ਟੈਕਨੀਕਲ ਸਰਵਿਸਿਜ ਯੂਨੀਅਨ ਅਤੇ ਪੈਨਸ਼ਨਰ ਐਸੋਸੀਏਸ਼ਨ ਦੇ ਸੱਦੇ ਤੇ ਅੱਜ ਮੰਡਲ ਦਫਤਰ ਸ੍ਰੀ ਅਨੰਦਪੁਰ ਸਾਹਿਬ ਵਿਖੇ

Spread the love
ਨੂਰਪੁਰ ਬੇਦੀ ਦਲਜੀਤ ਚਨੌਲੀ( 09/09/26) =ਟੈਕਨੀਕਲ ਸਰਵਿਸਿਜ ਯੂਨੀਅਨ ਅਤੇ ਪੈਨਸ਼ਨਰ ਐਸੋਸੀਏਸ਼ਨ ਦੇ ਸੱਦੇ ਤੇ ਅੱਜ ਮੰਡਲ ਦਫਤਰ ਸ੍ਰੀ ਅਨੰਦਪੁਰ ਸਾਹਿਬ ਵਿਖੇ ਸਾਂਝੇ ਤੌਰ ਤੇ ਸਾਂਝਾ ਮੰਚ ਪੰਜਾਬ ਦੇ ਮੁਲਾਜ਼ਮਾਂ ਨਾਲ ਇੱਕ ਜੁੱਟਤਾ ਕਾਇਮ ਕਰਦੇ ਹੋਏ ਰੋਸ ਰੈਲੀ ਕੀਤੀ ਜਿਸ ਦੀ ਪ੍ਰਧਾਨਗੀ ਡਿਵੀਜ਼ਨ ਪ੍ਰਧਾਨ ਤਰਸੇਮ ਲਾਲ ਅਤੇ ਭਾਗ ਸਿੰਘ ਭਉਵਾਲ ਵੱਲੋਂ ਸਾਂਝੇ ਤੌਰ ਤੇ ਕੀਤੀ ਗਈ ਬੁਲਾਰੇ ਸਾਥੀਆਂ ਨੇ ਮੰਗ ਕੀਤੀ ਕਿ ਪੰਜਾਬ ਦੇ ਸਾਂਝਾ ਮੁਲਾਜ਼ਮ ਫਰੰਟ ਦੇ ਆਗੂਆਂ ਦੀਆਂ ਕੀਤੀਆਂ ਬਦਲੀਆਂ ਤੁਰੰਤ ਰੱਦ ਕੀਤੀਆਂ ਜਾਣ 17/7/ 2020 ਦਾ ਪੱਤਰ ਰੱਦ ਕਰਕੇ ਸਮੁੱਚੇ ਮੁਲਾਜ਼ਮਾਂ ਉੱਤੇ ਪੰਜਾਬ ਦੇ ਸਕੇਲ ਲਾਗੂ ਕੀਤੇ ਜਾਣ ਬਕਾਇਆ ਡੀਏ ਦਾ ਨਗਦ ਭੁਗਤਾਨ ਕੀਤਾ ਜਾਵੇ ਨਿਜੀਕਰਨ ਦੀ ਨੀਤੀ ਰੱਦ ਕਰਕੇ ਸਮੁੱਚੇ ਠੇਕਾ ਮੁਲਾਜ਼ਮਾਂ ਨੂੰ ਰੈਗੂਲਰ ਕੀਤਾ ਜਾਵੇ ਪੰਜਾਬ ਵਿਧਾਨ ਸਭਾ ਵਿੱਚ ਪਾਸ ਹੋਏ ਠੇਕਾ ਮੁਲਾਜ਼ਮਾਂ ਨੂੰ ਪੱਕੇ ਕਰਨ ਸਬੰਧੀ ਬਿੱਲ ਨੂੰ ਨੋਟੀਫਿਕੇਸ਼ਨ ਜਾਰੀ ਕਰਕੇ ਲਾਗੂ ਕੀਤਾ ਜਾਵੇ। ਪੁਰਾਣੀ ਪੈਨਸ਼ਨ ਸਕੀਮ ਬਹਾਲ ਕੀਤੀ ਜਾਵੇ ਅੱਜ ਦੀ ਇਸ ਰੋਸ ਰੈਲੀ ਨੂੰ ਬਲਵੰਤ ਸਿੰਘ ਲੋਦੀਪੁਰ ਸੂਬਾ ਕੈਸ਼ੀਅਰ ਸੰਤੋਖ ਸਿੰਘ ਸਰਕਲ ਕੈਸ਼ੀਅਰ ਰਾਮ ਕ੍ਰਿਸ਼ਨ ਬੈਂਸ ਰੋਹਿਤ ਕੁਮਾਰ ਭਲਾਨ  ਡਵੀਜ਼ਨ ਸਕੱਤਰ ਜਰਨੈਲ ਸਿੰਘ ਜਸਵਿੰਦਰ ਸਿੰਘ ਲੋਦੀਪੁਰ ਹਰਦੇਵ ਸਿੰਘ ਹਿੰਮਤ ਸਿੰਘ ਸਤਬੀਰ ਸਿੰਘ ਅਮਰੀਕ ਸਿੰਘ ਪ੍ਰਦੀਪ ਕੁਮਾਰ ਆਦਿ ਨੇ ਸੰਬੋਧਨ ਕੀਤਾ I
  • Related Posts

