ਸਿਵਲ ਹਸਪਤਾਲ ਬਲਾਚੌਰ ਵਿੱਚ 64 ਲੱਖ ਦੇ ਵਿਕਾਸ ਕਾਰਜਾਂ ਨਾਲ ਸਿਹਤ ਸਹੂਲਤਾਂ ਹੋਣਗੀਆਂ ਮਜ਼ਬੂਤ , ਚੈਅਰਮੈਨ ਗੁਰਪ੍ਰੀਤ ਸਿੰਘ ਸੈਣੀ।

Spread the love
ਬਲਾਚੌਰ 16 ਸਤੰਬਰ (ਜਤਿੰਦਰਪਾਲ ਸਿੰਘ ਕਲੇਰ ) ਸਿਵਲ ਹਸਪਤਾਲ ਬਲਾਚੌਰ ਵਿਖੇ ਲੋਕਾਂ ਨੂੰ ਬਿਹਤਰ ਅਤੇ ਆਧੁਨਿਕ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਦੇ ਮਕਸਦ ਨਾਲ ਕੁੱਲ 64 ਲੱਖ ਦੀ ਲਾਗਤ ਵਾਲੇ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ ਗਿਆ। ਇਨ੍ਹਾਂ ਵਿਕਾਸ ਕਾਰਜਾਂ ਨਾਲ ਹਲਕੇ ਦੇ ਲੋਕਾਂ ਨੂੰ ਇਲਾਜ ਅਤੇ ਜਾਂਚ ਸਬੰਧੀ ਸਹੂਲਤਾਂ ਆਪਣੇ ਨੇੜੇ ਹੀ ਪ੍ਰਾਪਤ ਹੋਣਗੀਆਂ।ਇਸ ਸਬੰਧੀ ਜਾਣਕਾਰੀ ਦਿੰਦਿਆਂ ਸੈਣੀ ਵੈਲਫੇਅਰ ਬੋਰਡ ਦੇ ਚੇਅਰਮੈਨ ਗੁਰਪ੍ਰੀਤ ਸਿੰਘ ਸੈਣੀ ਨੇ ਦੱਸਿਆ ਕਿ 30 ਲੱਖ ਦੀ ਲਾਗਤ ਨਾਲ ਹਸਪਤਾਲ ਵਿੱਚ ਨਵੀਂ ਐਕਸ-ਰੇ ਮਸ਼ੀਨ, ਸਕੈਨ ਮਸ਼ੀਨ ਸਮੇਤ ਹੋਰ ਜ਼ਰੂਰੀ ਮੈਡੀਕਲ ਮਸ਼ੀਨਾਂ ਦੀ ਵਿਵਸਥਾ ਕੀਤੀ ਗਈ ਹੈ। ਇਸ ਤੋਂ ਇਲਾਵਾ 34 ਲੱਖ ਦੀ ਲਾਗਤ ਨਾਲ ਨਵੀਂ ਇਮਾਰਤ ਵੀ ਤਿਆਰ ਕੀਤੀ ਗਈ ਹੈ। ਇਸ ਮੌਕੇ ਤੇ ਗੁਰਪ੍ਰੀਤ ਸੈਣੀ ਨੇ ਹਲਕਾ ਵਿਧਾਇਕ ਸੰਤੋਸ਼ ਕਟਾਰੀਆ ਦਾ ਧੰਨਵਾਦ ਕੀਤਾ ।ਗੁਰਪ੍ਰੀਤ ਸਿੰਘ ਸੈਣੀ ਨੇ ਕਿਹਾ ਕਿ ਇਨ੍ਹਾਂ ਸਹੂਲਤਾਂ ਨਾਲ ਬਲਾਚੌਰ ਅਤੇ ਆਸ-ਪਾਸ ਦੇ ਇਲਾਕਿਆਂ ਦੇ ਮਰੀਜ਼ਾਂ ਨੂੰ ਜਾਂਚ ਅਤੇ ਇਲਾਜ ਲਈ ਦੂਰ-ਦੁਰਾਡੇ ਜਾਣ ਦੀ ਲੋੜ ਘਟੇਗੀ। ਉਨ੍ਹਾਂ ਕਿਹਾ ਕਿ ਸਰਕਾਰੀ ਸਿਹਤ ਸੰਸਥਾਵਾਂ ਵਿੱਚ ਆਧੁਨਿਕ ਮਸ਼ੀਨਰੀ ਅਤੇ ਲੋੜੀਂਦਾ ਬੁਨਿਆਦੀ ਢਾਂਚਾ ਉਪਲਬਧ ਹੋਣ ਨਾਲ ਆਮ ਲੋਕਾਂ ਨੂੰ ਵੱਡਾ ਲਾਭ ਮਿਲੇਗਾ।ਉਨ੍ਹਾਂ ਕਿਹਾ ਕਿ ਬਲਾਚੌਰ ਹਲਕੇ ਵਿੱਚ ਸਿਹਤ ਢਾਂਚੇ ਨੂੰ ਹੋਰ ਮਜ਼ਬੂਤ ਕਰਕੇ ਲੋਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਉਨ੍ਹਾਂ ਦੇ ਨੇੜੇ ਮੁਹੱਈਆ ਕਰਵਾਉਣ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ।
  • Related Posts

