ਸਟੇਟ ਅਵਾਰਡੀ ਨਰਿੰਦਰ ਕੁਮਾਰ ਪਿੰਡ ਢਿੱਲਵਾਂ ਪਹੁੰਚਣ ’ਤੇ ਹਰਚਰਨ ਸਿੰਘ ਸਰਪੰਚ ਜੰਡਸਰ ਸਮੇਤ ਸਮੂਹ ਨਗਰ ਪੰਚਾਇਤ ਵੱਲੋਂ ਸ਼ਾਨਦਾਰ ਸਵਾਗਤ ਤੇ ਸਨਮਾਨ

Spread the love
ਤਪਾ ਮੰਡੀ 06 ਸਤੰਬਰ (ਗੋਲਡੀ ਵਿਆਸ) ਸਿੱਖਿਆ ਦੇ ਖੇਤਰ ਵਿੱਚ ਆਪਣੀਆਂ ਸ਼ਾਨਦਾਰ ਸੇਵਾਵਾਂ, ਮਿਹਨਤ ਅਤੇ ਸਮਰਪਣ ਸਦਕਾ ਸਟੇਟ ਅਵਾਰਡ ਹਾਸਲ ਕਰਨ ਵਾਲੇ  ਨਰਿੰਦਰ ਕੁਮਾਰ ਦੇ ਪਿੰਡ ਢਿੱਲਵਾਂ ਪਹੁੰਚਣ ’ਤੇ ਸਮੂਹ ਨਗਰ ਪੰਚਾਇਤ ਅਤੇ ਪਿੰਡ ਵਾਸੀਆਂ ਵੱਲੋਂ ਨਿੱਘਾ ਸਵਾਗਤ ਕਰਦਿਆਂ ਵਿਸ਼ੇਸ਼ ਸਨਮਾਨ ਕੀਤਾ ਗਿਆ। ਇਸ ਮੌਕੇ ਸ੍ਰ. ਹਰਚਰਨ ਸਿੰਘ ਸਰਪੰਚ ਜੰਡਸਰ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕਰਦਿਆਂ ਨਰਿੰਦਰ ਕੁਮਾਰ ਨੂੰ ਸਨਮਾਨਿਤ ਕੀਤਾ ਅਤੇ ਉਨ੍ਹਾਂ ਦੀ ਇਸ ਮਾਣਮੱਤੀ ਪ੍ਰਾਪਤੀ ਲਈ ਵਧਾਈ ਦਿੱਤੀ। ਸੂਬਾ ਪੱਧਰ ’ਤੇ ਮਿਲੇ ਇਸ ਵੱਡੇ ਸਨਮਾਨ ਨਾਲ ਸਮੁੱਚੇ ਪਿੰਡ ਵਿੱਚ ਖੁਸ਼ੀ ਅਤੇ ਮਾਣ ਦਾ ਮਾਹੌਲ ਦੇਖਣ ਨੂੰ ਮਿਲਿਆ। ਇਸ ਮੌਕੇ ਹਲਕਾ ਭਦੌੜ ਦੇ ਵਿਧਾਇਕ ਸ੍ਰ. ਲਾਭ ਸਿੰਘ ਉਗੋਕੇ, ਜ਼ਿਲ੍ਹਾ ਸਿੱਖਿਆ ਅਫ਼ਸਰ ਬਰਨਾਲਾ ਸ੍ਰੀਮਤੀ ਇੰਦੂ ਸਮਿਕ, ਸ੍ਰ. ਹਰਚਰਨ ਸਿੰਘ ਸਰਪੰਚ ਜੰਡਸਰ, ਸਰਪੰਚ ਕੁਲਵਿੰਦਰ ਸਿੰਘ ਕਿੰਦੀ, ਮਨਜੀਤ ਸਿੰਘ ਖਾਲਸਾ, ਪਰਮਿੰਦਰ ਸਿੰਘ ਬੜਿੰਗ, ਮਾਸਟਰ ਗੁਰਜੀਤ ਸਿੰਘ ਮੌੜ, ਮਾਸਟਰ ਪ੍ਰੇਮ ਸਿੰਘ ਢਿੱਲੋਂ, ਮਾਸਟਰ ਪੂਰਨ ਸਿੰਘ, ਕੁਲਦੀਪ ਸਿੰਘ ਸਿੱਧੂ, ਨੱਥਾ ਸਿੰਘ ਢਿੱਲੋਂ ਸਮੇਤ ਸਮੂਹ ਨਗਰ ਪੰਚਾਇਤ ਢਿੱਲਵਾਂ ਦੇ ਮੈਂਬਰ, ਪਤਵੰਤੇ ਸੱਜਣ ਅਤੇ ਨਗਰ ਵਾਸੀ ਹਾਜ਼ਰ ਸਨ। ਸ੍ਰ੍ ਹਰਚਰਨ ਸਿੰਘ ਨੇ ਕਿਹਾ ਕਿ ਸ੍ਰੀ ਨਰਿੰਦਰ ਕੁਮਾਰ ਵੱਲੋਂ ਸਿੱਖਿਆ ਦੇ ਖੇਤਰ ਵਿੱਚ ਕੀਤੀ ਮਿਹਨਤ ਅਤੇ ਸਮਰਪਣ ਦਾ ਸੂਬਾ ਪੱਧਰ ’ਤੇ ਸਨਮਾਨ ਹੋਣਾ ਬੇਹੱਦ ਮਾਣ ਵਾਲੀ ਗੱਲ ਹੈ। ਉਨ੍ਹਾਂ ਕਿਹਾ ਕਿ ਨਰਿੰਦਰ ਕੁਮਾਰ ਨੇ ਇਹ ਸਨਮਾਨ ਹਾਸਲ ਕਰਕੇ ਨਾ ਸਿਰਫ਼ ਆਪਣੇ ਪਰਿਵਾਰ ਦਾ, ਸਗੋਂ ਆਪਣੇ ਪਿੰਡ ਢਿੱਲਵਾਂ ਦਾ ਨਾਮ ਵੀ ਪੂਰੇ ਪੰਜਾਬ ਵਿੱਚ ਰੌਸ਼ਨ ਕੀਤਾ ਹੈ।ਉਨ੍ਹਾਂ ਅੱਗੇ ਕਿਹਾ ਕਿ ਅਧਿਆਪਕ ਸਮਾਜ ਦੀ ਨੀਂਹ ਮਜ਼ਬੂਤ ਕਰਨ ਵਿੱਚ ਅਹਿਮ ਭੂਮਿਕਾ ਨਿਭਾਉਂਦੇ ਹਨ ਅਤੇ ਅਜਿਹੇ ਅਧਿਆਪਕਾਂ ਨੂੰ ਮਿਲਣ ਵਾਲੇ ਸਨਮਾਨ ਹੋਰਨਾਂ ਲਈ ਵੀ ਪ੍ਰੇਰਣਾ ਬਣਦੇ ਹਨ। ਹਰਚਰਨ ਸਿੰਘ ਨੇ ਨਰਿੰਦਰ ਕੁਮਾਰ ਨੂੰ ਭਵਿੱਖ ਵਿੱਚ ਵੀ ਇਸੇ ਤਰ੍ਹਾਂ ਸਿੱਖਿਆ ਦੇ ਖੇਤਰ ਵਿੱਚ ਆਪਣੀਆਂ ਸੇਵਾਵਾਂ ਜਾਰੀ ਰੱਖਣ ਲਈ ਸ਼ੁਭਕਾਮਨਾਵਾਂ ਦਿੱਤੀਆਂ।
  • Related Posts

    * ਧਨੌਲਾ ’ਚ ਗੂੰਜੇਗਾ ਗਣਪਤੀ ਬੱਪਾ ਦਾ ਜੈਕਾਰਾ, 14 ਤੋਂ ਸ਼ੁਰੂ ਹੋਵੇਗਾ 12ਵਾਂ ਮਹਾਂਉਤਸਵ * ਸ੍ਰੀ ਮਹਾਦੇਵ ਕਾਵੜ ਸੇਵਾ ਸੰਘ ਵੱਲੋਂ ਸਨਾਤਨ ਧਰਮ ਸਭਾ ਵਿਖੇ ਪੰਜ ਰੋਜ਼ਾ ਧਾਰਮਿਕ ਸਮਾਗਮ

    Spread the love

    Spread the loveਧਨੌਲਾ: 13 ਸਤੰਬਰ (ਹਰਦੀਪ ਹੈਰੀ)=ਸ੍ਰੀ ਮਹਾਦੇਵ ਕਾਵੜ ਸੇਵਾ ਸੰਘ ਕਮੇਟੀ ਧਨੌਲਾ ਵੱਲੋਂ ਸ਼ਹਿਰ ਨਿਵਾਸੀਆਂ ਦੇ ਸਹਿਯੋਗ ਨਾਲ 12ਵਾਂ ਸ੍ਰੀ ਗਣੇਸ਼ ਚਤੁਰਥੀ ਮਹਾਂਉਤਸਵ 14 ਸਤੰਬਰ ਤੋਂ 18 ਸਤੰਬਰ 2026…

    ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਵਿਆਹ ਪੁਰਬ 18 ਸਤੰਬਰ ਨੂੰ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਜਾ ਰਿਹਾ ਹੈ: ਜੱਸਲ   ਸੰਗਤਾਂ ਵਿੱਚ ਭਾਰੀ ਉਤਸ਼ਾਹ

    Spread the love

    Spread the loveਚੌਂਕ ਮਹਿਤਾ ੧੩ ਸਤੰਬਰ ( ਰਾਜਵਿੰਦਰ ਸਿੰਘ ਰੰਧਾਵਾ ) ਜਗਤ ਗੁਰੂ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਤੇ ਮਾਤਾ ਸੁਲੱਖਣੀ ਜੀ ਦੇ ਵਿਆਹ ਪੁਰਬ ਨੂੰ ਸਮਰਪਿਤ ਸਾਲਾਨਾ ਜੋੜ…

    Leave a Reply

    Your email address will not be published. Required fields are marked *