ਮੀਰੀ-ਪੀਰੀ  ਖਾਲਸਾ ਮਾਰਚ ਦਾ ਕੀਰਤਪੁਰ ਸਾਹਿਬ ਪਹੁੰਚਣ ’ਤੇ ਸੰਗਤਾਂ ਵੱਲੋਂ ਨਿੱਘਾ ਸਵਾਗਤ

Spread the love
ਸ਼੍ਰੀ ਕੀਰਤਪੁਰ ਸਾਹਿਬ,4 ਸਤੰਬਰ ,(ਮਨਦੀਪ) ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਮੀਰੀ-ਪੀਰੀ ਦਿਵਸ ਨੂੰ ਸਮਰਪਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਕੱਢਿਆ ਜਾ ਰਿਹਾ ਮੀਰੀ-ਪੀਰੀ ਖ਼ਾਲਸਾ ਮਾਰਚ ਅੱਜ ਸ੍ਰੀ ਕੀਰਤਪੁਰ ਸਾਹਿਬ ਵਿਖੇ ਪਹੁੰਚਿਆ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ-ਛਾਇਆ ਹੇਠ ਅਤੇ ਪੰਜ ਪਿਆਰਿਆਂ ਦੀ ਅਗਵਾਈ ਵਿੱਚ ਪਹੁੰਚੇ ਮਾਰਚ ਦਾ ਇਲਾਕੇ ਦੀਆਂ ਵੱਡੀ ਗਿਣਤੀ ਸੰਗਤਾਂ ਵੱਲੋਂ ਸ਼ਰਧਾ ਤੇ ਉਤਸ਼ਾਹ ਨਾਲ ਨਿੱਘਾ ਸਵਾਗਤ ਕੀਤਾ ਗਿਆ।ਮਾਰਚ ਵਿੱਚ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਅਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ  ਸ਼ਾਮਲ ਹਨ।ਸ੍ਰੀ ਅਕਾਲ ਤਖ਼ਤ ਸਾਹਿਬ, ਅੰਮ੍ਰਿਤਸਰ ਤੋਂ 24 ਜੁਲਾਈ ਨੂੰ ਸ਼ੁਰੂ ਹੋਇਆ ਇਹ ਮਾਰਚ ਪਹਿਲੇ ਪੜਾਅ ਦੌਰਾਨ ਵੱਖ-ਵੱਖ ਇਤਿਹਾਸਕ ਪੜਾਵਾਂ ਤੋਂ ਹੁੰਦਾ ਹੋਇਆ ਤਖ਼ਤ ਸ੍ਰੀ ਦਮਦਮਾ ਸਾਹਿਬ ਪਹੁੰਚਿਆ ਸੀ। ਇਸ ਦਾ ਦੂਜਾ ਪੜਾਅ 23 ਅਗਸਤ ਨੂੰ ਤਖ਼ਤ ਸ੍ਰੀ ਦਮਦਮਾ ਸਾਹਿਬ ਤੋਂ ਸ਼ੁਰੂ ਹੋਇਆ, ਜੋ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ, ਸ੍ਰੀ ਆਨੰਦਪੁਰ ਸਾਹਿਬ ਵੱਲ ਜਾਰੀ ਹੈ।ਕੀਰਤਪੁਰ ਸਾਹਿਬ ਵਿਖੇ ਪਹੁੰਚਣ ਉਪਰੰਤ ਸੰਗਤਾਂ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਨਤਮਸਤਕ ਹੋ ਕੇ ਗੁਰੂ ਸਾਹਿਬ ਦਾ ਆਸ਼ੀਰਵਾਦ ਪ੍ਰਾਪਤ ਕੀਤਾ। ਇਸ ਮੌਕੇ ਵੱਡੀ ਗਿਣਤੀ ਵਿੱਚ ਇਲਾਕੇ ਦੀਆਂ ਸੰਗਤਾਂ ਹਾਜ਼ਰ ਸਨ।ਇਸ ਮੌਕੇ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਸੰਗਤਾਂ ਨੂੰ ਮੀਰੀ-ਪੀਰੀ ਦੇ ਸਿਧਾਂਤ ਨੂੰ ਸਮਝਣ ਅਤੇ ਗੁਰੂ ਸਾਹਿਬ ਦੇ ਦਰਸਾਏ ਮਾਰਗ ’ਤੇ ਚੱਲਣ ਦੀ ਪ੍ਰੇਰਣਾ ਦਿੱਤੀ। ਉਨ੍ਹਾਂ ਕਿਹਾ ਕਿ ਸਿੱਖ ਸੰਗਤ ਨੂੰ ਆਪਣੇ ਗੌਰਵਮਈ ਇਤਿਹਾਸ ਅਤੇ ਗੁਰਬਾਣੀ ਨਾਲ ਜੁੜ ਕੇ ਸਿੱਖੀ ਦੇ ਮੂਲ ਸਿਧਾਂਤਾਂ ਨੂੰ ਜੀਵਨ ਵਿੱਚ ਅਪਣਾਉਣਾ ਚਾਹੀਦਾ ਹੈ। ਉਨ੍ਹਾਂ ਸੰਗਤਾਂ ਨੂੰ ਨੌਜਵਾਨ ਪੀੜ੍ਹੀ ਨੂੰ ਵੀ ਸਿੱਖ ਇਤਿਹਾਸ ਅਤੇ ਵਿਰਸੇ ਨਾਲ ਜੋੜਨ ਦਾ ਸੱਦਾ ਦਿੱਤਾ।ਇਸ ਮੌਕੇ ਭਾਈ ਅਮਰਜੀਤ ਸਿੰਘ ਚਾਵਲਾ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ਼੍ਰੀ ਅਨੰਦਪੁਰ ਸਾਹਿਬ ,ਦਲਜੀਤ ਸਿੰਘ ਭਿੰਡਰ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਹਿਮਾਚਲ ਪ੍ਰਦੇਸ਼, ਭਾਈ ਅਮਰਜੀਤ ਸਿੰਘ ਜਿੰਦਵੜੀ ਮੈਨੇਜਰ ਗੁਰਦੁਆਰਾ ਪਤਾਲਪੁਰੀ ਸਾਹਿਬ, ਬਾਬਾ ਜਰਨੈਲ ਸਿੰਘ, ਭਾਈ ਭੁਪਿੰਦਰ ਸਿੰਘ ਇੰਚਾਰਜ ਰਾਗੀ,ਗੁਰਮੁਖ ਸਿੰਘ ਰਿਕਾਰਡ ਕੀਪਰ ਆਦਿ  ਤੋਂ ਇਲਾਵਾ ਵੱਡੀ ਗਿਣਤੀ ਵਿੱਚ ਇਲਾਕੇ ਦੀਆਂ ਸੰਗਤਾਂ ਹਾਜ਼ਰ ਸਨ।
  • Related Posts

