ਪਿੰਡ ਪੱਖੋਂ ਕਲਾਂ ਵਿੱਚ ਮੁਫ਼ਤ ਆਯੁਰਵੈਦਿਕ ਅਤੇ ਹੋਮਿਓਪੈਥਿਕ ਮੈਡੀਕਲ ਕੈਂਪ*

Spread the love
ਤਪਾ ਮੰਡੀ, 13 ਸਤੰਬਰ (ਗੋਲਡੀ ਵਿਆਸ)=ਪੰਜਾਬ ਸਰਕਾਰ ਦੇ ਸਿਹਤ ਵਿਭਾਗ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਪਿੰਡ ਪੱਖੋਂ ਕਲਾਂ ਦੇ ਵੱਡਾ ਗੁਰਦੁਆਰਾ ਸਾਹਿਬ ਵਿਖੇ ਇੱਕ ਵਿਸ਼ਾਲ ਮੁਫ਼ਤ ਆਯੁਰਵੈਦਿਕ ਅਤੇ ਹੋਮਿਓਪੈਥਿਕ ਮੈਡੀਕਲ ਕੈਂਪ ਲਾਇਆ ਗਿਆ। ਇਸ ਕੈਂਪ ਦਾ ਉਦਘਾਟਨ ਜ਼ਿਲ੍ਹਾ ਆਯੁਰਵੈਦਿਕ ਅਤੇ ਯੂਨਾਨੀ ਅਫਸਰ ਡਾ. ਅਮਨ ਕੌਸ਼ਲ, ਪਿੰਡ ਦੇ ਸਰਪੰਚ ਮੋਹਨ ਸਿੰਘ ਅਤੇ ਸਮੂਹ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਾਂਝੇ ਤੌਰ ‘ਤੇ ਕੀਤਾ ਗਿਆ।ਇਹ ਕੈਂਪ ਪ੍ਰਮੁੱਖ ਸਕੱਤਰ ਸਿਹਤ ਅਤੇ ਪਰਿਵਾਰ ਭਲਾਈ ਪੰਜਾਬ ਸ੍ਰੀ ਕੁਮਾਰ ਰਾਹੁਲ, ਡਾਇਰੈਕਟਰ ਆਯੁਰਵੈਦਾ ਪੰਜਾਬ ਡਾਕਟਰ ਰਮਨ ਖੰਨਾ ਅਤੇ ਡਾਇਰੈਕਟਰ ਹੋਮਿਓਪੈਥੀ ਪੰਜਾਬ ਡਾਕਟਰ ਹਰਿੰਦਰਪਾਲ ਸਿੰਘ ਦੇ ਹੁਕਮਾਂ ਅਨੁਸਾਰ ਲਗਾਇਆ ਗਿਆ। ਕੈਂਪ ਦੀ ਅਗਵਾਈ ਜ਼ਿਲ੍ਹਾ ਆਯੁਰਵੈਦਿਕ ਅਤੇ ਯੂਨਾਨੀ ਅਫਸਰ ਡਾ. ਅਮਨ ਕੌਸ਼ਲ ਅਤੇ ਜ਼ਿਲ੍ਹਾ ਹੋਮਿਓਪੈਥੀ ਅਫਸਰ ਰਾਜੀਵ ਜੀਂਦਿਆ ਵੱਲੋਂ ਕੀਤੀ ਗਈ। ਕੈਂਪ ਦੌਰਾਨ ਕੁੱਲ 700 ਤੋਂ ਵੱਧ ਮਰੀਜ਼ਾਂ ਦਾ ਮੁਫ਼ਤ ਚੈੱਕਅੱਪ ਕਰਕੇ ਦਵਾਈਆਂ ਦਿੱਤੀਆਂ ਗਈਆਂ। ਆਯੁਰਵੈਦਿਕ ਵਿਭਾਗ ਵੱਲੋਂ 377 ਮਰੀਜ਼ਾਂ ਦਾ ਨਿਰੀਖਣ ਕੀਤਾ ਗਿਆ। ਡਾਕਟਰ ਅਮਨਦੀਪ ਸਿੰਘ (ਏ.ਐੱਮ.