ਭਗਵੰਤ ਮਾਨ ਸਰਕਾਰ ਨਸ਼ਿਆਂ ਨੂੰ ਰੋਕਣ ਵਿੱਚ ਹੋਈ ਫੇਲ – ਭਾਈ ਅਮਰੀਕ ਸਿੰਘ ਬਿੱਟਾ ਪੰਜਾਬ ਵਿੱਚ ਨਸ਼ਿਆਂ ਦਾ ਪੰਜਵਾਂ ਦਰਿਆ ਵਗ ਰਿਹਾ, ਨੌਜਵਾਨੀ ਬਰਬਾਦੀ ਦੇ ਕੰਢੇ ’ਤੇ: ਬਿੱਟਾ

Spread the love
ਚੌਂਕ ਮਹਿਤਾ, 13 ਸਤੰਬਰ ( ਰਾਜਵਿੰਦਰ ਸਿੰਘ ਰੰਧਾਵਾ)- ਹਲਕਾ ਜੰਡਿਆਲਾ ਗੁਰੂ ਤੋਂ ਅਕਾਲੀ ਦਲ ਵਾਰਿਸ ਪੰਜਾਬ ਦੇ ਸੇਵਾਦਾਰ ਭਾਈ ਅਮਰੀਕ ਸਿੰਘ ਬਿੱਟਾ ਨੇ ਭਗਵੰਤ ਮਾਨ ਸਰਕਾਰ ’ਤੇ ਤਿੱਖਾ ਹਮਲਾ ਕਰਦਿਆਂ ਕਿਹਾ ਕਿ ਪੰਜਾਬ ਵਿੱਚ ਨਸ਼ਿਆਂ ਦੇ ਵਧ ਰਹੇ ਕਾਰੋਬਾਰ ਨੂੰ ਰੋਕਣ ਵਿੱਚ ਸਰਕਾਰ ਪੂਰੀ ਤਰ੍ਹਾਂ ਫੇਲ ਸਾਬਤ ਹੋਈ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਨਸ਼ਿਆਂ ਦੇ ਖਾਤਮੇ ਸਬੰਧੀ ਵੱਡੇ-ਵੱਡੇ ਦਾਅਵੇ ਤਾਂ ਕੀਤੇ ਜਾ ਰਹੇ ਹਨ, ਪਰ ਜ਼ਮੀਨੀ ਹਕੀਕਤ ਇਸ ਦੇ ਬਿਲਕੁਲ ਉਲਟ ਹੈ।ਭਾਈ ਅਮਰੀਕ ਸਿੰਘ ਬਿੱਟਾ ਨੇ ਕਿਹਾ ਕਿ ਪੰਜਾਬ ਵਿੱਚ ਨਸ਼ਿਆਂ ਦਾ ਪੰਜਵਾਂ ਦਰਿਆ ਵਗ ਰਿਹਾ ਹੈ ਅਤੇ ਇਸ ਦੀ ਸਭ ਤੋਂ ਵੱਡੀ ਮਾਰ ਪੰਜਾਬ ਦੀ ਨੌਜਵਾਨ ਪੀੜ੍ਹੀ ’ਤੇ ਪੈ ਰਹੀ ਹੈ। ਨਸ਼ਿਆਂ ਦੀ ਆਸਾਨੀ ਨਾਲ ਉਪਲਬਧਤਾ ਕਾਰਨ ਮਾਪਿਆਂ ਵਿੱਚ ਆਪਣੇ ਬੱਚਿਆਂ ਦੇ ਭਵਿੱਖ ਨੂੰ ਲੈ ਕੇ ਡਰ ਅਤੇ ਚਿੰਤਾ ਦਾ ਮਾਹੌਲ ਬਣਿਆ ਹੋਇਆ ਹੈ। ਉਨ੍ਹਾਂ ਕਿਹਾ ਕਿ ਜੇਕਰ ਹਾਲਾਤ ਇਸੇ ਤਰ੍ਹਾਂ ਬਣੇ ਰਹੇ ਤਾਂ ਪੰਜਾਬ ਦੀ ਜਵਾਨੀ ਅਤੇ ਆਉਣ ਵਾਲੀਆਂ ਪੀੜ੍ਹੀਆਂ ਨੂੰ ਇਸ ਦੇ ਭਿਆਨਕ ਨਤੀਜੇ ਭੁਗਤਣੇ ਪੈ ਸਕਦੇ ਹਨ।ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਮੁਹਿੰਮ ਚਲਾਉਣ ਦੇ ਦਾਅਵੇ ਕੀਤੇ ਜਾਂਦੇ ਹਨ, ਪਰ ਦੂਜੇ ਪਾਸੇ ਪਿੰਡਾਂ ਅਤੇ ਸ਼ਹਿਰਾਂ ਵਿੱਚ ਨਸ਼ਿਆਂ ਦੀ ਵਿਕਰੀ ਦੀਆਂ ਸ਼ਿਕਾਇਤਾਂ ਲਗਾਤਾਰ ਸਾਹਮਣੇ ਆ ਰਹੀਆਂ ਹਨ। ਸਰਕਾਰ ਨੂੰ ਸਿਰਫ਼ ਬਿਆਨਾਂ ਅਤੇ ਇਸ਼ਤਿਹਾਰਾਂ ਤੱਕ ਸੀਮਤ ਰਹਿਣ ਦੀ ਬਜਾਏ ਨਸ਼ਿਆਂ ਦੇ ਵੱਡੇ ਤਸਕਰਾਂ ਅਤੇ ਉਨ੍ਹਾਂ ਨੂੰ ਪਨਾਹ ਦੇਣ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਕਰਨੀ ਚਾਹੀਦੀ ਹੈ।ਅਖੀਰ ਵਿੱਚ ਭਾਈ ਅਮਰੀਕ ਸਿੰਘ ਬਿੱਟਾ ਨੇ ਕਿਹਾ ਕਿ ਪੰਜਾਬ ਨੂੰ ਨਸ਼ਿਆਂ ਦੀ ਦਲਦਲ ਵਿੱਚੋਂ ਕੱਢਣ ਲਈ ਭਾਈ ਅੰਮ੍ਰਿਤਪਾਲ ਸਿੰਘ ਖਾਲਸਾ ਹੀ ਮਜ਼ਬੂਤ ਆਗੂ ਵਜੋਂ ਅੱਗੇ ਆ ਸਕਦੇ ਹਨ। ਉਨ੍ਹਾਂ ਪੰਜਾਬ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਪੰਜਾਬ ਦੀ ਜਵਾਨੀ ਅਤੇ ਭਵਿੱਖ ਨੂੰ ਬਚਾਉਣ ਲਈ 2027 ਵਿੱਚ ਇਕਜੁੱਟ ਹੋ ਕੇ ਭਾਈ ਅੰਮ੍ਰਿਤਪਾਲ ਸਿੰਘ ਖਾਲਸਾ ਦੀ ਅਗਵਾਈ ਵਾਲੀ ਸਰਕਾਰ ਬਣਾਉਣ ਲਈ ਤਕੜੇ ਹੋ ਕੇ ਹੰਭਲਾ ਮਾਰੀਏ, ਤਾਂ ਜੋ ਨਸ਼ਿਆਂ ਸਮੇਤ ਪੰਜਾਬ ਦੀਆਂ ਹੋਰ ਗੰਭੀਰ ਸਮੱਸਿਆਵਾਂ ਦਾ ਠੋਸ ਹੱਲ ਕੀਤਾ ਜਾ ਸਕੇ।
  • Related Posts

