‘ਵਾਰਿਸ ਪੰਜਾਬ ਦੇ’ ਨੇ ਮਹਿਲਾ ਵਿੰਗ ਦਾ ਕੀਤਾ ਵਿਸਥਾਰ — ਬੀਬੀ ਦਵਿੰਦਰ ਕੌਰ ਨੂੰ ਜ਼ਿਲ੍ਹਾ ਮਹਿਲਾ ਵਿੰਗ ਦੀ ਪ੍ਰਧਾਨਗੀ ਦੀ ਜ਼ਿੰਮੇਵਾਰੀ

Spread the love
ਬਰਨਾਲਾ, 4 ਸਤੰਬਰ 2026 | ਬਲਵੰਤ ਸਿੰਘ ਸਿੱਧੂ ‘ਵਾਰਿਸ ਪੰਜਾਬ ਦੇ’ ਵੱਲੋਂ ਜਥੇਬੰਦੀ ਨੂੰ ਜ਼ਮੀਨੀ ਪੱਧਰ ’ਤੇ ਹੋਰ ਮਜ਼ਬੂਤ ਕਰਨ ਅਤੇ ਮਹਿਲਾਵਾਂ ਦੀ ਭਾਗੀਦਾਰੀ ਵਧਾਉਣ ਲਈ ਜ਼ਿਲ੍ਹਾ ਪੱਧਰ ’ਤੇ ਮਹਿਲਾ ਵਿੰਗ ਦਾ ਵਿਸਥਾਰ ਕੀਤਾ ਗਿਆ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਗੁਰਵਿੰਦਰ ਸਿੰਘ ਗਿੰਦੀ ਦੀ ਮੌਜੂਦਗੀ ਵਿੱਚ ਬੀਬੀ ਦਵਿੰਦਰ ਕੌਰ ਨੂੰ ਮਹਿਲਾ ਵਿੰਗ ਦੀ ਜ਼ਿਲ੍ਹਾ ਪ੍ਰਧਾਨ ਨਿਯੁਕਤ ਕੀਤਾ ਗਿਆ।ਨਵੀਂ ਜ਼ਿੰਮੇਵਾਰੀ ਮਿਲਣ ’ਤੇ ਬੀਬੀ ਦਵਿੰਦਰ ਕੌਰ ਨੇ ਜਥੇਬੰਦੀ ਦੀ ਲੀਡਰਸ਼ਿਪ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਸੌਂਪੀ ਗਈ ਜ਼ਿੰਮੇਵਾਰੀ ਨੂੰ ਪੂਰੀ ਇਮਾਨਦਾਰੀ, ਮਿਹਨਤ ਅਤੇ ਸਮਰਪਣ ਨਾਲ ਨਿਭਾਉਣਗੇ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਭਰ ਦੀਆਂ ਮਹਿਲਾਵਾਂ ਨੂੰ ਜਥੇਬੰਦੀ ਨਾਲ ਜੋੜਨ, ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਉਠਾਉਣ ਅਤੇ ਸਮਾਜਿਕ ਤੇ ਲੋਕ-ਹਿੱਤ ਦੇ ਕੰਮਾਂ ਵਿੱਚ ਵੱਧ ਤੋਂ ਵੱਧ ਭੂਮਿਕਾ ਯਕੀਨੀ ਬਣਾਉਣ ਲਈ ਯਤਨ ਕੀਤੇ ਜਾਣਗੇ।ਇਸ ਮੌਕੇ ਜ਼ਿਲ੍ਹਾ ਪ੍ਰਧਾਨ ਗੁਰਵਿੰਦਰ ਸਿੰਘ ਗਿੰਦੀ ਨੇ ਬੀਬੀ ਦਵਿੰਦਰ ਕੌਰ ਨੂੰ ਨਿਯੁਕਤੀ ’ਤੇ ਵਧਾਈ ਦਿੰਦਿਆਂ ਕਿਹਾ ਕਿ ਮਹਿਲਾਵਾਂ ਕਿਸੇ ਵੀ ਜਥੇਬੰਦੀ ਦੀ ਮਜ਼ਬੂਤੀ ਵਿੱਚ ਅਹਿਮ ਭੂਮਿਕਾ ਨਿਭਾਉਂਦੀਆਂ ਹਨ। ਉਨ੍ਹਾਂ ਆਸ ਪ੍ਰਗਟਾਈ ਕਿ ਬੀਬੀ ਦਵਿੰਦਰ ਕੌਰ ਆਪਣੀ ਜ਼ਿੰਮੇਵਾਰੀ ਨੂੰ ਬਾਖੂਬੀ ਨਿਭਾਉਂਦੇ ਹੋਏ ਮਹਿਲਾ ਵਿੰਗ ਨੂੰ ਜ਼ਿਲ੍ਹੇ ਵਿੱਚ ਹੋਰ ਮਜ਼ਬੂਤ ਕਰਨਗੇ।ਇਸ ਨਿਯੁਕਤੀ ਨਾਲ ‘ਵਾਰਿਸ ਪੰਜਾਬ ਦੇ’ ਦੇ ਵਰਕਰਾਂ ਅਤੇ ਸਮਰਥਕਾਂ ਵਿੱਚ ਖੁਸ਼ੀ ਦੀ ਲਹਿਰ ਪਾਈ ਗਈ। ਮੌਜੂਦ ਆਗੂਆਂ ਅਤੇ ਵਰਕਰਾਂ ਨੇ ਬੀਬੀ ਦਵਿੰਦਰ ਕੌਰ ਨੂੰ ਵਧਾਈ ਦਿੰਦਿਆਂ ਉਨ੍ਹਾਂ ਦੇ ਸਫਲ ਕਾਰਜਕਾਲ ਲਈ ਸ਼ੁਭਕਾਮਨਾਵਾਂ
  • Related Posts

