ਪਿੰਡ ਧਾਰੋਕੀ ’ਚ ਇੱਕੋ ਰਾਤ ਦੋ ਘਰਾਂ ’ਚ ਚੋਰੀ, ਪਿੰਡ ਵਾਸੀਆਂ ’ਚ ਦਹਿਸ਼ਤ ਪੇਟੀਆਂ ਤੇ ਅਲਮਾਰੀਆਂ ਦੇ ਤਾਲੇ ਤੋੜ ਕੇ ਸੋਨਾ-ਨਗਦੀ ਲੈ ਕੇ ਫਰਾਰ ਹੋਏ ਚੋਰ

Spread the love
ਭਾਦਸੋਂ,12 ਸਤੰਬਰ (ਜਗਜੀਤ ਸਿੰਘ ਕੈਂਥ) :- ਨਾਭਾ ਇਲਾਕੇ ਦੇ ਪਿੰਡ ਧਾਰੋਕੀ ਵਿੱਚ ਬੀਤੀ ਰਾਤ ਚੋਰਾਂ ਵੱਲੋਂ ਇੱਕੋ ਸਮੇਂ ਦੋ ਘਰਾਂ ਨੂੰ ਨਿਸ਼ਾਨਾ ਬਣਾਏ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਚੋਰ ਘਰਾਂ ਵਿੱਚ ਦਾਖ਼ਲ ਹੋ ਕੇ ਪੇਟੀਆਂ ਅਤੇ ਅਲਮਾਰੀਆਂ ਦੇ ਤਾਲੇ ਤੋੜ ਕੇ ਸੋਨੇ ਦੇ ਗਹਿਣੇ ਅਤੇ ਨਕਦੀ ਸਮੇਤ ਹੋਰ ਕੀਮਤੀ ਸਾਮਾਨ ਲੈ ਕੇ ਫਰਾਰ ਹੋ ਗਏ।ਚੋਰੀ ਦੀ ਘਟਨਾ ਦਾ ਪਤਾ ਲੱਗਣ ’ਤੇ ਪਿੰਡ ਵਿੱਚ ਹੜਕੰਪ ਮਚ ਗਿਆ ਅਤੇ ਪਿੰਡ ਵਾਸੀਆਂ ਵਿੱਚ ਦਹਿਸ਼ਤ ਦਾ ਮਾਹੌਲ ਪਾਇਆ ਜਾ ਰਿਹਾ ਹੈ। ਘਟਨਾ ਸਬੰਧੀ ਪਰਿਵਾਰਾਂ ਵੱਲੋਂ ਪੁਲਿਸ ਨੂੰ ਸੂਚਿਤ ਕਰ ਦਿੱਤਾ ਗਿਆ ਹੈ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਚੋਰਾਂ ਦਾ ਪਤਾ ਲਗਾਉਣ ਲਈ ਆਸ-ਪਾਸ ਦੇ ਇਲਾਕੇ ਵਿੱਚ ਜਾਣਕਾਰੀ ਇਕੱਠੀ ਕੀਤੀ ਜਾ ਰਹੀ ਹੈ।ਪਿੰਡ ਵਾਸੀਆਂ ਨੇ ਪੁਲਿਸ ਪ੍ਰਸ਼ਾਸਨ ਤੋਂ ਇਲਾਕੇ ਵਿੱਚ ਰਾਤ ਸਮੇਂ ਗਸ਼ਤ ਵਧਾਉਣ ਅਤੇ ਚੋਰੀ ਦੀਆਂ ਘਟਨਾਵਾਂ ’ਤੇ ਨਕੇਲ ਕੱਸਣ ਦੀ ਮੰਗ ਕੀਤੀ ਹੈ।
  • Related Posts

    * ਧਨੌਲਾ ’ਚ ਗੂੰਜੇਗਾ ਗਣਪਤੀ ਬੱਪਾ ਦਾ ਜੈਕਾਰਾ, 14 ਤੋਂ ਸ਼ੁਰੂ ਹੋਵੇਗਾ 12ਵਾਂ ਮਹਾਂਉਤਸਵ * ਸ੍ਰੀ ਮਹਾਦੇਵ ਕਾਵੜ ਸੇਵਾ ਸੰਘ ਵੱਲੋਂ ਸਨਾਤਨ ਧਰਮ ਸਭਾ ਵਿਖੇ ਪੰਜ ਰੋਜ਼ਾ ਧਾਰਮਿਕ ਸਮਾਗਮ

    Spread the love

    Spread the loveਧਨੌਲਾ: 13 ਸਤੰਬਰ (ਹਰਦੀਪ ਹੈਰੀ)=ਸ੍ਰੀ ਮਹਾਦੇਵ ਕਾਵੜ ਸੇਵਾ ਸੰਘ ਕਮੇਟੀ ਧਨੌਲਾ ਵੱਲੋਂ ਸ਼ਹਿਰ ਨਿਵਾਸੀਆਂ ਦੇ ਸਹਿਯੋਗ ਨਾਲ 12ਵਾਂ ਸ੍ਰੀ ਗਣੇਸ਼ ਚਤੁਰਥੀ ਮਹਾਂਉਤਸਵ 14 ਸਤੰਬਰ ਤੋਂ 18 ਸਤੰਬਰ 2026…

    ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਵਿਆਹ ਪੁਰਬ 18 ਸਤੰਬਰ ਨੂੰ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਜਾ ਰਿਹਾ ਹੈ: ਜੱਸਲ   ਸੰਗਤਾਂ ਵਿੱਚ ਭਾਰੀ ਉਤਸ਼ਾਹ

    Spread the love

    Spread the loveਚੌਂਕ ਮਹਿਤਾ ੧੩ ਸਤੰਬਰ ( ਰਾਜਵਿੰਦਰ ਸਿੰਘ ਰੰਧਾਵਾ ) ਜਗਤ ਗੁਰੂ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਤੇ ਮਾਤਾ ਸੁਲੱਖਣੀ ਜੀ ਦੇ ਵਿਆਹ ਪੁਰਬ ਨੂੰ ਸਮਰਪਿਤ ਸਾਲਾਨਾ ਜੋੜ…

    Leave a Reply

    Your email address will not be published. Required fields are marked *