ਚੋਣ ਵਾਅਦਾ ਬਣਿਆ ਵਿਕਾਸ ਦੀ ਤਸਵੀਰ, ਪੰਡਿਤ ਨੀਰਜ ਸ਼ਰਮਾ ਨੇ ਧਰਮਸ਼ਾਲਾ ਦਾ ਕਰਵਾਇਆ ਉਦਘਾਟਨ ਵਿਧਾਇਕ ਰਾਣਾ ਇੰਦਰ ਪ੍ਰਤਾਪ ਦੇ ਸਹਿਯੋਗ ਦੀ ਕੀਤੀ ਵਿਸ਼ੇਸ਼ ਸ਼ਲਾਘਾ; ਵਿਧਾਇਕ ਰਾlਣਾ ਇੰਦਰ ਪ੍ਰਤਾਪ ਅਤੇ ਕਿਸਾਨ ਯੂਨੀਅਨ ਦੇ ਪ੍ਰਧਾਨ ਦਲਬੀਰ ਸਿੰਘ ਵਿਸ਼ੇਸ਼ ਤੌਰ ’ਤੇ ਰਹੇ ਹਾਜ਼ਰ

Spread the love
 ਫੱਤੂਢੀਂਗਾ6 ਸਤੰਬਰ ਕੁਲਵਿੰਦਰ ਸਿੰਘ  ਬਲਾਕ ਸੰਮਤੀ ਮੈਂਬਰ ਪੰਡਿਤ ਨੀਰਜ ਸ਼ਰਮਾ ਵੱਲੋਂ ਚੋਣਾਂ ਦੌਰਾਨ ਲੋਕਾਂ ਨਾਲ ਕੀਤਾ ਗਿਆ ਵਾਅਦਾ ਜਿੱਤ ਤੋਂ ਬਾਅਦ ਪੂਰਾ ਕਰਦਿਆਂ ਧਰਮਸ਼ਾਲਾ ਦੇ ਵਿਕਾਸ ਕਾਰਜ ਨੂੰ ਨੇਪਰੇ ਚਾੜ੍ਹਿਆ ਗਿਆ। ਇਸ ਮੌਕੇ ਧਰਮਸ਼ਾਲਾ ਦਾ ਰਸਮੀ ਉਦਘਾਟਨ ਕੀਤਾ ਗਿਆ, ਜਿਸ ਵਿੱਚ ਵਿਧਾਇਕ ਰਾਣਾ ਇੰਦਰ ਪ੍ਰਤਾਪ ਅਤੇ ਕਿਸਾਨ ਯੂਨੀਅਨ ਕਾਦੀਆ ਦੇ ਪ੍ਰਧਾਨ ਦਲਬੀਰ ਸਿੰਘ ਵਿਸ਼ੇਸ਼ ਤੌਰ ’ਤੇ ਹਾਜ਼ਰ ਹੋਏ। ਧਰਮਸ਼ਾਲਾ ਦੇ ਉਦਘਾਟਨ ਨਾਲ ਇਲਾਕਾ ਵਾਸੀਆਂ ਵਿੱਚ ਖੁਸ਼ੀ ਦੀ ਲਹਿਰ ਪਾਈ ਗਈ। ਇਸ ਮੌਕੇ ਪੰਡਿਤ ਨੀਰਜ ਸ਼ਰਮਾ ਨੇ ਕਿਹਾ ਕਿ ਚੋਣਾਂ ਦੌਰਾਨ ਲੋਕਾਂ ਨਾਲ ਕੀਤੇ ਵਾਅਦੇ ਸਿਰਫ਼ ਸਿਆਸੀ ਗੱਲਾਂ ਨਹੀਂ ਹੁੰਦੇ, ਸਗੋਂ ਉਨ੍ਹਾਂ ਨੂੰ ਪੂਰਾ ਕਰਨਾ ਹੀ ਲੋਕਾਂ ਪ੍ਰਤੀ ਅਸਲ ਜ਼ਿੰਮੇਵਾਰੀ ਹੈ। ਉਨ੍ਹਾਂ ਕਿਹਾ ਕਿ ਇਲਾਕੇ ਦੀਆਂ ਬੁਨਿਆਦੀ ਲੋੜਾਂ ਨੂੰ ਪਹਿਲ ਦੇ ਆਧਾਰ ’ਤੇ ਪੂਰਾ ਕਰਵਾਉਣ ਲਈ ਉਹ ਲਗਾਤਾਰ ਯਤਨਸ਼ੀਲ ਰਹਿਣਗੇ। ਧਰਮਸ਼ਾਲਾ ਦੇ ਵਿਕਾਸ ਕਾਰਜ ਨੂੰ ਸਿਰੇ ਚਾੜ੍ਹਨ ਲਈ ਵਿਧਾਇਕ ਰਾਣਾ ਇੰਦਰ ਪ੍ਰਤਾਪ ਵੱਲੋਂ ਦਿੱਤੇ ਗਏ ਸਹਿਯੋਗ ਅਤੇ ਯੋਗਦਾਨ ਦੀ ਵੀ ਵਿਸ਼ੇਸ਼ ਤੌਰ ’ਤੇ ਸ਼ਲਾਘਾ ਕੀਤੀ ਗਈ। ਆਗੂਆਂ ਨੇ ਕਿਹਾ ਕਿ ਲੋਕਾਂ ਦੀਆਂ ਲੋੜਾਂ ਅਨੁਸਾਰ ਵਿਕਾਸ ਕਾਰਜ ਕਰਵਾਉਣ ਲਈ ਸਾਂਝੇ ਯਤਨਾਂ ਨਾਲ ਇਲਾਕੇ ਨੂੰ ਹੋਰ ਬਿਹਤਰ ਬਣਾਇਆ ਜਾ ਸਕਦਾ ਹੈ। ਇਸ ਮੌਕੇ ਵਿਧਾਇਕ ਰਾਣਾ ਇੰਦਰ ਪ੍ਰਤਾਪ ਅਤੇ ਕਿਸਾਨ ਯੂਨੀਅਨ ਦੇ ਪ੍ਰਧਾਨ ਦਲਬੀਰ ਸਿੰਘ ਤੋਂ ਇਲਾਵਾ ਪ੍ਰਧਾਨ ਲਾਭ ਸਿੰਘ, ਦਲਬੀਰ ਸਿੰਘ ਸਾਹ , ਲਵਪ੍ਰੀਤ ਸਿੰਘ ਬਾਵਾ ਅਤੇ ਗੁਰਦੀਪ ਸਿੰਘ ਸਮੇਤ ਹੋਰ ਪਤਵੰਤੇ ਸੱਜਣ ਹਾਜ਼ਰ ਸਨ। ਘਰ-ਘਰ ਪਹੁੰਚ ਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਇਸ ਤੋਂ ਇਲਾਵਾ ਕਿਸਾਨ ਯੂਨੀਅਨ ਕਾਦੀਆ ਦੇ ਪ੍ਰਧਾਨ ਦਲਬੀਰ ਸਿੰਘ, ਪ੍ਰਧਾਨ ਲਾਭ ਸਿੰਘ, ਲਵਪ੍ਰੀਤ ਸਿੰਘ ਬਾਵਾ ਅਤੇ ਗੁਰਦੀਪ ਸਿੰਘ ਦੇ ਘਰ ਬੈਠਕਾਂ ਕਰਕੇ ਇਲਾਕੇ ਦੇ ਵਿਕਾਸ ਅਤੇ ਹੋਰ ਅਹਿਮ ਲੋਕ ਮਸਲਿਆਂ ਸਬੰਧੀ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਦੌਰਾਨ ਸੜਕਾਂ, ਬੁਨਿਆਦੀ ਸਹੂਲਤਾਂ ਅਤੇ ਇਲਾਕੇ ਦੀਆਂ ਹੋਰ ਲੋੜਾਂ ਸਬੰਧੀ ਸੁਝਾਅ ਸਾਂਝੇ ਕੀਤੇ ਗਏ। ਪੰਡਿਤ ਨੀਰਜ ਸ਼ਰਮਾ ਨੇ ਕਿਹਾ ਕਿ ਲੋਕਾਂ ਨਾਲ ਸਿੱਧਾ ਰਾਬਤਾ ਕਾਇਮ ਕਰਕੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣਨਾ ਅਤੇ ਉਨ੍ਹਾਂ ਦੇ ਹੱਲ ਲਈ ਯਤਨ ਕਰਨਾ ਹੀ ਉਨ੍ਹਾਂ ਦੀ ਪਹਿਲੀ ਤਰਜੀਹ ਹੈ। ਉਨ੍ਹਾਂ ਭਰੋਸਾ ਦਿੱਤਾ ਕਿ ਇਲਾਕੇ ਦੇ ਵਿਕਾਸ ਲਈ ਆਉਣ ਵਾਲੇ ਸਮੇਂ ਵਿੱਚ ਵੀ ਪੂਰੀ ਤਨਦੇਹੀ ਅਤੇ ਇਮਾਨਦਾਰੀ ਨਾਲ ਕੰਮ ਜਾਰੀ ਰੱਖਿਆ ਜਾਵੇਗਾ। ਇਸ ਮੌਕੇ ਕਿਸਾਨ ਯੂਨੀਅਨ ਕਾਦੀਆਂ ਪ੍ਰਧਾਨ ਦਲਬੀਰ ਸਿੰਘ, ਬਲਾਕ ਸੰਮਤੀ ਮੈਂਬਰ ਪੰਡਿਤ ਨੀਰਜ ਸ਼ਰਮਾ, ਦਲਬੀਰ ਸਿੰਘ ਸ਼ਾਹ, ਪ੍ਰਧਾਨ ਲਾਭ ਸਿੰਘ, ਲਵਪ੍ਰੀਤ ਸਿੰਘ ਬਾਵਾ, ਗੁਰਦੀਪ ਸਿੰਘ, ਰਣਜੀਤ ਸਿੰਘ, ਬਲਵਿੰਦਰ ਸਿੰਘ, ਲਖਵਿੰਦਰ ਸਿੰਘ, ਸੰਤੋਖ ਸਿੰਘ ਫੌਜੀ, ਯਾਦਵਿੰਦਰ ਸਿੰਘ, ਪੁਸ਼ਪਿੰਦਰ ਸਿੰਘ, ਅਮਰੀਕ ਸਿੰਘ, ਗੁਰਮੀਤ ਸਿੰਘ, ਰਾਮ ਕਿਸ਼ਨ, ਸਤਪਾਲ, ਸਾਬਕਾ ਬਲਾਕ ਸੰਮਤੀ ਮੈਂਬਰ ਬੱਬੂ ਖੈੜਾ, ਪਿਆਰਾ ਲਾਲ, ਕੁਲਵਿੰਦਰ ਸਿੰਘ ਆਦਿ ਹਾਜ਼ਰ ਸਨ।
  • Related Posts