    * ਧਨੌਲਾ ’ਚ ਗੂੰਜੇਗਾ ਗਣਪਤੀ ਬੱਪਾ ਦਾ ਜੈਕਾਰਾ, 14 ਤੋਂ ਸ਼ੁਰੂ ਹੋਵੇਗਾ 12ਵਾਂ ਮਹਾਂਉਤਸਵ * ਸ੍ਰੀ ਮਹਾਦੇਵ ਕਾਵੜ ਸੇਵਾ ਸੰਘ ਵੱਲੋਂ ਸਨਾਤਨ ਧਰਮ ਸਭਾ ਵਿਖੇ ਪੰਜ ਰੋਜ਼ਾ ਧਾਰਮਿਕ ਸਮਾਗਮ

    Spread the love

    Spread the loveਧਨੌਲਾ: 13 ਸਤੰਬਰ (ਹਰਦੀਪ ਹੈਰੀ)=ਸ੍ਰੀ ਮਹਾਦੇਵ ਕਾਵੜ ਸੇਵਾ ਸੰਘ ਕਮੇਟੀ ਧਨੌਲਾ ਵੱਲੋਂ ਸ਼ਹਿਰ ਨਿਵਾਸੀਆਂ ਦੇ ਸਹਿਯੋਗ ਨਾਲ 12ਵਾਂ ਸ੍ਰੀ ਗਣੇਸ਼ ਚਤੁਰਥੀ ਮਹਾਂਉਤਸਵ 14 ਸਤੰਬਰ ਤੋਂ 18 ਸਤੰਬਰ 2026…

    ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਵਿਆਹ ਪੁਰਬ 18 ਸਤੰਬਰ ਨੂੰ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਜਾ ਰਿਹਾ ਹੈ: ਜੱਸਲ   ਸੰਗਤਾਂ ਵਿੱਚ ਭਾਰੀ ਉਤਸ਼ਾਹ

    Spread the love

    Spread the loveਚੌਂਕ ਮਹਿਤਾ ੧੩ ਸਤੰਬਰ ( ਰਾਜਵਿੰਦਰ ਸਿੰਘ ਰੰਧਾਵਾ ) ਜਗਤ ਗੁਰੂ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਤੇ ਮਾਤਾ ਸੁਲੱਖਣੀ ਜੀ ਦੇ ਵਿਆਹ ਪੁਰਬ ਨੂੰ ਸਮਰਪਿਤ ਸਾਲਾਨਾ ਜੋੜ…

    Leave a Reply

    Your email address will not be published. Required fields are marked *