* ਗਊ ਧਾਮ ਧਨੌਲਾ ਵਿੱਚ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਕ੍ਰਿਸ਼ਨ ਜਨਮ ਅਸ਼ਟਮੀ * ਭਜਨ ਮੰਡਲੀ ਨੇ ਬੰਨ੍ਹਿਆਂ ਰੰਗ, ਕੇਕ ਕੱਟ ਕੇ ਦਿੱਤੀਆਂ ਜਨਮ ਅਸ਼ਟਮੀ ਦੀਆਂ ਵਧਾਈਆ

Spread the love
ਧਨੌਲਾ, 4 ਸਤੰਬਰ (ਹਰਦੀਪ ਹੈਰੀ):ਨਗਰ ਧਨੌਲਾ ਵਿਖੇ ਸਥਿਤ ਗਊ ਧਾਮ (ਗਊਸ਼ਾਲਾ) ਵਿੱਚ ਭਗਵਾਨ ਸ੍ਰੀ ਕ੍ਰਿਸ਼ਨ ਜੀ ਦਾ ਜਨਮ ਦਿਹਾੜਾ ਜਨਮ ਅਸ਼ਟਮੀ ਦਾ ਪਵਿੱਤਰ ਤਿਉਹਾਰ ਬੜੀ ਸ਼ਰਧਾ, ਉਤਸ਼ਾਹ ਅਤੇ ਧੂਮਧਾਮ ਨਾਲ ਮਨਾਇਆ ਗਿਆ। ਇਸ ਮੌਕੇ ਗਊਸ਼ਾਲਾ ਵਿਖੇ ਧਾਰਮਿਕ ਮਾਹੌਲ ਬਣਿਆ ਰਿਹਾ ਅਤੇ ਸ੍ਰੀ ਕ੍ਰਿਸ਼ਨ ਜੀ ਦੇ ਭਗਤਾਂ ਵੱਲੋਂ ਸ਼ਰਧਾ ਨਾਲ ਮੱਥਾ ਟੇਕ ਕੇ ਸਰਬੱਤ ਦੇ ਭਲੇ ਦੀ ਕਾਮਨਾ ਕੀਤੀ ਗਈ।ਇਸ ਮੌਕੇ ਗਊਸ਼ਾਲਾ ਕਮੇਟੀ ਦੇ ਪ੍ਰਧਾਨ ਜੀਵਨ ਕੁਮਾਰ ਬਾਂਸਲ, ਅਗਰਵਾਲ ਸਮਾਜ ਦੇ ਪ੍ਰਧਾਨ ਅਰੁਣ ਕੁਮਾਰ ਬਾਂਸਲ, ਜ਼ਿਲ੍ਹਾ ਸੇਵਾ ਪ੍ਰਮੁੱਖ ਰਾਕੇਸ਼ ਕੁਮਾਰ ਮਿੱਤਲ, ਐਡਵੋਕੇਟ ਚੰਦਰ ਬਾਂਸਲ, ਸਮਾਜ ਸੇਵੀ ਬਾਬੂ ਧਰਮਪਾਲ, ਵਪਾਰ ਮੰਡਲ ਦੇ ਪ੍ਰਧਾਨ ਰਮਨ ਵਰਮਾ, ਚੇਅਰਮੈਨ ਰਾਮਿੰਦਰ ਰਾਮਾ , ਸਮਾਜ ਸੇਵਾ ਜਿੰਮੀ ਬਾਂਸਲ ਅਤੇ ਸਮਾਜ ਸੇਵੀ ਧਰਮਿੰਦਰ ਨੀਟੂ ਸਮੇਤ ਹੋਰ ਪਤਵੰਤੇ ਸੱਜਣ ਹਾਜ਼ਰ ਰਹੇ।ਇਸ ਮੌਕੇ ਆਗੂਆਂ ਅਤੇ ਪਤਵੰਤੇ ਸੱਜਣਾਂ ਨੇ ਦੇਸ਼-ਵਿਦੇਸ਼ ਵਿੱਚ ਵੱਸਦੇ ਸ੍ਰੀ ਕ੍ਰਿਸ਼ਨ ਜੀ ਦੇ ਸਮੂਹ ਸ਼ਰਧਾਲੂਆਂ ਨੂੰ ਜਨਮ ਅਸ਼ਟਮੀ ਦੀਆਂ ਦਿਲੋਂ ਸ਼ੁਭਕਾਮਨਾਵਾਂ ਭੇਟ ਕੀਤੀਆਂ। ਉਨ੍ਹਾਂ ਕਿਹਾ ਕਿ ਸ੍ਰੀ ਕ੍ਰਿਸ਼ਨ ਜੀ ਦੀਆਂ ਸਿੱਖਿਆਵਾਂ ਮਨੁੱਖਤਾ ਨੂੰ ਸੱਚ, ਧਰਮ, ਨੇਕੀ ਅਤੇ ਆਪਸੀ ਭਾਈਚਾਰੇ ਦੇ ਰਾਹ ’ਤੇ ਚੱਲਣ ਲਈ ਪ੍ਰੇਰਿਤ ਕਰਦੀਆਂ ਹਨ। ਉਨ੍ਹਾਂ ਨੇ ਸਮੁੱਚੀ ਲੁਕਾਈ ਦੀ ਸੁੱਖ-ਸ਼ਾਂਤੀ, ਖੁਸ਼ਹਾਲੀ ਅਤੇ ਚੜ੍ਹਦੀ ਕਲਾ ਦੀ ਕਾਮਨਾ ਵੀ ਕੀਤੀ।