ਗੁੱਗਾ ਜਾਹਰ ਵੀਰ ਦੇ ਸਲਾਨਾ ਸਮਾਗਮ ’ਚ ਸੰਤ ਅਮੋਲਕਾ ਨੰਦ ਜੀ ਅਤੇ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਜਰਨੈਲ ਸਿੰਘ ਲਾਲੀ ਨੇ ਕੀਤੀ ਵਿਸ਼ੇਸ਼ ਸ਼ਿਰਕਤ ਰਾਏਪੁਰ ਪੰਚਾਇਤ ਲਈ 5 ਲੱਖ ਰੁਪਏ ਦੀ ਗਰਾਂਟ ਦਾ ਐਲਾਨ, ਸੰਗਤਾਂ ਨੂੰ ਨਾਮ-ਬਾਣੀ ਨਾਲ ਜੁੜਨ ਦਾ ਦਿੱਤਾ ਸੰਦੇਸ਼

Spread the love
ਕਾਹਨ ਪੁਰ ਖੂਹੀ 6 ਸਤੰਬਰ ( ਦਲਜੀਤ ਚਨੌਲੀ): ਪਿੰਡ ਰਾਏਪੁਰ ਵਿਖੇ ਗੁੱਗਾ ਜਾਹਰ ਵੀਰ ਜੀ ਦੇ ਸਲਾਨਾ ਧਾਰਮਿਕ ਸਮਾਗਮ ਦਾ ਆਯੋਜਨ ਸ਼ਰਧਾ ਅਤੇ ਉਤਸ਼ਾਹ ਨਾਲ ਕੀਤਾ ਗਿਆ। ਇਸ ਮੌਕੇ ਸੰਤ ਅਮੋਲਕਾ ਨੰਦ ਜੀ ਅਤੇ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਜਰਨੈਲ ਸਿੰਘ ਲਾਲੀ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ। ਸੰਗਤਾਂ ਵੱਲੋਂ ਦੋਵਾਂ ਸ਼ਖ਼ਸੀਅਤਾਂ ਦਾ ਸਤਿਕਾਰ ਨਾਲ ਸਵਾਗਤ ਕੀਤਾ ਗਿਆ।ਸੰਤ ਅਮੋਲਕਾ ਆਨੰਦ ਜੀ ਨੇ ਸੰਗਤਾਂ ਨੂੰ ਨਾਮ-ਬਾਣੀ ਨਾਲ ਜੁੜਨ ਦਾ ਸੰਦੇਸ਼ ਦਿੰਦਿਆਂ ਕਿਹਾ ਕਿ ਮਨੁੱਖ ਇਸ ਸੰਸਾਰ ਵਿੱਚ ਪਰਮਾਤਮਾ ਦਾ ਨਾਮ ਜਪਣ ਅਤੇ ਚੰਗੇ ਕਰਮ ਕਰਨ ਲਈ ਆਇਆ ਹੈ। ਉਨ੍ਹਾਂ ਕਿਹਾ ਕਿ ਮਨੁੱਖ ਨੂੰ ਕਾਮ, ਕ੍ਰੋਧ, ਲੋਭ, ਮੋਹ ਅਤੇ ਅਹੰਕਾਰ ਵਰਗੇ ਪੰਜ ਵਿਕਾਰਾਂ ਤੋਂ ਦੂਰ ਰਹਿੰਦਿਆਂ ਨਾਮ ਸਿਮਰਨ ਅਤੇ ਨੇਕ ਕਰਮਾਂ ਨੂੰ ਆਪਣੇ ਜੀਵਨ ਦਾ ਹਿੱਸਾ ਬਣਾਉਣਾ ਚਾਹੀਦਾ ਹੈ।ਉਨ੍ਹਾਂ ਸੰਗਤਾਂ ਨੂੰ ਆਪਸੀ ਪਿਆਰ, ਭਾਈਚਾਰੇ ਅਤੇ ਸਦਭਾਵਨਾ ਨਾਲ ਰਹਿਣ ਦਾ ਸੰਦੇਸ਼ ਵੀ ਦਿੱਤਾ। ਇਸ ਦੌਰਾਨ ਵੱਡੀ ਗਿਣਤੀ ਵਿੱਚ ਸੰਗਤਾਂ ਨੇ ਹਾਜ਼ਰੀ ਭਰ ਕੇ ਧਾਰਮਿਕ ਸਮਾਗਮ ਦਾ ਲਾਭ ਲਿਆ ਅਤੇ ਸੰਤ ਅਮੋਲਕਾ ਨੰਦ ਜੀ ਦੇ ਪ੍ਰਵਚਨ ਸਰਵਣ ਕੀਤੇ।