ਸਹਿਕਾਰੀ ਸਭਾ ਮਾਨੂੰਪੁਰ ਤੇ ਲਗਾਤਾਰ ਚੌਥੀ ਵਾਰ ਸ਼੍ਰੋਮਣੀ ਅਕਾਲੀ ਦਲ ਰਿਹਾ ਕਾਬਜ

Spread the love
ਸਮਰਾਲਾ 14 ਸਤੰਬਰ (ਮੁਕੇਸ਼ ਵਰਮਾ)=ਨਜਦੀਕੀ ਪਿੰਡ ਮਾਨੂੰਪੁਰ ਵਿਖੇ ਸਹਿਕਾਰੀ ਸਭਾ ਲਿਮ: ਮਾਨੂੰਪੁਰ ਜਿੱਥੇ ਲਗਾਤਾਰ ਚੌਥੀ ਵਾਰ ਸ਼੍ਰੋਮਣੀ ਅਕਾਲੀ ਦਲ ਕਾਬਜ ਹੋਇਆ ਹੈ। ਇਹ ਸਹਿਕਾਰੀ ਸਭਾ ਜਿਸਦੇ ਕੁੱਲ 11 ਮੈਂਬਰ ਹਨ, ਜਿਨ੍ਹਾਂ ਵਿੱਚ 8 ਮੈਂਬਰ ਸ਼੍ਰੋਮਣੀ ਅਕਾਲੀ ਦਲ ਦੇ ਹਨ, ਜਿਨ੍ਹਾਂ ਵਿੱਚ ਦਲਵੀਰ ਸਿੰਘ ਸੇਖੋਂ, ਅਰਜਿੰਦਰ ਸਿੰਘ ਸੇਖੋਂ, ਹਰਦੀਪ ਸਿੰਘ ਸੇਖੋਂ, ਨਿਰਮਲ ਸਿੰਘ ਸਾਬਕਾ ਪੰਚ, ਪਰਮਿੰਦਰ ਸਿੰਘ ਸੇਖੋਂ, ਪਰਮਜੀਤ ਕੌਰ ਸੇਖੋਂ, ਕੁਲਦੀਪ ਕੌਰ ਸੇਖੋਂ, ਮਨਦੀਪ ਸਿੰਘ ਪੰਚ ਸ਼ਾਮਲ ਹਨ। ਇਨ੍ਹਾਂ ਚੁਣੇ ਮੈਂਬਰਾਂ ਨੂੰ ਹਲਕਾ ਇੰਚਾਰਜ ਪਰਮਜੀਤ ਸਿੰਘ ਢਿੱਲੋਂ ਨੇ ਫੋਨ ਤੇ ਵਧਾਈ ਦਿੰਦੇ ਹੋਏ ਕਿਹਾ ਕਿ ਮਾਨੂੰਪੁਰ ਸਹਿਕਾਰੀ ਸਭਾ ਜਿਸ ਉੱਤੇ ਪਿਛਲੀਆਂ ਤਿੰਨ ਟਰਮਾਂ ਤੋਂ ਸ਼੍ਰੋਮਣੀ ਅਕਾਲੀ ਦਲ ਨੇ ਕਮਾਨ ਸੰਭਾਲੀ ਹੋਈ ਹੈ, ਇਸ ਵਾਰ ਫਿਰ ਚੌਥੀ ਵਾਰ ਫਿਰ ਤੋਂ ਸਭਾ ਦਾ ਕਾਰਜ ਸੰਭਾਲਣ ਦਾ ਮੌਕਾ ਸ਼੍ਰੋਮਣੀ ਅਕਾਲੀ ਦਲ ਨੂੰ ਪ੍ਰਾਪਤ ਹੋਇਆ ਹੈ, ਜਿਸ ਤੋਂ ਇਹ ਪੱਕੇ ਤੌਰ ਤੇ ਸਾਫ ਹੁੰਦਾ ਨਜਰ ਆ ਰਿਹਾ ਹੈ ਕਿ ਆਮ ਲੋਕਾਂ ਦਾ ਰੁਝਾਨ ਹੁਣ ਸ਼੍ਰੋਮਣੀ ਅਕਾਲੀ ਦਲ ਵੱਲ ਨੂੰ ਵੱਧ ਰਿਹਾ ਹੈ। ਦੂਸਰਾ ਪਿਛਲੀ ਤਿੰਨ ਟਰਮਾਂ ਵਿੱਚ ਸ਼੍ਰੋਮਣੀ ਅਕਾਲੀ ਦਲ ਨੇ ਇਸ ਸਭਾ ਦੀ ਪੂਰੀ ਤਨ ਮਨ ਨਾਲ ਸੇਵਾ ਕੀਤੀ ਹੈ, ਉਨ੍ਹਾਂ ਦੇ ਕੀਤੇ ਹੋਏ ਕੰਮਾਂ ਕਰਕੇ ਮੁੜ ਮੌਕਾ ਦਿੱਤਾ ਗਿਆ ਹੈ। ਇਸ ਮੌਕੇ ਨਵੇਂ ਚੁਣ ਮੈਂਬਰਾਂ ਨੇ ਸ਼੍ਰੋਮਣੀ ਅਕਾਲੀ ਦਲ ਵਿਚ ਵਿਸ਼ਵਾਸ਼ ਪ੍ਰਗਟਾਉਂਦੇ ਹੋਏ ਕਿਹਾ ਕਿ ਉਨ੍ਹਾਂ ਨੇ ਹਮੇਸ਼ਾ ਸਹਿਕਾਰੀ ਸਭਾ ਵਿੱਚ ਇਮਾਨਦਾਰੀ ਨਾਲ ਕੰਮ ਕੀਤਾ ਹੈ ਅਤੇ ਭਵਿੱਖ ਵਿੱਚ ਇਹੀ ਕਾਰਜ ਜਾਰੀ ਰਹਿਣਗੇ ਅਤੇ ਇਹ ਸਭਾ ਹਮੇਸ਼ਾਂ ਵਾਧੇ ਵਿੱਚ ਰਹੀ ਹੈ। ਇਸ ਦਾ ਮੁੱਖ ਕਾਰਨ ਇਹ ਹੈ ਕਿ ਪਹਿਲਾਂ ਚੁਣੇ ਜਾਂਦੇ ਮੈਂਬਰਾਂ ਨੇ ਹਮੇਸ਼ਾਂ ਹੀ ਸਾਰੇ ਕੰਮਾਂ ਨੂੰ ਪੂਰੀ ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਇਆ ਹੈ। ਜੋ ਵਿਸ਼ਵਾਸ਼ ਸਭਾ ਦੇ ਮੈਂਬਰਾਂ ਨੇ ਪ੍ਰਗਟ ਕੀਤਾ ਹੈ ਉਸਨੂੰ ਪੂਰੀ ਤਨਦੇਹੀ ਨਾਲ ਨਿਭਾਵਾਂਗੇ। ਇਸ ਮੌਕੇ ਪਿੰਡ ਦੇ ਹੋਰ ਪਤਵੰਤੇ ਸੱਜਣ ਵੀ ਹਾਜਰ ਸਨ।
  • Related Posts