    * ਧਨੌਲਾ ’ਚ ਗੂੰਜੇਗਾ ਗਣਪਤੀ ਬੱਪਾ ਦਾ ਜੈਕਾਰਾ, 14 ਤੋਂ ਸ਼ੁਰੂ ਹੋਵੇਗਾ 12ਵਾਂ ਮਹਾਂਉਤਸਵ * ਸ੍ਰੀ ਮਹਾਦੇਵ ਕਾਵੜ ਸੇਵਾ ਸੰਘ ਵੱਲੋਂ ਸਨਾਤਨ ਧਰਮ ਸਭਾ ਵਿਖੇ ਪੰਜ ਰੋਜ਼ਾ ਧਾਰਮਿਕ ਸਮਾਗਮ

    Spread the love

    Spread the loveਧਨੌਲਾ: 13 ਸਤੰਬਰ (ਹਰਦੀਪ ਹੈਰੀ)=ਸ੍ਰੀ ਮਹਾਦੇਵ ਕਾਵੜ ਸੇਵਾ ਸੰਘ ਕਮੇਟੀ ਧਨੌਲਾ ਵੱਲੋਂ ਸ਼ਹਿਰ ਨਿਵਾਸੀਆਂ ਦੇ ਸਹਿਯੋਗ ਨਾਲ 12ਵਾਂ ਸ੍ਰੀ ਗਣੇਸ਼ ਚਤੁਰਥੀ ਮਹਾਂਉਤਸਵ 14 ਸਤੰਬਰ ਤੋਂ 18 ਸਤੰਬਰ 2026…

    ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਵਿਆਹ ਪੁਰਬ 18 ਸਤੰਬਰ ਨੂੰ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਜਾ ਰਿਹਾ ਹੈ: ਜੱਸਲ   ਸੰਗਤਾਂ ਵਿੱਚ ਭਾਰੀ ਉਤਸ਼ਾਹ

    Spread the love

    Spread the loveਚੌਂਕ ਮਹਿਤਾ ੧੩ ਸਤੰਬਰ ( ਰਾਜਵਿੰਦਰ ਸਿੰਘ ਰੰਧਾਵਾ ) ਜਗਤ ਗੁਰੂ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਤੇ ਮਾਤਾ ਸੁਲੱਖਣੀ ਜੀ ਦੇ ਵਿਆਹ ਪੁਰਬ ਨੂੰ ਸਮਰਪਿਤ ਸਾਲਾਨਾ ਜੋੜ…

    Leave a Reply

    Your email address will not be published. Required fields are marked *