ਲੋਕਾਂ ਦੇ ਸਵਾਲਾਂ ਤੋਂ ਡਰਨ ਲੱਗੀ ਆਮ ਆਦਮੀ ਪਾਰਟੀ ਦੀ ਸਰਕਾਰ :ਪਥਰਾਲਾ ਘਰ ਘਰ ਵਿਕਦੇ ਨਸ਼ੇ ਨੂੰ ਰੋਕਣ ਵਿੱਚ ਫੇਲ੍ਹ ਹੋਈ ਸਰਕਾਰ

Spread the love
ਬਠਿੰਡਾ 4 ਸਤੰਬਰ( ਸੁਰਿੰਦਰ ਪਾਲ ਸਿੰਘ):ਆਮ ਆਦਮੀ ਪਾਰਟੀ ਜਦੋਂ ਸੱਤਾ ਵਿੱਚ ਨਹੀਂ ਸੀ, ਉਦੋਂ ਪੰਜਾਬ ਦੇ ਲੋਕਾਂ ਨੂੰ ਕਹਿੰਦੀ ਸੀ ਕਿ ਤੁਸੀਂ ਨੇਤਾਵਾਂ ਨੂੰ ਆਪਣੇ ਹੱਕਾਂ ਲਈ ਸਵਾਲ ਪੁੱਛਿਆ ਕਰੋ ਤੇ ਹੁਣ ਆਮ ਆਦਮੀ ਪਾਰਟੀ ਸੱਤਾ ਵਿਚ ਆਕੇ ਸਵਾਲਾਂ ਤੋਂ ਡਰ ਰਹੀ ਹੈ ਤੇ ਸਵਾਲ ਪੁੱਛਣ ਵਾਲੇ ਲੋਕਾਂ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਹੈ,ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਸੀਨੀਅਰ ਕਾਂਗਰਸੀ ਆਗੂ ਤੇ ਜਨਰਲ ਸਕੱਤਰ ਜਗਤਾਰ ਸਿੰਘ ਪਥਰਾਲਾ ਨੇ ਕੀਤਾ।ਉਹਨਾਂ ਕਿਹਾ ਕਿ ਆਮ ਆਦਮੀ ਪਾਰਟੀ ਨੇ ਸਾਲ 2022 ਵਿੱਚ ਲੋਕਾਂ ਨੂੰ ਗੁੰਮਰਾਹ ਕੀਤਾ ਕਿ ਉਹਨਾਂ ਨੂੰ ਇੱਕ ਚੰਗਾ ਰਾਜ ਪ੍ਰਬੰਧ ਦਿੱਤਾ ਜਾਵੇਗਾ,ਜਿਸ ਵਿੱਚ ਕਿਸੇ ‘ਤੇ ਨਜਾਇਜ਼ ਪਰਚਾ ਨਹੀਂ ਪਾਇਆ ਜਾਵੇਗਾ, ਕਿਸੇ ਨੂੰ ਤੰਗ ਨਹੀਂ ਕੀਤਾ ਜਾਵੇਗਾ। ਪਰ ਹੁਣ ਜਦੋਂ ਤੋਂ ਆਪ ਪਾਰਟੀ ਨੇ ਸੱਤਾ ਸੰਭਾਲੀ ਹੈ, ਉਦੋਂ ਤੋਂ ਹੀ ਸਵਾਲ ਪੁੱਛਣ ਵਾਲੇ ਪੱਤਰਕਾਰਾਂ, ਸਮਾਜਿਕ ਕਾਰਕੁੰਨਾਂ ਅਤੇ ਆਮ ਲੋਕਾਂ ਨੂੰ ਨਜਾਇਜ ਫਸਾਇਆ ਜਾ ਰਿਹਾ ਹੈ,ਲੋਕਾਂ ‘ਤੇ ਪਰਚੇ ਕੀਤੇ ਜਾ ਰਹੇ ਹਨ ਤੇ ਪੁਲਿਸ ਤੋਂ ਕੁੱਟਮਾਰ ਕਰਵਾਈ ਜਾ ਰਹੀ ਹੈ। ਉਹਨਾਂ ਕਿਹਾ ਕਿ ਲੰਘੇ ਦਿਨੀ ਜਦੋਂ ਸੰਗਰੂਰ ਜ਼ਿਲ੍ਹੇ ਦੇ ਪਿੰਡ ਸ਼ੇਰੋਂ ਵਿੱਚ ਆਮ ਆਦਮੀ ਪਾਰਟੀ ਦਾ ਖਾਸ ਮੁੱਖ ਮੰਤਰੀ ਰੈਲੀ ਕਰਨ ਗਿਆ ਤਾਂ ਇੱਕ ਨੌਜਵਾਨ ਨੇ ਕਾਲਾ ਝੰਡਾ ਦਿਖਾ ਕੇ ਸਿਰਫ ਇਹ ਪੁੱਛਿਆ ਕਿ ਪਿੰਡ ਸ਼ੇਰੋ ਵਿੱਚ ਨਸ਼ੇ ਕਿਉਂ ਨਹੀਂ ਬੰਦ ਹੋ ਰਹੇ ਤਾਂ ਪੁਲਿਸ ਦੀਆਂ ਧਾੜਾਂ ਨੇ ਨੌਜਵਾਨ ਨੂੰ ਉਥੋਂ ਚੁੱਕ ਲਿਆ ਤੇ ਪੁਲਿਸ ਥਾਣੇ ਵਿੱਚ ਲਿਜਾ ਕੇ ਬੁਰੀ ਤਰਾਂ ਕੁੱਟਮਾਰ ਕੀਤੀ, ਉਸ ਦੇ ਕੇਸਾਂ ਦੀ ਬੇਅਦਬੀ ਕੀਤੀ।ਉਹਨਾਂ ਨੇ ਕਿਹਾ ਕਿ ਸਰਕਾਰ ਦੇ ਮੌਜੂਦਾ ਰਾਜ ਪ੍ਰਬੰਧ ਨੂੰ ਦੇਖ ਕੇ ਲੱਗਦਾ ਹੈ ਕਿ ਜਿਵੇਂ ਔਰੰਗਜ਼ੇਬ ਦਾ ਰਾਜ ਹੋਵੇ ਕਿਉਂਕਿ ਲੋਕਤੰਤਰਿਕ ਤਰੀਕੇ ਨਾਲ ਸਰਕਾਰ ਚਲਾਉਂਦੇ ਹੋ ਤਾਂ ਲੋਕਾਂ ਨੂੰ ਸਵਾਲ ਪੁੱਛਣ ਦਾ ਅਧਿਕਾਰ ਹੁੰਦਾ ਹੈ ਪਰ ਮੌਜੂਦਾ ਸਰਕਾਰ ਵਿੱਚ ਕੋਈ ਵੀ ਵਿਅਕਤੀ ਸਰਕਾਰ ਤੋਂ ਸਵਾਲ ਨਹੀਂ ਪੁੱਛ ਸਕਦਾ। ਪਥਰਾਲਾ ਨੇ ਕਿਹਾ ਕਿ ਪੰਜਾਬ  ਵਿੱਚ ਨਸ਼ਾ ਘਟਿਆ ਨਹੀਂ ਸਗੋਂ ਵਧਿਆ ਹੈ, ਹਰ ਰੋਜ਼ ਪੰਜਾਬ ਦੇ ਕਿਸੇ ਨਾ ਕਿਸੇ ਪਿੰਡ ਵਿੱਚੋਂ ਨੌਜਵਾਨਾਂ ਦੀਆਂ ਲਾਸ਼ਾਂ ਸਿਵਿਆਂ ਦੇ ਰਾਹ ‘ਤੇ ਜਾ ਰਹੀਆਂ ਹਨ।ਉਹਨਾਂ ਪੁਲਿਸ ਨੂੰ ਵੀ ਨਸੀਹਤ ਦਿੱਤੀ ਕਿ ਉਹ ਵੀ ਸਿਰਫ ਸਰਕਾਰ ਦੀ ਗੈਰ ਕਾਨੂੰਨੀ “ਜੀ ਹਜੂਰ ਜਾਂ ਜੀ ਜਨਾਬ” ਕਹਿ ਕੇ ਆਮ ਲੋਕਾਂ ਨੂੰ ਨਿਸ਼ਾਨਾ ਨਾ ਬਣਾਉਣ ਕਿਉਂਕਿ ਜਦੋਂ ਕੋਰਟ ਕਚਹਿਰੀਆਂ ਦੇ ਚੱਕਰ ਪੈਂਦੇ ਹਨ ਤਾਂ ਫਿਰ ਕੋਈ ਵੀ ਸਿਆਸਤਦਾਨ ਕਿਸੇ ਦੀ ਕੋਈ ਮੱਦਦ ਨਹੀਂ ਕਰਦਾ ,ਸਿਰਫ ਭੁਗਤਨੀਆਂ ਪੰਜਾਬ ਪੁਲਿਸ ਨੂੰ ਹੀ ਪੈਂਦੀਆਂ ਹਨ ਕਿਉਂਕਿ ਜਦੋਂ ਪਿਛਲੇ ਇਤਿਹਾਸ ਨੂੰ ਦੇਖਦੇ ਹਾਂ ਤਾਂ ਝੂਠੇ ਪੁਲਿਸ ਮੁਕਾਬਲੇ ਕਰਨ ਵਾਲੇ ਪੁਲਿਸ ਅਧਿਕਾਰੀ ਹੁਣ ਜੇਲ੍ਹਾਂ ਵਿੱਚ ਬੰਦ ਹਨ।ਉਹਨਾਂ ਕਿਹਾ ਕਿ ਹੁਣ ਆਮ ਆਦਮੀ ਪਾਰਟੀ ਦੇ ਗਿਣਵੇਂ ਦਿਨ ਬਾਕੀ ਹਨ ਕਿਉਂਕਿ ਆਉਣ ਵਾਲੀਆਂ ਵਿਧਾਨ ਸਭਾ ਦੀਆਂ ਚੋਣਾਂ ਵਿੱਚ ਪੰਜਾਬੀ ਝਾੜੂ ਪਾਰਟੀ ਨੂੰ ਚੰਗਾ ਸਬਕ ਸਿਖਉਣਗੇ।
  • Related Posts

