ਆਪ ਸਰਕਾਰ ਦੇ ਦਾਅਵੇ ਫਲਾਪ, ਸੋਸ਼ਲ ਮੀਡੀਆਂ ਦੀ ਸਰਕਾਰ ਦੀਆਂ ਗੱਲਾਂ ਸਿਰਫ ਸੋਸ਼ਲ ਮੀਡੀਆਂ ਤੱਕ ਸੀਮਤ-ਸੂਬਾ ਸਿੰਘ ਬਾਦਲ  ਸ਼੍ਰੋਮਣੀ ਅਕਾਲੀ ਦਲ (ਬ) ਵੱਲੋਂ ਐੱਸਡੀਐੱਮ ਦਫ਼ਤਰ ਜੈਤੋ ਮੂਹਰੇ ਵਿਸ਼ਾਲ ਧਰਨਾ, ਕਿਸਾਨਾਂ ਲਈ ਪੂਰੀ ਬਿਜਲੀ ਸਪਲਾਈ ਦੀ ਕੀਤੀ ਮੰਗ

Spread the love
​ਜੈਤੋ, 16 ਸਤੰਬਰ (ਹਰਵਿੰਦਰਪਾਲ ਸ਼ਰਮਾ) ਪੰਜਾਬ ਵਿੱਚ ਪੈਦਾ ਹੋਏ ਗੰਭੀਰ ਬਿਜਲੀ ਸੰਕਟ ਅਤੇ ਝੋਨੇ ਦੀ ਫਸਲ ਲਈ ਮਿਲ ਰਹੀ ਅਧੂਰੀ ਬਿਜਲੀ ਸਪਲਾਈ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ (ਬ) ਵੱਲੋਂ ਵਿਧਾਨ ਸਭਾ ਹਲਕਾ ਜੈਤੋ ਤੋਂ ਸ਼੍ਰੋਮਣੀ ਅਕਾਲੀ ਦਲ (ਬ) ਦੇ ਇੰਚਾਰਜ ਸ. ਸੂਬਾ ਸਿੰਘ ਬਾਦਲ ਵੱਲੋਂ ਐੱਸਡੀਐੱਮ ਦਫ਼ਤਰ ਮੂਹਰੇ ਇੱਕ ਵਿਸ਼ਾਲ ਰੋਸ ਧਰਨਾ ਦਿੱਤਾ ਗਿਆ। ਇਸ ਸਮੇਂ ਸ਼੍ਰੋਮਣੀ ਅਕਾਲੀ ਦਲ (ਬ) ਹਲਕਾ ਜੈਤੋ ਦੇ ਇੰਚਾਰਜ ਸ. ਸੂਬਾ ਸਿੰਘ ਬਾਦਲ ਨੇ ‘ਆਪ’ ਸਰਕਾਰ ‘ਤੇ ਤਿੱਖੇ ਹਮਲੇ ਨਾਲ ਬੋਲਦਿਆਂ ਕਿਹਾ ਕਿ ਸੂਬਾ ਸਰਕਾਰ ਦੇ ਬਿਜਲੀ ਨੂੰ ਲੈ ਕੇ ਕੀਤੇ ਜਾ ਰਹੇ ਵੱਡੇ-ਵੱਡੇ ਦਾਅਵੇ ਬਿਲਕੁਲ ਫਲਾਪ ਸਾਬਤ ਹੋ ਚੁੱਕੇ ਹਨ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਸਰਪਲੱਸ ਬਿਜਲੀ ਅਤੇ ਥਰਮਲ ਪਲਾਂਟ ਖਰੀਦਣ ਦੀਆਂ ਗੱਲਾਂ ਤਾਂ ਕੀਤੀਆਂ ਜਾਂਦੀਆਂ ਹਨ, ਪਰ ਹਕੀਕਤ ਇਹ ਹੈ ਕਿ ਅੱਜ ਪੰਜਾਬ ਦਾ ਕਿਸਾਨ ਖੇਤਾਂ ਵਿੱਚ ਝੋਨੇ ਦੀ ਫਸਲ ਨੂੰ ਪਾਣੀ ਲਾਉਣ ਲਈ ਬਿਜਲੀ ਨੂੰ ਤਰਸ ਰਿਹਾ ਹੈ।