ਆਪਰੇਸ਼ਨ ਪ੍ਰਹਾਰ ਤਹਿਤ ਨਸ਼ਿਆਂ ਖ਼ਿਲਾਫ਼ ਮੁਕਤਸਰ ਪੁਲਿਸ ਦੀ ਵੱਡੀ ਕਾਰਵਾਈ-

Spread the love
ਸ੍ਰੀ ਮੁਕਤਸਰ ਸਾਹਿਬ, 04 ਸਤੰਬਰ (ਮਨਜੀਤ ਸਿੱਧੂ):- ਪੰਜਾਬ ਸਰਕਾਰ ਦੀ “ਯੁੱਧ ਨਸ਼ਿਆਂ ਵਿਰੁੱਧ”ਮੁਹਿੰਮ ਤਹਿਤ ਐਸ.ਐਸ.ਪੀ. ਅਭਿਮੰਨਿਊ ਰਾਣਾ ਦੀ ਅਗਵਾਈ ਹੇਠ ਸ੍ਰੀ ਮੁਕਤਸਰ ਸਾਹਿਬ ਪੁਲਿਸ ਵੱਲੋਂ ਜ਼ਿਲ੍ਹੇ ਦੀਆਂ ਚਾਰੇ ਸਬ-ਡਿਵੀਜ਼ਨਾਂ ਮੁਕਤਸਰ ਸਾਹਿਬ, ਮਲੋਟ, ਗਿੱਦੜਬਾਹਾ ਅਤੇ ਲੰਬੀ ਵਿੱਚ ਇਕੋ ਸਮੇਂ ਸਰਚ ਅਭਿਆਨ ਚਲਾਇਆ ਗਿਆ। ਸਵੇਰੇ 5 ਵਜੇ ਸ਼ੁਰੂ ਹੋਏ ਇਸ ਅਭਿਆਨ ਦੌਰਾਨ ਨਸ਼ਾ ਤਸਕਰੀ ਨਾਲ ਜੁੜੇ ਪੁਰਾਣੇ ਮਾਮਲਿਆਂ ਵਾਲੇ ਵਿਅਕਤੀਆਂ ਅਤੇ ਸ਼ੱਕੀ ਟਿਕਾਣਿਆਂ ਦੀ ਤਲਾਸ਼ੀ ਲਈ ਗਈ। ਪੁਲਿਸ ਵੱਲੋਂ ਨਾਕਾਬੰਦੀ ਕਰਕੇ ਸ਼ੱਕੀ ਵਿਅਕਤੀਆਂ ਅਤੇ ਵਾਹਨਾਂ ਦੀ ਚੈਕਿੰਗ ਵੀ ਕੀਤੀ ਗਈ। ਜਾਂਚ ਦੌਰਾਨ P19S ਅਤੇ V181N ਐਪ ਦੀ ਵਰਤੋਂ ਕੀਤੀ ਗਈ। ਐਸ.ਐਸ.ਪੀ. ਅਭਿਮੰਨਿਊ ਰਾਣਾ ਨੇ ਕਿਹਾ ਕਿ ਨਸ਼ਾ ਤਸਕਰਾਂ ਨੂੰ ਕਿਸੇ ਵੀ ਕੀਮਤ ’ਤੇ ਬਖਸ਼ਿਆ ਨਹੀਂ ਜਾਵੇਗਾ ਅਤੇ ਅਜਿਹੀਆਂ ਕਾਰਵਾਈਆਂ ਲਗਾਤਾਰ ਜਾਰੀ ਰਹਿਣਗੀਆਂ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਨਸ਼ਾ ਤਸਕਰੀ ਸਬੰਧੀ ਕੋਈ ਵੀ ਜਾਣਕਾਰੀ ਬਿਨਾਂ ਡਰ ਪੁਲਿਸ ਨਾਲ ਸਾਂਝੀ ਕਰਨ। ਸੂਚਨਾ ਦੇਣ ਵਾਲੇ ਦੀ ਪਛਾਣ ਗੁਪਤ ਰੱਖੀ ਜਾਵੇਗੀ।
  • Related Posts

    ਭਾਰਤ ਵਿਕਾਸ ਪ੍ਰੀਸ਼ਦ ਤਖਤਗੜ੍ਹ ਵੱਲੋਂ ਰਾਜ ਪੁਰਸਕਾਰ ਹਾਸਲ ਕਰਨ ’ਤੇ ਮਾਸਟਰ ਪ੍ਰਭਜੀਤ ਸਿੰਘ ਦਾ ਵਿਸ਼ੇਸ਼ ਸਨਮਾਨ

    Spread the love

    Spread the love ਕਾਹਨਪੁਰ ਖੂਹੀ , 4 ਅਕਤੂਬਰ (ਜਗਤਾਰ ਜੱਗੀ )-ਸੰਸਥਾ ਭਾਰਤ ਵਿਕਾਸ ਪ੍ਰੀਸ਼ਦ, ਤਖਤਗੜ੍ਹ ਵੱਲੋਂ ਸਰਕਾਰੀ ਮਿਡਲ ਸਕੂਲ ਭੋਜੇਮਾਜਰਾ ਵਿਖੇ ਸਾਇੰਸ ਮਾਸਟਰ ਵਜੋਂ ਸੇਵਾਵਾਂ ਨਿਭਾਅ ਰਹੇ ਪ੍ਰਭਜੀਤ ਸਿੰਘ ਦਾ…

    ਵਿਧਾਇਕ ਦਿਨੇਸ਼ ਚੱਢਾ ਵੱਲੋਂ 20 ਲੱਖ ਰੁਪਏ ਦੀ ਲਾਗਤ ਨਾਲ ਗੋਪਾਲਪੁਰ ਤੋਂ ਲਸਾੜੀ ਤੱਕ ਸੜਕ ਦਾ ਕੰਮ ਮੁਕੰਮਲ  ਨੂਰਪੁਰ ਬੇਦੀ ਦਲਜੀਤ ਚਨੌਲੀ  *ਲਗਭਗ ਇੱਕ ਕਿਲੋਮੀਟਰ ਲੰਬੀ ਸੜਕ ਬਣਨ ਨਾਲ ਇਲਾਕਾ ਵਾਸੀਆਂ ਨੂੰ ਮਿਲੇਗੀ ਸਹੂਲਤ; ਸਰਪੰਚ ਰੋਹਿਤ ਕੁਮਾਰ ਵਿੱਕੀ ਅਤੇ ਬਲਾਕ ਸੰਮਤੀ ਮੈਂਬਰ ਕਿਸ਼ਨ ਸਿੰਘ ਬਿੱਲਾ ਨੇ ਕੀਤਾ ਧੰਨਵਾਦ*

    Spread the love

    Spread the love ਨੂਰਪੁਰ ਬੇਦੀ(04/10/26) ਵਿਧਾਨ ਸਭਾ ਹਲਕਾ ਰੋਪੜ ਦੇ ਵਿਧਾਇਕ ਦਿਨੇਸ਼ ਚੱਢਾ ਵੱਲੋਂ ਇਲਾਕੇ ਦੇ ਵਿਕਾਸ ਕਾਰਜਾਂ ਤਹਿਤ ਗੋਪਾਲਪੁਰ ਤੋਂ ਲਸਾੜੀ ਤੱਕ ਜਾਣ ਵਾਲੀ ਸੜਕ ਦਾ ਨਿਰਮਾਣ ਕਾਰਜ 20…

    Leave a Reply

    Your email address will not be published. Required fields are marked *