ਇਸ ਮੌਕੇ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਜਰਨੈਲ ਸਿੰਘ ਲਾਲੀ ਨੇ ਪਿੰਡ ਰਾਏਪੁਰ ਦੀ ਪੰਚਾਇਤ ਲਈ 5 ਲੱਖ ਰੁਪਏ ਦੀ ਗਰਾਂਟ ਦੇਣ ਦਾ ਐਲਾਨ ਕੀਤਾ। ਉਨ੍ਹਾਂ ਕਿਹਾ ਕਿ ਇਹ ਰਾਸ਼ੀ ਪਿੰਡ ਦੇ ਵਿਕਾਸ ਕਾਰਜਾਂ ਲਈ ਵਰਤੀ ਜਾਵੇਗੀ ਅਤੇ ਪਿੰਡ ਵਾਸੀਆਂ ਦੀਆਂ ਲੋੜਾਂ ਨੂੰ ਧਿਆਨ ਵਿੱਚ ਰੱਖਦਿਆਂ ਵਿਕਾਸ ਨੂੰ ਹੋਰ ਗਤੀ ਦਿੱਤੀ ਜਾਵੇਗੀ।ਜਰਨੈਲ ਸਿੰਘ ਲਾਲੀ ਨੇ ਕਿਹਾ ਕਿ ਐਮਐਲਏ ਦਿਨੇਸ਼ ਚੱਢਾ ਜੀ ਦੀ ਰਹਿਨੁਮਾਈ ਹੇਠ ਪਿੰਡ ਰਾਏਪੁਰ ਦੇ ਵਿਕਾਸ ਕਾਰਜਾਂ ਵਿੱਚ ਹੋਰ ਤੇਜ਼ੀ ਲਿਆਂਦੀ ਜਾਵੇਗੀ। ਉਨ੍ਹਾਂ ਕਿਹਾ ਕਿ ਪਿੰਡ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਅਤੇ ਲੋਕਾਂ ਨੂੰ ਬਿਹਤਰ ਸਹੂਲਤਾਂ ਮੁਹੱਈਆ ਕਰਵਾਉਣ ਲਈ ਲਗਾਤਾਰ ਯਤਨ ਕੀਤੇ ਜਾਣਗੇ।ਸਮਾਗਮ ਦੌਰਾਨ ਧਾਰਮਿਕ ਮਾਹੌਲ ਦੇ ਨਾਲ-ਨਾਲ ਪਿੰਡ ਦੇ ਵਿਕਾਸ ਨੂੰ ਲੈ ਕੇ ਕੀਤੇ ਗਏ ਇਸ ਐਲਾਨ ਦਾ ਵੀ ਪਿੰਡ ਵਾਸੀਆਂ ਵੱਲੋਂ ਸਵਾਗਤ ਕੀਤਾ ਗਿਆ। ਸਮਾਗਮ ਨੇ ਜਿੱਥੇ ਸੰਗਤਾਂ ਨੂੰ ਅਧਿਆਤਮਿਕ ਸੰਦੇਸ਼ ਦਿੱਤਾ, ਉੱਥੇ ਪਿੰਡ ਦੇ ਵਿਕਾਸ ਲਈ ਨਵੇਂ ਉਪਰਾਲਿਆਂ ਦੀ ਆਸ ਵੀ ਜਗਾਈ। ਉੱਥੇ ਹੀ ਪੰਮਾ ਰਤੇ ਵਾਲੀਆ ਵੱਲੋ ਧਾਰਮਿਕ ਗੀਤ ਗਾ ਕੇ ਸੰਗਤਾਂ ਨੂੰ ਨਿਹਾਲ ਕੀਤਾ ਗਿਆ  ਉਹਨਾਂ ਦੇ ਨਾਲ  ਮਹਿੰਦਰ ਸਿੰਘ ਬਲਾਕ ਸੰਮਤੀ ਮੈਂਬਰ ਝੱਜ,ਮਾਸਟਰ ਬਿਹਾਰੀ ਲਾਲ ਝੱਜ, ਸਰਪੰਚ ਗੁਰਦੇਵ ਸਿੰਘ ਰਾਏਪੁਰ ਪਰਗਟ ਸਿੰਘ,ਸੋਹਣ ਸਿੰਘ ਸਾਬਕਾ ਸਰਪੰਚ ਮੱਖਣ ਲਾਲ ਮਾਸਟਰ ਧਨੀ ਰਾਮ ਬਲਵੀਰ ਸਿੰਘ ਫੌਜੀ ਅਜੈਬ ਸਿੰਘ ਜੋਗਿੰਦਰ ਸਿੰਘ ਜਸਪਾਲ ਸਿੰਘ ਦੇਸ ਰਾਜ ਗੁਰਪਾਲ ਸਿੰਘ ਜਸਵੀਰ ਸਿੰਘ ਬੱਬੀ ਪੰਚ ਬੀਨਾ ਰਾਣੀ  ਪੰਚ ਬਲਜਿੰਦਰ ਕੌਰ ਤੇ ਅਤੇ ਪਿੰਡ ਵਾਸੀ ਮੌਜੂਦ ਸਨ
  • Related Posts

