ਸ੍ਰੀ ਮੁਕਤਸਰ ਸਾਹਿਬ ਪੁਲਿਸ ਵੱਲੋਂ ਪੀ.ਓ. ਭਗੌੜਾ ਮੁਲਜ਼ਮ ਕਾਬੂ

Spread the love
ਸ੍ਰੀ ਮੁਕਤਸਰ ਸਾਹਿਬ, 13 ਸਤੰਬਰ ( ਪਰਮਜੀਤ ਬੇਦੀ )ਮਾਨਯੋਗ ਡੀਜੀਪੀ ਪੰਜਾਬ ਦੀ ਹਦਾਇਤਾਂ ਤਹਿਤ ਸ੍ਰੀ ਅਭਿਮੰਨਿਊ ਰਾਣਾ, ਆਈ.ਪੀ.ਐੱਸ., ਸੀਨੀਅਰ ਕਪਤਾਨ ਪੁਲਿਸ, ਸ੍ਰੀ ਮੁਕਤਸਰ ਸਾਹਿਬ ਦੀਆਂ ਹਦਾਇਤਾਂ ਤਹਿਤ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿੱਚ ਅਮਨ-ਕਾਨੂੰਨ ਦੀ ਸਥਿਤੀ ਨੂੰ ਮਜ਼ਬੂਤ ਰੱਖਣ ਦੇ ਨਾਲ-ਨਾਲ ਵੱਖ-ਵੱਖ ਮਾਮਲਿਆਂ ਵਿੱਚ ਮਾਨਯੋਗ ਅਦਾਲਤ ਵੱਲੋਂ ਭਗੌੜੇ (ਪੀ.ਓ.) ਐਲਾਨੇ ਗਏ ਮੁਲਜ਼ਮਾਂ ਖ਼ਿਲਾਫ਼ ਲਗਾਤਾਰ ਕਾਰਵਾਈ ਕੀਤੀ ਜਾ ਰਹੀ ਹੈ।ਇਸੇ ਮੁਹਿੰਮ ਤਹਿਤ ਇੰਸਪੈਕਟਰ ਮੁਖਤਿਆਰ ਸਿੰਘ, ਇੰਚਾਰਜ ਪੀ.ਓ. ਸਟਾਫ਼, ਸ੍ਰੀ ਮੁਕਤਸਰ ਸਾਹਿਬ ਦੀ ਅਗਵਾਈ ਹੇਠ ਪੁਲਿਸ ਪਾਰਟੀ ਵੱਲੋਂ ਕਾਰਵਾਈ ਕਰਦਿਆਂ ਅਵਤਾਰ ਸਿੰਘ ਪੁੱਤਰ ਥਾਣਾ ਸਿੰਘ, ਵਾਸੀ ਪਿੰਡ ਜਵਾਹਰ ਵਾਲਾ, ਸ੍ਰੀ ਮੁਕਤਸਰ ਸਾਹਿਬ ਨੂੰ ਕਾਬੂ ਕੀਤਾ ਗਿਆ।ਉਕਤ ਮੁਲਜ਼ਮ ਖ਼ਿਲਾਫ਼ ਮੁਕੱਦਮਾ ਨੰਬਰ 90 ਮਿਤੀ 07.05.2021, ਧਾਰਾਵਾਂ 379, 411, 457 ਆਈ.ਪੀ.ਸੀ., ਥਾਣਾ ਸਦਰ ਮੁਕਤਸਰ ਵਿਖੇ ਦਰਜ ਹੈ। ਮਾਨਯੋਗ ਅਦਾਲਤ ਵੱਲੋਂ ਉਕਤ ਮੁਲਜ਼ਮ ਨੂੰ ਮਿਤੀ 06.05.2025 ਨੂੰ ਪੀ.ਓ. (ਭਗੌੜਾ) ਘੋਸ਼ਿਤ ਕੀਤਾ ਗਿਆ ਸੀ। ਪੀ.ਓ. ਸਟਾਫ਼ ਵੱਲੋਂ ਮੁਲਜ਼ਮ ਦੀ ਭਾਲ ਕਰਦਿਆਂ ਉਸਨੂੰ ਮਿਤੀ 13.09.2026 ਨੂੰ ਕਾਬੂ ਕਰ ਲਿਆ ਗਿਆ ਹੈ।ਜਿਸ ਨੂੰ ਮਾਨਯੋਗ ਅਦਾਲਤ ਪੇਸ਼ ਕੀਤਾ ਜਾਊਗਾ ਅਤੇ ਅਗਲੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਸ੍ਰੀ ਮੁਕਤਸਰ ਸਾਹਿਬ ਪੁਲਿਸ ਵੱਲੋਂ ਮਾਨਯੋਗ ਅਦਾਲਤ ਵੱਲੋਂ ਭਗੌੜੇ ਐਲਾਨੇ ਗਏ ਮੁਲਜ਼ਮਾਂ ਨੂੰ ਕਾਬੂ ਕਰਨ ਲਈ ਵਿਸ਼ੇਸ਼ ਮੁਹਿੰਮ ਲਗਾਤਾਰ ਜਾਰੀ ਹੈ।
  • Related Posts

