ਸ਼੍ਰੋਮਣੀ ਅਕਾਲੀ ਦਲ (ਬ) ਯੂਥ ਵਿੰਗ ਵੱਲੋਂ ਅਲੋਕ ਮਿੱਤਲ ਨੂੰ ਸਰਕਲ ਪ੍ਰਧਾਨ ਦੀ ਦਿੱਤੀ ਜ਼ਿੰਮੇਵਾਰੀ, ਕਈ ਨੌਜਵਾਨ ਅਕਾਲੀ ਦਲ ਚ ਹੋਏ ਸ਼ਾਮਿਲ,

Spread the love
ਤਪਾ ਮੰਡੀ 06 ਸਤੰਬਰ ( ਗੋਲਡੀ ਵਿਆਸ)ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਯੂਥ ਵਿੰਗ ਵੱਲੋਂ ਪਾਰਟੀ ਨੂੰ ਜ਼ਮੀਨੀ ਪੱਧਰ ’ਤੇ ਹੋਰ ਮਜ਼ਬੂਤ ਕਰਨ ਲਈ ਨੌਜਵਾਨ ਆਗੂਆਂ ਨੂੰ ਅਹਿਮ ਜ਼ਿੰਮੇਵਾਰੀਆਂ ਸੌਂਪੀਆਂ ਜਾ ਰਹੀਆਂ ਹਨ। ਇਸੇ ਲੜੀ ਤਹਿਤ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਜ਼ਿਲ੍ਹਾ ਪਧਾਨ ਐਡਵੋਕੇਟ ਸਤਨਾਮ ਸਿੰਘ ਰਾਹੀ ਅਤੇ ਯੂਥ ਵਿੰਗ ਦੇ ਜਿਲਾ ਪ੍ਰਧਾਨ ਰਣਦੀਪ ਸਿੰਘ ਢਿੱਲਵਾਂ ਵੱਲੋਂ ਅਲੋਕ ਮਿੱਤਲ ਨੂੰ ਯੂਥ ਵਿੰਗ ਦਾ ਸਰਕਲ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਉਨ੍ਹਾਂ ਦੀ ਨਿਯੁਕਤੀ ਨਾਲ ਪਾਰਟੀ ਵਰਕਰਾਂ ਅਤੇ ਨੌਜਵਾਨਾਂ ਵਿੱਚ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਐਡਵੋਕੇਟ ਸਤਨਾਮ ਸਿੰਘ ਰਾਹੀ ਦੀ  ਹਾਜ਼ਰੀ ਵਿੱਚ ਨਵ-ਨਿਯੁਕਤ ਸਰਕਲ ਪ੍ਰਧਾਨ ਅਲੋਕ ਮਿੱਤਲ ਦੀ ਪ੍ਰੇਰਨਾ ਸਦਕਾ ਪਾਰਟੀ ਵਿੱਚ ਸ਼ਾਮਿਲ ਹੋਏ ਨੌਜਵਾਨਾਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ। ਇਸ ਮੌਕੇ ਅਲੋਕ ਮਿੱਤਲ  ਨੇ ਪਾਰਟੀ ਹਾਈਕਮਾਂਡ ਅਤੇ ਸੀਨੀਅਰ ਆਗੂਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਪਾਰਟੀ ਵੱਲੋਂ ਉਨ੍ਹਾਂ ’ਤੇ ਜੋ ਭਰੋਸਾ ਪ੍ਰਗਟਾਇਆ ਗਿਆ ਹੈ, ਉਹ ਉਸ ਨੂੰ ਪੂਰੀ ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਉਣਗੇ। ਉਨ੍ਹਾਂ ਕਿਹਾ ਕਿ ਯੂਥ ਵਿੰਗ ਨੂੰ ਪਿੰਡਾਂ ਅਤੇ ਸ਼ਹਿਰਾਂ ਦੇ ਨੌਜਵਾਨਾਂ ਨਾਲ ਜੋੜਨ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾਣਗੇ ਅਤੇ ਨੌਜਵਾਨਾਂ ਦੀਆਂ ਸਮੱਸਿਆਵਾਂ ਨੂੰ ਪਾਰਟੀ ਦੇ ਮੰਚ ’ਤੇ ਮਜ਼ਬੂਤੀ ਨਾਲ ਉਠਾਇਆ ਜਾਵੇਗਾ।ਅਲੋਕ ਮਿੱਤਲ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੀ ਵਿਚਾਰਧਾਰਾ ਅਤੇ ਪਾਰਟੀ ਦੀਆਂ ਨੀਤੀਆਂ ਨੂੰ ਘਰ-ਘਰ ਪਹੁੰਚਾਉਣ ਦੇ ਨਾਲ-ਨਾਲ ਨੌਜਵਾਨਾਂ ਨੂੰ ਸਮਾਜ ਸੇਵਾ ਨਾਲ ਜੋੜਨਾ ਉਨ੍ਹਾਂ ਦੀ ਮੁੱਖ ਤਰਜੀਹ ਰਹੇਗੀ। ਉਨ੍ਹਾਂ ਨੇ ਪਾਰਟੀ ਦੇ ਸਮੂਹ ਆਗੂਆਂ ਅਤੇ ਵਰਕਰਾਂ ਨੂੰ ਨਾਲ ਲੈ ਕੇ ਕੰਮ ਕਰਨ ਦਾ ਭਰੋਸਾ ਦਿੱਤਾ। ਇਸ ਮੌਕੇ ਪਾਰਟੀ ਵਰਕਰਾਂ ਅਤੇ ਸਮਰਥਕਾਂ ਵੱਲੋਂ ਸਰਕਲ ਪ੍ਰਧਾਨ ਬਣਨ ’ਤੇ ਵਧਾਈ ਦਿੱਤੀ ਗਈ। ਆਗੂਆਂ ਨੇ ਉਮੀਦ ਪ੍ਰਗਟਾਈ ਕਿ ਉਨ੍ਹਾਂ ਦੀ ਅਗਵਾਈ ਹੇਠ ਯੂਥ ਵਿੰਗ ਹੋਰ ਸਰਗਰਮ ਹੋਵੇਗਾ ਅਤੇ ਪਾਰਟੀ ਦੀਆਂ ਗਤੀਵਿਧੀਆਂ ਨੂੰ ਲੋਕਾਂ ਤੱਕ ਪਹੁੰਚਾਉਣ ਵਿੱਚ ਅਹਿਮ ਭੂਮਿਕਾ ਨਿਭਾਏਗਾ। ਇਸ ਮੌਕੇ ਲੋਕ ਮਿੱਤਲ ਦੇ ਪਰਿਵਾਰਿਕ ਮੈਂਬਰ ਅਤੇ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਿਲ ਹੋਏ ਨੌਜਵਾਨ ਹਾਜਰ ਸਨ।
  • Related Posts

