ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਵਿਆਹ ਪੁਰਬ 18 ਸਤੰਬਰ ਨੂੰ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਜਾ ਰਿਹਾ ਹੈ: ਜੱਸਲ   ਸੰਗਤਾਂ ਵਿੱਚ ਭਾਰੀ ਉਤਸ਼ਾਹ

Spread the love
ਚੌਂਕ ਮਹਿਤਾ ੧੩ ਸਤੰਬਰ ( ਰਾਜਵਿੰਦਰ ਸਿੰਘ ਰੰਧਾਵਾ ) ਜਗਤ ਗੁਰੂ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਤੇ ਮਾਤਾ ਸੁਲੱਖਣੀ ਜੀ ਦੇ ਵਿਆਹ ਪੁਰਬ ਨੂੰ ਸਮਰਪਿਤ ਸਾਲਾਨਾ ਜੋੜ ਮੇਲਾ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਚਰਨਛੋਹ ਪ੍ਰਾਪਤ ਪਵਿੱਤਰ ਅਸਥਾਨ ਗੁਰਦੁਆਰਾ ਸ੍ਰੀ ਕੰਧ ਸਾਹਿਬ ਸਤਿਕਰਤਾਰੀਆਂ ਡੇਹਰਾ ਸਾਹਿਬ ਵਿਖੇ 18 ਸਤੰਬਰ ਨੂੰ ਪੰਥ ਦੀ ਸਿਰਮੌਰ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਨਾਨਕ ਨਾਮ ਲੇਵਾ ਸੰਗਤਾਂ ਸਭਾ ਸੁਸਾਇਟੀਆ ਦੇ ਸਹਿਯੋਗ ਨਾਲ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਜਾ ਰਿਹਾ ਹੈ।ਉਪਰੋਕਤ ਸ਼ਬਦਾਂ ਦਾ ਪ੍ਰਗਟਾਵਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਹਲਕਾ ਬਟਾਲਾ ਦੇ ਧਾਰਮਿਕ ਸੇਵਾਦਾਰ ਵਜੋਂ ਸੇਵਾ ਨਿਭਾਅ ਰਹੇ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਜ: ਗੁਰਨਾਮ ਸਿੰਘ ਜੱਸਲ ਨੇ ਕਰਦਿਆਂ ਕਿਹਾ ਕਿ ਵਿਆਹ ਪੁਰਬ ਨੂੰ ਲੈਕੇ ਸੰਗਤਾਂ ਵਿੱਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ।ਜ: ਜੱਸਲ ਦੱਸਿਆ ਕਿ ਵਿਆਹ ਪੁਰਬ ਦੇ ਸਬੰਧ ਵਿੱਚ ਸੁਲਤਾਨਪੁਰ ਲੋਧੀ ਤੋਂ ਮਹਾਨ ਨਗਰ ਕੀਰਤਨ 16 ਸਤੰਬਰ ਨੂੰ ਆਰੰਭ ਹੋ ਕੇ ਰਾਤ ਬਾਬਾ ਬਕਾਲਾ ਸਾਹਿਬ ਵਿਖੇ ਰੁਕਣ ਉਪਰੰਤ 17 ਸਤੰਬਰ ਨੂੰ ਬਾਬਾ ਬਕਾਲਾ ਸਾਹਿਬ ਤੋਂ ਚੱਲ ਕੇ ਵੱਖ-ਵੱਖ ਪੜਾਵਾਂ ਤੋਂ ਹੁੰਦਾ ਹੋਇਆ  ਗੁਰਦੁਆਰਾ ਸ੍ਰੀ ਸਤਿਕਰਤਾਰੀਆਂ  ਸਾਹਿਬ ਵਿਖੇ ਸੰਪੂਰਨ ਹੋਵੇਗਾ। ਉਹਨਾਂ ਕਿਹਾ ਕਿ ਸੰਗਤਾਂ ਦੇ ਹੁਕਮ ਨੂੰ ਖਿੜੇ ਮੱਥੇ ਪ੍ਰਵਾਨ ਕਰਦਿਆਂ ਨਗਰ ਕੀਰਤਨ ਜੋ ਸੁਲਤਾਨਪੁਰ ਲੋਧੀ ਤੋਂ ਚੱਲ ਕੇ ਬਟਾਲਾ ਪੁੱਜਦਾ ਸੀ ਦੇਰ ਰਾਤ ਹੋ ਜਾਣ ਕਰਕੇ ਪਹਿਲੀ ਵਾਰ ਦੋ ਦਿਨਾਂ ਦਾ ਕੀਤਾ ਗਿਆ ਹੈ। ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ਜੱਸਲ ਨੇ ਕਿਹਾ ਕਿ 18 ਸਤੰਬਰ ਨੂੰ ਗੁਰਦੁਆਰਾ ਸ੍ਰੀ ਡੇਹਰਾ ਸਾਹਿਬ ਤੋਂ ਮਹਾਨ ਨਗਰ ਕੀਰਤਨ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਤੇ ਪੰਜ ਪਿਆਰੇ ਸਾਹਿਬਾਨ ਦੀ ਅਗਵਾਈ ਵਿੱਚ ਆਰੰਭ ਹੋ ਕੇ ਸ਼ਹਿਰ ਦੇ ਵੱਖ-ਵੱਖ ਹਿੱਸਿਆ ਤੋਂ ਹੁੰਦਾ ਹੋਇਆ ਰਾਤ ਗੁਰਦੁਆਰਾ ਸ੍ਰੀ ਡੇਹਰਾ ਸਾਹਿਬ ਵਿਖੇ ਸਮਾਪਤ ਹੋਵੇਗਾ। ਉਹਨਾਂ ਕਿਹਾ ਕਿ ਵਿਆਹ ਪੁਰਬ ਸਮਾਗਮਾਂ ਨੂੰ ਲੈ ਕੇ ਗੁਰਦੁਆਰਾ ਸ੍ਰੀ ਕੰਧ ਸਾਹਿਬ ਗੁਰਦੁਆਰਾ ਸਤਿਕਰਤਾਰੀਆਂ ਕਰਤਾਰੀਆ ਸਾਹਿਬ ਡੇਹਰਾ ਸਾਹਿਬ ਦੇ ਮੈਨੇਜਰ ਸ: ਜਗਦੀਪ ਸਿੰਘ ਧਾਰੋਵਾਲੀ ਵੱਲੋਂ ਸਟਾਫ ਤੇ ਸੰਗਤਾਂ ਦੇ ਸਹਿਯੋਗ ਨਾਲ ਵੱਡੇ ਪੱਧਰ ਤੇ ਸੰਗਤਾਂ ਦੀ ਆਮਦ ਨੂੰ ਲੈ ਕੇ ਪ੍ਰਬੰਧ ਕੀਤੇ ਜਾ ਰਹੇ ਹਨ। ਉਹਨਾਂ ਕਿਹਾ ਕਿ ਸੰਗਤਾਂ ਵਾਸਤੇ ਲੰਗਰ ਰਿਹਾਇਸ਼ ਤੇ ਪਾਰਕਿੰਗ ਦੇ ਯੋਗ ਪ੍ਰਬੰਧ ਕੀਤੇ ਗਏ ਹਨ ਤੇ ਸਟਾਫ ਦੀਆਂ ਡਿਊਟੀਆਂ ਲਗਾ ਦਿੱਤੀਆਂ ਗਈਆਂ ਹਨ। ਸ਼੍ਰੋਮਣੀ ਕਮੇਟੀ ਮੈਂਬਰ ਜੱਸਲ ਨੇ ਕਿਹਾ ਕਿ ਵਿਆਹ ਪੁਰਬ ਦੇ ਸਬੰਧ ਵਿੱਚ ਸਿਵਲ ਤੇ ਪੁਲਿਸ ਪ੍ਰਸ਼ਾਸਨ ਦੇ ਉੱਚ ਅਧਿਕਾਰੀਆਂ ਨੂੰ ਮਿਲ ਕੇ ਸਮਾਗਮਾਂ ਸੰਬੰਧੀ ਯੋਗ ਪ੍ਰਬੰਧ ਕਰਨ ਲਈ ਕਿਹਾ ਗਿਆ ਹੈ। ਉਹਨਾਂ ਪੁਲਿਸ ਤੇ ਸਿਵਲ ਪ੍ਰਸ਼ਾਸਨ ਨੂੰ ਅਪੀਲ ਕੀਤੀ ਕਿ ਸੰਗਤਾਂ ਦੀ ਸੁਰੱਖਿਆ ਤੇ ਸ਼ਹਿਰ ਦੀ ਸਫਾਈ ਤੇ ਲਾਈਟ ਅਤੇ ਟਰੈਫਿਕ ਦੇ ਯੋਗ ਪ੍ਰਬੰਧ ਕੀਤੇ ਜਾਣ ਤਾਂ ਕਿ ਸੰਗਤਾਂ ਨੂੰ ਕਿਸੇ ਪ੍ਰਕਾਰ ਦੀ ਮੁਸ਼ਕਿਲ ਦਾ ਸਾਹਮਣਾ ਨਾ ਕਰਨਾ  ਪਵੇ। ਇਸ ਮੌਕੇ ਹੋਰਨਾਂ ਤੋਂ ਇਲਾਵਾ ਸ: ਜਗਦੀਪ ਸਿੰਘ ਧਾਰੋਵਾਲੀ ਮੈਨੇਜਰ ਗੁਰਦੁਆਰਾ ਸ਼੍ਰੀ ਕੰਧ ਸਾਹਿਬ ਗੁਰਦੁਆਰਾ ਸ੍ਰੀ ਡੇਹਰਾ ਸਾਹਿਬ, ਸ: ਸੁਖਜੀਵਨ ਸਿੰਘ ਗੁਰਦੁਆਰਾ ਇੰਸਪੈਕਟਰ,ਸ: ਗੁਰਵਿੰਦਰ ਸਿੰਘ ਸੈਦਪੁਰ ,ਸ: ਗੁਰਮੁਖ ਸਿੰਘ ਕਾਦੀਆਂ, ਸ: ਸਤਿੰਦਰ ਸਿੰਘ ਰਿੰਕੂ, ਸ: ਭੁਪਿੰਦਰ ਸਿੰਘ, ਸ: ਸਤਿੰਦਰ ਸਿੰਘ ਗਿੱਲ ਮੰਝ, ਸ: ਬਲਜੀਤ ਸਿੰਘ ਆਦਿ ਹਾਜਰ ਸਨ।
  • Related Posts

