ਭਾਦਸੋਂ ਦੇ ਮੰਦਰਾਂ ਵਿੱਚ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਕ੍ਰਿਸ਼ਨ ਜਨਮ ਅਸ਼ਟਮੀ ਮੰਦਰਾਂ ਦੀ ਸ਼ਾਨਦਾਰ ਸਜਾਵਟ, ਮਨਮੋਹਕ ਝਾਕੀਆਂ ਨੇ ਮੋਹਿਆ ਸੰਗਤਾਂ ਦਾ ਮਨ

Spread the love
ਭਾਦਸੋਂ, 5 ਸਤੰਬਰ (ਜਗਜੀਤ ਸਿੰਘ ਕੈਂਥ) — ਭਾਦਸੋਂ ਸ਼ਹਿਰ ਦੇ ਵੱਖ-ਵੱਖ ਮੰਦਰਾਂ ਵਿੱਚ ਭਗਵਾਨ ਸ੍ਰੀ ਕ੍ਰਿਸ਼ਨ ਜੀ ਦਾ ਜਨਮ ਦਿਹਾੜਾ ਕ੍ਰਿਸ਼ਨ ਜਨਮ ਅਸ਼ਟਮੀ ਬੜੀ ਸ਼ਰਧਾ, ਉਤਸ਼ਾਹ ਅਤੇ ਧੂਮਧਾਮ ਨਾਲ ਮਨਾਈ ਗਈ। ਇਸ ਮੌਕੇ ਮੰਦਰਾਂ ਨੂੰ ਰੰਗ-ਬਿਰੰਗੀਆਂ ਲਾਈਟਾਂ, ਫੁੱਲਾਂ ਅਤੇ ਵੱਖ-ਵੱਖ ਸਜਾਵਟੀ ਸਮੱਗਰੀ ਨਾਲ ਬੇਹੱਦ ਸੁੰਦਰ ਢੰਗ ਨਾਲ ਸਜਾਇਆ ਗਿਆ, ਜਿਸ ਨਾਲ ਸਮੁੱਚਾ ਮਾਹੌਲ ਭਗਤੀਮਈ ਹੋ ਗਿਆ। ਜਨਮ ਅਸ਼ਟਮੀ ਨੂੰ ਲੈ ਕੇ ਸ਼ਹਿਰ ਦੇ ਵੱਖ-ਵੱਖ ਮੰਦਰਾਂ ਵਿੱਚ ਵਿਸ਼ੇਸ਼ ਧਾਰਮਿਕ ਸਮਾਗਮ ਕਰਵਾਏ ਗਏ। ਮੰਦਰਾਂ ਵਿੱਚ ਭਗਵਾਨ ਸ੍ਰੀ ਕ੍ਰਿਸ਼ਨ ਜੀ ਦੇ ਜੀਵਨ ਅਤੇ ਉਨ੍ਹਾਂ ਨਾਲ ਸਬੰਧਤ ਵੱਖ-ਵੱਖ ਪ੍ਰਸੰਗਾਂ ਨੂੰ ਦਰਸਾਉਂਦੀਆਂ ਮਨਮੋਹਕ ਝਾਕੀਆਂ ਵਿਸ਼ੇਸ਼ ਖਿੱਚ ਦਾ ਕੇਂਦਰ ਬਣੀਆਂ। ਇਨ੍ਹਾਂ ਝਾਕੀਆਂ ਨੂੰ ਦੇਖਣ ਲਈ ਵੱਡੀ ਗਿਣਤੀ ਵਿੱਚ ਸ਼ਰਧਾਲੂ ਮੰਦਰਾਂ ਵਿੱਚ ਪਹੁੰਚੇ। ਇਸ ਦੌਰਾਨ ਮੰਦਰਾਂ ਵਿੱਚ ਕਥਾ, ਕੀਰਤਨ, ਭਜਨ ਅਤੇ ਧਾਰਮਿਕ ਪ੍ਰੋਗਰਾਮ ਵੀ ਕਰਵਾਏ ਗਏ। ਧਾਰਮਿਕ ਰਸਮਾਂ ਅਤੇ ਭਜਨ-ਕੀਰਤਨ ਦੌਰਾਨ ਸ਼ਰਧਾਲੂ ਭਗਤੀ ਦੇ ਰੰਗ ਵਿੱਚ ਰੰਗੇ ਨਜ਼ਰ ਆਏ। ਮੰਦਰਾਂ ਵਿੱਚ ਸ੍ਰੀ ਕ੍ਰਿਸ਼ਨ ਜੀ ਦੇ ਜਨਮ ਸਮੇਂ ਵਿਸ਼ੇਸ਼ ਪੂਜਾ-ਅਰਚਨਾ ਕੀਤੀ ਗਈ ਅਤੇ ਸ਼ਰਧਾਲੂਆਂ ਨੇ ਸ਼ਰਧਾ ਨਾਲ ਮੱਥਾ ਟੇਕ ਕੇ ਪਰਿਵਾਰ ਦੀ ਸੁੱਖ-ਸ਼ਾਂਤੀ ਅਤੇ ਖੁਸ਼ਹਾਲੀ ਲਈ ਅਰਦਾਸ ਕੀਤੀ। ਜਨਮ ਅਸ਼ਟਮੀ ਮੌਕੇ ਬੱਚਿਆਂ ਅਤੇ ਨੌਜਵਾਨਾਂ ਵਿੱਚ ਵੀ ਵਿਸ਼ੇਸ਼ ਉਤਸ਼ਾਹ ਦੇਖਣ ਨੂੰ ਮਿਲਿਆ। ਸ਼ਰਧਾਲੂਆਂ ਵੱਲੋਂ ਸਾਰੀ ਰਾਤ ਧਾਰਮਿਕ ਸਮਾਗਮਾਂ ਵਿੱਚ ਸ਼ਮੂਲੀਅਤ ਕੀਤੀ ਗਈ। ਸਮੁੱਚੇ ਭਾਦਸੋਂ ਸ਼ਹਿਰ ਵਿੱਚ ਕ੍ਰਿਸ਼ਨ ਜਨਮ ਅਸ਼ਟਮੀ ਦਾ ਤਿਉਹਾਰ ਪ੍ਰੇਮ, ਸ਼ਰਧਾ ਅਤੇ ਭਗਤੀ ਦੇ ਮਾਹੌਲ ਵਿੱਚ ਮਨਾਇਆ ਗਿਆ।
  • Related Posts