    * ਧਨੌਲਾ ’ਚ ਗੂੰਜੇਗਾ ਗਣਪਤੀ ਬੱਪਾ ਦਾ ਜੈਕਾਰਾ, 14 ਤੋਂ ਸ਼ੁਰੂ ਹੋਵੇਗਾ 12ਵਾਂ ਮਹਾਂਉਤਸਵ * ਸ੍ਰੀ ਮਹਾਦੇਵ ਕਾਵੜ ਸੇਵਾ ਸੰਘ ਵੱਲੋਂ ਸਨਾਤਨ ਧਰਮ ਸਭਾ ਵਿਖੇ ਪੰਜ ਰੋਜ਼ਾ ਧਾਰਮਿਕ ਸਮਾਗਮ

    Spread the love

    Spread the loveਧਨੌਲਾ: 13 ਸਤੰਬਰ (ਹਰਦੀਪ ਹੈਰੀ)=ਸ੍ਰੀ ਮਹਾਦੇਵ ਕਾਵੜ ਸੇਵਾ ਸੰਘ ਕਮੇਟੀ ਧਨੌਲਾ ਵੱਲੋਂ ਸ਼ਹਿਰ ਨਿਵਾਸੀਆਂ ਦੇ ਸਹਿਯੋਗ ਨਾਲ 12ਵਾਂ ਸ੍ਰੀ ਗਣੇਸ਼ ਚਤੁਰਥੀ ਮਹਾਂਉਤਸਵ 14 ਸਤੰਬਰ ਤੋਂ 18 ਸਤੰਬਰ 2026…

    ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਵਿਆਹ ਪੁਰਬ 18 ਸਤੰਬਰ ਨੂੰ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਜਾ ਰਿਹਾ ਹੈ: ਜੱਸਲ   ਸੰਗਤਾਂ ਵਿੱਚ ਭਾਰੀ ਉਤਸ਼ਾਹ

    Spread the love

    Spread the loveਚੌਂਕ ਮਹਿਤਾ ੧੩ ਸਤੰਬਰ ( ਰਾਜਵਿੰਦਰ ਸਿੰਘ ਰੰਧਾਵਾ ) ਜਗਤ ਗੁਰੂ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਤੇ ਮਾਤਾ ਸੁਲੱਖਣੀ ਜੀ ਦੇ ਵਿਆਹ ਪੁਰਬ ਨੂੰ ਸਮਰਪਿਤ ਸਾਲਾਨਾ ਜੋੜ…

    Leave a Reply

    Your email address will not be published. Required fields are marked *