ਸਪੀਕਰ ਸੰਧਵਾਂ ਨੇ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੋਟਕਪੂਰਾ ਤੋਂ ਵਰਿੰਦਾਵਨ ਲਈ ਸ਼ਰਧਾਲੂਆਂ ਦੀ ਬੱਸ ਕੀਤੀ ਰਵਾਨਾ ਯਾਤਰਾ ਉਤੇ ਜਾਣ ਵਾਲੇ ਯਾਤਰੀਆਂ ਦਾ ਖਰਚਾ ਪੰਜਾਬ ਸਰਕਾਰ ਕਰੇਗੀ: ਸੰਧਵਾਂ

Spread the love
ਕੋਟਕਪੂਰਾ 06 ਸਤੰਬਰ (ਗੁਰਦੀਪ ਸਿੰਘ ਢਿੱਲੋਂ ) ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ‘ਮੁੱਖ ਮੰਤਰੀ ਤੀਰਥ ਯਾਤਰਾ ਸਕੀਮ’ ਤਹਿਤ ਪੰਜਾਬ ਵਿਧਾਨ ਸਭਾ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਯਾਤਰੀਆਂ ਦੀ ਬੱਸ ਨੂੰ ਕੀਤਾ ਰਵਾਨਾ ਅਤੇ ਸ਼ਰਧਾਲੂਆਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ। ਸ. ਸੰਧਵਾਂ ਨੇ ਦੱਸਿਆ ਕਿ ਇਸ ਸਕੀਮ ਤਹਿਤ ਪਾਰਟੀ ਦਫਤਰ ਕੋਟਕਪੂਰਾ ਤੋਂ ਇਕ ਬੱਸ ਰਵਾਨਾ ਕੀਤੀ ਗਈ ਹੈ। ਇਸ ਬੱਸ ਰਾਹੀਂ ਸ਼ਰਧਾਲੂਆਂ ਨੂੰ ਵਰਿੰਦਾਵਨ ਦੀ ਯਾਤਰਾ ਕਰਵਾਈ ਜਾਵੇਗੀ। ਇਸ ਮੌਕੇ ਯਾਤਰੀਆਂ ਨੂੰ ਸ਼ੁਭ ਕਾਮਨਾਵਾਂ ਦਿੱਤੀਆਂ। ਉਨ੍ਹਾਂ ਕਿਹਾ ਕਿ ਤੀਰਥ ਸਥਾਨਾਂ ਦੇ ਦਰਸ਼ਨਾਂ ਤੋਂ ਇਲਾਵਾ ਰਹਿਣ-ਸਹਿਣ, ਖਾਣ -ਪੀਣ  ਦਾ ਵਧੀਆ ਤੇ ਮੁਫਤ ਪ੍ਰਬੰਧ ਪੰਜਾਬ ਸਰਕਾਰ ਵਲੋ ਕੀਤਾ ਗਿਆ ਹੈ| ਯਾਤਰੀਆਂ ਲਈ ਆਵਾਜਾਈ, ਰਹਿਣ-ਸਹਿਣ ਤੇ ਭੋਜਨ ਦਾ ਪ੍ਰਬੰਧ ਪੰਜਾਬ ਸਰਕਾਰ ਵੱਲੋਂ ਬਿਲਕੁਲ ਮੁਫ਼ਤ ਕੀਤਾ ਗਿਆ ਹੈ ਤਾਂ ਜੋ ਕਿਸੇ ਵੀ ਯਾਤਰੀ ਨੂੰ ਕੋਈ ਅਸੁਵਿਧਾ ਨਾ ਹੋਵੇ। ਉਨ੍ਹਾਂ ਕਿਹਾ ਕਿ ਬਜੁਰਗ ਅਵਸਥਾ ਵਿਚ ਸ਼ਰਧਾਲੂ ਤੀਰਥ ਸਥਾਨਾਂ ਵਿਖੇ ਜਾਣ ਤੋਂ ਵਾਂਝੇ ਰਹਿ ਜਾਂਦੇ ਸਨ ਤੇ ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦਾ ਮੁੱਖ ਉਦੇਸ਼ ਵੱਡੀ ਉਮਰ ਦੇ ਲੋਕਾਂ ਅਤੇ ਧਾਰਮਿਕ ਸ਼ਰਧਾਲੂਆਂ ਨੂੰ ਆਸਾਨ, ਸੁਰੱਖਿਅਤ ਅਤੇ ਮੁਫ਼ਤ ਤੀਰਥ ਦਰਸ਼ਨ ਕਰਵਾਉਣਾ ਹੈ। ਇਸ ਮੌਕੇ ਵੱਡੀ ਗਿਣਤੀ ਵਿੱਚ ਸੰਗਤਾਂ ਹਾਜ਼ਰ ਸਨ। ਸਮੂਹ ਸੰਗਤਾਂ ਨੇ ਇਸ ਸੁਵਿਧਾ ਦੇ ਲਈ ਪੰਜਾਬ ਸਰਕਾਰ ਦਾ ਧੰਨਵਾਦ ਕੀਤਾ। ਇਸ ਮੌਕੇ  ਮੈਡਮ ਗੁਰਪ੍ਰੀਤ ਕੌਰ ਸੰਧਵਾ ,ਗੁਰਮੀਤ ਸਿੰਘ ਆਰੇਵਾਲਾ ਚੇਅਰਮੈਨ ਮਾਰਕਿਟ ਕਮੇਟੀ ਕੋਟਕਪੂਰਾ,ਨੀਤੂ ਕਪੂਰ ਸਿੰਗਲਾ ਚੈਅਰਮੈਨ ਮਾਰਕਿਟ ਕਮੇਟੀ ਸਾਦਿਕ ,ਸੁਖਵਿੰਦਰ ਲਾਡੀ ਹਲਕਾ ਇੰਚਾਰਜ ਤੀਰਥ ਯਾਤਰਾ,ਜਗਤਾਰ ਸਰਪੰਚ ਖਾਰਾ,ਗੋਲ਼ਡੀ ਬਰਾੜ,ਐਰਨ ਜੋਸ਼ੀ ਐਮ ਸੀ,ਨਰੇਸ਼ ਸਿੰਗਲਾ ਚੇਅਰਮੈਨ ,ਪੂਨਮ ਬਰਾੜ ਐਮ ਸੀ,ਕਾਕੂ ਸ਼ਰਮਾ ਐਮ ਸੀ,ਨਰਿੰਦਰ ਰਾਣੀ ਐਮ ਸੀ,ਅਜੇ ਪਸਰੀਚਾ ,ਜਸਵਿੰਦਰ ਸਿੰਘ ਢੁੱਡੀ ,ਨਰੇਸ਼, ਨਿਖਿਲ ਕਪੂਰ ਮੈਨੇਜਰ, ਲਵਪ੍ਰੀਤ ਮੈਨੇਜਰ, ਦਲਜੀਤ ਕੌਰ ਹਾਜ਼ਰ ਸਨ।
  • Related Posts

