ਮਮਤਾ ਦੀ ਛਾਂ ਸਦਾ ਲਈ ਵਿਛੜੀ, ਪੱਤਰਕਾਰ ਸਤੀਸ਼ ਕੁਮਾਰ ਹੈਪੀ ਨੂੰ ਮਾਤਾ ਦੇ ਦਿਹਾਂਤ ਦਾ ਸਦਮਾ, ਅੰਤਿਮ ਅਰਦਾਸ ਅੱਜ  ਮਾਂ ਦੀ ਮਮਤਾ ਦਾ ਦੀਵਾ ਬੁਝਿਆ, ਵੱਖ-ਵੱਖ ਆਗੂਆਂ ਵੱਲੋਂ ਪੀੜਤ ਪਰਿਵਾਰ ਨਾਲ “ਦੁੱਖ ਦਾ ਪ੍ਰਗਟਾਵਾ”

Spread the love
ਜੈਤੋ, 8 ਸਤੰਬਰ (ਮਨਜੀਤ ਸਿੰਘ ਢੱਲਾ): ਜੈਤੋ ਦੇ ਸੀਨੀਅਰ ਪੱਤਰਕਾਰ ਸਤੀਸ਼ ਕੁਮਾਰ ਹੈਪੀ ਨੂੰ ਉਸ ਸਮੇਂ ਗਹਿਰਾ ਸਦਮਾ ਲੱਗਾ, ਜਦੋਂ ਉਨ੍ਹਾਂ ਦੀ ਮਾਤਾ ਸ਼੍ਰੀਮਤੀ ਸੁਦੇਸ਼ ਰਾਣੀ (70) ਦਾ 5 ਸਤੰਬਰ ਨੂੰ ਅਚਾਨਕ ਦਿਹਾਂਤ ਹੋ ਗਿਆ। ਉਹ ਸਵ. ਸ਼੍ਰੀ ਹਰੀਕ੍ਰਿਸ਼ਨ ਠੁਕਰਾਲ ਦੀ ਧਰਮਪਤਨੀ ਸਨ। ਉਨ੍ਹਾਂ ਦੇ ਅਕਾਲ ਚਲਾਣੇ ਦੀ ਖ਼ਬਰ ਮਿਲਦਿਆਂ ਹੀ ਜੈਤੋ ਦੇ ਪੱਤਰਕਾਰ ਭਾਈਚਾਰੇ ਅਤੇ ਇਲਾਕੇ ਵਿੱਚ ਸੋਗ ਦੀ ਲਹਿਰ ਦੌੜ ਗਈ।ਪਰਿਵਾਰ ਵੱਲੋਂ ਦਿੱਤੀ ਜਾਣਕਾਰੀ ਅਨੁਸਾਰ ਰਸਮ ਚੌਥਾ ਅਤੇ ਉਠਾਲਾ 9 ਸਤੰਬਰ ਅੱਜ ਦਿਨ ਬੁੱਧਵਾਰ ਨੂੰ ਦੁਪਹਿਰ 12 ਤੋਂ 1 ਵਜੇ ਤੱਕ ਕਾਲੂ ਰਾਮ ਦੀ ਬਗੀਚੀ, ਗਊਸ਼ਾਲਾ ਰੋਡ, ਜੈਤੋ ਵਿਖੇ ਹੋਵੇਗਾ। ਇਸ ਮੌਕੇ ਅੰਤਿਮ ਅਰਦਾਸ ਦੀ ਰਸਮ ਵੀ ਅਦਾ ਕੀਤੀ ਜਾਵੇਗੀ।ਸਤੀਸ਼ ਕੁਮਾਰ (ਹੈਪੀ ਰਾਵਣ) ਅਤੇ ਸੋਨੂੰ ਕੁਮਾਰ ਦੀ ਮਾਤਾ ਦੇ ਦਿਹਾਂਤ ’ਤੇ ਪੱਤਰਕਾਰ ਭਾਈਚਾਰੇ ਤੋਂ ਇਲਾਵਾ ਵੱਖ-ਵੱਖ ਰਾਜਨੀਤਕ ਆਗੂਆਂ, ਪੰਚਾਂ-ਸਰਪੰਚਾਂ, ਸ਼ਹਿਰ ਵਾਸੀਆਂ, ਰਿਸ਼ਤੇਦਾਰਾਂ ਅਤੇ ਦੋਸਤਾਂ ਨੇ ਪਰਿਵਾਰ ਨਾਲ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ। ਉਨ੍ਹਾਂ ਕਿਹਾ ਕਿ ਮਾਂ ਦਾ ਵਿਛੋੜਾ ਪਰਿਵਾਰ ਲਈ ਕਦੇ ਨਾ ਪੂਰਾ ਹੋਣ ਵਾਲਾ ਘਾਟਾ ਹੈ। ਉਨ੍ਹਾਂ ਵਿਛੜੀ ਆਤਮਾ ਦੀ ਸ਼ਾਂਤੀ ਲਈ ਅਰਦਾਸ ਕਰਦਿਆਂ ਪਰਿਵਾਰ ਨੂੰ ਇਹ ਅਸਹਿ ਦੁੱਖ ਸਹਿਣ ਦਾ ਬਲ ਬਖ਼ਸ਼ਣ ਦੀ ਕਾਮਨਾ ਕੀਤੀ।
  • Related Posts