    ਭਾਰਤ ਵਿਕਾਸ ਪ੍ਰੀਸ਼ਦ ਤਖਤਗੜ੍ਹ ਵੱਲੋਂ ਰਾਜ ਪੁਰਸਕਾਰ ਹਾਸਲ ਕਰਨ ’ਤੇ ਮਾਸਟਰ ਪ੍ਰਭਜੀਤ ਸਿੰਘ ਦਾ ਵਿਸ਼ੇਸ਼ ਸਨਮਾਨ

    Spread the love

    Spread the love ਕਾਹਨਪੁਰ ਖੂਹੀ , 4 ਅਕਤੂਬਰ (ਜਗਤਾਰ ਜੱਗੀ )-ਸੰਸਥਾ ਭਾਰਤ ਵਿਕਾਸ ਪ੍ਰੀਸ਼ਦ, ਤਖਤਗੜ੍ਹ ਵੱਲੋਂ ਸਰਕਾਰੀ ਮਿਡਲ ਸਕੂਲ ਭੋਜੇਮਾਜਰਾ ਵਿਖੇ ਸਾਇੰਸ ਮਾਸਟਰ ਵਜੋਂ ਸੇਵਾਵਾਂ ਨਿਭਾਅ ਰਹੇ ਪ੍ਰਭਜੀਤ ਸਿੰਘ ਦਾ…

    ਵਿਧਾਇਕ ਦਿਨੇਸ਼ ਚੱਢਾ ਵੱਲੋਂ 20 ਲੱਖ ਰੁਪਏ ਦੀ ਲਾਗਤ ਨਾਲ ਗੋਪਾਲਪੁਰ ਤੋਂ ਲਸਾੜੀ ਤੱਕ ਸੜਕ ਦਾ ਕੰਮ ਮੁਕੰਮਲ  ਨੂਰਪੁਰ ਬੇਦੀ ਦਲਜੀਤ ਚਨੌਲੀ  *ਲਗਭਗ ਇੱਕ ਕਿਲੋਮੀਟਰ ਲੰਬੀ ਸੜਕ ਬਣਨ ਨਾਲ ਇਲਾਕਾ ਵਾਸੀਆਂ ਨੂੰ ਮਿਲੇਗੀ ਸਹੂਲਤ; ਸਰਪੰਚ ਰੋਹਿਤ ਕੁਮਾਰ ਵਿੱਕੀ ਅਤੇ ਬਲਾਕ ਸੰਮਤੀ ਮੈਂਬਰ ਕਿਸ਼ਨ ਸਿੰਘ ਬਿੱਲਾ ਨੇ ਕੀਤਾ ਧੰਨਵਾਦ*

    Spread the love

    Spread the love ਨੂਰਪੁਰ ਬੇਦੀ(04/10/26) ਵਿਧਾਨ ਸਭਾ ਹਲਕਾ ਰੋਪੜ ਦੇ ਵਿਧਾਇਕ ਦਿਨੇਸ਼ ਚੱਢਾ ਵੱਲੋਂ ਇਲਾਕੇ ਦੇ ਵਿਕਾਸ ਕਾਰਜਾਂ ਤਹਿਤ ਗੋਪਾਲਪੁਰ ਤੋਂ ਲਸਾੜੀ ਤੱਕ ਜਾਣ ਵਾਲੀ ਸੜਕ ਦਾ ਨਿਰਮਾਣ ਕਾਰਜ 20…

    Leave a Reply

    Your email address will not be published. Required fields are marked *