ਕੇਕ ਕੱਟ ਕੇ ਮਨਾਈ ਖੁਸ਼ੀ ਸਮਾਗਮ ਦੌਰਾਨ ਵਾਰਡ ਨੰਬਰ 7 ਦੀ ਕੌਂਸਲਰ ਜਸਬੀਰ ਕੌਰ, ਪਤਨੀ ਸਾਬਕਾ ਨਗਰ ਕੌਂਸਲ ਪ੍ਰਧਾਨ ਸੁਰਜੀਤ ਸਿੰਘ ਸੀਤਾ, ਵੱਲੋਂ ਕੇਕ ਕੱਟ ਕੇ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦੀ ਖੁਸ਼ੀ ਸਾਂਝੀ ਕੀਤੀ ਗਈ। ਇਸ ਦੌਰਾਨ ਹਾਜ਼ਰ ਸੰਗਤ ਨੇ ਇੱਕ-ਦੂਜੇ ਨੂੰ ਤਿਉਹਾਰ ਦੀਆਂ ਵਧਾਈਆਂ ਦਿੱਤੀਆਂ ਅਤੇ ਖੁਸ਼ੀ ਦਾ ਪ੍ਰਗਟਾਵਾ ਕੀਤਾ। ਭਜਨ ਮੰਡਲੀ ਨੇ ਲਾਇਆ ਭਗਤੀ ਦਾ ਰੰਗ ਸਮਾਗਮ ਵਿੱਚ ਭਜਨ ਮੰਡਲੀ ਵੱਲੋਂ ਸ੍ਰੀ ਕ੍ਰਿਸ਼ਨ ਜੀ ਦੀ ਮਹਿਮਾ ਵਿੱਚ ਭਜਨ ਗਾਇਣ ਕੀਤੇ ਗਏ। ਭਜਨਾਂ ਦੌਰਾਨ ਸੰਗਤ ਭਗਤੀ ਦੇ ਰੰਗ ਵਿੱਚ ਰੰਗੀ ਨਜ਼ਰ ਆਈ ਅਤੇ ਪੂਰਾ ਗਊਸ਼ਾਲਾ ਪਰਿਸਰ ਧਾਰਮਿਕ ਮਾਹੌਲ ਨਾਲ ਗੂੰਜਦਾ ਰਿਹਾ। ਸ਼ਰਧਾਲੂਆਂ ਨੇ ਭਜਨਾਂ ਦਾ ਆਨੰਦ ਮਾਣਦਿਆਂ ਸ੍ਰੀ ਕ੍ਰਿਸ਼ਨ ਜੀ ਪ੍ਰਤੀ ਆਪਣੀ ਆਸਥਾ ਦਾ ਪ੍ਰਗਟਾਵਾ ਕੀਤਾ। ਅੰਤ ਵਿੱਚ ਅਜੇ ਕੁਮਾਰ ਗਰਗ ਵੱਲੋਂ ਸਮਾਗਮ ਵਿੱਚ ਪਹੁੰਚੇ ਸਮੂਹ ਪਤਵੰਤੇ ਸੱਜਣਾਂ, ਸੰਗਤ ਅਤੇ ਸਹਿਯੋਗੀਆਂ ਦਾ ਧੰਨਵਾਦ ਕੀਤਾ ਗਿਆ। ਉਨ੍ਹਾਂ ਸਮੂਹ ਸ਼ਰਧਾਲੂਆਂ ਨੂੰ ਜਨਮ ਅਸ਼ਟਮੀ ਦੀਆਂ ਸ਼ੁਭਕਾਮਨਾਵਾਂ ਦਿੰਦਿਆਂ ਕਿਹਾ ਕਿ ਅਜਿਹੇ ਧਾਰਮਿਕ ਸਮਾਗਮ ਸਮਾਜ ਵਿੱਚ ਆਪਸੀ ਪਿਆਰ, ਸਦਭਾਵਨਾ ਅਤੇ ਭਾਈਚਾਰੇ ਦੀ ਭਾਵਨਾ ਨੂੰ ਹੋਰ ਮਜ਼ਬੂਤ ਕਰਦੇ ਹਨ। ਸਮਾਗਮ ਦੌਰਾਨ ਸੰਗਤ ਵੱਲੋਂ ਸ੍ਰੀ ਕ੍ਰਿਸ਼ਨ ਜੀ ਦੇ ਜੈਕਾਰਿਆਂ ਨਾਲ ਗਊਸ਼ਾਲਾ ਦਾ ਮਾਹੌਲ ਭਗਤੀਮਈ ਬਣਿਆ ਰਿਹਾ।
  • Related Posts

