ਮੋਤਲੇਵਾਲਾ, ਚੱਕ ਮੋਤਲੇਵਾਲਾ ਅਤੇ ਵੱਟੂ ਵਿਖੇ ਦਿਖਾਈ ਦਸਤਾਵੇਜ਼ੀ ਫਿਲਮ

Spread the love
ਸ੍ਰੀ ਮੁਕਤਸਰ ਸਾਹਿਬ, 12 ਸਤੰਬਰ=ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼ੁਰੂ ਕੀਤੀ ਗਈ ਰਾਜ ਪੱਧਰੀ ਜਾਗਰੂਕਤਾ ਮੁਹਿੰਮ ਤਹਿਤ ਪ੍ਰਚਾਰ ਵੈਨ  ਸ੍ਰੀ ਮੁਕਤਸਰ ਸਾਹਿਬ ਵਿਧਾਨ ਸਭਾ ਹਲਕੇ ਦੇ ਪਿੰਡ ਮੋਤਲੇਵਾਲਾ, ਚੱਕ ਮੋਤਲੇਵਾਲਾ ਅਤੇ ਵੱਟੂ ਵਿਖੇ ਪੁੱਜੀ। ਇਸ ਮੌਕੇ ਇਹਨਾਂ ਪਿੰਡਾਂ ਵਿੱਚ ਵੱਡੀ ਗਿਣਤੀ ਵਿੱਚ ਪਿੰਡ ਵਾਸੀਆਂ, ਨੌਜਵਾਨਾਂ, ਮਹਿਲਾਵਾਂ ਅਤੇ ਬਜ਼ੁਰਗਾਂ ਨੇ ਉਤਸ਼ਾਹ ਨਾਲ ਸ਼ਮੂਲੀਅਤ ਕੀਤੀ।ਇਸ ਮੌਕੇ ਪ੍ਰਚਾਰ ਵੈਨ ਰਾਹੀਂ ਸ੍ਰੀ ਗੁਰੂ ਰਵਿਦਾਸ ਜੀ ਦੇ ਜੀਵਨ, ਉਹਨਾਂ ਦੀ ਬਾਣੀ, ਸਮਾਜਿਕ ਬਰਾਬਰੀ, ਆਪਸੀ ਸਦਭਾਵਨਾ ਅਤੇ ਉੱਚ-ਨੀਚ ਦੇ ਭੇਦਭਾਵ ਨੂੰ ਖਤਮ ਕਰਨ ਦੇ ਮਹਾਨ ਸੰਦੇਸ਼ ’ਤੇ ਆਧਾਰਿਤ ਕਰੀਬ 30 ਮਿੰਟ ਦੀ ਪ੍ਰਭਾਵਸ਼ਾਲੀ ਦਸਤਾਵੇਜੀ ਫਿਲਮ ਦਾ ਪ੍ਰਦਰਸ਼ਨ ਕੀਤਾ ਗਿਆ।ਦਸਤਾਵੇਜ਼ੀ ਫਿਲਮ ਰਾਹੀਂ ਹਾਜ਼ਰ ਲੋਕਾਂ ਨੂੰ ਸ੍ਰੀ ਗੁਰੂ ਰਵਿਦਾਸ ਜੀ ਦੇ ਜੀਵਨ, ਉਹਨਾਂ ਦੀਆਂ ਸਿੱਖਿਆਵਾਂ ਅਤੇ ਮਨੁੱਖਤਾ ਦੇ ਭਲੇ ਲਈ ਦਿੱਤੇ ਅਮੁੱਲੇ ਸੰਦੇਸ਼ਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ। ਹਾਜ਼ਰ ਦਰਸ਼ਕਾਂ ਨੇ ਡਾਕੂਮੈਂਟਰੀ ਸ਼ੋਅ ਨੂੰ ਬਹੁਤ ਸ਼ਰਧਾ ਅਤੇ ਰੁਚੀ ਨਾਲ ਦੇਖਿਆ ਅਤੇ ਗੁਰੂ ਸਾਹਿਬ ਵੱਲੋਂ ਦਰਸਾਏ ਸਮਾਨਤਾ, ਭਾਈਚਾਰੇ ਅਤੇ ਮਨੁੱਖੀ ਏਕਤਾ ਦੇ ਆਦਰਸ਼ਾਂ ਨੂੰ ਆਪਣੇ ਜੀਵਨ ਵਿੱਚ ਅਪਣਾਉਣ ਦਾ ਸੰਕਲਪ ਲਿਆ।
  • Related Posts

    ਪ੍ਰਾਚੀਨ ਡੇਰਾ ਬਾਬਾ ਗੁਸਾਈਂਆਣਾ ਦੇ ਸਾਲਾਨਾ ਜੋੜ ਮੇਲਾ ਡੇਰਾ ਮੁੱਖੀ ਬਾਬਾ ਧਨਰਾਜ ਗਿਰ ਜੀ ਅਗਵਾਈ ਵਿਚ ਮਨਾਇਆ ਗਿਆ। 

    Spread the love

    Spread the love ਕੁਰਾਲੀ, 14 ਅਗਸਤ (ਜਗਦੇਵ ਸਿੰਘ )-ਸਥਾਨਕ ਪ੍ਰਾਚੀਨ ਡੇਰਾ ਬਾਬਾ ਗੁਸਾਈਂਆਣਾ ਦੇ ਸਾਲਾਨਾ ਜੋੜ ਮੇਲਾ ਡੇਰਾ ਮੁੱਖੀ ਬਾਬਾ ਧਨਰਾਜ ਗਿਰ ਜੀ ਅਗਵਾਈ ਵਿਚ ਮਨਾਇਆ ਗਿਆ।  ਉਮਿੰਦਰ ਓਮਾ ਦੀ…

    ਸਰਕਾਰੀ ਹਾਈ ਸਕੂਲ ਘੁਲਾਲ ਵਿਖੇ ਹਿੰਦੀ ਦਿਵਸ ਉਤਸ਼ਾਹ ਨਾਲ ਮਨਾਇਆ

    Spread the love

    Spread the loveਸਮਰਾਲਾ 14 ਸਤੰਬਰ ( ਮੁਕੇਸ਼ ਵਰਮਾ ):- ਇੱਥੋਂ ਨਜਦੀਕੀ ਸਰਕਾਰੀ ਹਾਈ ਸਕੂਲ ਘੁਲਾਲ ਵਿਖੇ ਹਿੰਦੀ ਅਧਿਆਪਕ ਹਰਦਮਨਦੀਪ ਸਿੰਘ ਨਾਗਰਾ ਦੀ ਅਗਵਾਈ ਹੇਠ ਹਿੰਦੀ ਭਾਸ਼ਾ ਨੂੰ ਸਮਰਪਿਤ ‘ਹਿੰਦੀ ਦਿਵਸ’…

    Leave a Reply

    Your email address will not be published. Required fields are marked *