ਨਸ਼ਿਆਂ ਨੇ ਪੰਜਾਬ ਦੀ ਜਵਾਨੀ ਨੂੰ ਨਿਗਲਿਆ, ‘ਆਪ’ ਸਰਕਾਰ ਨਸ਼ਾ ਰੋਕਣ ’ਚ ਨਾਕਾਮ : ਸੰਦੀਪ ਕੌਰ ਖਾਲਸਾ ਨਸ਼ਿਆਂ ਦੀ ਦਲਦਲ ’ਚ ਫਸੀ ਜਵਾਨੀ, ਰੁਜ਼ਗਾਰ ਲਈ ਸੜਕਾਂ ’ਤੇ ਰੁਲ ਰਹੇ ਪੜ੍ਹੇ-ਲਿਖੇ ਨੌਜਵਾਨ; 2027 ਵਿੱਚ ਵਾਰਿਸ ਪੰਜਾਬ ਦੇ ਦੀ ਜਿੱਤ ਪੱਕੀ : ਬੀਬੀ ਸੰਦੀਪ ਕੌਰ ਖਾਲਸਾ

Spread the love
ਜੈਤੋ, 13 ਸਤੰਬਰ (ਮਨਜੀਤ ਸਿੰਘ ਢੱਲਾ): ਵਿਧਾਨ ਸਭਾ ਹਲਕਾ ਜੈਤੋ ਤੋਂ ਅਕਾਲੀ ਦਲ ਵਾਰਿਸ ਪੰਜਾਬ ਦੇ ਹਲਕਾ ਇੰਚਾਰਜ ਬੀਬੀ ਸੰਦੀਪ ਕੌਰ ਖਾਲਸਾ, ਪਤਨੀ ਮੈਂਬਰ ਪਾਰਲੀਮੈਂਟ ਫ਼ਰੀਦਕੋਟ ਭਾਈ ਸਰਬਜੀਤ ਸਿੰਘ ਖਾਲਸਾ ਨੇ ਪੰਜਾਬ ਦੀ ਮੌਜੂਦਾ ਸਥਿਤੀ ਨੂੰ ਲੈ ਕੇ ਆਮ ਆਦਮੀ ਪਾਰਟੀ ਦੀ ਸਰਕਾਰ ’ਤੇ ਤਿੱਖਾ ਹਮਲਾ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਨਸ਼ਿਆਂ ਨੂੰ ਖ਼ਤਮ ਕਰਨ ਦੇ ਦਾਅਵੇ ਕਰਨ ਵਾਲੀ ‘ਆਪ’ ਸਰਕਾਰ ਇਸ ਮਾਮਲੇ ਵਿੱਚ ਨਾਕਾਮ ਸਾਬਿਤ ਹੋਈ ਹੈ ਅਤੇ ਨਸ਼ਿਆਂ ਦੀ ਮਾਰ ਕਾਰਨ ਪੰਜਾਬ ਦੀ ਨੌਜਵਾਨ ਪੀੜ੍ਹੀ ਗੰਭੀਰ ਸੰਕਟ ਵਿੱਚ ਫਸਦੀ ਜਾ ਰਹੀ ਹੈ।ਬੀਬੀ ਸੰਦੀਪ ਕੌਰ ਖਾਲਸਾ ਨੇ ਕਿਹਾ ਕਿ ਨਸ਼ਿਆਂ ਦੀ ਦਲਦਲ ਵਿੱਚ ਫਸੀ ਜਵਾਨੀ ਪੰਜਾਬ ਦੇ ਭਵਿੱਖ ਲਈ ਵੱਡੀ ਚਿੰਤਾ ਦਾ ਵਿਸ਼ਾ ਹੈ। ਉਨ੍ਹਾਂ ਕਿਹਾ ਕਿ ਨਸ਼ਿਆਂ ਕਾਰਨ ਪਰਿਵਾਰ ਉੱਜੜ ਰਹੇ ਹਨ ਅਤੇ ਨਸ਼ਿਆਂ ਨਾਲ ਹੋ ਰਹੀਆਂ ਮੌਤਾਂ ਦੀਆਂ ਘਟਨਾਵਾਂ ਸਰਕਾਰ ਦੀ ਕਾਰਗੁਜ਼ਾਰੀ ’ਤੇ ਸਵਾਲ ਖੜ੍ਹੇ ਕਰਦੀਆਂ ਹਨ। ਉਨ੍ਹਾਂ ਕਿਹਾ ਕਿ ਸਿਰਫ਼ ਐਲਾਨਾਂ ਅਤੇ ਦਾਅਵਿਆਂ ਨਾਲ ਨਸ਼ਿਆਂ ਦੀ ਸਮੱਸਿਆ ਹੱਲ ਨਹੀਂ ਹੋਵੇਗੀ, ਸਗੋਂ ਨਸ਼ਿਆਂ ਦੇ ਕਾਰੋਬਾਰ ਦੀ ਜੜ੍ਹ ਤੱਕ ਪਹੁੰਚ ਕੇ ਸਖ਼ਤ ਕਾਰਵਾਈ ਕਰਨ ਦੀ ਲੋੜ ਹੈ।ਉਨ੍ਹਾਂ ਕਿਹਾ ਕਿ ਦੂਜੇ ਪਾਸੇ ਪੜ੍ਹੇ-ਲਿਖੇ ਬੇਰੁਜ਼ਗਾਰ ਨੌਜਵਾਨ ਰੁਜ਼ਗਾਰ ਦੀ ਭਾਲ ਵਿੱਚ ਸੜਕਾਂ ’ਤੇ ਧਰਨੇ ਦੇਣ ਲਈ ਮਜਬੂਰ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੇ ਨੌਜਵਾਨਾਂ ਨੂੰ ਰੁਜ਼ਗਾਰ ਦੇ ਮੌਕੇ ਮੁਹੱਈਆ ਕਰਵਾਉਣਾ ਅਤੇ ਨਸ਼ਿਆਂ ਤੋਂ ਬਚਾਉਣਾ ਸਰਕਾਰ ਦੀ ਮੁੱਢਲੀ ਜ਼ਿੰਮੇਵਾਰੀ ਹੈ।ਬੀਬੀ ਸੰਦੀਪ ਕੌਰ ਖਾਲਸਾ ਨੇ ਕਿਹਾ ਕਿ ਪੰਜਾਬ ਦੇ ਲੋਕ ਮੌਜੂਦਾ ਸਿਆਸੀ ਹਾਲਾਤਾਂ ਨੂੰ ਸਮਝ ਚੁੱਕੇ ਹਨ ਅਤੇ 2027 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਬਦਲਾਅ ਲਈ ਮਨ ਬਣਾ ਰਹੇ ਹਨ। ਉਨ੍ਹਾਂ ਦਾਅਵਾ ਕੀਤਾ ਕਿ ਪੰਥਕ ਸੋਚ, ਪੰਜਾਬ ਦੇ ਹੱਕਾਂ ਅਤੇ ਲੋਕਾਂ ਦੇ ਮੁੱਦਿਆਂ ਦੀ ਆਵਾਜ਼ ਨੂੰ ਮਜ਼ਬੂਤ ਕਰਨ ਵਾਲੇ ਅਕਾਲੀ ਦਲ ਵਾਰਿਸ ਪੰਜਾਬ ਦੇ ਦੀ 2027 ਵਿੱਚ ਜਿੱਤ ਪੱਕੀ ਹੋਵੇਗੀ।ਇਸ ਮੌਕੇ ਉਨ੍ਹਾਂ ਨਾਲ ਅਕਾਲੀ ਦਲ ਵਾਰਿਸ ਪੰਜਾਬ ਦੇ ਜ਼ਿਲ੍ਹਾ ਫ਼ਰੀਦਕੋਟ ਦੇ ਪ੍ਰਧਾਨ ਜਥੇਦਾਰ ਨਛੱਤਰ ਸਿੰਘ ਢਿੱਲੋਂ ਦਬੜੀਖਾਨਾ ਸਮੇਤ ਹੋਰ ਆਗੂ ਅਤੇ ਵਰਕਰ ਵੀ ਹਾਜ਼ਰ ਸਨ।
  • Related Posts

