ਸਰਕਾਰੀ ਐਲੀਮੈਂਟਰੀ ਸਕੂਲ ਹਮੀਰਾ ਵਿਖੇ ਅਧਿਆਪਕ ਦਿਵਸ ਮੌਕੇ ਸਨਮਾਨ ਸਮਾਗਮ ਦਾ ਆਯੋਜਨ ਅਧਿਆਪਕਾਂ ਨੂੰ ਬੱਚਿਆਂ ਦੇ ਰੋਲ ਮਾਡਲ ਬਣਨਾ ਚਾਹੀਦਾ ਹੈ- ਰਜੇਸ਼ ਕੁਮਾਰ 

Spread the love
ਕਪੂਰਥਲਾ, 5 ਸਤੰਬਰ (ਕੌੜਾ )- ਦੇਸ਼ ਦੇ ਸਾਬਕਾ ਰਾਸ਼ਟਰਪਤੀ ਡਾਕਟਰ ਸਰਬਪੱਲੀ ਰਾਧਾ ਕ੍ਰਿਸ਼ਨਨ ਅਤੇ ਅਧਿਆਪਕਾ ਸਵਿਤਰੀ ਬਾਈ ਫੂਲੇ ਨੂੰ ਸਮਰਪਿਤ ਸਰਕਾਰੀ ਐਲੀਮੈਂਟਰੀ ਸਕੂਲ ਹਮੀਰਾ ਵਿਖੇ ਅਧਿਆਪਕ ਦਿਵਸ ਮੌਕੇ ਸਮਾਗਮ ਦਾ ਆਯੋਜਨ ਕੀਤਾ ਗਿਆ।  ਸਮਾਗਮ ਦੀ ਪ੍ਰਧਾਨਗੀ ਬਲਾਕ ਸਿੱਖਿਆ ਅਧਿਕਾਰੀ ਰਜੇਸ਼ ਕੁਮਾਰ ਨੇ ਕੀਤੀ। ਜਸਪ੍ਰੀਤ ਕੌਰ ਸੈਂਟਰ ਹੈੱਡ ਟੀਚਰ ਹਮੀਰਾ ਦੀ ਅਗਵਾਈ ਹੇਠ ਹੋਏ ਸਮਾਰੋਹ ਵਿੱਚ ਰਜੇਸ਼ ਕੁਮਾਰ ਬੀ.ਪੀ.ਈ.ਓ.  ਹਰਮਿੰਦਰ ਸਿੰਘ ਜੋਸਨ ਜ਼ਿਲ੍ਹਾ ਕੋਆਰਡੀਨੇਟਰ,  ਜੈਮਲ ਸਿੰਘ, ਬਲਜੀਤ ਸਿੰਘ, (ਸਾਰੇ ਸੈਂਟਰ ਹੈੱਡ ਟੀਚਰ) ਵਿਸ਼ੇਸ਼ ਮਹਿਮਾਨ ਦੇ ਤੌਰ ਤੇ ਸ਼ਾਮਿਲ ਹੋਏ । ਸਮਾਗਮ ਦੌਰਾਨ ਬਲਾਕ ਸਿੱਖਿਆ ਅਧਿਕਾਰੀ ਰਜੇਸ਼ ਕੁਮਾਰ  ਵੱਲੋਂ ਆਪਣੇ ਸੰਬੋਧਨ ਦੌਰਾਨ ਅਧਿਆਪਕ ਨੂੰ ਕੌਮ ਦਾ ਨਿਰਮਾਤਾ ਕਰਾਰ ਦਿੰਦੇ ਹੋਏ ਅਧਿਆਪਕਾਂ ਅਤੇ ਵਿਦਿਆਰਥੀਆਂ ਵਿਚਾਲੇ ਦੋਸਤੀ ਅਤੇ ਵਿਸ਼ਵਾਸ ‘ਤੇ ਰਿਸ਼ਤਿਆਂ ਨੂੰ ਹੋਰ ਮਜਬੂਤ ਕਰਨ ਤੇ ਜ਼ੋਰ ਦਿੰਦਿਆਂ ਕਿਹਾ ਕਿ ਅਧਿਆਪਕਾਂ ਨੂੰ ਬੱਚਿਆਂ ਦੇ ਰੋਲ ਮਾਡਲ ਬਣਨਾ ਚਾਹੀਦਾ ਹੈ। ਇਸ ਦੌਰਾਨ ਬੀ ਆਰ ਸੀ ਹਰਪ੍ਰੀਤ ਸਿੰਘ ਨੇ ਮੰਚ ਦਾ ਸੰਚਾਲਨ ਕੀਤਾ ਅਤੇ ਅਧਿਆਪਕ ਦਿਵਸ ਸਬੰਧੀ ਜਾਣਕਾਰੀ ਸਾਂਝੀ ਕੀਤੀ ਅਤੇ ਤਰਸੇਮ ਸਿੰਘ ਬੀ ਆਰ ਸੀ ਨੇ ਅਧਿਆਪਕ ਦਿਵਸ ਤੇ ਸੈਂਟਰ ਹੈੱਡ ਟੀਚਰ ਜਸਪ੍ਰੀਤ ਕੌਰ ਵੱਲੋਂ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਕਰਵਾਏ ਇਸ ਸਮਾਗਮ ਲਈ ਉਹਨਾਂ ਨੂੰ ਮੁਬਾਰਕਬਾਦ ਦਿੱਤੀ ਤੇ ਸਨਮਾਨਿਤ ਹੋਣ ਵਾਲੇ ਸਾਰੇ ਅਧਿਆਪਕਾਂ ਨੂੰ ਵਧਾਈ ਦਿੰਦੇ ਹੋਏ ਉਹਨਾਂ ਵੱਲੋਂ ਸਕੂਲਾਂ ਵਿਚ ਪੜ੍ਹਾਈ ਦੀ ਗੁਣਵੱਤਾ ਨੂੰ ਵਧਾਉਣ ਲਈ ਸਕੂਲਾਂ ਵਿਚ ਕੀਤੇ ਜਾ ਰਹੇ ਕਾਰਜਾਂ ਦੀ ਭਰਪੂਰ ਸ਼ਲਾਘਾ  ਕੀਤੀ। ਇਸ ਦੌਰਾਨ ਜਿੱਥੇ ਜਿਲ੍ਹੇ ਦੇ ਵੱਖ ਵੱਖ ਸਕੂਲਾਂ ਵਿੱਚ ਸੈਸ਼ਨ 2025-26 ਦੌਰਾਨ ਜਿਹਨਾਂ ਅਧਿਆਪਕਾਂ ਨੇ ਵਿੱਦਿਆ ਤੇ ਖੇਡਾਂ ਦੇ ਖੇਤਰ ਵਿਚ ਬਹਮੁੱਲਾ ਯੋਗਦਾਨ ਪਾਇਆ ਉਨਾਂ ਨੂੰ ਵਿਸ਼ੇਸ਼ ਪ੍ਰਸੰਸ਼ਾ ਪੱਤਰ ਤੇ ਸਨਮਾਨ ਚਿੰਨ ਦੇ ਕੇ ਵਿਸ਼ੇਸ਼ ਤੌਰ ਤੇ ਸਨਮਾਨਿਤ ਕਰਨ ਦੇ ਨਾਲ ਨਾਲ  ਪ੍ਰੋਜੈਕਟ ਸਮਰੱਥ ਦੀ ਸਮੁੱਚੀ ਜਿਲ੍ਹਾ ਟੀਮ ਦੇ ਬੀ ਆਰ ਸੀ ਨੂੰ  ਵਿਸ਼ੇਸ਼ ਤੌਰ ਤੇ ਪ੍ਰਸ਼ੰਸ਼ਾ ਪੱਤਰ ਤੇ ਸਨਮਾਨ ਚਿੰਨ ਦੇ ਕੇ ਸਨਮਾਨਿਤ ਕੀਤਾ ਗਿਆ।  । ਇਸ ਮੌਕੇ ਵਿਦਿਆਰਥੀਆਂ ਵੱਲੋਂ ਸੱਭਿਆਚਾਰਕ ਪ੍ਰੋਗਰਾਮ ਵੀ ਪੇਸ਼ ਕੀਤਾ ਗਿਆ। ਸਿੱਖਿਆ ਖੇਤਰ ਦੇ ਵਿੱਚ ਯੋਗਦਾਨ ਪਾਉਣ ਵਾਲੇ ਵੱਖ ਵੱਖ ਸਕੂਲਾਂ ਦੇ ਅਧਿਆਪਕਾਂ ਜਿਨ੍ਹਾਂ ਵਿੱਚ ਹਰਮਿੰਦਰ ਸਿੰਘ ਜੋਸਨ ਜਿਲ੍ਹਾ ਕੋਆਰਡੀਨੇਟਰ ਸਮੱਰਥ,ਬਲਜੀਤ ਸਿੰਘ, ਜੈਮਲ ਸਿੰਘ, ਗੁਰਮੇਜ ਸਿੰਘ ਤਲਵੰਡੀ ਚੌਧਰੀਆਂ,ਤਰਸੇਮ ਸਿੰਘ, ਹਰਪ੍ਰੀਤ ਸਿੰਘ, , ਲਕਸ਼ਦੀਪ ਸ਼ਰਮਾ ਜਿਲ੍ਹਾ ਕੋਆਰਡੀਨੇਟਰ ਖੇਡਾਂ , ਡਾ ਪਰਮਜੀਤ ਕੌਰ, ਹਰਪ੍ਰੀਤ ਸਿੰਘ  ਨਡਾਲਾ, ਗੁਰਪ੍ਰੀਤ ਸਿੰਘ, ਕੁਲਦੀਪ ਚੰਦ, ਪਵਨ ਕੁਮਾਰ ਜੋਸੀ, ਹਰਪ੍ਰੀਤ ਸਿੰਘ, ਸੁਖਪ੍ਰੀਤ ਕੌਰ, ਜਸਪਾਲ ਸਿੰਘ,ਰਚਨਾਪੁਰੀ, ਸੁਖਬੀਰ ਕੌਰ, ਦਵਿੰਦਰ ਕੁਮਾਰੀ, ਹਰਜੀਤ ਸਿੰਘ ਆਦਿ ਨੂੰ ਵਿਸੇਸ ਸਨਮਾਨ ਤੇ ਪ੍ਰਸੰਸਾ ਪੱਤਰ ਦੇ ਕੇ ਸਨਮਾਨਿਤ ਕੀਤਾ ਗਿਆ।
  • Related Posts