​ਉਨ੍ਹਾਂ ਅੱਗੇ ਕਿਹਾ ਕਿ ਕਿਸਾਨ ਪਹਿਲਾਂ ਹੀ ਆਰਥਿਕ ਮੰਦਹਾਲੀ ਅਤੇ ਮਾਰਾਂ ਝੱਲ ਰਿਹਾ ਹੈ, ਪਰ ਬਿਜਲੀ ਦੇ ਲੰਬੇ-ਲੰਬੇ ਕੱਟਾਂ ਨੇ ਫਸਲਾਂ ਦਾ ਲੱਕ ਤੋੜ ਕੇ ਰੱਖ ਦਿੱਤਾ ਹੈ। ਜੇਕਰ ਸਰਕਾਰ ਨੇ ਤੁਰੰਤ ਕਿਸਾਨਾਂ ਅਤੇ ਆਮ ਲੋਕਾਂ ਨੂੰ ਸੁਚਾਰੂ ਬਿਜਲੀ ਸਪਲਾਈ ਨਾ ਦਿੱਤੀ ਤਾਂ ਸ਼੍ਰੋਮਣੀ ਅਕਾਲੀ ਦਲ (ਬ) ਵੱਲੋਂ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ।​ਇਸ ਮੌਕੇ ਸੀਨੀਅਰ ਅਕਾਲੀ ਆਗੂ ਗੁਰਚੇਤ ਸਿੰਘ ਢਿੱਲੋ ਬਰਗਾੜੀ, ਸੀਨੀਅਰ ਮਹਿਲਾ ਅਕਾਲੀ ਆਗੂ ਅਤੇ ਸਾਬਕਾ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਬੀਬੀ ਅਮਰਜੀਤ ਕੌਰ ਪੰਜਗਰਾਈ, ਸੀਨੀਅਰ ਅਕਾਲੀ ਆਗੂ ਤਰਲੋਚਨ ਸਿੰਘ ਦੁਲਟ ਭਗਤੂਆਣਾ, ਸਾਬਕਾ ਸਰਪੰਚ ਸਿਕੰਦਰ ਸਿੰਘ ਗਿੱਲ ਰਾਮੇਆਣਾ, ਸੀਨੀਅਰ ਅਕਾਲੀ ਆਗੂ ਅਤੇ ਸਾਬਕਾ ਬਲਾਕ ਸੰਮਤੀ ਮੈਂਬਰ ਡਾ. ਸਤਨਾਮ ਸਿੰਘ ਸਿੱਧੂ ਬਹਿਬਲ ਖੁਰਦ, ਸਾਬਕਾ ਸਰਪੰਚ ਜਸਮੇਲ ਸਿੰਘ ਬਰਾੜ ਬਾਜਾਖਾਨਾ, ਸਾਬਕਾ ਸਰਪੰਚ ਗੁਰਤੇਗਪਾਲ ਸਿੰਘ ਸੀਰਾ ਨੰਬਰਦਾਰ, ਭੁਪਿੰਦਰ ਸਿੰਘ ਲਾਲੀ ਬਾਦਲ ਜ਼ਿਲ੍ਹਾ ਪ੍ਰੀਸ਼ਦ ਮੈਂਬਰ, ਗੁਰਵਿੰਦਰ ਸਿੰਘ ਬਰਾੜ ਰੋੜੀਕਪੂਰਾ ਸੀਨੀਅਰ ਅਕਾਲੀ ਆਗੂ, ਗੁਰਬੀਰ ਸਿੰਘ ਬਰਾੜ ਸੀਨੀਅਰ ਅਕਾਲੀ ਆਗੂ, ਚਮਕੌਰ ਸਿੰਘ ਵਾਂਦਰ ਰਾਮੇਆਣਾ ਸੀਨੀਅਰ ਅਕਾਲੀ ਆਗੂ, ਲਖਵਿੰਦਰ ਸਿੰਘ ਲੱਖਾ ਪ੍ਰਧਾਨ ਸੀਨੀਅਰ ਅਕਾਲੀ ਆਗੂ, ਕੌਂਸਲਰ ਗੁਰਚਰਨ ਸਿੰਘ, ਨੌਜਵਾਨ ਅਕਾਲੀ ਆਗੂ ਜਸਵੀਰ ਸਿੰਘ ਗੋਰਾ ਔਲਖ, ਮਾਰਸ਼ਲਦੀਪ ਸਿੰਘ ਪਾਲੀ ਬਾਦਲ, ਨੌਜਵਾਨ ਅਕਾਲੀ ਆਗੂ ਅਮਰਜੀਤ ਸਿੰਘ ਮੱਕੜ, ਸ਼੍ਰੋਮਣੀ ਅਕਾਲੀ ਦਲ ਜੈਤੋ ਦੇ ਸ਼ਹਿਰੀ ਪ੍ਰਧਾਨ ਓਮ ਪ੍ਰਕਾਸ਼ ਬਾਂਸਲ (ਓਮੀ ਪਟਵਾਰੀ), ਅੰਮ੍ਰਿਤ ਸਿੰਘ, ਪ੍ਰਭਦੀਪ ਸਿੰਘ ਰਾਊਵਾਲਾ ਸਮੇਤ ਅਹੁਦੇਦਾਰ ਅਤੇ ਪਾਰਟੀ ਵਰਕਰ ਵੱਡੀ ਗਿਣਤੀ ਵਿੱਚ ਹਾਜ਼ਰ ਸਨ।
  • Related Posts