    ਭਾਰਤ ਵਿਕਾਸ ਪ੍ਰੀਸ਼ਦ ਤਖਤਗੜ੍ਹ ਵੱਲੋਂ ਰਾਜ ਪੁਰਸਕਾਰ ਹਾਸਲ ਕਰਨ ’ਤੇ ਮਾਸਟਰ ਪ੍ਰਭਜੀਤ ਸਿੰਘ ਦਾ ਵਿਸ਼ੇਸ਼ ਸਨਮਾਨ

    Spread the love

    Spread the love ਕਾਹਨਪੁਰ ਖੂਹੀ , 4 ਅਕਤੂਬਰ (ਜਗਤਾਰ ਜੱਗੀ )-ਸੰਸਥਾ ਭਾਰਤ ਵਿਕਾਸ ਪ੍ਰੀਸ਼ਦ, ਤਖਤਗੜ੍ਹ ਵੱਲੋਂ ਸਰਕਾਰੀ ਮਿਡਲ ਸਕੂਲ ਭੋਜੇਮਾਜਰਾ ਵਿਖੇ ਸਾਇੰਸ ਮਾਸਟਰ ਵਜੋਂ ਸੇਵਾਵਾਂ ਨਿਭਾਅ ਰਹੇ ਪ੍ਰਭਜੀਤ ਸਿੰਘ ਦਾ…

    ਵਿਧਾਇਕ ਦਿਨੇਸ਼ ਚੱਢਾ ਵੱਲੋਂ 20 ਲੱਖ ਰੁਪਏ ਦੀ ਲਾਗਤ ਨਾਲ ਗੋਪਾਲਪੁਰ ਤੋਂ ਲਸਾੜੀ ਤੱਕ ਸੜਕ ਦਾ ਕੰਮ ਮੁਕੰਮਲ  ਨੂਰਪੁਰ ਬੇਦੀ ਦਲਜੀਤ ਚਨੌਲੀ  *ਲਗਭਗ ਇੱਕ ਕਿਲੋਮੀਟਰ ਲੰਬੀ ਸੜਕ ਬਣਨ ਨਾਲ ਇਲਾਕਾ ਵਾਸੀਆਂ ਨੂੰ ਮਿਲੇਗੀ ਸਹੂਲਤ; ਸਰਪੰਚ ਰੋਹਿਤ ਕੁਮਾਰ ਵਿੱਕੀ ਅਤੇ ਬਲਾਕ ਸੰਮਤੀ ਮੈਂਬਰ ਕਿਸ਼ਨ ਸਿੰਘ ਬਿੱਲਾ ਨੇ ਕੀਤਾ ਧੰਨਵਾਦ*

    Spread the love

    Spread the love ਨੂਰਪੁਰ ਬੇਦੀ(04/10/26) ਵਿਧਾਨ ਸਭਾ ਹਲਕਾ ਰੋਪੜ ਦੇ ਵਿਧਾਇਕ ਦਿਨੇਸ਼ ਚੱਢਾ ਵੱਲੋਂ ਇਲਾਕੇ ਦੇ ਵਿਕਾਸ ਕਾਰਜਾਂ ਤਹਿਤ ਗੋਪਾਲਪੁਰ ਤੋਂ ਲਸਾੜੀ ਤੱਕ ਜਾਣ ਵਾਲੀ ਸੜਕ ਦਾ ਨਿਰਮਾਣ ਕਾਰਜ 20…

    Leave a Reply

    Your email address will not be published. Required fields are marked *