    ਪ੍ਰਾਚੀਨ ਡੇਰਾ ਬਾਬਾ ਗੁਸਾਈਂਆਣਾ ਦੇ ਸਾਲਾਨਾ ਜੋੜ ਮੇਲਾ ਡੇਰਾ ਮੁੱਖੀ ਬਾਬਾ ਧਨਰਾਜ ਗਿਰ ਜੀ ਅਗਵਾਈ ਵਿਚ ਮਨਾਇਆ ਗਿਆ। 

    Spread the love

    Spread the love ਕੁਰਾਲੀ, 14 ਅਗਸਤ (ਜਗਦੇਵ ਸਿੰਘ )-ਸਥਾਨਕ ਪ੍ਰਾਚੀਨ ਡੇਰਾ ਬਾਬਾ ਗੁਸਾਈਂਆਣਾ ਦੇ ਸਾਲਾਨਾ ਜੋੜ ਮੇਲਾ ਡੇਰਾ ਮੁੱਖੀ ਬਾਬਾ ਧਨਰਾਜ ਗਿਰ ਜੀ ਅਗਵਾਈ ਵਿਚ ਮਨਾਇਆ ਗਿਆ।  ਉਮਿੰਦਰ ਓਮਾ ਦੀ…

    ਸਰਕਾਰੀ ਹਾਈ ਸਕੂਲ ਘੁਲਾਲ ਵਿਖੇ ਹਿੰਦੀ ਦਿਵਸ ਉਤਸ਼ਾਹ ਨਾਲ ਮਨਾਇਆ

    Spread the love

    Spread the loveਸਮਰਾਲਾ 14 ਸਤੰਬਰ ( ਮੁਕੇਸ਼ ਵਰਮਾ ):- ਇੱਥੋਂ ਨਜਦੀਕੀ ਸਰਕਾਰੀ ਹਾਈ ਸਕੂਲ ਘੁਲਾਲ ਵਿਖੇ ਹਿੰਦੀ ਅਧਿਆਪਕ ਹਰਦਮਨਦੀਪ ਸਿੰਘ ਨਾਗਰਾ ਦੀ ਅਗਵਾਈ ਹੇਠ ਹਿੰਦੀ ਭਾਸ਼ਾ ਨੂੰ ਸਮਰਪਿਤ ‘ਹਿੰਦੀ ਦਿਵਸ’…

    Leave a Reply

    Your email address will not be published. Required fields are marked *