    ਭਾਰਤ ਵਿਕਾਸ ਪ੍ਰੀਸ਼ਦ ਤਖਤਗੜ੍ਹ ਵੱਲੋਂ ਰਾਜ ਪੁਰਸਕਾਰ ਹਾਸਲ ਕਰਨ ’ਤੇ ਮਾਸਟਰ ਪ੍ਰਭਜੀਤ ਸਿੰਘ ਦਾ ਵਿਸ਼ੇਸ਼ ਸਨਮਾਨ

    Spread the love

    Spread the love ਕਾਹਨਪੁਰ ਖੂਹੀ , 4 ਅਕਤੂਬਰ (ਜਗਤਾਰ ਜੱਗੀ )-ਸੰਸਥਾ ਭਾਰਤ ਵਿਕਾਸ ਪ੍ਰੀਸ਼ਦ, ਤਖਤਗੜ੍ਹ ਵੱਲੋਂ ਸਰਕਾਰੀ ਮਿਡਲ ਸਕੂਲ ਭੋਜੇਮਾਜਰਾ ਵਿਖੇ ਸਾਇੰਸ ਮਾਸਟਰ ਵਜੋਂ ਸੇਵਾਵਾਂ ਨਿਭਾਅ ਰਹੇ ਪ੍ਰਭਜੀਤ ਸਿੰਘ ਦਾ…

    ਵਿਧਾਇਕ ਦਿਨੇਸ਼ ਚੱਢਾ ਵੱਲੋਂ 20 ਲੱਖ ਰੁਪਏ ਦੀ ਲਾਗਤ ਨਾਲ ਗੋਪਾਲਪੁਰ ਤੋਂ ਲਸਾੜੀ ਤੱਕ ਸੜਕ ਦਾ ਕੰਮ ਮੁਕੰਮਲ  ਨੂਰਪੁਰ ਬੇਦੀ ਦਲਜੀਤ ਚਨੌਲੀ  *ਲਗਭਗ ਇੱਕ ਕਿਲੋਮੀਟਰ ਲੰਬੀ ਸੜਕ ਬਣਨ ਨਾਲ ਇਲਾਕਾ ਵਾਸੀਆਂ ਨੂੰ ਮਿਲੇਗੀ ਸਹੂਲਤ; ਸਰਪੰਚ ਰੋਹਿਤ ਕੁਮਾਰ ਵਿੱਕੀ ਅਤੇ ਬਲਾਕ ਸੰਮਤੀ ਮੈਂਬਰ ਕਿਸ਼ਨ ਸਿੰਘ ਬਿੱਲਾ ਨੇ ਕੀਤਾ ਧੰਨਵਾਦ*

    Spread the love

    Spread the love ਨੂਰਪੁਰ ਬੇਦੀ(04/10/26) ਵਿਧਾਨ ਸਭਾ ਹਲਕਾ ਰੋਪੜ ਦੇ ਵਿਧਾਇਕ ਦਿਨੇਸ਼ ਚੱਢਾ ਵੱਲੋਂ ਇਲਾਕੇ ਦੇ ਵਿਕਾਸ ਕਾਰਜਾਂ ਤਹਿਤ ਗੋਪਾਲਪੁਰ ਤੋਂ ਲਸਾੜੀ ਤੱਕ ਜਾਣ ਵਾਲੀ ਸੜਕ ਦਾ ਨਿਰਮਾਣ ਕਾਰਜ 20…

    Leave a Reply

    Your email address will not be published. Required fields are marked *