    ਭਾਰਤ ਵਿਕਾਸ ਪ੍ਰੀਸ਼ਦ ਤਖਤਗੜ੍ਹ ਵੱਲੋਂ ਰਾਜ ਪੁਰਸਕਾਰ ਹਾਸਲ ਕਰਨ ’ਤੇ ਮਾਸਟਰ ਪ੍ਰਭਜੀਤ ਸਿੰਘ ਦਾ ਵਿਸ਼ੇਸ਼ ਸਨਮਾਨ

    Spread the love

    Spread the love ਕਾਹਨਪੁਰ ਖੂਹੀ , 4 ਅਕਤੂਬਰ (ਜਗਤਾਰ ਜੱਗੀ )-ਸੰਸਥਾ ਭਾਰਤ ਵਿਕਾਸ ਪ੍ਰੀਸ਼ਦ, ਤਖਤਗੜ੍ਹ ਵੱਲੋਂ ਸਰਕਾਰੀ ਮਿਡਲ ਸਕੂਲ ਭੋਜੇਮਾਜਰਾ ਵਿਖੇ ਸਾਇੰਸ ਮਾਸਟਰ ਵਜੋਂ ਸੇਵਾਵਾਂ ਨਿਭਾਅ ਰਹੇ ਪ੍ਰਭਜੀਤ ਸਿੰਘ ਦਾ…

    ਵਿਧਾਇਕ ਦਿਨੇਸ਼ ਚੱਢਾ ਵੱਲੋਂ 20 ਲੱਖ ਰੁਪਏ ਦੀ ਲਾਗਤ ਨਾਲ ਗੋਪਾਲਪੁਰ ਤੋਂ ਲਸਾੜੀ ਤੱਕ ਸੜਕ ਦਾ ਕੰਮ ਮੁਕੰਮਲ  ਨੂਰਪੁਰ ਬੇਦੀ ਦਲਜੀਤ ਚਨੌਲੀ  *ਲਗਭਗ ਇੱਕ ਕਿਲੋਮੀਟਰ ਲੰਬੀ ਸੜਕ ਬਣਨ ਨਾਲ ਇਲਾਕਾ ਵਾਸੀਆਂ ਨੂੰ ਮਿਲੇਗੀ ਸਹੂਲਤ; ਸਰਪੰਚ ਰੋਹਿਤ ਕੁਮਾਰ ਵਿੱਕੀ ਅਤੇ ਬਲਾਕ ਸੰਮਤੀ ਮੈਂਬਰ ਕਿਸ਼ਨ ਸਿੰਘ ਬਿੱਲਾ ਨੇ ਕੀਤਾ ਧੰਨਵਾਦ*

    Spread the love

    Spread the love ਨੂਰਪੁਰ ਬੇਦੀ(04/10/26) ਵਿਧਾਨ ਸਭਾ ਹਲਕਾ ਰੋਪੜ ਦੇ ਵਿਧਾਇਕ ਦਿਨੇਸ਼ ਚੱਢਾ ਵੱਲੋਂ ਇਲਾਕੇ ਦੇ ਵਿਕਾਸ ਕਾਰਜਾਂ ਤਹਿਤ ਗੋਪਾਲਪੁਰ ਤੋਂ ਲਸਾੜੀ ਤੱਕ ਜਾਣ ਵਾਲੀ ਸੜਕ ਦਾ ਨਿਰਮਾਣ ਕਾਰਜ 20…

    Leave a Reply

    Your email address will not be published. Required fields are marked *