ਚੰਨੀ ਨੂੰ ਬਣਾਓ ਪੰਜਾਬ ਕਾਂਗਰਸ ਦਾ ਚਿਹਰਾ, 2027 ‘ਚ ਕਾਂਗਰਸ ਦੀ ਬਣੇਗੀ ਸਰਕਾਰ – ਸੀਨੀਅਰ ਕਾਂਗਰਸੀ ਆਗੂ ਵਿੱਕੀ ਚੌਧਰੀ ਕਾਠਗੜ੍ਹ ਦਾ ਵੱਡਾ ਦਾਅਵਾ

Spread the love
ਨਵਾਂਸ਼ਹਿਰ , 16 ਸਤੰਬਰ (ਜਤਿੰਦਰਪਾਲ ਸਿੰਘ ਕਲੇਰ ): ਹਲਕਾ ਬਲਾਚੌਰ ਦੇ ਸੀਨੀਅਰ ਕਾਂਗਰਸੀ ਆਗੂ ਜਸਵਿੰਦਰ (ਵਿੱਕੀ) ਚੌਧਰੀ ਕਾਠਗੜ੍ਹ ਨੇ ਅੱਜ ਕਾਠਗੜ੍ਹ ਵਿਖੇ ਪੱਤਰਕਾਰਾਂ ਨਾਲ ਵਿਸ਼ੇਸ਼ ਗੱਲਬਾਤ ਦੌਰਾਨ ਵੱਡਾ ਬਿਆਨ ਦਿੰਦਿਆਂ ਕਿਹਾ ਕਿ ਜੇਕਰ ਕਾਂਗਰਸ ਹਾਈਕਮਾਨ ਵੱਲੋਂ ਸਾਬਕਾ ਮੁੱਖ ਮੰਤਰੀ ਸ. ਚਰਨਜੀਤ ਸਿੰਘ ਚੰਨੀ ਦੇ ਹੱਥ ਪੰਜਾਬ ਕਾਂਗਰਸ ਦੀ ਵਾਗਡੋਰ ਸੌਂਪ ਦਿੱਤੀ ਜਾਂਦੀ ਹੈ ਤਾਂ ਆਉਣ ਵਾਲੀਆਂ 2027 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਪੰਜਾਬ ਦੇ ਲੋਕ ਕਾਂਗਰਸ ਦੀ ਸਰਕਾਰ ਬਣਾਉਣਗੇ। ਵਿੱਕੀ ਚੌਧਰੀ ਨੇ ਕਿਹਾ ਕਿ ਅੱਜ ਪੰਜਾਬ ਦੇ ਹਾਲਾਤ ਅਜਿਹੇ ਹਨ ਕਿ ਹਰ ਵਰਗ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਨੂੰ ਉਮੀਦ ਦੀ ਨਜ਼ਰ ਨਾਲ ਦੇਖ ਰਿਹਾ ਹੈ। ਭਾਵੇਂ ਗਰੀਬ ਹੋਵੇ ਜਾਂ ਅਮੀਰ, ਕਿਸਾਨ ਹੋਵੇ ਜਾਂ ਮਜ਼ਦੂਰ, ਨੌਜਵਾਨ ਹੋਵੇ ਜਾਂ ਵਪਾਰੀ ਹਰ ਵਰਗ ਵਿੱਚ ਚੰਨੀ ਦੀ ਅਗਵਾਈ ਨੂੰ ਲੈ ਕੇ ਚਰਚਾ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਉਹ ਕਾਂਗਰਸ ਦੇ ਪਾਰਟੀ ਸੁਪਰੀਮੋ ਸ੍ਰੀ ਰਾਹੁਲ ਗਾਂਧੀ ਨੂੰ ਅਪੀਲ ਕਰਦੇ ਹਨ ਕਿ ਪੰਜਾਬ ਕਾਂਗਰਸ ਦੀ ਕਮਾਨ ਸ. ਚਰਨਜੀਤ ਸਿੰਘ ਚੰਨੀ ਨੂੰ ਸੌਂਪੀ ਜਾਵੇ ਕਿਉਂਕਿ ਚੰਨੀ ਨੇ ਮੁੱਖ ਮੰਤਰੀ ਵਜੋਂ ਆਪਣੇ ਛੋਟੇ ਜਿਹੇ ਕਾਰਜਕਾਲ ਦੌਰਾਨ ਆਮ ਅਤੇ ਗਰੀਬ ਵਰਗ ਦੇ ਲੋਕਾਂ ਨਾਲ ਸਿੱਧਾ ਸੰਪਰਕ ਬਣਾਇਆ ਅਤੇ ਲੋਕਾਂ ਵਿੱਚ ਆਪਣੀ ਵੱਖਰੀ ਪਛਾਣ ਬਣਾਈ। ਉਨ੍ਹਾਂ ਕਿਹਾ ਕਿ ਪੰਜਾਬ ਦੀ ਕਮਾਨ ਸਾਬਕਾ ਮੁੱਖ ਮੰਤਰੀ ਸ. ਚਰਨਜੀਤ ਸਿੰਘ ਚੰਨੀ ਨੂੰ ਹੀ ਸੌਂਪੀ ਜਾਵੇ ਤਾਂ ਹੀ ਪੰਜਾਬ ਦੇ ਲੋਕਾਂ ਦਾ ਭਲਾ ਹੋ ਸਕਦਾ ਹੈ। ਵਿੱਕੀ ਚੌਧਰੀ ਨੇ ਦਾਅਵਾ ਕੀਤਾ ਕਿ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਹੇਠ ਕਾਂਗਰਸ ਪਾਰਟੀ ਨੂੰ ਮੁੜ ਪੰਜਾਬ ਦੇ ਲੋਕਾਂ ਦਾ ਵੱਡਾ ਸਮਰਥਨ ਮਿਲ ਸਕਦਾ ਹੈ, ਪਾਰਟੀ ਅੰਦਰਲੇ ਮਸਲਿਆਂ ਨੂੰ ਇੱਕਜੁੱਟਤਾ ਨਾਲ ਹੱਲ ਕਰਕੇ ਕਾਂਗਰਸ ਨੂੰ ਮਜ਼ਬੂਤ ਕੀਤਾ ਜਾ ਸਕਦਾ ਹੈ ਅਤੇ ਵਰਕਰਾਂ ਵਿੱਚ ਨਵਾਂ ਜੋਸ਼ ਪੈਦਾ ਕੀਤਾ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਕਾਂਗਰਸ ਦੇ ਵਰਕਰਾਂ ਅਤੇ ਆਮ ਲੋਕਾਂ ਦੀ ਆਵਾਜ਼ ਨੂੰ ਪਾਰਟੀ ਹਾਈਕਮਾਨ ਗੰਭੀਰਤਾ ਨਾਲ ਸੁਣੇ ਅਤੇ ਚਰਨਜੀਤ ਸਿੰਘ ਚੰਨੀ ਨੂੰ ਪੰਜਾਬ ਕਾਂਗਰਸ ਦੀ ਅਗਵਾਈ ਦੇ ਕੇ ਪਾਰਟੀ ਨੂੰ ਮੁੜ ਸੱਤਾ ਵੱਲ ਲਿਜਾਣ ਦਾ ਮੌਕਾ ਦਿੱਤਾ ਜਾਵੇ। ਅੰਤ ਵਿੱਚ ਵਿੱਕੀ ਚੌਧਰੀ ਨੇ ਕਿਹਾ ਕਿ ਅੱਜ ਪੰਜਾਬ ਦੇ ਲੋਕਾਂ ਵਿੱਚ ਇੱਕੋ ਆਵਾਜ਼ ਹੈ ਚਰਨਜੀਤ ਸਿੰਘ ਚੰਨੀ ਲਿਆਓ ਤੇ 2027 ਵਿੱਚ ਕਾਂਗਰਸ ਪਾਰਟੀ ਦੀ ਵੱਡੇ ਬਹੁਮਤ ਨਾਲ ਸਰਕਾਰ ਬਣਾਓ।
  • Related Posts