    ਅਬੋਹਰ ਬਾਰ ਐਸੋਸੀਏਸ਼ਨ ਚੋਣਾਂ: ਅਮਨਦੀਪ ਬੱਬੂ ਧਾਰੀਵਾਲ ਅਤੇ ਸਮੁੱਚੀ ਟੀਮ ਨੂੰ ਜਿੱਤ ‘ਤੇ ਮਿਲੀਆਂ ਮੁਬਾਰਕਾਂ

    Spread the love

    Spread the love ਪੱਟੀ ਸਦੀਕ, 14 ਸਤੰਬਰ (ਪੱਤਰ ਪ੍ਰੇਰਕ): ਸਥਾਨਕ ਬਾਰ ਐਸੋਸੀਏਸ਼ਨ ਦੀਆਂ ਹੋਈਆਂ ਚੋਣਾਂ ਵਿੱਚ ਜਿੱਤ ਪ੍ਰਾਪਤ ਕਰਨ ਵਾਲੇ ਨੁਮਾਇੰਦਿਆਂ ਨੂੰ ਵਕੀਲ ਭਾਈਚਾਰੇ ਵੱਲੋਂ ਭਰਵੀਆਂ ਵਧਾਈਆਂ ਦਿੱਤੀਆਂ ਗਈਆਂ ਹਨ।…

    ਫ੍ਰੀ ਪਰਿਵਾਰ ਪਰਾਮਰਸ਼ ਕੇਂਦਰ ਵੱਲੋਂ “ਮੇਰੀ ਸੰਵੇਦਨਾ–ਮੇਰਾ ਸਮਾਜ” ਵਿਸ਼ੇ ’ਤੇ ਸਫਲ ਸੈਮੀਨਾਰ ਆਯੋਜਿਤ

    Spread the love

    Spread the love ਅੰਮ੍ਰਿਤਸਰ 14ਸਤੰਬਰ(ਮਨਜੀਤ ਸਿੰਘ ਸ਼ੇਰਗਿੱਲ ) =ਸਮਾਜ ਸੇਵਾ ਦੇ ਖੇਤਰ ਵਿੱਚ ਸਰਗਰਮ ਫ੍ਰੀ ਪਰਿਵਾਰ ਪਰਾਮਰਸ਼ ਕੇਂਦਰ ਅਤੇ ਜਨ ਕਲਿਆਣ ਸੰਗਠਨ ਵੱਲੋਂ “ਮੇਰੀ ਸੰਵੇਦਨਾ–ਮੇਰਾ ਸਮਾਜ” ਵਿਸ਼ੇ ’ਤੇ ਇੱਕ ਪ੍ਰੇਰਣਾਦਾਇਕ…

    Leave a Reply

    Your email address will not be published. Required fields are marked *