ਓ.) ਅਤੇ ਡਾਕਟਰ ਹਰਜੋਤ ਸ਼ਰਮਾ (ਏ.ਐੱਮ.ਓ.) ਨੇ ਮਰੀਜ਼ਾਂ ਦੀ ਜਾਂਚ ਕੀਤੀ ਜਦਕਿ ਗੁਰਸ਼ਿੰਗਾਰ ਸਿੰਘ, ਸ੍ਰੀ ਨਵਰਾਜ ਸਿੰਘ ਅਤੇ ਲਲਿਤ ਕੁਮਾਰ (ਉਪਵੈਦ) ਵੱਲੋਂ ਦਵਾਈਆਂ ਵੰਡੀਆਂ ਗਈਆਂ। ਹੋਮਿਓਪੈਥਿਕ ਵਿਭਾਗ ਵੱਲੋਂ 330 ਮਰੀਜ਼ਾਂ ਦਾ ਨਿਰੀਖਣ ਕੀਤਾ ਗਿਆ। ਡਾਕਟਰ ਜਸਦੀਪ ਸਿੰਘ ਅਤੇ ਡਾਕਟਰ ਪਰਮਿੰਦਰ ਪੁੰਨ ਨੇ ਮਰੀਜ਼ਾਂ ਦੀ ਜਾਂਚ ਕੀਤੀ ਅਤੇ ਸ੍ਰੀ ਗੁਰਚਰਨ ਸਿੰਘ ਔਲਖ ਤੇ ਸ਼੍ਰੀ ਇੰਦਰਜੀਤ ਵੱਲੋਂ ਮਰੀਜ਼ਾਂ ਨੂੰ ਮੁਫ਼ਤ ਦਵਾਈਆਂ ਵੰਡੀਆਂ ਗਈਆਂ। ਇਸ ਮੌਕੇ ਹਾਜ਼ਰ ਲੋਕਾਂ ਨੂੰ ਸਿਹਤ ਪ੍ਰਤੀ ਜਾਗਰੂਕ ਕਰਦਿਆਂ ਜ਼ਿਲ੍ਹਾ ਆਯੁਰਵੈਦਿਕ ਅਤੇ ਯੂਨਾਨੀ ਅਫਸਰ ਬਰਨਾਲਾ, ਡਾ. ਅਮਨ ਕੌਸ਼ਲ ਨੇ ਕਿਹਾ ਕਿ ਆਯੁਰਵੈਦ ਵਿੱਚ ਰੁੱਤਾਂ ਅਨੁਸਾਰ ਆਹਾਰ-ਵਿਹਾਰ ਨੂੰ ‘ਰਿਤੁਚਰਿਆ’ ਕਿਹਾ ਜਾਂਦਾ ਹੈ। ਉਨ੍ਹਾਂ ਦੱਸਿਆ ਕਿ ਹਰ ਰੁੱਤ ਵਿੱਚ ਸਰੀਰ ਦੀ ਦੋਸ਼-ਸਥਿਤੀ ਅਤੇ ਪਾਚਨ-ਸ਼ਕਤੀ ਵਿੱਚ ਬਦਲਾਅ ਆਉਂਦਾ ਹੈ, ਇਸ ਲਈ ਮੌਸਮ ਦੇ ਅਨੁਸਾਰ ਸਹੀ ਖਾਣ-ਪੀਣ ਰੱਖਣਾ ਸਿਹਤ ਲਈ ਬਹੁਤ ਲਾਭਦਾਇਕ ਹੁੰਦਾ ਹੈ। ਅੰਤ ਵਿੱਚ ਸਿਹਤ ਵਿਭਾਗ ਦੀ ਟੀਮ ਵੱਲੋਂ ਇਸ ਕੈਂਪ ਨੂੰ ਕਾਮਯਾਬ ਬਣਾਉਣ ਲਈ ਪਿੰਡ ਪੱਖੋਂ ਕਲਾਂ ਦੇ ਮੋਹਤਵਾਰ ਅਤੇ ਪਤਵੰਤੇ ਸੱਜਣਾਂ— ਨਾਜ਼ਰ ਸਿੰਘ, ਗੁਰਜੰਟ ਸਿੰਘ, ਹਰਜਿੰਦਰ ਸਿੰਘ ਅਤੇ ਗੁਰਦੁਆਰਾ ਸਾਹਿਬ ਦੇ ਪ੍ਰਧਾਨ ਬਲਵੀਰ ਸਿੰਘ ਵੱਲੋਂ ਦਿੱਤੇ ਗਏ ਪੂਰਨ ਸਹਿਯੋਗ ਲਈ ਵਿਸ਼ੇਸ਼ ਧੰਨਵਾਦ ਕੀਤਾ ਗਿਆ।
  • Related Posts

