ਆਪਣੀਆਂ ਹੱਕੀ ਮੰਗਾਂ ਸਬੰਧੀ ਕਮਿਊਨਿਟੀ ਹੈਲਥ ਅਫ਼ਸਰਾਂ ਵੱਲੋਂ ਰੋਸ ਪ੍ਰਦਰਸ਼ਨ CHO ਵੱਲੋਂ ਸਿਵਲ ਸਰਜਨ ਨੂੰ ਸੌਂਪਿਆ ਮੰਗ ਪੱਤਰ, 18 ਸਤੰਬਰ ਨੂੰ ਦਿੜ੍ਹਬਾ ਵਿਖੇ ਹੋਵੇਗੀ ਰੋਸ ਰੈਲੀ

Spread the love
ਪੱਟੀ ਸਦੀਕ, 16 ਸਤੰਬਰ (ਪੱਤਰ ਪ੍ਰੇਰਕ): ਆਪਣੀਆਂ ਲੰਬੇ ਸਮੇਂ ਤੋਂ ਲੰਬਿਤ ਹੱਕੀ ਅਤੇ ਜਾਇਜ਼ ਮੰਗਾਂ ਦੇ ਹੱਲ ਲਈ ਅੱਜ ਕਮਿਊਨਿਟੀ ਹੈਲਥ ਅਫ਼ਸਰਾਂ (CHO) ਵੱਲੋਂ ਸਿਵਲ ਸਰਜਨ ਦਫ਼ਤਰ ਵਿਖੇ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ CHO ਆਗੂਆਂ ਵੱਲੋਂ ਆਪਣੀਆਂ ਮੰਗਾਂ ਸਬੰਧੀ ਮਾਣਯੋਗ ਸਿਵਲ ਸਰਜਨ ਜੀ ਨੂੰ ਮੰਗ ਪੱਤਰ ਸੌਂਪਿਆ ਗਿਆ।CHO ਆਗੂਆਂ ਨੇ ਕਿਹਾ ਕਿ ਆਪਣੀਆਂ ਮੰਗਾਂ ਦੇ ਹੱਲ ਲਈ ਸਰਕਾਰ ਅਤੇ ਵਿਭਾਗ ਨਾਲ ਲਗਾਤਾਰ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ, ਪਰ ਵਾਰ-ਵਾਰ ਭਰੋਸੇ ਦੇਣ ਦੇ ਬਾਵਜੂਦ ਅਜੇ ਤੱਕ ਮੰਗਾਂ ਦਾ ਕੋਈ ਠੋਸ ਅਤੇ ਲਿਖਤੀ ਹੱਲ ਨਹੀਂ ਕੀਤਾ ਗਿਆ। ਸਰਕਾਰ ਅਤੇ ਵਿਭਾਗ ਦੀ ਇਸ ਲਾਰੇਬਾਜ਼ੀ ਅਤੇ ਸਮਾਂ ਟਪਾਉਣ ਵਾਲੀ ਨੀਤੀ ਕਾਰਨ ਪੰਜਾਬ ਭਰ ਦੇ CHO ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ।CHO ਆਗੂਆਂ ਨੇ ਦੱਸਿਆ ਕਿ CHO ਦਾ ਕੈਡਰ ਸੈਂਕਸ਼ਨ ਕਰਕੇ ਰੈਗੂਲਰ ਗ੍ਰੇਡ ਪੇ ਦੇ ਕੇ ਰੈਗੂਲਰ ਕਰਨ, ਤਨਖਾਹ ਵਿੱਚ ₹5000/- ਪ੍ਰਤੀ ਮਹੀਨਾ ਵਾਧਾ ਅਤੇ ਬਣਦਾ ਬਕਾਇਆ ਦੇਣ, ਲੋਇਲਟੀ/ਐਕਸਪੀਰੀਅੰਸ ਬੋਨਸ ਬਹਾਲ ਕਰਨ, ਇਨਸੈਂਟਿਵ ਨੂੰ ਤਨਖਾਹ ਵਿੱਚ ਮਰਜ ਕਰਨ ਅਤੇ ਇਨਸੈਂਟਿਵ ਪਰਫਾਰਮਾ ਨੂੰ CHO ਨੁਮਾਇੰਦਿਆਂ ਨਾਲ ਹੋਈ ਸਹਿਮਤੀ ਅਨੁਸਾਰ ਸੋਧਣ ਦੀਆਂ ਮੰਗਾਂ ਲੰਬੇ ਸਮੇਂ ਤੋਂ ਸਰਕਾਰ ਅਤੇ ਵਿਭਾਗ ਦੇ ਧਿਆਨ ਵਿੱਚ ਲਿਆਂਦੀਆਂ ਜਾ ਰਹੀਆਂ ਹਨ।ਆਗੂਆਂ ਨੇ ਕਿਹਾ ਕਿ ਜੇਕਰ ਸਰਕਾਰ ਅਤੇ ਵਿਭਾਗ ਵੱਲੋਂ ਮੰਗਾਂ ਦਾ ਤੁਰੰਤ ਅਤੇ ਠੋਸ ਹੱਲ ਨਹੀਂ ਕੀਤਾ ਜਾਂਦਾ ਤਾਂ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ।ਇਸੇ ਕੜੀ ਤਹਿਤ ਮਿਤੀ 18/09/2026 ਨੂੰ ਦਿੜ੍ਹਬਾ ਵਿਖੇ ਪੰਜਾਬ ਭਰ ਦੇ CHO ਵੱਲੋਂ ਰੋਸ ਧਰਨਾ ਅਤੇ ਰੈਲੀ ਕੀਤੀ ਜਾਵੇਗੀ। ਇਹ ਰੈਲੀ ਸਰਕਾਰ ਅਤੇ ਵਿਭਾਗ ਵੱਲੋਂ CHO ਦੀਆਂ ਮੰਗਾਂ ਸਬੰਧੀ ਕੀਤੀ ਜਾ ਰਹੀ ਲਗਾਤਾਰ ਲਾਰੇਬਾਜ਼ੀ ਅਤੇ ਮੰਗਾਂ ਨੂੰ ਲਟਕਾਉਣ ਦੀ ਨੀਤੀ ਦੇ ਵਿਰੋਧ ਵਿੱਚ ਕੀਤੀ ਜਾਵੇਗੀ। CHO ਐਸੋਸੀਏਸ਼ਨ ਪੰਜਾਬ ਨੇ ਸਰਕਾਰ ਤੋਂ ਮੰਗ ਕੀਤੀ ਕਿ CHO ਦੀਆਂ ਸਾਰੀਆਂ ਲੰਬਿਤ ਮੰਗਾਂ ਦਾ ਤੁਰੰਤ, ਠੋਸ ਅਤੇ ਲਿਖਤੀ ਹੱਲ ਕੀਤਾ ਜਾਵੇ, ਤਾਂ ਜੋ CHO ਨੂੰ ਵਾਰ-ਵਾਰ ਸੰਘਰਸ਼ ਕਰਨ ਲਈ ਮਜਬੂਰ ਨਾ ਹੋਣਾ ਪਵੇ।
  • Related Posts

