ਗੁਰੂ ਨਾਨਕ ਦੇਵ ਸਕੂਲ ਦੀਆਂ ਲੜਕੀਆਂ ਵੱਲੋਂ ਅਥਲੈਟਿਕ ਮੀਟ ਵਿੱਚ ਪ੍ਰਾਪਤ ਕੀਤੀ ਸ਼ਾਨਦਾਰ ਜਿੱਤ—ਪਿੰਸੀਪਲ ਪਰਮਜੀਤ ਕੌਰ,      ਡਿਸਕਸ ਥਰੋ ਵਿੱਚ  ਸੋਨੇ ਦੇ ਤਗਮੇ ਤੇ ਕੀਤਾ ਕਬਜਾ 

Spread the love
ਤਪਾ ਮੰਡੀ 08 ਸਤੰਬਰ (ਗੋਲਡੀ ਵਿਆਸ)ਜੋਨਲ ਸਕੂਲ ਪੱਧਰੀ ਅਥਲੈਟਿਕ ਮੀਟ ਵਿੱਚ ਗੁਰੂ ਨਾਨਕ ਦੇਵ ਪਬਲਿਕ ਸੀਨੀਅਰ ਸੈਕੰਡਰੀ ਸਕੂਲ, ਘੁੰਨਸ  ਦੇ ਵਿਦਿਆਰਥੀਆਂ ਵੱਲੋਂ ਵੱਖ-ਵੱਖ ਉਮਰ ਵਰਗਾ ਵਿੱਚ ਸ਼ਾਨਦਾਰ ਪ੍ਦਰਸ਼ਨ ਕਰਦਿਆਂ ਹੋਏ ਕਈ ਤਗਮੇ ਆਪਣੇ ਨਾਮ ਕੀਤੇ ਅਤੇ ਸਕੂਲ ਅਤੇ ਮਾਪਿਆਂ ਦਾ ਨਾਮ ਰੌਸ਼ਨ ਕੀਤਾ। ਜਿਸ ਵਿੱਚ ਅੰਡਰ 14 ਸੁਖਦੀਪ ਕੌਰ ਅਤੇ ਅੰਡਰ 17 ਕੋਮਲਪ੍ਰੀਤ ਕੌਰ ਡਿਸਕਸ ਥਰੋ ਵਿੱਚ ਪਹਿਲਾਂ ਸਥਾਨ ਪ੍ਰਾਪਤ ਕਰਕੇ ਸੋਨੇ ਦੇ ਤਗਮੇ ਜਿੱਤ ਕੇ ਜਿਲ੍ਹੇ ਪੱਧਰ ਲਈ ਆਪਣੀ  ਚੋਣ ਕਰਵਾਈ। ਇਸੇ ਤਰ੍ਹਾਂ ਅੰਡਰ 14 ਮੰਨਤ ਸ਼ਰਮਾਂ 400 ਮੀਟਰ ਦੌੜ ਪਹਿਲਾਂ ਸਥਾਨ,100 ਮੀਟਰ ਦੌੜ ਅਤੇ ਲੌਗ ਜੰਪ ਵਿੱਚ ਤੀਜਾ ਸਥਾਨ ਸਥਾਨ ਪ੍ਰਾਪਤ ਕਰਕੇ ਸੋਨੇ ਦੇ ਤਗਮੇ ਜਿੱਤੇ ਅਤੇ ਸੁਮਨਦੀਪ ਕੌਰ 400 ਮੀਟਰ ਦੌੜ ਵਿੱਚ ਦੂਜਾ ਸਥਾਨ ਪ੍ਰਾਪਤ ਕਰਕੇ ਸਿਲਵਰ ਤਗਮਾ ਹਾਸਿਲ ਕੀਤਾ ਅਤੇ ਜਿਲ੍ਹੇ ਪੱਧਰ ਲਈ ਚੋਣੀਆ ਗਈਆਂ। ਅੰਡਰ 14 ਪ੍ਰਭਜੋਤ ਕੌਰ, ਹਰਪ੍ਰੀਤ ਕੌਰ, ਮੰਨਤ ਅਤੇ ਸੁਮਨਦੀਪ ਕੌਰ ਨੇ ਰੀਲੇ ਰੇਸ ਵਿੱਚ ਪਹਿਲਾਂ ਸਥਾਨ ਹਾਸਿਲ ਕੀਤੀ ਅਤੇ ਸੋਨੇ ਦੇ ਤਗਮੇ ਜਿੱਤੇ। ਸਕੂਲ ਪ੍ਰਿੰਸੀਪਲ ਮੈਡਮ ਪਰਮਜੀਤ ਕੌਰ ਨੇ ਦੱਸਿਆ ਕਿ ਸਕੂਲ ਦੇ ਵਿਦਿਆਰਥੀਆਂ ਵੱਲੋਂ ਵੱਖ-ਵੱਖ ਖੇਡਾਂ ਵਿੱਚ ਸ਼ਾਮ ਦਾ ਮੱਲਾਂ ਪ੍ਰਾਪਤ ਕਰਕੇ ਸਕੂਲ ਅਤੇ ਮਾਪਿਆਂ ਦਾ ਨਾਮ ਰੋਸ਼ਨ ਕੀਤਾ ਹੈ ਜਿਸ ਤਹਿਤ ਖੇਡਾਂ ਵਿੱਚ ਹਿੱਸਾ ਲੈਣ ਵਾਲੀਆਂ ਸਕੂਲ ਸਾਰੀਆਂ ਲੜਕੀਆਂ ਦੇ ਜਿਲ੍ਹੇ ਵਿੱਚ ਚੁਣੇ ਜਾਣ ਦਾ ਮਾਣ ਪ੍ਰਾਪਤ ਹੋਇਆ ਹੈ। ਪਿ੍ੰਸੀਪਲ ਮੈਡਮ ਪਰਮਜੀਤ ਕੌਰ ਅਤੇ ਚੇਅਰਪਰਸਨ ਮੈਡਮ ਗੁਰਸ਼ਰਨਜੀਤ ਕੌਰ ਨੇ ਵਿਦਿਆਰਥੀਆਂ ਅਤੇ ਡੀ. ਪੀ.ਈ  ਰਾਜਪੀ੍ਤ ਸਿੰਘ ਨੂੰ ਵਧਾਈ ਦਿੱਤੀ।
  • Related Posts