    ਭਾਰਤ ਵਿਕਾਸ ਪ੍ਰੀਸ਼ਦ ਤਖਤਗੜ੍ਹ ਵੱਲੋਂ ਰਾਜ ਪੁਰਸਕਾਰ ਹਾਸਲ ਕਰਨ ’ਤੇ ਮਾਸਟਰ ਪ੍ਰਭਜੀਤ ਸਿੰਘ ਦਾ ਵਿਸ਼ੇਸ਼ ਸਨਮਾਨ

    Spread the love

    Spread the love ਕਾਹਨਪੁਰ ਖੂਹੀ , 4 ਅਕਤੂਬਰ (ਜਗਤਾਰ ਜੱਗੀ )-ਸੰਸਥਾ ਭਾਰਤ ਵਿਕਾਸ ਪ੍ਰੀਸ਼ਦ, ਤਖਤਗੜ੍ਹ ਵੱਲੋਂ ਸਰਕਾਰੀ ਮਿਡਲ ਸਕੂਲ ਭੋਜੇਮਾਜਰਾ ਵਿਖੇ ਸਾਇੰਸ ਮਾਸਟਰ ਵਜੋਂ ਸੇਵਾਵਾਂ ਨਿਭਾਅ ਰਹੇ ਪ੍ਰਭਜੀਤ ਸਿੰਘ ਦਾ…

    ਵਿਧਾਇਕ ਦਿਨੇਸ਼ ਚੱਢਾ ਵੱਲੋਂ 20 ਲੱਖ ਰੁਪਏ ਦੀ ਲਾਗਤ ਨਾਲ ਗੋਪਾਲਪੁਰ ਤੋਂ ਲਸਾੜੀ ਤੱਕ ਸੜਕ ਦਾ ਕੰਮ ਮੁਕੰਮਲ  ਨੂਰਪੁਰ ਬੇਦੀ ਦਲਜੀਤ ਚਨੌਲੀ  *ਲਗਭਗ ਇੱਕ ਕਿਲੋਮੀਟਰ ਲੰਬੀ ਸੜਕ ਬਣਨ ਨਾਲ ਇਲਾਕਾ ਵਾਸੀਆਂ ਨੂੰ ਮਿਲੇਗੀ ਸਹੂਲਤ; ਸਰਪੰਚ ਰੋਹਿਤ ਕੁਮਾਰ ਵਿੱਕੀ ਅਤੇ ਬਲਾਕ ਸੰਮਤੀ ਮੈਂਬਰ ਕਿਸ਼ਨ ਸਿੰਘ ਬਿੱਲਾ ਨੇ ਕੀਤਾ ਧੰਨਵਾਦ*

    Spread the love

    Spread the love ਨੂਰਪੁਰ ਬੇਦੀ(04/10/26) ਵਿਧਾਨ ਸਭਾ ਹਲਕਾ ਰੋਪੜ ਦੇ ਵਿਧਾਇਕ ਦਿਨੇਸ਼ ਚੱਢਾ ਵੱਲੋਂ ਇਲਾਕੇ ਦੇ ਵਿਕਾਸ ਕਾਰਜਾਂ ਤਹਿਤ ਗੋਪਾਲਪੁਰ ਤੋਂ ਲਸਾੜੀ ਤੱਕ ਜਾਣ ਵਾਲੀ ਸੜਕ ਦਾ ਨਿਰਮਾਣ ਕਾਰਜ 20…

    Leave a Reply

    Your email address will not be published. Required fields are marked *