ਖੇਡਾਂ ਵਤਨ ਪੰਜਾਬ ਦੀਆਂ-2026 ਤਹਿਤ ਬੰਗਾ ਬਲਾਕ ਵਿੱਚ ਖੇਡਾਂ ਦਾ ਸ਼ਾਨਦਾਰ ਆਗਾਜ਼

Spread the love
ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ, 14 ਸਤੰਬਰ(ਜਤਿੰਦਰ ਪਾਲ ਸਿੰਘ ਕਲੇਰ ) ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਅਤੇ ਖੇਡ ਪ੍ਰਤਿਭਾਵਾਂ ਨੂੰ ਉਤਸ਼ਾਹਿਤ ਕਰਨ ਲਈ ਕਰਵਾਈਆਂ ਜਾ ਰਹੀਆਂ ‘ਖੇਡਾਂ ਵਤਨ ਪੰਜਾਬ ਦੀਆਂ-2026’ ਤਹਿਤ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਬੰਗਾ ਬਲਾਕ ਵਿਖੇ ਖੇਡਾਂ ਦੇ ਉਦਘਾਟਨ ਸਮਾਰੋਹ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਵਿਧਾਇਕ ਡਾ. ਸੁਖਵਿੰਦਰ ਸਿੰਘ ਸੁੱਖੀ ਵੱਲੋਂ ਖੇਡਾਂ ਦੀ ਰਸਮੀ ਸ਼ੁਰੂਆਤ ਕੀਤੀ ਗਈ।ਇਸ ਮੌਕੇ ਵਿਧਾਇਕ ਡਾ. ਸੁਖਵਿੰਦਰ ਸਿੰਘ ਸੁੱਖੀ ਵੱਲੋਂ ਸਾਰੇ ਖਿਡਾਰੀਆਂ ਨਾਲ ਜਾਣ-ਪਛਾਣ ਕੀਤੀ ਗਈ ਅਤੇ ਉਨ੍ਹਾਂ ਨੂੰ ਖੇਡਾਂ ਵਿੱਚ ਵੱਧ ਤੋਂ ਵੱਧ ਭਾਗ ਲੈਣ ਲਈ ਪ੍ਰੇਰਿਤ ਕੀਤਾ ਗਿਆ। ਉਨ੍ਹਾਂ ਨੇ ਖਿਡਾਰੀਆਂ ਨੂੰ ਜ਼ਿਲ੍ਹਾ ਪੱਧਰੀ ਖੇਡ ਮੁਕਾਬਲਿਆਂ ਵਿੱਚ ਵੀ ਵੱਧ ਤੋਂ ਵੱਧ ਸ਼ਮੂਲੀਅਤ ਕਰਨ ਦਾ ਸੱਦਾ ਦਿੱਤਾ। ਵਿਧਾਇਕ ਡਾ. ਸੁਖਵਿੰਦਰ ਸਿੰਘ ਸੁੱਖੀ ਨੇ ਪੰਜਾਬ ਸਰਕਾਰ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਖੇਡਾਂ ਨੂੰ ਉਤਸ਼ਾਹਿਤ ਕਰਨ ਲਈ ਕੀਤੇ ਜਾ ਰਹੇ ਉਪਰਾਲਿਆਂ ਦੀ ਸ਼ਲਾਘਾ ਕੀਤੀ। ਉਨ੍ਹਾਂ ਨੇ ਖਾਸ ਤੌਰ ’ਤੇ ਪੰਜਾਬ ਭਰ ਵਿੱਚ ਬਣਾਏ ਜਾ ਰਹੇ ਖੇਡ ਮੈਦਾਨਾਂ ਨੂੰ ਨੌਜਵਾਨਾਂ ਲਈ ਮਹੱਤਵਪੂਰਨ ਪਹਿਲਕਦਮੀ ਦੱਸਦਿਆਂ ਕਿਹਾ ਕਿ ਅਜਿਹੇ ਉਪਰਾਲੇ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਅਤੇ ਨਸ਼ਿਆਂ ਤੋਂ ਦੂਰ ਰੱਖਣ ਵਿੱਚ ਸਹਾਇਕ ਸਿੱਧ ਹੋ ਰਹੇ ਹਨ।ਇਸ ਦੇ ਨਾਲ ਹੀ ਅੱਜ ਸ਼੍ਰੀਪੁਰ ਵਿਖੇ ਨਵਾਂਸ਼ਹਿਰ ਅਤੇ ਬੰਗਾ ਬਲਾਕਾਂ ਦੀਆਂ ਟੈਨਿਸ ਬਾਲ ਕ੍ਰਿਕਟ ਖੇਡਾਂ ਦੀ ਡੈਮੋਨਸਟ੍ਰੇਸ਼ਨ ਵੀ ਸ਼ੁਰੂ ਕੀਤੀ ਗਈ, ਜਿਸ ਵਿੱਚ ਖਿਡਾਰੀਆਂ ਵੱਲੋਂ ਪੂਰੇ ਉਤਸ਼ਾਹ ਨਾਲ ਭਾਗ ਲਿਆ ਗਿਆ।ਇਸ ਤੋਂ ਇਲਾਵਾ ਐੱਸ.ਐੱਨ. ਕਾਲਜ ਬੰਗਾ ਅਤੇ ਭਾਈ ਸੰਗਤ ਸਿੰਘ ਖਾਲਸਾ ਕਾਲਜ ਵਿਖੇ ਵੀ ਖੇਡਾਂ ਦੀ ਸ਼ੁਰੂਆਤ ਕੀਤੀ ਗਈ ਅਤੇ ਵੱਖ-ਵੱਖ ਖੇਡ ਮੁਕਾਬਲੇ ਕਰਵਾਏ ਗਏ। ਇਨ੍ਹਾਂ ਮੁਕਾਬਲਿਆਂ ਵਿੱਚ ਖਿਡਾਰੀਆਂ ਨੇ ਪੂਰੇ ਜੋਸ਼ ਅਤੇ ਖੇਡ ਭਾਵਨਾ ਨਾਲ ਭਾਗ ਲਿਆ।ਵਿਧਾਇਕ ਡਾ. ਸੁਖਵਿੰਦਰ ਸਿੰਘ ਸੁੱਖੀ ਨੇ ਖਿਡਾਰੀਆਂ ਨੂੰ ਮਿਹਨਤ, ਲਗਨ ਅਤੇ ਅਨੁਸ਼ਾਸਨ ਨਾਲ ਖੇਡਾਂ ਵਿੱਚ ਅੱਗੇ ਵਧਣ ਅਤੇ ਜ਼ਿਲ੍ਹੇ ਦਾ ਨਾਮ ਰੌਸ਼ਨ ਕਰਨ ਲਈ ਸ਼ੁਭਕਾਮਨਾਵਾਂ ਦਿੱਤੀਆਂ।
  • Related Posts