    ਸਿਵਲ ਹਸਪਤਾਲ ਬਲਾਚੌਰ ਵਿੱਚ 64 ਲੱਖ ਦੇ ਵਿਕਾਸ ਕਾਰਜਾਂ ਨਾਲ ਸਿਹਤ ਸਹੂਲਤਾਂ ਹੋਣਗੀਆਂ ਮਜ਼ਬੂਤ , ਚੈਅਰਮੈਨ ਗੁਰਪ੍ਰੀਤ ਸਿੰਘ ਸੈਣੀ।

    Spread the love

    Spread the love ਬਲਾਚੌਰ 16 ਸਤੰਬਰ (ਜਤਿੰਦਰਪਾਲ ਸਿੰਘ ਕਲੇਰ ) ਸਿਵਲ ਹਸਪਤਾਲ ਬਲਾਚੌਰ ਵਿਖੇ ਲੋਕਾਂ ਨੂੰ ਬਿਹਤਰ ਅਤੇ ਆਧੁਨਿਕ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਦੇ ਮਕਸਦ ਨਾਲ ਕੁੱਲ 64 ਲੱਖ ਦੀ…

    ਡੇਂਗੂ ਅਤੇ ਚਿਕਨਗੂਨੀਆ ਇਲਾਜ ਯੋਗ ਬਿਮਾਰੀਆਂ ਹਨ 

    Spread the love

    Spread the love ਨੂਰਪੁਰ ਬੇਦੀ 16 ਸਤੰਬਰ (ਦਲਜੀਤ ਚਨੌਲੀ ) ਸਿਹਤ ਮੰਤਰੀ ਡਾਕਟਰ ਬਲਬੀਰ ਸਿੰਘ, ਸਿਵਲ ਸਰਜਨ ਵਿਵੇਕ ਕੁਮਾਰ ਰੂਪਨਗਰ ਦੇ ਦਿਸ਼ਾ ਨਿਰਦੇਸ਼ਾਂ ਅਤੇ ਐਸ.ਐਮ.ਓ ਹਰਪ੍ਰੀਤ ਕੌਰ ਦੀ ਯੋਗ ਅਗਵਾਈ…

    Leave a Reply

    Your email address will not be published. Required fields are marked *