ਕੁਰਾਲੀ ਵਿੱਚ ਗਰੀਬ ਦੁਕਾਨਦਾਰ ਦੀ ਦੁਕਾਨ ਨੂੰ ਲੱਗੀ ਅੱਗ, ਸਾਮਾਨ ਸੜ ਕੇ ਹੋਇਆ ਸੁਆਹ ਸਮਾਜ ਸੇਵੀਆਂ ਨੇ ਮੌਕੇ ’ਤੇ ਪਹੁੰਚ ਕੇ ਪੀੜਤ ਦੁਕਾਨਦਾਰ ਦੀ ਕੀਤੀ ਆਰਥਿਕ ਮਦਦ

Spread the love
ਕੁਰਾਲੀ 7ਸਤੰਬਰ (ਜਗਦੇਵ ਸਿੰਘ ): ਸ਼ਹਿਰ ਕੁਰਾਲੀ ਦੇ ਪਿੰਡ ਚਨਾਲੋਂ ਨੇੜੇ ਝਿੰਗੜਾ ਰੋਡ ’ਤੇ ਉਸ ਸਮੇਂ ਦਹਿਸ਼ਤ ਦਾ ਮਾਹੌਲ ਬਣ ਗਿਆ, ਜਦੋਂ ਇੱਕ ਦੁਕਾਨ ਨੂੰ ਅਚਾਨਕ ਅੱਗ ਲੱਗ ਗਈ। ਅੱਗ ਲੱਗਣ ਕਾਰਨ ਦੁਕਾਨ ਅੰਦਰ ਪਿਆ ਸਾਰਾ ਸਾਮਾਨ ਸੜ ਕੇ ਸੁਆਹ ਹੋ ਗਿਆ ਅਤੇ ਗਰੀਬ ਦੁਕਾਨਦਾਰ ਨੂੰ ਭਾਰੀ ਆਰਥਿਕ ਨੁਕਸਾਨ ਝੱਲਣਾ ਪਿਆ।ਅੱਗ ਲੱਗਣ ਦੀ ਘਟਨਾ ਦਾ ਪਤਾ ਲੱਗਦਿਆਂ ਹੀ ਰਾਹਗੀਰਾਂ ਅਤੇ ਨੇੜਲੇ ਦੁਕਾਨਦਾਰਾਂ ਨੇ ਅੱਗ ’ਤੇ ਕਾਬੂ ਪਾਉਣ ਲਈ ਤੁਰੰਤ ਯਤਨ ਸ਼ੁਰੂ ਕਰ ਦਿੱਤੇ। ਇਸ ਮੌਕੇ ਸਮਾਜ ਸੇਵੀ ਅਮਨਵੀਰ ਸਿੰਘ ਰਿੱਕੀ ਵੀ ਘਟਨਾ ਸਥਾਨ ’ਤੇ ਪਹੁੰਚੇ ਅਤੇ ਉਨ੍ਹਾਂ ਵੱਲੋਂ ਫਾਇਰ ਬ੍ਰਿਗੇਡ ਨੂੰ ਸੂਚਨਾ ਦਿੱਤੀ ਗਈ।ਅਮਨਵੀਰ ਸਿੰਘ ਰਿੱਕੀ ਨੇ ਦੱਸਿਆ ਕਿ ਫਾਇਰ ਬ੍ਰਿਗੇਡ ਨੂੰ ਫੋਨ ਕਰਨ ਦੇ ਬਾਵਜੂਦ ਗੱਡੀ ਕਰੀਬ 20 ਤੋਂ 25 ਮਿੰਟ ਬਾਅਦ ਮੌਕੇ ’ਤੇ ਪਹੁੰਚੀ। ਉਨ੍ਹਾਂ ਕਿਹਾ ਕਿ ਜੇਕਰ ਨੇੜਲੇ ਦੁਕਾਨਦਾਰਾਂ ਅਤੇ ਰਾਹਗੀਰਾਂ ਵੱਲੋਂ ਸਮੇਂ ਸਿਰ ਅੱਗ ਬੁਝਾਉਣ ਲਈ ਯਤਨ ਨਾ ਕੀਤੇ ਜਾਂਦੇ ਤਾਂ ਅੱਗ ਹੋਰ ਦੁਕਾਨਾਂ ਨੂੰ ਵੀ ਆਪਣੀ ਲਪੇਟ ਵਿੱਚ ਲੈ ਸਕਦੀ ਸੀ।ਉਨ੍ਹਾਂ ਕਿਹਾ ਕਿ ਸ਼ਹਿਰ ਵਾਸੀਆਂ ਵੱਲੋਂ ਪਿਛਲੇ ਲੰਮੇ ਸਮੇਂ ਤੋਂ ਕੁਰਾਲੀ ਵਿੱਚ ਅੱਗ ਬੁਝਾਊ ਗੱਡੀ ਦੀ ਮੰਗ ਕੀਤੀ ਜਾ ਰਹੀ ਸੀ, ਜੋ ਕਿ ਹੁਣ ਪੂਰੀ ਤਾਂ ਹੋ ਗਈ ਹੈ, ਪਰ ਸਮੇਂ ਸਿਰ ਸਹੂਲਤ ਨਾ ਮਿਲਣ ਕਾਰਨ ਇਹ ਸਹੂਲਤ ਕਿਤੇ ਨਾ ਕਿਤੇ ‘ਚਿੱਟਾ ਹਾਥੀ’ ਸਾਬਤ ਹੋ ਰਹੀ ਹੈ। ਉਨ੍ਹਾਂ ਅਨੁਸਾਰ ਮੌਜੂਦਾ ਫਾਇਰ ਬ੍ਰਿਗੇਡ ਗੱਡੀ ਦੀ ਪਾਣੀ ਦੀ ਸਮਰੱਥਾ ਵੀ ਘੱਟ ਹੈ।