    ਭਾਰਤ ਵਿਕਾਸ ਪ੍ਰੀਸ਼ਦ ਤਖਤਗੜ੍ਹ ਵੱਲੋਂ ਰਾਜ ਪੁਰਸਕਾਰ ਹਾਸਲ ਕਰਨ ’ਤੇ ਮਾਸਟਰ ਪ੍ਰਭਜੀਤ ਸਿੰਘ ਦਾ ਵਿਸ਼ੇਸ਼ ਸਨਮਾਨ

    Spread the love

    Spread the love ਕਾਹਨਪੁਰ ਖੂਹੀ , 4 ਅਕਤੂਬਰ (ਜਗਤਾਰ ਜੱਗੀ )-ਸੰਸਥਾ ਭਾਰਤ ਵਿਕਾਸ ਪ੍ਰੀਸ਼ਦ, ਤਖਤਗੜ੍ਹ ਵੱਲੋਂ ਸਰਕਾਰੀ ਮਿਡਲ ਸਕੂਲ ਭੋਜੇਮਾਜਰਾ ਵਿਖੇ ਸਾਇੰਸ ਮਾਸਟਰ ਵਜੋਂ ਸੇਵਾਵਾਂ ਨਿਭਾਅ ਰਹੇ ਪ੍ਰਭਜੀਤ ਸਿੰਘ ਦਾ…

    ਵਿਧਾਇਕ ਦਿਨੇਸ਼ ਚੱਢਾ ਵੱਲੋਂ 20 ਲੱਖ ਰੁਪਏ ਦੀ ਲਾਗਤ ਨਾਲ ਗੋਪਾਲਪੁਰ ਤੋਂ ਲਸਾੜੀ ਤੱਕ ਸੜਕ ਦਾ ਕੰਮ ਮੁਕੰਮਲ  ਨੂਰਪੁਰ ਬੇਦੀ ਦਲਜੀਤ ਚਨੌਲੀ  *ਲਗਭਗ ਇੱਕ ਕਿਲੋਮੀਟਰ ਲੰਬੀ ਸੜਕ ਬਣਨ ਨਾਲ ਇਲਾਕਾ ਵਾਸੀਆਂ ਨੂੰ ਮਿਲੇਗੀ ਸਹੂਲਤ; ਸਰਪੰਚ ਰੋਹਿਤ ਕੁਮਾਰ ਵਿੱਕੀ ਅਤੇ ਬਲਾਕ ਸੰਮਤੀ ਮੈਂਬਰ ਕਿਸ਼ਨ ਸਿੰਘ ਬਿੱਲਾ ਨੇ ਕੀਤਾ ਧੰਨਵਾਦ*

    Spread the love

    Spread the love ਨੂਰਪੁਰ ਬੇਦੀ(04/10/26) ਵਿਧਾਨ ਸਭਾ ਹਲਕਾ ਰੋਪੜ ਦੇ ਵਿਧਾਇਕ ਦਿਨੇਸ਼ ਚੱਢਾ ਵੱਲੋਂ ਇਲਾਕੇ ਦੇ ਵਿਕਾਸ ਕਾਰਜਾਂ ਤਹਿਤ ਗੋਪਾਲਪੁਰ ਤੋਂ ਲਸਾੜੀ ਤੱਕ ਜਾਣ ਵਾਲੀ ਸੜਕ ਦਾ ਨਿਰਮਾਣ ਕਾਰਜ 20…

    Leave a Reply

    Your email address will not be published. Required fields are marked *