    ਮੁਕਤਸਰ ਸ਼ਹਿਰ ਵਿੱਚ ਅੱਠ ਘੰਟਿਆਂ ਤੋਂ ਬਿਜਲੀ ਗੁੱਲ, ਜਨਜੀਵਨ ਪ੍ਰਭਾਵਿਤ  ਅਨੁਰਾਗ ਸ਼ਰਮਾ ਨੇ ਸਰਕਾਰ ਨੂੰ ਘੇਰਿਆ 

    Spread the love

    Spread the loveਸ਼੍ਰੀ ਮੁਕਤਸਰ ਸਾਹਿਬ, 16 ਸਤੰਬਰ ( ਮਨਪ੍ਰੀਤ ਮੋਨੂੰ ) : ਮੁਕਤਸਰ ਸ਼ਹਿਰ ਵਿੱਚ ਅੱਜ ਸਵੇਰ ਤੋਂ ਲੈ ਕੇ ਸ਼ਾਮ ਤੱਕ ਲਗਭਗ ਅੱਠ ਘੰਟਿਆਂ ਤੋਂ ਬਿਜਲੀ ਬੰਦ ਰਹਿਣ ਕਾਰਨ…

    ਸਾਈਬਰ ਅਪਰਾਧ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਅਤੇ CPR ਦੀ ਪ੍ਰੈਕਟੀਕਲ ਸਿਖਲਾਈ

    Spread the love

    Spread the love ਸ੍ਰੀ ਮੁਕਤਸਰ ਸਾਹਿਬ, 16 ਸਤੰਬਰ ( ਮਨਪ੍ਰੀਤ ਮੋਨੂੰ )=ਸਰਕਾਰੀ ਮਿਡਲ ਸਕੂਲ ਅਟਾਰੀ, ਮੁਕਤਸਰ-1 ਵਿਖੇ ਵਿਦਿਆਰਥੀਆਂ ਨੂੰ ਸਾਈਬਰ ਅਪਰਾਧਾਂ ਤੋਂ ਬਚਾਅ ਅਤੇ ਸਾਈਬਰ ਸੁਰੱਖਿਆ ਸਬੰਧੀ ਮਹੱਤਵਪੂਰਨ ਜਾਣਕਾਰੀ ਦੇਣ ਲਈ…

    Leave a Reply

    Your email address will not be published. Required fields are marked *