ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰ ਵੱਲੋਂ ਵਿਧਾਨ ਸਭਾ ਹਲਕਾ 15-ਅੰਮ੍ਰਿਤਸਰ ਉੱਤਰੀ ਦੇ ਬੂਥਾਂ ਦਾ ਦੌਰਾ

Spread the love
ਅੰਮ੍ਰਿਤਸਰ, 6 ਸਤੰਬਰ (ਮਨਜੀਤ ਸਿੰਘ ਸ਼ੇਰਗਿੱਲ)=ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰ, ਵਿਧਾਨ ਸਭਾ ਚੋਣ ਹਲਕਾ 15-ਅੰਮ੍ਰਿਤਸਰ ਉੱਤਰੀ-ਕਮ-ਵਧੀਕ ਮੁੱਖ ਪ੍ਰਸ਼ਾਸਕ, ਅੰਮ੍ਰਿਤਸਰ ਵਿਕਾਸ ਅਥਾਰਟੀ, ਸ੍ਰੀਮਤੀ ਇਨਾਇਤ, ਪੀ.ਸੀ.ਐੱਸ. ਵੱਲੋਂ ਅੱਜ ਵਿਧਾਨ ਸਭਾ ਹਲਕੇ ਦੇ ਵੱਖ-ਵੱਖ ਬੂਥਾਂ ਦਾ ਦੌਰਾ ਕਰਕੇ ਐਸ.ਆਈ.ਆਰ. (Special Intensive Revision) ਤਹਿਤ ਲਗਾਏ ਗਏ ਕੈਂਪਾਂ ਦਾ ਜਾਇਜ਼ਾ ਲਿਆ ਗਿਆ। ਇਸ ਮੌਕੇ ਬਾਬਾ ਈਸ਼ਰ ਸਿੰਘ ਨਾਨਕਸਰ ਸਕੂਲ ਵਿਖੇ ਸਥਾਪਿਤ ਬੂਥਾਂ ਦੀ ਵੀ ਚੈਕਿੰਗ ਕੀਤੀ ਗਈ। ਇਸ ਮੌਕੇ ਸੈਕਟਰ ਅਫ਼ਸਰ ਸ੍ਰੀ ਅਭਿਸ਼ੇਕ ਅਤੇ ਚੋਣ ਕਾਨੂੰਗੋ ਸ੍ਰੀ ਵਰਿੰਦਰ ਸ਼ਰਮਾ ਵੀ ਹਾਜ਼ਰ ਸਨ।ਸ੍ਰੀਮਤੀ ਇਨਾਇਤ ਨੇ ਬੂਥਾਂ ’ਤੇ ਲਗਾਏ ਗਏ ਕੈਂਪਾਂ ਦਾ ਨਿਰੀਖਣ ਕਰਦਿਆਂ ਉੱਥੇ ਮੌਜੂਦ ਵੋਟਰਾਂ ਨਾਲ ਐਸ.ਆਈ.ਆਰ. ਸਬੰਧੀ ਗੱਲਬਾਤ ਕੀਤੀ ਅਤੇ ਉਨ੍ਹਾਂ ਨੂੰ ਵੋਟਰ ਸੂਚੀ ਦੀ ਸੁਧਾਈ ਨਾਲ ਸਬੰਧਤ ਪ੍ਰਕਿਰਿਆ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਵੱਲੋਂ ਬੂਥ ਲੈਵਲ ਅਫ਼ਸਰਾਂ (ਬੀ.ਐੱਲ.ਓਜ਼) ਨੂੰ ਹਦਾਇਤ ਕੀਤੀ ਗਈ ਕਿ ਕੈਂਪਾਂ ਵਿੱਚ ਆਉਣ ਵਾਲੇ ਹਰੇਕ ਵੋਟਰ ਦੀ ਪੂਰੀ ਸਹਾਇਤਾ ਕੀਤੀ ਜਾਵੇ ਅਤੇ ਉਨ੍ਹਾਂ ਨੂੰ ਕਿਸੇ ਕਿਸਮ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ।ਉਨ੍ਹਾਂ ਕਿਹਾ ਕਿ ਜੇਕਰ ਕਿਸੇ ਯੋਗ ਵੋਟਰ ਦਾ ਨਾਮ ਵੋਟਰ ਸੂਚੀ ਵਿੱਚ ਸ਼ਾਮਲ ਨਹੀਂ ਹੈ ਤਾਂ ਉਸ ਨੂੰ ਨਾਮ ਦਰਜ ਕਰਵਾਉਣ ਦੀ ਪ੍ਰਕਿਰਿਆ ਅਤੇ ਲੋੜੀਂਦੇ ਦਸਤਾਵੇਜ਼ਾਂ ਬਾਰੇ ਪੂਰੀ ਜਾਣਕਾਰੀ ਦਿੱਤੀ ਜਾਵੇ। ਉਨ੍ਹਾਂ ਬੀ.ਐੱਲ.ਓਜ਼ ਨੂੰ ਹਦਾਇਤ ਕੀਤੀ ਕਿ ਯੋਗਤਾ ਪੂਰੀ ਕਰਨ ਵਾਲੇ ਵੋਟਰਾਂ ਦੇ ਲੋੜੀਂਦੇ ਦਸਤਾਵੇਜ਼ ਪ੍ਰਾਪਤ ਕਰਕੇ ਨਿਯਮਾਂ ਅਨੁਸਾਰ ਉਨ੍ਹਾਂ ਦੇ ਨਾਮ ਵੋਟਰ ਸੂਚੀ ਵਿੱਚ ਸ਼ਾਮਲ ਕਰਨ ਲਈ ਲੋੜੀਂਦੀ ਕਾਰਵਾਈ ਯਕੀਨੀ ਬਣਾਈ ਜਾਵੇ।ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰ ਨੇ ਕਿਹਾ ਕਿ ਐਸ.ਆਈ.ਆਰ. ਦਾ ਮੁੱਖ ਉਦੇਸ਼ ਵੋਟਰ ਸੂਚੀ ਨੂੰ ਸਹੀ, ਪਾਰਦਰਸ਼ੀ ਅਤੇ ਅਪਡੇਟ ਰੱਖਣਾ ਹੈ, ਇਸ ਲਈ ਸਾਰੇ ਯੋਗ ਨਾਗਰਿਕਾਂ ਨੂੰ ਇਸ ਪ੍ਰਕਿਰਿਆ ਵਿੱਚ ਸਰਗਰਮੀ ਨਾਲ ਭਾਗ ਲੈਣਾ ਚਾਹੀਦਾ ਹੈ।
  • Related Posts