    ਮੁਕਤਸਰ ਸ਼ਹਿਰ ਵਿੱਚ ਅੱਠ ਘੰਟਿਆਂ ਤੋਂ ਬਿਜਲੀ ਗੁੱਲ, ਜਨਜੀਵਨ ਪ੍ਰਭਾਵਿਤ  ਅਨੁਰਾਗ ਸ਼ਰਮਾ ਨੇ ਸਰਕਾਰ ਨੂੰ ਘੇਰਿਆ 

    Spread the love

    Spread the loveਸ਼੍ਰੀ ਮੁਕਤਸਰ ਸਾਹਿਬ, 16 ਸਤੰਬਰ ( ਮਨਪ੍ਰੀਤ ਮੋਨੂੰ ) : ਮੁਕਤਸਰ ਸ਼ਹਿਰ ਵਿੱਚ ਅੱਜ ਸਵੇਰ ਤੋਂ ਲੈ ਕੇ ਸ਼ਾਮ ਤੱਕ ਲਗਭਗ ਅੱਠ ਘੰਟਿਆਂ ਤੋਂ ਬਿਜਲੀ ਬੰਦ ਰਹਿਣ ਕਾਰਨ…

    ਸਾਈਬਰ ਅਪਰਾਧ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਅਤੇ CPR ਦੀ ਪ੍ਰੈਕਟੀਕਲ ਸਿਖਲਾਈ

    Spread the love

    Spread the love ਸ੍ਰੀ ਮੁਕਤਸਰ ਸਾਹਿਬ, 16 ਸਤੰਬਰ ( ਮਨਪ੍ਰੀਤ ਮੋਨੂੰ )=ਸਰਕਾਰੀ ਮਿਡਲ ਸਕੂਲ ਅਟਾਰੀ, ਮੁਕਤਸਰ-1 ਵਿਖੇ ਵਿਦਿਆਰਥੀਆਂ ਨੂੰ ਸਾਈਬਰ ਅਪਰਾਧਾਂ ਤੋਂ ਬਚਾਅ ਅਤੇ ਸਾਈਬਰ ਸੁਰੱਖਿਆ ਸਬੰਧੀ ਮਹੱਤਵਪੂਰਨ ਜਾਣਕਾਰੀ ਦੇਣ ਲਈ…

    Leave a Reply

    Your email address will not be published. Required fields are marked *