ਵਿਜੈ ਸਾਂਪਲਾ ’ਤੇ ਹਮਲਾ ਬੇਹੱਦ ਨਿੰਦਣਯੋਗ, ਅਜਿਹੀਆਂ ਘਟਨਾਵਾਂ ਬਰਦਾਸ਼ਤ ਨਹੀਂ ਕੀਤੀਆਂ ਜਾਣਗੀਆਂ : ਕੁਲਦੀਪ ਸਿੰਘ ਭੰਗੇਵਾਲਾ ਹੁਸ਼ਿਆਰਪੁਰ ਵਿਖੇ ਨਿੱਜੀ ਸਮਾਗਮ ਦੌਰਾਨ ਸ਼ਰਾਰਤੀ ਅਨਸਰਾਂ ਵੱਲੋਂ ਹਮਲਾ, ਸਾਬਕਾ ਕੇਂਦਰੀ ਰਾਜ ਮੰਤਰੀ ਵਾਲ-ਵਾਲ ਬਚੇ

Spread the love
ਸ਼੍ਰੀ ਮੁਕਤਸਰ ਸਾਹਿਬ, 16 ਸਤੰਬਰ ( ਮਨਪ੍ਰੀਤ ਮੋਨੂੰ ) =ਹੁਸ਼ਿਆਰਪੁਰ ਵਿਖੇ ਅੱਜ ਇੱਕ ਨਿੱਜੀ ਸਮਾਗਮ ਦੌਰਾਨ ਸਾਬਕਾ ਕੇਂਦਰੀ ਰਾਜ ਮੰਤਰੀ ਸ੍ਰੀ ਵਿਜੈ ਸਾਂਪਲਾ ’ਤੇ ਸ਼ਰਾਰਤੀ ਅਨਸਰਾਂ ਵੱਲੋਂ ਕੀਤੇ ਗਏ ਹਮਲੇ ਦੀ ਜ਼ਿਲ੍ਹਾ ਭਾਜਪਾ ਪ੍ਰਧਾਨ ਸ੍ਰ. ਕੁਲਦੀਪ ਸਿੰਘ ਭੰਗੇਵਾਲਾ ਨੇ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਹੈ। ਇਸ ਹਮਲੇ ਦੌਰਾਨ ਸ੍ਰੀ ਵਿਜੈ ਸਾਂਪਲਾ ਵਾਲ-ਵਾਲ ਬਚੇ।ਸ੍ਰ. ਕੁਲਦੀਪ ਸਿੰਘ ਭੰਗੇਵਾਲਾ ਨੇ ਕਿਹਾ ਕਿ ਸ੍ਰੀ ਵਿਜੈ ਸਾਂਪਲਾ ’ਤੇ ਹੋਇਆ ਇਹ ਹਮਲਾ ਬੇਹੱਦ ਮੰਦਭਾਗਾ, ਗੰਭੀਰ ਅਤੇ ਨਿੰਦਣਯੋਗ ਹੈ। ਪੰਜਾਬ ਗੁਰੂਆਂ-ਪੀਰਾਂ ਦੀ ਧਰਤੀ ਹੈ ਅਤੇ ਇੱਥੋਂ ਦੀ ਅਮਨ-ਸ਼ਾਂਤੀ ਅਤੇ ਭਾਈਚਾਰਕ ਸਾਂਝ ਨੂੰ ਕਿਸੇ ਵੀ ਕੀਮਤ ’ਤੇ ਖ਼ਰਾਬ ਨਹੀਂ ਹੋਣ ਦਿੱਤਾ ਜਾ ਸਕਦਾ।ਉਨ੍ਹਾਂ ਕਿਹਾ ਕਿ ਕੁਝ ਸ਼ਰਾਰਤੀ ਅਨਸਰ ਪੰਜਾਬ ਦੇ ਸ਼ਾਂਤਮਈ ਮਾਹੌਲ ਨੂੰ ਖ਼ਰਾਬ ਕਰਨ ਅਤੇ ਲੋਕਾਂ ਵਿੱਚ ਡਰ ਤੇ ਤਣਾਅ ਦਾ ਮਾਹੌਲ ਪੈਦਾ ਕਰਨ ਦੀ ਕੋਸ਼ਿਸ਼ ਕਰ ਰਹੇ ਹਨ। ਅਜਿਹੀਆਂ ਕੋਸ਼ਿਸ਼ਾਂ ਨੂੰ ਸਖ਼ਤੀ ਨਾਲ ਰੋਕਣਾ ਬੇਹੱਦ ਜ਼ਰੂਰੀ ਹੈ। ਸਿਆਸੀ ਵਿਚਾਰਾਂ ਵਿੱਚ ਮਤਭੇਦ ਹੋ ਸਕਦੇ ਹਨ ਪਰ ਹਿੰਸਾ ਜਾਂ ਕਿਸੇ ਵਿਅਕਤੀ ਦੀ ਸੁਰੱਖਿਆ ਨੂੰ ਖ਼ਤਰੇ ਵਿੱਚ ਪਾਉਣਾ ਕਿਸੇ ਵੀ ਤਰ੍ਹਾਂ ਜਾਇਜ਼ ਨਹੀਂ ਹੈ।ਸ੍ਰ. ਭੰਗੇਵਾਲਾ ਨੇ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਇਸ ਘਟਨਾ ਦੀ ਤੁਰੰਤ ਅਤੇ ਨਿਰਪੱਖ ਜਾਂਚ ਕੀਤੀ ਜਾਵੇ ਅਤੇ ਹਮਲੇ ਲਈ ਜ਼ਿੰਮੇਵਾਰ ਵਿਅਕਤੀਆਂ ਦੀ ਪਛਾਣ ਕਰਕੇ ਉਨ੍ਹਾਂ ਖ਼ਿਲਾਫ਼ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਕਾਨੂੰਨ ਦਾ ਰਾਜ ਕਾਇਮ ਰੱਖਣਾ ਅਤੇ ਹਰ ਨਾਗਰਿਕ ਦੀ ਸੁਰੱਖਿਆ ਯਕੀਨੀ ਬਣਾਉਣਾ ਪ੍ਰਸ਼ਾਸਨ ਦੀ ਜ਼ਿੰਮੇਵਾਰੀ ਹੈ।ਐਡਵੋਕੇਟ ਅਨੁਰਾਗ ਸ਼ਰਮਾ ਨੇ ਵੀ ਇਸ ਘਟਨਾ ਦੀ ਸਖ਼ਤ ਨਿਖੇਧੀ ਕਰਦਿਆਂ ਕਿਹਾ ਕਿ ਸਾਬਕਾ ਕੇਂਦਰੀ ਰਾਜ ਮੰਤਰੀ ਸ੍ਰੀ ਵਿਜੈ ਸਾਂਪਲਾ ’ਤੇ ਹੋਇਆ ਹਮਲਾ ਬੇਹੱਦ ਨਿੰਦਣਯੋਗ ਹੈ ਅਤੇ ਅਜਿਹੀਆਂ ਘਟਨਾਵਾਂ ਕਿਸੇ ਵੀ ਕੀਮਤ ’ਤੇ ਬਰਦਾਸ਼ਤ ਨਹੀਂ ਕੀਤੀਆਂ ਜਾਣਗੀਆਂ। ਉਨ੍ਹਾਂ ਪ੍ਰਸ਼ਾਸਨ ਤੋਂ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਦੀ ਮੰਗ ਕੀਤੀ।ਇਹ ਪ੍ਰੈਸ ਨੋਟ ਐਡਵੋਕੇਟ ਅਨੁਰਾਗ ਸ਼ਰਮਾ ਵੱਲੋਂ ਜਾਰੀ ਕੀਤਾ ਗਿਆ।
  • Related Posts