    ਭਾਰਤ ਵਿਕਾਸ ਪ੍ਰੀਸ਼ਦ ਤਖਤਗੜ੍ਹ ਵੱਲੋਂ ਰਾਜ ਪੁਰਸਕਾਰ ਹਾਸਲ ਕਰਨ ’ਤੇ ਮਾਸਟਰ ਪ੍ਰਭਜੀਤ ਸਿੰਘ ਦਾ ਵਿਸ਼ੇਸ਼ ਸਨਮਾਨ

    Spread the love

    Spread the love ਕਾਹਨਪੁਰ ਖੂਹੀ , 4 ਅਕਤੂਬਰ (ਜਗਤਾਰ ਜੱਗੀ )-ਸੰਸਥਾ ਭਾਰਤ ਵਿਕਾਸ ਪ੍ਰੀਸ਼ਦ, ਤਖਤਗੜ੍ਹ ਵੱਲੋਂ ਸਰਕਾਰੀ ਮਿਡਲ ਸਕੂਲ ਭੋਜੇਮਾਜਰਾ ਵਿਖੇ ਸਾਇੰਸ ਮਾਸਟਰ ਵਜੋਂ ਸੇਵਾਵਾਂ ਨਿਭਾਅ ਰਹੇ ਪ੍ਰਭਜੀਤ ਸਿੰਘ ਦਾ…

    ਵਿਧਾਇਕ ਦਿਨੇਸ਼ ਚੱਢਾ ਵੱਲੋਂ 20 ਲੱਖ ਰੁਪਏ ਦੀ ਲਾਗਤ ਨਾਲ ਗੋਪਾਲਪੁਰ ਤੋਂ ਲਸਾੜੀ ਤੱਕ ਸੜਕ ਦਾ ਕੰਮ ਮੁਕੰਮਲ  ਨੂਰਪੁਰ ਬੇਦੀ ਦਲਜੀਤ ਚਨੌਲੀ  *ਲਗਭਗ ਇੱਕ ਕਿਲੋਮੀਟਰ ਲੰਬੀ ਸੜਕ ਬਣਨ ਨਾਲ ਇਲਾਕਾ ਵਾਸੀਆਂ ਨੂੰ ਮਿਲੇਗੀ ਸਹੂਲਤ; ਸਰਪੰਚ ਰੋਹਿਤ ਕੁਮਾਰ ਵਿੱਕੀ ਅਤੇ ਬਲਾਕ ਸੰਮਤੀ ਮੈਂਬਰ ਕਿਸ਼ਨ ਸਿੰਘ ਬਿੱਲਾ ਨੇ ਕੀਤਾ ਧੰਨਵਾਦ*

    Spread the love

    Spread the love ਨੂਰਪੁਰ ਬੇਦੀ(04/10/26) ਵਿਧਾਨ ਸਭਾ ਹਲਕਾ ਰੋਪੜ ਦੇ ਵਿਧਾਇਕ ਦਿਨੇਸ਼ ਚੱਢਾ ਵੱਲੋਂ ਇਲਾਕੇ ਦੇ ਵਿਕਾਸ ਕਾਰਜਾਂ ਤਹਿਤ ਗੋਪਾਲਪੁਰ ਤੋਂ ਲਸਾੜੀ ਤੱਕ ਜਾਣ ਵਾਲੀ ਸੜਕ ਦਾ ਨਿਰਮਾਣ ਕਾਰਜ 20…

    Leave a Reply

    Your email address will not be published. Required fields are marked *