    ਅਬੋਹਰ ਬਾਰ ਐਸੋਸੀਏਸ਼ਨ ਚੋਣਾਂ: ਅਮਨਦੀਪ ਬੱਬੂ ਧਾਰੀਵਾਲ ਅਤੇ ਸਮੁੱਚੀ ਟੀਮ ਨੂੰ ਜਿੱਤ ‘ਤੇ ਮਿਲੀਆਂ ਮੁਬਾਰਕਾਂ

    Spread the love

    Spread the love ਪੱਟੀ ਸਦੀਕ, 14 ਸਤੰਬਰ (ਪੱਤਰ ਪ੍ਰੇਰਕ): ਸਥਾਨਕ ਬਾਰ ਐਸੋਸੀਏਸ਼ਨ ਦੀਆਂ ਹੋਈਆਂ ਚੋਣਾਂ ਵਿੱਚ ਜਿੱਤ ਪ੍ਰਾਪਤ ਕਰਨ ਵਾਲੇ ਨੁਮਾਇੰਦਿਆਂ ਨੂੰ ਵਕੀਲ ਭਾਈਚਾਰੇ ਵੱਲੋਂ ਭਰਵੀਆਂ ਵਧਾਈਆਂ ਦਿੱਤੀਆਂ ਗਈਆਂ ਹਨ।…

    ਫ੍ਰੀ ਪਰਿਵਾਰ ਪਰਾਮਰਸ਼ ਕੇਂਦਰ ਵੱਲੋਂ “ਮੇਰੀ ਸੰਵੇਦਨਾ–ਮੇਰਾ ਸਮਾਜ” ਵਿਸ਼ੇ ’ਤੇ ਸਫਲ ਸੈਮੀਨਾਰ ਆਯੋਜਿਤ

    Spread the love

    Spread the love ਅੰਮ੍ਰਿਤਸਰ 14ਸਤੰਬਰ(ਮਨਜੀਤ ਸਿੰਘ ਸ਼ੇਰਗਿੱਲ ) =ਸਮਾਜ ਸੇਵਾ ਦੇ ਖੇਤਰ ਵਿੱਚ ਸਰਗਰਮ ਫ੍ਰੀ ਪਰਿਵਾਰ ਪਰਾਮਰਸ਼ ਕੇਂਦਰ ਅਤੇ ਜਨ ਕਲਿਆਣ ਸੰਗਠਨ ਵੱਲੋਂ “ਮੇਰੀ ਸੰਵੇਦਨਾ–ਮੇਰਾ ਸਮਾਜ” ਵਿਸ਼ੇ ’ਤੇ ਇੱਕ ਪ੍ਰੇਰਣਾਦਾਇਕ…

    Leave a Reply

    Your email address will not be published. Required fields are marked *