    ਮਿਸ਼ਨ 2027 ਤਹਿਤ 10ਵਾਂ ਮੁਫ਼ਤ ਸਹਾਇਕ ਉਪਕਰਣ ਵੰਡ ਕੈਂਪ, ਲਗਭਗ 100 ਲੋੜਵੰਦਾਂ ਤੱਕ ਪਹੁੰਚੀ ਸਹਾਇਤਾ : ਅਰਸ਼ ਸੱਚਰ ਹਰ ਪਿੰਡ, ਹਰ ਵਾਰਡ ਅਤੇ ਹਰ ਲੋੜਵੰਦ ਪਰਿਵਾਰ ਤੱਕ ਸੇਵਾ ਪਹੁੰਚਾਉਣ ਦਾ ਸੰਕਲਪ

    Spread the love

    Spread the loveਫਰੀਦਕੋਟ, 17 ਸਤੰਬਰ (ਮਨਜੀਤ ਸਿੰਘ ਢੱਲਾ)- “ਲੋਕਾਂ ਦੀ ਸੇਵਾ, ਲੋਕਾਂ ਦਾ ਵਿਸ਼ਵਾਸ-ਮਿਸ਼ਨ 2027” ਦੇ ਸੰਕਲਪ ਤਹਿਤ ਸਮਾਜ ਸੇਵੀ ਅਤੇ ਆਮ ਆਦਮੀ ਪਾਰਟੀ ਫਰੀਦਕੋਟ ਦੇ ਸੀਨੀਅਰ ਆਗੂ ਅਰਸ਼ ਸੱਚਰ…

    21 ਸਾਲਾ ਨੌਜਵਾਨ ਦੀ ਸੜਕ ਹਾਦਸੇ ‘ਚ ਦਰਦਨਾਕ ਮੌਤ, ਪਿੰਡ ‘ਚ ਸੋਗ ਦੀ ਲਹਿਰ

    Spread the love

    Spread the love ਮਾਛੀਵਾੜਾ ਸਾਹਿਬ, 17 ਸਤੰਬਰ (ਸੁੱਚਾ ਬੰਗੜ) – ਸਥਾਨਕ ਪਿੰਡ ਸ਼ੇਰਪੁਰ ਬੇਟ ਦੇ ਇੱਕ 21 ਸਾਲਾ ਗਰੀਬ ਨੌਜਵਾਨ ਦੀ ਸੜਕ ਹਾਦਸੇ ਵਿੱਚ ਮੌਤ ਹੋ ਜਾਣ ਦੀ ਦੁਖਦਾਈ ਖਬਰ…

    Leave a Reply

    Your email address will not be published. Required fields are marked *