤੀਆਂ ਗਈਆਂ ਹਨ।…

    ਫ੍ਰੀ ਪਰਿਵਾਰ ਪਰਾਮਰਸ਼ ਕੇਂਦਰ ਵੱਲੋਂ “ਮੇਰੀ ਸੰਵੇਦਨਾ–ਮੇਰਾ ਸਮਾਜ” ਵਿਸ਼ੇ ’ਤੇ ਸਫਲ ਸੈਮੀਨਾਰ ਆਯੋਜਿਤ

    Spread the love

    Spread the love ਅੰਮ੍ਰਿਤਸਰ 14ਸਤੰਬਰ(ਮਨਜੀਤ ਸਿੰਘ ਸ਼ੇਰਗਿੱਲ ) =ਸਮਾਜ ਸੇਵਾ ਦੇ ਖੇਤਰ ਵਿੱਚ ਸਰਗਰਮ ਫ੍ਰੀ ਪਰਿਵਾਰ ਪਰਾਮਰਸ਼ ਕੇਂਦਰ ਅਤੇ ਜਨ ਕਲਿਆਣ ਸੰਗਠਨ ਵੱਲੋਂ “ਮੇਰੀ ਸੰਵੇਦਨਾ–ਮੇਰਾ ਸਮਾਜ” ਵਿਸ਼ੇ ’ਤੇ ਇੱਕ ਪ੍ਰੇਰਣਾਦਾਇਕ…

    Leave a Reply

    Your email address will not be published. Required fields are marked *