ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਪੰਜ ਆਹੁਦੇਦਾਰ ਬਿਨ੍ਹਾਂ ਮੁਕਾਬਲਾ ਚੁਣੇ- ਪ੍ਰਧਾਨਗੀ ਵਾਸਤੇ ਗੌਤਮ ਅਰੋੜਾ ਤੇ ਮਨਜਿੰਦਰ ਚਾਹਲ ’ਚ ਸਖਤ ਮੁਕਾਬਲਾ-

Spread the love
ਸ੍ਰੀ ਮੁਕਤਸਰ ਸਾਹਿਬ, 04 ਸਤੰਬਰ (ਮਨਜੀਤ ਸਿੱਧੂ):- ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਪੰਜ ਆਹੁਦੇਦਾਰ ਬਿਨ੍ਹਾਂ ਮੁਕਾਬਲਾ ਚੁਣੇ ਗਏ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਚੋਣਾਂ ਦੇ ਰਿਟਰਨਿੰਗ ਅਫਸਰ ਐਡਵੋਕੇਟ ਤਨਵੀਰ ਜੋਸ਼ੀ ਨੇ ਦੱਸਿਆ ਕਿ ਐਸੋਸੀਏਸ਼ਨ ਦੇ 684 ਵੋਟਰ ਹਨ ਅਤੇ ਚੋਣਾਂ 11 ਸਤੰਬਰ ਨੂੰ ਹੋਣੀਆਂ ਹਨ। ਨਾਮਜ਼ਦਗੀ ਪੱਤਰ 27 ਅਗਸਤ ਨੂੰ ਲਏ ਸਨ ਜਿੰਨ੍ਹਾਂ ਦੀ 28 ਅਗਸਤ ਨੂੰ ਪੜਤਾਲ ਕਰਨ ਉਪਰੰਤ ਪਾਇਆ ਗਿਆ ਕਿ ਮੀਤ ਪ੍ਰਧਾਨ ਲਈ ਅਮਨਦੀਪ ਸ਼ਰਮਾ, ਮੀਤ ਪ੍ਰਧਾਨ (ਇਸਤਰੀ) ਲਈ ਰਾਜਵਿੰਦਰ ਕੌਰ ਬਰਾੜ, ਸਕੱਤਰ ਲਈ ਵਿੱਕੀ ਰੁਪਾਣਾ, ਜੁਆਇੰਟ ਸਕੱਤਰ ਦੇ ਆਹੁਦੇ ਵਾਸਤੇ ਅਰੁਣਜੀਤ ਕੌਰ ਅਤੇ ਖਜਾਨਚੀ ਦੇ ਆਹੁਦੇ ਲਈ ਅਮਨਦੀਪ ਕੁਮਾਰ ਉਰਫ ਅਮਨ ਧਮੀਜਾ ਨੇ ਨਾਮਜ਼ਦਗੀ ਪੱਤਰ ਦਾਖਲ ਕੀਤੇ ਹਨ ਤੇ ਉਨ੍ਹਾਂ ਦੇ ਮੁਕਾਬਲੇ ਕਿਸੇ ਨੇ ਕਾਗਜ਼ ਦਾਖਲ ਨਹੀਂ ਕੀਤੇ। ਇਸ ਲਈ ਮੀਤ ਪ੍ਰਧਾਨ ਅਮਨਦੀਪ ਸ਼ਰਮਾ ਤੇ ਰਾਜਵਿੰਦਰ ਕੌਰ ਬਰਾੜ, ਸਕੱਤਰ ਵਿੱਕੀ ਰੁਪਾਣਾ, ਜੁਆਇੰਟ ਸਕੱਤਰ ਅਰੁਣਜੀਤ ਕੌਰ, ਖਜਾਨਚੀ ਅਮਨਦੀਪ ਕੁਮਾਰ ਉਰਫ ਅਮਨ ਧਮੀਜਾ ਨੂੰ ਨਾਮਜ਼ਦ ਕਰ ਦਿੱਤਾ ਗਿਆ। ਐਡਵੋਕੇਟ ਜੋਸ਼ੀ ਨੇ ਦੱਸਿਆ ਕਿ ਹੁਣ ਮੁਕਾਬਲਾ ਸਿਰਫ ਪ੍ਰਧਾਨ ਦੇ ਆਹੁਦੇ ਵਾਸਤੇ ਗੌਤਮ ਅਰੋੜਾ ਅਤੇ ਮਨਜਿੰਦਰ ਸਿੰਘ ਚਾਹਲ ਦੇ ਵਿਚਕਾਰ ਹੈ। ਰਿਟਰਨਿੰਗ ਅਫਸਰ ਐਡਵੋਕੇਟ ਤਨਵੀਰ ਜੋਸ਼ੀ ਨੇ ਦੱਸਿਆ ਕਿ ਸੁਪਰੀਮ ਕੋਰਟ ਦੇ ਹੁਕਮਾਂ ਅਨੁਸਾਰ ਇਸ ਵਾਰ ਮੀਤ ਪ੍ਰਧਾਨ (ਇਸਤਰੀ) ਦਾ ਨਵਾਂ ਆਹੁਦਾ ਤਿਆਰ ਕੀਤਾ ਗਿਆ ਹੈ। ਇਸ ਆਹੁਦੇ ਵਾਸਤੇ ਸਿਰਫ ਇਸਤਰੀ ਵਕੀਲ ਹੀ ਦਾਅਵੇਦਾਰੀ ਪੇਸ਼ ਕਰ ਸਕਦੀਆਂ ਹਨ। ਇਸਦਾ ਕਾਰਣ ਔਰਤ ਵਕੀਲਾਂ ਦੀਆ ਜ਼ਰੂਰਤਾਂ, ਮੁਸ਼ਕਲਾਂ ਤੇ ਸਮੱਸਿਆਵਾਂ ਦਾ ਹੱਲ ਪਹਿਲ ਦੇ ਆਧਾਰ ’ਤੇ ਕਰਨਾ ਹੈ।
  • Related Posts