    ਪ੍ਰਾਚੀਨ ਡੇਰਾ ਬਾਬਾ ਗੁਸਾਈਂਆਣਾ ਦੇ ਸਾਲਾਨਾ ਜੋੜ ਮੇਲਾ ਡੇਰਾ ਮੁੱਖੀ ਬਾਬਾ ਧਨਰਾਜ ਗਿਰ ਜੀ ਅਗਵਾਈ ਵਿਚ ਮਨਾਇਆ ਗਿਆ। 

    Spread the love

    Spread the love ਕੁਰਾਲੀ, 14 ਅਗਸਤ (ਜਗਦੇਵ ਸਿੰਘ )-ਸਥਾਨਕ ਪ੍ਰਾਚੀਨ ਡੇਰਾ ਬਾਬਾ ਗੁਸਾਈਂਆਣਾ ਦੇ ਸਾਲਾਨਾ ਜੋੜ ਮੇਲਾ ਡੇਰਾ ਮੁੱਖੀ ਬਾਬਾ ਧਨਰਾਜ ਗਿਰ ਜੀ ਅਗਵਾਈ ਵਿਚ ਮਨਾਇਆ ਗਿਆ।  ਉਮਿੰਦਰ ਓਮਾ ਦੀ…

    ਸਰਕਾਰੀ ਹਾਈ ਸਕੂਲ ਘੁਲਾਲ ਵਿਖੇ ਹਿੰਦੀ ਦਿਵਸ ਉਤਸ਼ਾਹ ਨਾਲ ਮਨਾਇਆ

    Spread the love

    Spread the loveਸਮਰਾਲਾ 14 ਸਤੰਬਰ ( ਮੁਕੇਸ਼ ਵਰਮਾ ):- ਇੱਥੋਂ ਨਜਦੀਕੀ ਸਰਕਾਰੀ ਹਾਈ ਸਕੂਲ ਘੁਲਾਲ ਵਿਖੇ ਹਿੰਦੀ ਅਧਿਆਪਕ ਹਰਦਮਨਦੀਪ ਸਿੰਘ ਨਾਗਰਾ ਦੀ ਅਗਵਾਈ ਹੇਠ ਹਿੰਦੀ ਭਾਸ਼ਾ ਨੂੰ ਸਮਰਪਿਤ ‘ਹਿੰਦੀ ਦਿਵਸ’…

    Leave a Reply

    Your email address will not be published. Required fields are marked *