    ਅਬੋਹਰ ਬਾਰ ਐਸੋਸੀਏਸ਼ਨ ਚੋਣਾਂ: ਅਮਨਦੀਪ ਬੱਬੂ ਧਾਰੀਵਾਲ ਅਤੇ ਸਮੁੱਚੀ ਟੀਮ ਨੂੰ ਜਿੱਤ ‘ਤੇ ਮਿਲੀਆਂ ਮੁਬਾਰਕਾਂ

    Spread the love

    Spread the love ਪੱਟੀ ਸਦੀਕ, 14 ਸਤੰਬਰ (ਪੱਤਰ ਪ੍ਰੇਰਕ): ਸਥਾਨਕ ਬਾਰ ਐਸੋਸੀਏਸ਼ਨ ਦੀਆਂ ਹੋਈਆਂ ਚੋਣਾਂ ਵਿੱਚ ਜਿੱਤ ਪ੍ਰਾਪਤ ਕਰਨ ਵਾਲੇ ਨੁਮਾਇੰਦਿਆਂ ਨੂੰ ਵਕੀਲ ਭਾਈਚਾਰੇ ਵੱਲੋਂ ਭਰਵੀਆਂ ਵਧਾਈਆਂ ਦਿੱਤੀਆਂ ਗਈਆਂ ਹਨ।…

    ਫ੍ਰੀ ਪਰਿਵਾਰ ਪਰਾਮਰਸ਼ ਕੇਂਦਰ ਵੱਲੋਂ “ਮੇਰੀ ਸੰਵੇਦਨਾ–ਮੇਰਾ ਸਮਾਜ” ਵਿਸ਼ੇ ’ਤੇ ਸਫਲ ਸੈਮੀਨਾਰ ਆਯੋਜਿਤ

    Spread the love

    Spread the love ਅੰਮ੍ਰਿਤਸਰ 14ਸਤੰਬਰ(ਮਨਜੀਤ ਸਿੰਘ ਸ਼ੇਰਗਿੱਲ ) =ਸਮਾਜ ਸੇਵਾ ਦੇ ਖੇਤਰ ਵਿੱਚ ਸਰਗਰਮ ਫ੍ਰੀ ਪਰਿਵਾਰ ਪਰਾਮਰਸ਼ ਕੇਂਦਰ ਅਤੇ ਜਨ ਕਲਿਆਣ ਸੰਗਠਨ ਵੱਲੋਂ “ਮੇਰੀ ਸੰਵੇਦਨਾ–ਮੇਰਾ ਸਮਾਜ” ਵਿਸ਼ੇ ’ਤੇ ਇੱਕ ਪ੍ਰੇਰਣਾਦਾਇਕ…

    Leave a Reply

    Your email address will not be published. Required fields are marked *