    * ਧਨੌਲਾ ’ਚ ਗੂੰਜੇਗਾ ਗਣਪਤੀ ਬੱਪਾ ਦਾ ਜੈਕਾਰਾ, 14 ਤੋਂ ਸ਼ੁਰੂ ਹੋਵੇਗਾ 12ਵਾਂ ਮਹਾਂਉਤਸਵ * ਸ੍ਰੀ ਮਹਾਦੇਵ ਕਾਵੜ ਸੇਵਾ ਸੰਘ ਵੱਲੋਂ ਸਨਾਤਨ ਧਰਮ ਸਭਾ ਵਿਖੇ ਪੰਜ ਰੋਜ਼ਾ ਧਾਰਮਿਕ ਸਮਾਗਮ

    Spread the love

    Spread the loveਧਨੌਲਾ: 13 ਸਤੰਬਰ (ਹਰਦੀਪ ਹੈਰੀ)=ਸ੍ਰੀ ਮਹਾਦੇਵ ਕਾਵੜ ਸੇਵਾ ਸੰਘ ਕਮੇਟੀ ਧਨੌਲਾ ਵੱਲੋਂ ਸ਼ਹਿਰ ਨਿਵਾਸੀਆਂ ਦੇ ਸਹਿਯੋਗ ਨਾਲ 12ਵਾਂ ਸ੍ਰੀ ਗਣੇਸ਼ ਚਤੁਰਥੀ ਮਹਾਂਉਤਸਵ 14 ਸਤੰਬਰ ਤੋਂ 18 ਸਤੰਬਰ 2026…

    ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਵਿਆਹ ਪੁਰਬ 18 ਸਤੰਬਰ ਨੂੰ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਜਾ ਰਿਹਾ ਹੈ: ਜੱਸਲ   ਸੰਗਤਾਂ ਵਿੱਚ ਭਾਰੀ ਉਤਸ਼ਾਹ

    Spread the love

    Spread the loveਚੌਂਕ ਮਹਿਤਾ ੧੩ ਸਤੰਬਰ ( ਰਾਜਵਿੰਦਰ ਸਿੰਘ ਰੰਧਾਵਾ ) ਜਗਤ ਗੁਰੂ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਤੇ ਮਾਤਾ ਸੁਲੱਖਣੀ ਜੀ ਦੇ ਵਿਆਹ ਪੁਰਬ ਨੂੰ ਸਮਰਪਿਤ ਸਾਲਾਨਾ ਜੋੜ…

    Leave a Reply

    Your email address will not be published. Required fields are marked *