ਸਤਵੀਰ ਮਹੀਪਾਲ ਦੇ ਬਾਰ ਐਸੋਸੀਏਸ਼ਨ  ਦੇ ਪ੍ਰਧਾਨ ਬਣਨ ’ਤੇ ਇਲਾਕੇ ’ਚ ਖੁਸ਼ੀ ਦੀ ਲਹਿਰ ਅਮਰਜੀਤ ਸਿੰਘ ਖਿੰਡਾ, ਨੰਬਰਦਾਰ ਜੋਗਾ ਸਿੰਘ ਕਾਲੇਵਾਲ ਤੇ ਹਰਵਿੰਦਰਪਾਲ ਸਿੰਘ ਲਾਲੀ ਨੇ ਪ੍ਰਗਟਾਈ ਖੁਸ਼ੀ

Spread the love
ਕਪੂਰਥਲਾ,13 ਸਤੰਬਰ ( ਕੌੜਾ  ) – ਬਾਰ ਐਸੋਸੀਏਸ਼ਨ ਸੁਲਤਾਨਪੁਰ ਲੋਧੀ ਦੇ ਨਵ-ਨਿਯੁਕਤ ਪ੍ਰਧਾਨ ਐਡਵੋਕੇਟ ਸਤਵੀਰ ਮਹੀਪਾਲ ਦੇ ਪ੍ਰਧਾਨ ਬਣਨ ’ਤੇ ਇਲਾਕੇ ਦੇ ਵੱਖ-ਵੱਖ ਵਰਗਾਂ ਵਿੱਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ। ਇਸ ਮੌਕੇ ਅਮਰਜੀਤ ਸਿੰਘ ਖਿੰਡਾ ਮੈਂਬਰ ਜ਼ਿਲ੍ਹਾ ਪ੍ਰੀਸ਼ਦ, ਉਘੇ ਸਮਾਜ ਸੇਵਕ ਨੰਬਰਦਾਰ ਜੋਗਾ ਸਿੰਘ ਕਾਲੇਵਾਲ, ਹਰਵਿੰਦਰਪਾਲ ਸਿੰਘ ਲਾਲੀ ਮੈਂਬਰ ਬਲਾਕ ਸੰਮਤੀ ਅਤੇ ਕੁਲਵੰਤ ਸਿੰਘ ਨੂਰੋਵਾਲ ਨੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਐਡਵੋਕੇਟ ਸਤਵੀਰ ਮਹੀਪਾਲ ਨੂੰ ਸ਼ੁਭਕਾਮਨਾਵਾਂ ਦਿੱਤੀਆਂ।ਇਸ ਮੌਕੇ ਆਗੂਆਂ ਨੇ ਕਿਹਾ ਕਿ ਐਡਵੋਕੇਟ ਸਤਵੀਰ ਮਹੀਪਾਲ ਦਾ ਬਾਰ ਐਸੋਸੀਏਸ਼ਨ ਦੇ ਪ੍ਰਧਾਨ ਵਜੋਂ ਚੁਣਿਆ ਜਾਣਾ ਵਕੀਲ ਭਾਈਚਾਰੇ ਲਈ ਮਾਣ ਵਾਲੀ ਗੱਲ ਹੈ। ਉਨ੍ਹਾਂ ਕਿਹਾ ਕਿ ਸਤਵੀਰ ਮਹੀਪਾਲ ਇੱਕ ਮਿਹਨਤੀ, ਸੂਝਵਾਨ ਅਤੇ ਮਿਲਾਪੜੇ ਸੁਭਾਅ ਦੇ ਵਿਅਕਤੀ ਹਨ, ਜੋ ਆਪਣੀ ਜ਼ਿੰਮੇਵਾਰੀ ਨੂੰ ਪੂਰੀ ਤਨਦੇਹੀ ਨਾਲ ਨਿਭਾਉਣ ਦੀ ਸਮਰੱਥਾ ਰੱਖਦੇ ਹਨ।ਅਮਰਜੀਤ ਸਿੰਘ ਖਿੰਡਾ, ਨੰਬਰਦਾਰ ਜੋਗਾ ਸਿੰਘ ਕਾਲੇਵਾਲ ਅਤੇ ਹਰਵਿੰਦਰਪਾਲ ਸਿੰਘ ਲਾਲੀ  ਨੇ ਕਿਹਾ ਕਿ ਉਨ੍ਹਾਂ ਨੂੰ ਪੂਰਾ ਵਿਸ਼ਵਾਸ ਹੈ ਕਿ ਸਤਵੀਰ ਮਹੀਪਾਲ ਆਪਣੀ ਨਵੀਂ ਜ਼ਿੰਮੇਵਾਰੀ ਨੂੰ ਇਮਾਨਦਾਰੀ ਅਤੇ ਸਮਰਪਣ ਨਾਲ ਨਿਭਾਉਂਦਿਆਂ ਵਕੀਲ ਭਾਈਚਾਰੇ ਦੇ ਹਿੱਤਾਂ ਲਈ ਆਵਾਜ਼ ਬੁਲੰਦ ਕਰਨਗੇ। ਉਨ੍ਹਾਂ ਦੀ ਅਗਵਾਈ ਹੇਠ ਬਾਰ ਐਸੋਸੀਏਸ਼ਨ ਹੋਰ ਮਜ਼ਬੂਤ ਹੋਵੇਗੀ ਅਤੇ ਵਕੀਲਾਂ ਨਾਲ ਸਬੰਧਤ ਮਸਲਿਆਂ ਨੂੰ ਸੁਚੱਜੇ ਢੰਗ ਨਾਲ ਹੱਲ ਕਰਵਾਉਣ ਲਈ ਯਤਨ ਕੀਤੇ ਜਾਣਗੇ।ਆਗੂਆਂ ਨੇ ਕਿਹਾ ਕਿ ਐਡਵੋਕੇਟ ਸਤਵੀਰ ਮਹੀਪਾਲ ਦੀ ਨਵੀਂ ਜ਼ਿੰਮੇਵਾਰੀ ਵਕੀਲ ਭਾਈਚਾਰੇ ਵਿੱਚ ਨਵੀਂ ਉਮੀਦ ਅਤੇ ਉਤਸ਼ਾਹ ਲੈ ਕੇ ਆਈ ਹੈ। ਉਨ੍ਹਾਂ ਨੇ ਸਤਵੀਰ ਮਹੀਪਾਲ ਨੂੰ ਉਨ੍ਹਾਂ ਦੇ ਕਾਰਜਕਾਲ ਲਈ ਸ਼ੁਭਕਾਮਨਾਵਾਂ ਦਿੰਦਿਆਂ ਉਮੀਦ ਜਤਾਈ ਕਿ ਉਹ ਬਾਰ ਐਸੋਸੀਏਸ਼ਨ ਦੀ ਬਿਹਤਰੀ ਲਈ ਆਪਣੀ ਜ਼ਿੰਮੇਵਾਰੀ ਨੂੰ ਬਾਖੂਬੀ ਨਿਭਾਉਣਗੇ।
  • Related Posts