    ਅਬੋਹਰ ਬਾਰ ਐਸੋਸੀਏਸ਼ਨ ਚੋਣਾਂ: ਅਮਨਦੀਪ ਬੱਬੂ ਧਾਰੀਵਾਲ ਅਤੇ ਸਮੁੱਚੀ ਟੀਮ ਨੂੰ ਜਿੱਤ ‘ਤੇ ਮਿਲੀਆਂ ਮੁਬਾਰਕਾਂ

    Spread the love

    Spread the love ਪੱਟੀ ਸਦੀਕ, 14 ਸਤੰਬਰ (ਪੱਤਰ ਪ੍ਰੇਰਕ): ਸਥਾਨਕ ਬਾਰ ਐਸੋਸੀਏਸ਼ਨ ਦੀਆਂ ਹੋਈਆਂ ਚੋਣਾਂ ਵਿੱਚ ਜਿੱਤ ਪ੍ਰਾਪਤ ਕਰਨ ਵਾਲੇ ਨੁਮਾਇੰਦਿਆਂ ਨੂੰ ਵਕੀਲ ਭਾਈਚਾਰੇ ਵੱਲੋਂ ਭਰਵੀਆਂ ਵਧਾਈਆਂ ਦਿੱਤੀਆਂ ਗਈਆਂ ਹਨ।…

    ਫ੍ਰੀ ਪਰਿਵਾਰ ਪਰਾਮਰਸ਼ ਕੇਂਦਰ ਵੱਲੋਂ “ਮੇਰੀ ਸੰਵੇਦਨਾ–ਮੇਰਾ ਸਮਾਜ” ਵਿਸ਼ੇ ’ਤੇ ਸਫਲ ਸੈਮੀਨਾਰ ਆਯੋਜਿਤ

    Spread the love

    Spread the love ਅੰਮ੍ਰਿਤਸਰ 14ਸਤੰਬਰ(ਮਨਜੀਤ ਸਿੰਘ ਸ਼ੇਰਗਿੱਲ ) =ਸਮਾਜ ਸੇਵਾ ਦੇ ਖੇਤਰ ਵਿੱਚ ਸਰਗਰਮ ਫ੍ਰੀ ਪਰਿਵਾਰ ਪਰਾਮਰਸ਼ ਕੇਂਦਰ ਅਤੇ ਜਨ ਕਲਿਆਣ ਸੰਗਠਨ ਵੱਲੋਂ “ਮੇਰੀ ਸੰਵੇਦਨਾ–ਮੇਰਾ ਸਮਾਜ” ਵਿਸ਼ੇ ’ਤੇ ਇੱਕ ਪ੍ਰੇਰਣਾਦਾਇਕ…

    Leave a Reply

    Your email address will not be published. Required fields are marked *