    ਡੇਂਗੂ ਅਤੇ ਚਿਕਨਗੂਨੀਆ ਇਲਾਜ ਯੋਗ ਬਿਮਾਰੀਆਂ ਹਨ 

    Spread the love

    Spread the love ਨੂਰਪੁਰ ਬੇਦੀ 16 ਸਤੰਬਰ (ਦਲਜੀਤ ਚਨੌਲੀ ) ਸਿਹਤ ਮੰਤਰੀ ਡਾਕਟਰ ਬਲਬੀਰ ਸਿੰਘ, ਸਿਵਲ ਸਰਜਨ ਵਿਵੇਕ ਕੁਮਾਰ ਰੂਪਨਗਰ ਦੇ ਦਿਸ਼ਾ ਨਿਰਦੇਸ਼ਾਂ ਅਤੇ ਐਸ.ਐਮ.ਓ ਹਰਪ੍ਰੀਤ ਕੌਰ ਦੀ ਯੋਗ ਅਗਵਾਈ…

    ਚੰਨੀ ਨੂੰ ਬਣਾਓ ਪੰਜਾਬ ਕਾਂਗਰਸ ਦਾ ਚਿਹਰਾ, 2027 ‘ਚ ਕਾਂਗਰਸ ਦੀ ਬਣੇਗੀ ਸਰਕਾਰ – ਸੀਨੀਅਰ ਕਾਂਗਰਸੀ ਆਗੂ ਵਿੱਕੀ ਚੌਧਰੀ ਕਾਠਗੜ੍ਹ ਦਾ ਵੱਡਾ ਦਾਅਵਾ

    Spread the love

    Spread the love ਨਵਾਂਸ਼ਹਿਰ , 16 ਸਤੰਬਰ (ਜਤਿੰਦਰਪਾਲ ਸਿੰਘ ਕਲੇਰ ): ਹਲਕਾ ਬਲਾਚੌਰ ਦੇ ਸੀਨੀਅਰ ਕਾਂਗਰਸੀ ਆਗੂ ਜਸਵਿੰਦਰ (ਵਿੱਕੀ) ਚੌਧਰੀ ਕਾਠਗੜ੍ਹ ਨੇ ਅੱਜ ਕਾਠਗੜ੍ਹ ਵਿਖੇ ਪੱਤਰਕਾਰਾਂ ਨਾਲ ਵਿਸ਼ੇਸ਼ ਗੱਲਬਾਤ ਦੌਰਾਨ…

    Leave a Reply

    Your email address will not be published. Required fields are marked *