    * ਧਨੌਲਾ ’ਚ ਗੂੰਜੇਗਾ ਗਣਪਤੀ ਬੱਪਾ ਦਾ ਜੈਕਾਰਾ, 14 ਤੋਂ ਸ਼ੁਰੂ ਹੋਵੇਗਾ 12ਵਾਂ ਮਹਾਂਉਤਸਵ * ਸ੍ਰੀ ਮਹਾਦੇਵ ਕਾਵੜ ਸੇਵਾ ਸੰਘ ਵੱਲੋਂ ਸਨਾਤਨ ਧਰਮ ਸਭਾ ਵਿਖੇ ਪੰਜ ਰੋਜ਼ਾ ਧਾਰਮਿਕ ਸਮਾਗਮ

    Spread the love

    Spread the loveਧਨੌਲਾ: 13 ਸਤੰਬਰ (ਹਰਦੀਪ ਹੈਰੀ)=ਸ੍ਰੀ ਮਹਾਦੇਵ ਕਾਵੜ ਸੇਵਾ ਸੰਘ ਕਮੇਟੀ ਧਨੌਲਾ ਵੱਲੋਂ ਸ਼ਹਿਰ ਨਿਵਾਸੀਆਂ ਦੇ ਸਹਿਯੋਗ ਨਾਲ 12ਵਾਂ ਸ੍ਰੀ ਗਣੇਸ਼ ਚਤੁਰਥੀ ਮਹਾਂਉਤਸਵ 14 ਸਤੰਬਰ ਤੋਂ 18 ਸਤੰਬਰ 2026…

    ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਵਿਆਹ ਪੁਰਬ 18 ਸਤੰਬਰ ਨੂੰ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਜਾ ਰਿਹਾ ਹੈ: ਜੱਸਲ   ਸੰਗਤਾਂ ਵਿੱਚ ਭਾਰੀ ਉਤਸ਼ਾਹ

    Spread the love

    Spread the loveਚੌਂਕ ਮਹਿਤਾ ੧੩ ਸਤੰਬਰ ( ਰਾਜਵਿੰਦਰ ਸਿੰਘ ਰੰਧਾਵਾ ) ਜਗਤ ਗੁਰੂ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਤੇ ਮਾਤਾ ਸੁਲੱਖਣੀ ਜੀ ਦੇ ਵਿਆਹ ਪੁਰਬ ਨੂੰ ਸਮਰਪਿਤ ਸਾਲਾਨਾ ਜੋੜ…

    Leave a Reply

    Your email address will not be published. Required fields are marked *