    ਭਾਰਤ ਵਿਕਾਸ ਪ੍ਰੀਸ਼ਦ ਤਖਤਗੜ੍ਹ ਵੱਲੋਂ ਰਾਜ ਪੁਰਸਕਾਰ ਹਾਸਲ ਕਰਨ ’ਤੇ ਮਾਸਟਰ ਪ੍ਰਭਜੀਤ ਸਿੰਘ ਦਾ ਵਿਸ਼ੇਸ਼ ਸਨਮਾਨ

    Spread the love

    Spread the love ਕਾਹਨਪੁਰ ਖੂਹੀ , 4 ਅਕਤੂਬਰ (ਜਗਤਾਰ ਜੱਗੀ )-ਸੰਸਥਾ ਭਾਰਤ ਵਿਕਾਸ ਪ੍ਰੀਸ਼ਦ, ਤਖਤਗੜ੍ਹ ਵੱਲੋਂ ਸਰਕਾਰੀ ਮਿਡਲ ਸਕੂਲ ਭੋਜੇਮਾਜਰਾ ਵਿਖੇ ਸਾਇੰਸ ਮਾਸਟਰ ਵਜੋਂ ਸੇਵਾਵਾਂ ਨਿਭਾਅ ਰਹੇ ਪ੍ਰਭਜੀਤ ਸਿੰਘ ਦਾ…

    ਵਿਧਾਇਕ ਦਿਨੇਸ਼ ਚੱਢਾ ਵੱਲੋਂ 20 ਲੱਖ ਰੁਪਏ ਦੀ ਲਾਗਤ ਨਾਲ ਗੋਪਾਲਪੁਰ ਤੋਂ ਲਸਾੜੀ ਤੱਕ ਸੜਕ ਦਾ ਕੰਮ ਮੁਕੰਮਲ  ਨੂਰਪੁਰ ਬੇਦੀ ਦਲਜੀਤ ਚਨੌਲੀ  *ਲਗਭਗ ਇੱਕ ਕਿਲੋਮੀਟਰ ਲੰਬੀ ਸੜਕ ਬਣਨ ਨਾਲ ਇਲਾਕਾ ਵਾਸੀਆਂ ਨੂੰ ਮਿਲੇਗੀ ਸਹੂਲਤ; ਸਰਪੰਚ ਰੋਹਿਤ ਕੁਮਾਰ ਵਿੱਕੀ ਅਤੇ ਬਲਾਕ ਸੰਮਤੀ ਮੈਂਬਰ ਕਿਸ਼ਨ ਸਿੰਘ ਬਿੱਲਾ ਨੇ ਕੀਤਾ ਧੰਨਵਾਦ*

    Spread the love

    Spread the love ਨੂਰਪੁਰ ਬੇਦੀ(04/10/26) ਵਿਧਾਨ ਸਭਾ ਹਲਕਾ ਰੋਪੜ ਦੇ ਵਿਧਾਇਕ ਦਿਨੇਸ਼ ਚੱਢਾ ਵੱਲੋਂ ਇਲਾਕੇ ਦੇ ਵਿਕਾਸ ਕਾਰਜਾਂ ਤਹਿਤ ਗੋਪਾਲਪੁਰ ਤੋਂ ਲਸਾੜੀ ਤੱਕ ਜਾਣ ਵਾਲੀ ਸੜਕ ਦਾ ਨਿਰਮਾਣ ਕਾਰਜ 20…

    Leave a Reply

    Your email address will not be published. Required fields are marked *