    ਭਾਰਤ ਵਿਕਾਸ ਪ੍ਰੀਸ਼ਦ ਤਖਤਗੜ੍ਹ ਵੱਲੋਂ ਰਾਜ ਪੁਰਸਕਾਰ ਹਾਸਲ ਕਰਨ ’ਤੇ ਮਾਸਟਰ ਪ੍ਰਭਜੀਤ ਸਿੰਘ ਦਾ ਵਿਸ਼ੇਸ਼ ਸਨਮਾਨ

    Spread the love

    Spread the love ਕਾਹਨਪੁਰ ਖੂਹੀ , 4 ਅਕਤੂਬਰ (ਜਗਤਾਰ ਜੱਗੀ )-ਸੰਸਥਾ ਭਾਰਤ ਵਿਕਾਸ ਪ੍ਰੀਸ਼ਦ, ਤਖਤਗੜ੍ਹ ਵੱਲੋਂ ਸਰਕਾਰੀ ਮਿਡਲ ਸਕੂਲ ਭੋਜੇਮਾਜਰਾ ਵਿਖੇ ਸਾਇੰਸ ਮਾਸਟਰ ਵਜੋਂ ਸੇਵਾਵਾਂ ਨਿਭਾਅ ਰਹੇ ਪ੍ਰਭਜੀਤ ਸਿੰਘ ਦਾ…

    ਵਿਧਾਇਕ ਦਿਨੇਸ਼ ਚੱਢਾ ਵੱਲੋਂ 20 ਲੱਖ ਰੁਪਏ ਦੀ ਲਾਗਤ ਨਾਲ ਗੋਪਾਲਪੁਰ ਤੋਂ ਲਸਾੜੀ ਤੱਕ ਸੜਕ ਦਾ ਕੰਮ ਮੁਕੰਮਲ  ਨੂਰਪੁਰ ਬੇਦੀ ਦਲਜੀਤ ਚਨੌਲੀ  *ਲਗਭਗ ਇੱਕ ਕਿਲੋਮੀਟਰ ਲੰਬੀ ਸੜਕ ਬਣਨ ਨਾਲ ਇਲਾਕਾ ਵਾਸੀਆਂ ਨੂੰ ਮਿਲੇਗੀ ਸਹੂਲਤ; ਸਰਪੰਚ ਰੋਹਿਤ ਕੁਮਾਰ ਵਿੱਕੀ ਅਤੇ ਬਲਾਕ ਸੰਮਤੀ ਮੈਂਬਰ ਕਿਸ਼ਨ ਸਿੰਘ ਬਿੱਲਾ ਨੇ ਕੀਤਾ ਧੰਨਵਾਦ*

    Spread the love

    Spread the love ਨੂਰਪੁਰ ਬੇਦੀ(04/10/26) ਵਿਧਾਨ ਸਭਾ ਹਲਕਾ ਰੋਪੜ ਦੇ ਵਿਧਾਇਕ ਦਿਨੇਸ਼ ਚੱਢਾ ਵੱਲੋਂ ਇਲਾਕੇ ਦੇ ਵਿਕਾਸ ਕਾਰਜਾਂ ਤਹਿਤ ਗੋਪਾਲਪੁਰ ਤੋਂ ਲਸਾੜੀ ਤੱਕ ਜਾਣ ਵਾਲੀ ਸੜਕ ਦਾ ਨਿਰਮਾਣ ਕਾਰਜ 20…

    Leave a Reply

    Your email address will not be published. Required fields are marked *