ਪੰਜਾਬ ਬੰਦ ਦੌਰਾਨ ਦਲ ਖ਼ਾਲਸਾ ਨੇ ਕੀਤੀ ਸਮੂਲੀਅਤ 

Spread the love

 ਡੱਲੇਵਾਲ ਨੂੰ ਜਬਰੀ ਚੱਕਣ ਦੀ ਕੋਸ਼ਿਸ਼ ਕੀਤੀ ਤਾਂ ਗੰਭੀਰ ਸਿੱਟੇ ਭੁਗਤਣੇ ਪੈਣਗੇ –  ਬਾਬਾ ਹਰਦੀਪ ਸਿੰਘ ਮਹਿਰਾਜ

ਬਠਿੰਡਾ, 31 ਦਸੰਬਰ, (ਸੁਰਿੰਦਰਪਾਲ ਸਿੰਘ ) ਫ਼ਸਲਾਂ ’ਤੇ ਘੱਟੋ ਘੱਟ ਸਮਰਥਣ ਮੁੱਲ ਦੀ ਮੰਗ ਨੂੰ ਲੈ ਕੇ ਖਾਨੋਰੀ ਸੀਮਾ ’ਤੇ ਚਲ ਰਹੇ ਸੰਘਰਸ਼ ਦੌਰਾਨ ਪੰਜਾਬ ਬੰਦ ਲਈ ਦਲ ਖ਼ਾਲਸਾ ਵੱਲੋਂ ਥਾਵਾਂ ’ਤੇ ਸਮੂਲੀਅਤ ਕੀਤੀ ਗਈ। ਰਾਮਪੁਰਾ ਫੂਲ ਵਿਚ ਸੜ੍ਹਕ ਤੇ ਰੇਲਵੇ ਲਾਈਨ ’ਤੇ ਲੱਗੇ ਧਰਨਿਆਂ ਨੂੰ ਸੰਬੋਧਨ ਕਰਦਿਆ ਬਾਬਾ ਹਰਦੀਪ ਸਿੰਘ ਮਹਿਰਾਜ ਨੇ ਕਿਹਾ ਕਿ ਇਹ ਹਕੂਮਤ ਨਿਤ ਦਿਨ ਤਾਨਾਸਾਹੀ ਦਿਖਾ ਕੇ ਸ਼ਾਂਤਮਈ ਸੰਘਰਸ਼ਾਂ ਨੂੰ ਕੁਚਲਣ ’ਤੇ ਉਤਰੀ ਹੋਈ ਹੈ। ਉਹਨਾਂ ਕਿਹਾ ਕਿ ਪੂਰੇ ਦੇਸ਼ ਦੇ ਕੀਰਤੀ, ਕਿਸਾਨ ਲੰਮੇ ਸਮੇਂ ਤੋਂ ਆਪਣੇ ਹੱਕਾਂ ਦੀ ਲੜ੍ਹਾਈ ਲੜ੍ਹਦੇ ਆ ਰਹੇ ਹਨ। ਉਹਨਾਂ ਇਹ ਵੀ ਕਿਹਾ ਕਿ ਜੇ ਕੇਂਦਰ ਸਰਕਾਰ ਕੇਂਦਰੀ ਬਲਾਂ ਜਾਂ ਪੁਲਿਸ ਫੋਰਸਾਂ ਰਾਹੀ ਭਾਈ ਜਗਜੀਤ ਸਿੰਘ ਡੱਲੇਵਾਲ ਨੂੰ ਜਬਰੀ ਚੱਕਣ ਦੀ ਕੋਸ਼ਿਸ਼ ਕਰੇਗੀ ਤਾਂ ਇਸ ਦੇ ਗੰਭੀਰ ਨਤੀਜੇ ਨਿਕਲਣਗੇ, ਜਿਸ ਦੀ ਜਿੰਮੇਵਾਰ ਮੋਦੀ ਹਕੂਮਤ ਹੋਵੇਗੀ। ਉਹਨਾਂ ਕਿਹਾ ਕਿ ਸਰਵ ਉਚ ਅਦਾਲਤ ਭਾਈ ਡੱਲੇਵਾਲ ਦੀ ਸਿਹਤ ਦਾ ਫ਼ਿਕਰ ਛੱਡ ਕੇ ਕੇਂਦਰ ਸਰਕਾਰ ਨੂੰ ਹੀ ਕਿਸਾਨਾਂ ਦੀਆਂ ਮੰਗਾਂ ਮੰਨਣ ਦੇ ਹੁਕਮ ਜਾਰੀ ਕਰੇ। ਇਸ ਮੌਕੇ ਉਹਨਾਂ ਨਾਲ ਕਾਰਜਕਾਰੀ ਜਿਲ੍ਹਾ ਪ੍ਰਧਾਨ ਭਾਈ ਜੀਵਨ ਸਿੰਘ ਗਿੱਲ ਕਲਾਂ, ਭਾਈ ਰਾਮ ਸਿੰਘ ਢਪਾਲੀ, ਭਾਈ ਭਗਵਾਨ ਸਿੰਘ ਸੰਧੂ ਖੁਰਦ, ਤੇਜਾ ਸਿੰਘ ਲਹਿਰਾ ਮੁਹੱਬਤ ਵੀ ਹਾਜ਼ਰ ਸਨ। ਇਹਨਾਂ ਦੋਹਾਂ ਧਰਨਿਆਂ ’ਚ ਆਏ ਕਿਸਾਨ, ਮਜ਼ਦੂਰਾਂ ਤੇ ਹਿਮਾਇਤੀ ਲਈ ਲੰਗਰ ਦਾ ਪ੍ਰਬੰਧ ਦਲ