    ਭਾਰਤ ਵਿਕਾਸ ਪ੍ਰੀਸ਼ਦ ਤਖਤਗੜ੍ਹ ਵੱਲੋਂ ਰਾਜ ਪੁਰਸਕਾਰ ਹਾਸਲ ਕਰਨ ’ਤੇ ਮਾਸਟਰ ਪ੍ਰਭਜੀਤ ਸਿੰਘ ਦਾ ਵਿਸ਼ੇਸ਼ ਸਨਮਾਨ

    Spread the love

    Spread the love ਕਾਹਨਪੁਰ ਖੂਹੀ , 4 ਅਕਤੂਬਰ (ਜਗਤਾਰ ਜੱਗੀ )-ਸੰਸਥਾ ਭਾਰਤ ਵਿਕਾਸ ਪ੍ਰੀਸ਼ਦ, ਤਖਤਗੜ੍ਹ ਵੱਲੋਂ ਸਰਕਾਰੀ ਮਿਡਲ ਸਕੂਲ ਭੋਜੇਮਾਜਰਾ ਵਿਖੇ ਸਾਇੰਸ ਮਾਸਟਰ ਵਜੋਂ ਸੇਵਾਵਾਂ ਨਿਭਾਅ ਰਹੇ ਪ੍ਰਭਜੀਤ ਸਿੰਘ ਦਾ…

    ਵਿਧਾਇਕ ਦਿਨੇਸ਼ ਚੱਢਾ ਵੱਲੋਂ 20 ਲੱਖ ਰੁਪਏ ਦੀ ਲਾਗਤ ਨਾਲ ਗੋਪਾਲਪੁਰ ਤੋਂ ਲਸਾੜੀ ਤੱਕ ਸੜਕ ਦਾ ਕੰਮ ਮੁਕੰਮਲ  ਨੂਰਪੁਰ ਬੇਦੀ ਦਲਜੀਤ ਚਨੌਲੀ  *ਲਗਭਗ ਇੱਕ ਕਿਲੋਮੀਟਰ ਲੰਬੀ ਸੜਕ ਬਣਨ ਨਾਲ ਇਲਾਕਾ ਵਾਸੀਆਂ ਨੂੰ ਮਿਲੇਗੀ ਸਹੂਲਤ; ਸਰਪੰਚ ਰੋਹਿਤ ਕੁਮਾਰ ਵਿੱਕੀ ਅਤੇ ਬਲਾਕ ਸੰਮਤੀ ਮੈਂਬਰ ਕਿਸ਼ਨ ਸਿੰਘ ਬਿੱਲਾ ਨੇ ਕੀਤਾ ਧੰਨਵਾਦ*

    Spread the love

    Spread the love ਨੂਰਪੁਰ ਬੇਦੀ(04/10/26) ਵਿਧਾਨ ਸਭਾ ਹਲਕਾ ਰੋਪੜ ਦੇ ਵਿਧਾਇਕ ਦਿਨੇਸ਼ ਚੱਢਾ ਵੱਲੋਂ ਇਲਾਕੇ ਦੇ ਵਿਕਾਸ ਕਾਰਜਾਂ ਤਹਿਤ ਗੋਪਾਲਪੁਰ ਤੋਂ ਲਸਾੜੀ ਤੱਕ ਜਾਣ ਵਾਲੀ ਸੜਕ ਦਾ ਨਿਰਮਾਣ ਕਾਰਜ 20…

    Leave a Reply

    Your email address will not be published. Required fields are marked *