    ਭਾਰਤ ਵਿਕਾਸ ਪ੍ਰੀਸ਼ਦ ਤਖਤਗੜ੍ਹ ਵੱਲੋਂ ਰਾਜ ਪੁਰਸਕਾਰ ਹਾਸਲ ਕਰਨ ’ਤੇ ਮਾਸਟਰ ਪ੍ਰਭਜੀਤ ਸਿੰਘ ਦਾ ਵਿਸ਼ੇਸ਼ ਸਨਮਾਨ

    Spread the love

    Spread the love ਕਾਹਨਪੁਰ ਖੂਹੀ , 4 ਅਕਤੂਬਰ (ਜਗਤਾਰ ਜੱਗੀ )-ਸੰਸਥਾ ਭਾਰਤ ਵਿਕਾਸ ਪ੍ਰੀਸ਼ਦ, ਤਖਤਗੜ੍ਹ ਵੱਲੋਂ ਸਰਕਾਰੀ ਮਿਡਲ ਸਕੂਲ ਭੋਜੇਮਾਜਰਾ ਵਿਖੇ ਸਾਇੰਸ ਮਾਸਟਰ ਵਜੋਂ ਸੇਵਾਵਾਂ ਨਿਭਾਅ ਰਹੇ ਪ੍ਰਭਜੀਤ ਸਿੰਘ ਦਾ…

    ਵਿਧਾਇਕ ਦਿਨੇਸ਼ ਚੱਢਾ ਵੱਲੋਂ 20 ਲੱਖ ਰੁਪਏ ਦੀ ਲਾਗਤ ਨਾਲ ਗੋਪਾਲਪੁਰ ਤੋਂ ਲਸਾੜੀ ਤੱਕ ਸੜਕ ਦਾ ਕੰਮ ਮੁਕੰਮਲ  ਨੂਰਪੁਰ ਬੇਦੀ ਦਲਜੀਤ ਚਨੌਲੀ  *ਲਗਭਗ ਇੱਕ ਕਿਲੋਮੀਟਰ ਲੰਬੀ ਸੜਕ ਬਣਨ ਨਾਲ ਇਲਾਕਾ ਵਾਸੀਆਂ ਨੂੰ ਮਿਲੇਗੀ ਸਹੂਲਤ; ਸਰਪੰਚ ਰੋਹਿਤ ਕੁਮਾਰ ਵਿੱਕੀ ਅਤੇ ਬਲਾਕ ਸੰਮਤੀ ਮੈਂਬਰ ਕਿਸ਼ਨ ਸਿੰਘ ਬਿੱਲਾ ਨੇ ਕੀਤਾ ਧੰਨਵਾਦ*

    Spread the love

    Spread the love ਨੂਰਪੁਰ ਬੇਦੀ(04/10/26) ਵਿਧਾਨ ਸਭਾ ਹਲਕਾ ਰੋਪੜ ਦੇ ਵਿਧਾਇਕ ਦਿਨੇਸ਼ ਚੱਢਾ ਵੱਲੋਂ ਇਲਾਕੇ ਦੇ ਵਿਕਾਸ ਕਾਰਜਾਂ ਤਹਿਤ ਗੋਪਾਲਪੁਰ ਤੋਂ ਲਸਾੜੀ ਤੱਕ ਜਾਣ ਵਾਲੀ ਸੜਕ ਦਾ ਨਿਰਮਾਣ ਕਾਰਜ 20…

    Leave a Reply

    Your email address will not be published. Required fields are marked *