ਗੁਰੂਸਰ ਮਹਿਰਾਜ ਦੇ ਨੌਜਵਾਨਾਂ ਨੂੰ ਮਿਲੀ ਜਿੰਮ ਦੀ ਸਹੂਲਤ, ਵਿਧਾਇਕ ਸਿੱਧੂ ਨੇ ਕੀਤਾ ਉਦਘਾਟਨ

Spread the love
ਰਾਮਪੁਰਾ ਫੂਲ,13 ਸਤੰਬਰ(ਜਸਪਾਲ ਪਾਲੀ): ਹਲਕਾ ਰਾਮਪੁਰਾ ਫੂਲ ਦੇ ਵਿਧਾਇਕ ਬਲਕਾਰ ਸਿੰਘ ਸਿੱਧੂ ਵੱਲੋਂ ਵੱਡਾ ਗੁਰੂਸਰ ਮਹਿਰਾਜ ਵਿਖੇ ਨੌਜਵਾਨਾਂ ਨੂੰ ਸਿਹਤਮੰਦ ਜੀਵਨਸ਼ੈਲੀ ਨਾਲ ਜੋੜਨ ਅਤੇ ਖੇਡ ਸਹੂਲਤਾਂ ਨੂੰ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਸਥਾਪਿਤ ਕੀਤੇ ਗਏ ਜਿੰਮ ਦਾ ਉਦਘਾਟਨ ਕੀਤਾ ਗਿਆ।ਇਸ ਮੌਕੇ ਪਿੰਡ ਵਾਸੀਆਂ ਅਤੇ ਨੌਜਵਾਨਾਂ ਵੱਲੋਂ ਵਿਧਾਇਕ ਦਾ ਧੰਨਵਾਦ ਕੀਤਾ ਗਿਆ।ਇਸ ਮੌਕੇ ਪਿੰਡ ਦੀ ਸਰਪੰਚ ਸ਼ਿਲਪਾ ਅਤੇ ਉਨ੍ਹਾਂ ਦੇ ਪਤੀ ਸੁੱਖੀ ਵੱਲੋਂ ਵਿਧਾਇਕ ਬਲਕਾਰ ਸਿੰਘ ਸਿੱਧੂ ਦਾ ਸਵਾਗਤ ਕੀਤਾ ਗਿਆ।ਵਿਧਾਇਕ ਨੇ ਕਿਹਾ ਕਿ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਖੇਡਾਂ, ਕਸਰਤ ਅਤੇ ਸਿਹਤਮੰਦ ਗਤੀਵਿਧੀਆਂ ਨਾਲ ਜੋੜਨਾ ਸਮੇਂ ਦੀ ਮੁੱਖ ਲੋੜ ਹੈ। ਪਿੰਡਾਂ ਵਿੱਚ ਜਿੰਮ ਅਤੇ ਖੇਡ ਸਹੂਲਤਾਂ ਦਾ ਵਿਕਾਸ ਨੌਜਵਾਨਾਂ ਨੂੰ ਆਪਣੀ ਊਰਜਾ ਸਹੀ ਦਿਸ਼ਾ ਵਿੱਚ ਲਗਾਉਣ ਲਈ ਪ੍ਰੇਰਿਤ ਕਰਦਾ ਹੈ।ਉਨ੍ਹਾਂ ਕਿਹਾ ਕਿ ਹਲਕੇ ਦੇ ਪਿੰਡਾਂ ਵਿੱਚ ਬੁਨਿਆਦੀ ਸਹੂਲਤਾਂ ਦੇ ਨਾਲ-ਨਾਲ ਨੌਜਵਾਨਾਂ ਦੀ ਸਿਹਤ ਅਤੇ ਖੇਡਾਂ ਵੱਲ ਵੀ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ।ਪਿੰਡ ਗੁਰੂਸਰ ਮਹਿਰਾਜ ਵਿਖੇ ਜਿੰਮ ਦੀ ਸਹੂਲਤ ਮਿਲਣ ਨਾਲ ਨੌਜਵਾਨਾਂ ਨੂੰ ਕਸਰਤ ਲਈ ਸਥਾਨਕ ਪੱਧਰ ’ਤੇ ਵਧੀਆ ਮੌਕਾ ਮਿਲੇਗਾ।ਇਸ ਮੌਕੇ ਸਰਪੰਚ ਸ਼ਿਲਪਾ ,ਉਨ੍ਹਾਂ ਦੇ ਪਤੀ ਸੁੱਖੀ ਅਤੇ ਪਿੰਡ ਦੇ ਪਤਵੰਤੇ, ਨੌਜਵਾਨ ਤੇ ਹੋਰ ਪਿੰਡ ਵਾਸੀ ਹਾਜ਼ਰ ਸਨ।
  • Related Posts