ਅਮਨਵੀਰ ਸਿੰਘ ਰਿੱਕੀ ਨੇ ਕਿਹਾ ਕਿ ਕੁਰਾਲੀ ਨੂੰ ਪਟਾਕਿਆਂ ਦੀ ਮੰਡੀ ਵਜੋਂ ਵੀ ਜਾਣਿਆ ਜਾਂਦਾ ਹੈ ਅਤੇ ਸਾਲ ਦੇ ਕਈ ਮਹੀਨੇ ਸ਼ਹਿਰ ਵਿੱਚ ਵੱਡੀ ਮਾਤਰਾ ਵਿੱਚ ਪਟਾਕਿਆਂ ਦਾ ਕਾਰੋਬਾਰ ਹੁੰਦਾ ਹੈ। ਜੇਕਰ ਭਵਿੱਖ ਵਿੱਚ ਕਿਸੇ ਪਟਾਕਿਆਂ ਦੀ ਦੁਕਾਨ ਨੂੰ ਅਜਿਹੀ ਅੱਗ ਲੱਗਦੀ ਹੈ ਤਾਂ ਵੱਡੇ ਪੱਧਰ ’ਤੇ ਮਾਲੀ ਨੁਕਸਾਨ ਦੇ ਨਾਲ-ਨਾਲ ਜਾਨੀ ਨੁਕਸਾਨ ਦਾ ਵੀ ਖ਼ਤਰਾ ਹੋ ਸਕਦਾ ਹੈ।ਉਨ੍ਹਾਂ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਕੁਰਾਲੀ ਸ਼ਹਿਰ ਨੂੰ ਵੱਡੀ ਸਮਰੱਥਾ ਵਾਲੀ ਅੱਗ ਬੁਝਾਊ ਗੱਡੀ ਦੇ ਨਾਲ-ਨਾਲ ਤਜਰਬੇਕਾਰ ਮੁਲਾਜ਼ਮ ਮੁਹੱਈਆ ਕਰਵਾਏ ਜਾਣ, ਤਾਂ ਜੋ ਅੱਗ ਲੱਗਣ ਦੀ ਕਿਸੇ ਵੀ ਘਟਨਾ ’ਤੇ ਤੁਰੰਤ ਕਾਬੂ ਪਾਇਆ ਜਾ ਸਕੇ।ਇਸ ਦੁੱਖ ਦੀ ਘੜੀ ਵਿੱਚ ਸਮਾਜ ਸੇਵੀਆਂ ਵੱਲੋਂ ਪੀੜਤ ਦੁਕਾਨਦਾਰ ਦੀ ਮਦਦ ਲਈ ਵੀ ਹੱਥ ਵਧਾਇਆ ਗਿਆ। ਅਮਨਵੀਰ ਸਿੰਘ ਰਿੱਕੀ, ਹਰਪ੍ਰੀਤ ਸਿੰਘ, ਸੰਜੂ ਰਾਣਾ,   ਵੱਲੋਂ 20 ਹਜ਼ਾਰ ਰੁਪਏ, ਗੁਰਮੇਲ ਸਿੰਘ ਪਾਬਲਾ ਵੱਲੋਂ 10 ਹਜ਼ਾਰ ਰੁਪਏ, ਜਦਕਿ ਅਰਵਿੰਦਰ ਸਿੰਘ ਰਾਜੀ, ਬਬਲਾ ਚਨਾਲੋਂ ਅਤੇ ਚਾਂਦ ਰਾਣਾ ਵੱਲੋਂ 5-5 ਹਜ਼ਾਰ ਰੁਪਏ ਦੀ ਆਰਥਿਕ ਮਦਦ ਮੌਕੇ ’ਤੇ ਕੀਤੀ ਗਈ। ਸਮਾਜ ਸੇਵੀਆਂ ਵੱਲੋਂ ਕੀਤੀ ਗਈ ਇਸ ਮਦਦ ਦੀ ਇਲਾਕਾ ਵਾਸੀਆਂ ਵੱਲੋਂ ਸ਼ਲਾਘਾ ਕੀਤੀ ਗਈ ਅਤੇ ਪ੍ਰਸ਼ਾਸਨ ਤੋਂ ਫਾਇਰ ਸੇਵਾਵਾਂ ਨੂੰ ਹੋਰ ਮਜ਼ਬੂਤ ਕਰਨ ਦੀ ਮੰਗ ਕੀਤੀ ਗਈ।
  • Related Posts