    ਭਾਰਤ ਵਿਕਾਸ ਪ੍ਰੀਸ਼ਦ ਤਖਤਗੜ੍ਹ ਵੱਲੋਂ ਰਾਜ ਪੁਰਸਕਾਰ ਹਾਸਲ ਕਰਨ ’ਤੇ ਮਾਸਟਰ ਪ੍ਰਭਜੀਤ ਸਿੰਘ ਦਾ ਵਿਸ਼ੇਸ਼ ਸਨਮਾਨ

    Spread the love

    Spread the love ਕਾਹਨਪੁਰ ਖੂਹੀ , 4 ਅਕਤੂਬਰ (ਜਗਤਾਰ ਜੱਗੀ )-ਸੰਸਥਾ ਭਾਰਤ ਵਿਕਾਸ ਪ੍ਰੀਸ਼ਦ, ਤਖਤਗੜ੍ਹ ਵੱਲੋਂ ਸਰਕਾਰੀ ਮਿਡਲ ਸਕੂਲ ਭੋਜੇਮਾਜਰਾ ਵਿਖੇ ਸਾਇੰਸ ਮਾਸਟਰ ਵਜੋਂ ਸੇਵਾਵਾਂ ਨਿਭਾਅ ਰਹੇ ਪ੍ਰਭਜੀਤ ਸਿੰਘ ਦਾ…

    ਵਿਧਾਇਕ ਦਿਨੇਸ਼ ਚੱਢਾ ਵੱਲੋਂ 20 ਲੱਖ ਰੁਪਏ ਦੀ ਲਾਗਤ ਨਾਲ ਗੋਪਾਲਪੁਰ ਤੋਂ ਲਸਾੜੀ ਤੱਕ ਸੜਕ ਦਾ ਕੰਮ ਮੁਕੰਮਲ  ਨੂਰਪੁਰ ਬੇਦੀ ਦਲਜੀਤ ਚਨੌਲੀ  *ਲਗਭਗ ਇੱਕ ਕਿਲੋਮੀਟਰ ਲੰਬੀ ਸੜਕ ਬਣਨ ਨਾਲ ਇਲਾਕਾ ਵਾਸੀਆਂ ਨੂੰ ਮਿਲੇਗੀ ਸਹੂਲਤ; ਸਰਪੰਚ ਰੋਹਿਤ ਕੁਮਾਰ ਵਿੱਕੀ ਅਤੇ ਬਲਾਕ ਸੰਮਤੀ ਮੈਂਬਰ ਕਿਸ਼ਨ ਸਿੰਘ ਬਿੱਲਾ ਨੇ ਕੀਤਾ ਧੰਨਵਾਦ*

    Spread the love

    Spread the love ਨੂਰਪੁਰ ਬੇਦੀ(04/10/26) ਵਿਧਾਨ ਸਭਾ ਹਲਕਾ ਰੋਪੜ ਦੇ ਵਿਧਾਇਕ ਦਿਨੇਸ਼ ਚੱਢਾ ਵੱਲੋਂ ਇਲਾਕੇ ਦੇ ਵਿਕਾਸ ਕਾਰਜਾਂ ਤਹਿਤ ਗੋਪਾਲਪੁਰ ਤੋਂ ਲਸਾੜੀ ਤੱਕ ਜਾਣ ਵਾਲੀ ਸੜਕ ਦਾ ਨਿਰਮਾਣ ਕਾਰਜ 20…

    Leave a Reply

    Your email address will not be published. Required fields are marked *