    ਭਾਰਤ ਵਿਕਾਸ ਪ੍ਰੀਸ਼ਦ ਤਖਤਗੜ੍ਹ ਵੱਲੋਂ ਰਾਜ ਪੁਰਸਕਾਰ ਹਾਸਲ ਕਰਨ ’ਤੇ ਮਾਸਟਰ ਪ੍ਰਭਜੀਤ ਸਿੰਘ ਦਾ ਵਿਸ਼ੇਸ਼ ਸਨਮਾਨ

    Spread the love

    Spread the love ਕਾਹਨਪੁਰ ਖੂਹੀ , 4 ਅਕਤੂਬਰ (ਜਗਤਾਰ ਜੱਗੀ )-ਸੰਸਥਾ ਭਾਰਤ ਵਿਕਾਸ ਪ੍ਰੀਸ਼ਦ, ਤਖਤਗੜ੍ਹ ਵੱਲੋਂ ਸਰਕਾਰੀ ਮਿਡਲ ਸਕੂਲ ਭੋਜੇਮਾਜਰਾ ਵਿਖੇ ਸਾਇੰਸ ਮਾਸਟਰ ਵਜੋਂ ਸੇਵਾਵਾਂ ਨਿਭਾਅ ਰਹੇ ਪ੍ਰਭਜੀਤ ਸਿੰਘ ਦਾ…

    ਵਿਧਾਇਕ ਦਿਨੇਸ਼ ਚੱਢਾ ਵੱਲੋਂ 20 ਲੱਖ ਰੁਪਏ ਦੀ ਲਾਗਤ ਨਾਲ ਗੋਪਾਲਪੁਰ ਤੋਂ ਲਸਾੜੀ ਤੱਕ ਸੜਕ ਦਾ ਕੰਮ ਮੁਕੰਮਲ  ਨੂਰਪੁਰ ਬੇਦੀ ਦਲਜੀਤ ਚਨੌਲੀ  *ਲਗਭਗ ਇੱਕ ਕਿਲੋਮੀਟਰ ਲੰਬੀ ਸੜਕ ਬਣਨ ਨਾਲ ਇਲਾਕਾ ਵਾਸੀਆਂ ਨੂੰ ਮਿਲੇਗੀ ਸਹੂਲਤ; ਸਰਪੰਚ ਰੋਹਿਤ ਕੁਮਾਰ ਵਿੱਕੀ ਅਤੇ ਬਲਾਕ ਸੰਮਤੀ ਮੈਂਬਰ ਕਿਸ਼ਨ ਸਿੰਘ ਬਿੱਲਾ ਨੇ ਕੀਤਾ ਧੰਨਵਾਦ*

    Spread the love

    Spread the love ਨੂਰਪੁਰ ਬੇਦੀ(04/10/26) ਵਿਧਾਨ ਸਭਾ ਹਲਕਾ ਰੋਪੜ ਦੇ ਵਿਧਾਇਕ ਦਿਨੇਸ਼ ਚੱਢਾ ਵੱਲੋਂ ਇਲਾਕੇ ਦੇ ਵਿਕਾਸ ਕਾਰਜਾਂ ਤਹਿਤ ਗੋਪਾਲਪੁਰ ਤੋਂ ਲਸਾੜੀ ਤੱਕ ਜਾਣ ਵਾਲੀ ਸੜਕ ਦਾ ਨਿਰਮਾਣ ਕਾਰਜ 20…

    Leave a Reply

    Your email address will not be published. Required fields are marked *