ਖ਼ਾਲਸਾ ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਕੀਤਾ ਗਿਆ। ਬਠਿੰਡਾ ਵਿਚ ਭਾਈ ਘਨਇਆ ਚੌਂਕ ’ਚ ਲਾਏ ਧਰਨੇ ਵਿਚ ਦਲ ਖ਼ਾਲਸਾ ਦੇ ਵਰਕਿੰਗ ਕਮੇਟੀ ਮੈਂਬਰ ਭਾਈ ਗੁਰਵਿੰਦਰ ਸਿੰਘ ਬਠਿੰਡਾ ਨੇ ਜਥੇ ਸਮੇਤ ਹਾਜ਼ਰੀ ਲਗਵਾਈ। ਬਲਜਿੰਦਰ ਸਿੰਘ ਕੋਟਭਾਰਾ ਤੇ ਜਥਾ ਲੱਖੀ ਜੰਗਲੀ ਖਾਲਸਾ ਭਾਈ ਪਰਨਜੀਤ ਸਿੰਘ ਜੱਗੀ ਬਾਬਾ ਨੇ ਵੀ ਮੀਡੀਆ ਅੱਗੇ ਆਪਣੇ ਵਿਚਾਰ ਰੱਖੇ।

  • Related Posts

    ਤਿੰਨ ਘੰਟੇ ਲਈ ਹੋਇਆ ਟੋਲ ਫਰੀ,  ਲੋਕਾਂ ਨੇ ਲਿਆ ਸੁੱਖ ਦਾ ਸਾਹ

    Spread the love

    Spread the love   ਕੈਸ਼ ਲੈਸ ਤੇ  ਯੂ ਪੀ ਆਈ ਭੁਗਤਾਨ ਦੇ ਖਿਲਾਫ, ਟੋਲ ਪਲਾਜਾ ਮੁਲਾਜ਼ਮਾਂ ਵੱਲੋਂ ਰੋਸ ਪ੍ਰਦਰਸ਼ਨ ਤੇਜ ਸਨੌਰ 15  ਅਪ੍ਰੈਲ ( ਸ਼ਰਮਾ ਗੁਣੀ ਮਾਜਰਾ ) ਧਰੇੜੀ ਜੱਟਾਂ ਟੋਲ…

    ਜੇ ਵੀ ਟੀ ਟਰੈਵਲ ਏਜੰਟ ਵੱਲੋਂ ਪ੍ਰੈਸ ਕਲੱਬ ਦੇ ਪ੍ਰਧਾਨ ਨੂੰ ਭੇਜੇ ਲੀਗਲ ਨੋਟਿਸ ਦੀ ਦਿ ਡਿਸਟ੍ਰਿਕਟ ਪ੍ਰੈੱਸ ਕਲੱਬ ਐਂਡ ਵੈਲਫੇਅਰ ਸੁਸਾਇਟੀ ਕੜੇ ਸ਼ਬਦਾਂ ਵਿੱਚ ਨਿਖੇਧੀ ਕਰਦੀ ਹੈ

    Spread the love

    Spread the loveਫਿਰੋਜ਼ਪੁਰ 15 ਅਪ੍ਰੈਲ (ਅਸ਼ੋਕ ਭਾਰਦਵਾਜ)ਸਮਾਜ ਵਿੱਚ ਸੁਚਾਰੂ ਢੰਗ ਨਾਲ ਆਪਣਾ ਫਰਜ ਨਿਭਾਉਂਦੇ ਹੋਏ ਪੱਤਰਕਾਰਿਤਾ ਨੂੰ ਸਮਾਜ ਦਾ ਚੌਥਾ ਥੰਬ ਮੰਨਿਆ ਜਾਂਦਾ ਹੈ, ਜੋ ਦਬੇ ਕੁਚਲੇ ਅਤੇ ਪੀੜਿਤ ਵਰਗ…

    Leave a Reply

    Your email address will not be published. Required fields are marked *