    ਭਾਰਤ ਵਿਕਾਸ ਪ੍ਰੀਸ਼ਦ ਤਖਤਗੜ੍ਹ ਵੱਲੋਂ ਰਾਜ ਪੁਰਸਕਾਰ ਹਾਸਲ ਕਰਨ ’ਤੇ ਮਾਸਟਰ ਪ੍ਰਭਜੀਤ ਸਿੰਘ ਦਾ ਵਿਸ਼ੇਸ਼ ਸਨਮਾਨ

    Spread the love

    Spread the love ਕਾਹਨਪੁਰ ਖੂਹੀ , 4 ਅਕਤੂਬਰ (ਜਗਤਾਰ ਜੱਗੀ )-ਸੰਸਥਾ ਭਾਰਤ ਵਿਕਾਸ ਪ੍ਰੀਸ਼ਦ, ਤਖਤਗੜ੍ਹ ਵੱਲੋਂ ਸਰਕਾਰੀ ਮਿਡਲ ਸਕੂਲ ਭੋਜੇਮਾਜਰਾ ਵਿਖੇ ਸਾਇੰਸ ਮਾਸਟਰ ਵਜੋਂ ਸੇਵਾਵਾਂ ਨਿਭਾਅ ਰਹੇ ਪ੍ਰਭਜੀਤ ਸਿੰਘ ਦਾ…

    ਵਿਧਾਇਕ ਦਿਨੇਸ਼ ਚੱਢਾ ਵੱਲੋਂ 20 ਲੱਖ ਰੁਪਏ ਦੀ ਲਾਗਤ ਨਾਲ ਗੋਪਾਲਪੁਰ ਤੋਂ ਲਸਾੜੀ ਤੱਕ ਸੜਕ ਦਾ ਕੰਮ ਮੁਕੰਮਲ  ਨੂਰਪੁਰ ਬੇਦੀ ਦਲਜੀਤ ਚਨੌਲੀ  *ਲਗਭਗ ਇੱਕ ਕਿਲੋਮੀਟਰ ਲੰਬੀ ਸੜਕ ਬਣਨ ਨਾਲ ਇਲਾਕਾ ਵਾਸੀਆਂ ਨੂੰ ਮਿਲੇਗੀ ਸਹੂਲਤ; ਸਰਪੰਚ ਰੋਹਿਤ ਕੁਮਾਰ ਵਿੱਕੀ ਅਤੇ ਬਲਾਕ ਸੰਮਤੀ ਮੈਂਬਰ ਕਿਸ਼ਨ ਸਿੰਘ ਬਿੱਲਾ ਨੇ ਕੀਤਾ ਧੰਨਵਾਦ*

    Spread the love

    Spread the love ਨੂਰਪੁਰ ਬੇਦੀ(04/10/26) ਵਿਧਾਨ ਸਭਾ ਹਲਕਾ ਰੋਪੜ ਦੇ ਵਿਧਾਇਕ ਦਿਨੇਸ਼ ਚੱਢਾ ਵੱਲੋਂ ਇਲਾਕੇ ਦੇ ਵਿਕਾਸ ਕਾਰਜਾਂ ਤਹਿਤ ਗੋਪਾਲਪੁਰ ਤੋਂ ਲਸਾੜੀ ਤੱਕ ਜਾਣ ਵਾਲੀ ਸੜਕ ਦਾ ਨਿਰਮਾਣ ਕਾਰਜ 20…

    Leave a Reply

    Your email address will not be published. Required fields are marked *