ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਲੋੜਵੰਦ ਨੂੰ ਬਣਾ ਕੇ ਦਿੱਤੇ ਮਕਾਨ ਦਾ ਜ਼ਿਲ੍ਹਾ ਪ੍ਰਧਾਨ ਵੱਲੋਂ ਉਦਘਾਟਨ-

Spread the love
ਸ਼੍ਰੀ ਮੁਕਤਸਰ ਸਾਹਿਬ, 17 ਸਤੰਬਰ (ਮਨਜੀਤ ਸਿੱਧੂ):- ਡਾਕਟਰ ਐਸ. ਪੀ.ਸਿੰਘ.ਓਬਰਾਏ ਵਲੋਂ ਮਾਨਵਤਾ ਦੀ ਭਲਾਈ ਲਈ ਕੀਤੇ ਜਾ ਰਹੇ ਕਾਰਜਾਂ ਦੀ ਲੜੀ ਤਹਿਤ ਸੰਨੀ ਓਬਰਾਏ ਆਵਾਸ ਯੋਜਨਾ ਤਹਿਤ ਵੱਡੇ ਪੱਧਰ ਤੇ ਲੋੜਵੰਦ ਪਰਿਵਾਰਾਂ ਨੂੰ, ਹੜਾ ਤੋਂ ਪੀੜਤ ਪਰਿਵਾਰਾਂ ਨੂੰ ਅਤੇ ਬਾਰਸ਼ਾਂ ਨਾਲ ਪ੍ਰਭਾਵਿਤ ਹੋਏ ਮਕਾਨਾਂ ਨੂੰ ਬਣਾ ਕੇ ਦਿੱਤਾ ਜਾ ਰਿਹਾ ਹੈ। ਇਸ ਮੌਕੇ ‘ਤੇ ਅਰਵਿੰਦਰ ਪਾਲ ਸਿੰਘ ਚਾਹਲ ਬੂੜਾ ਗੁੱਜਰ ਜ਼ਿਲ੍ਹਾ ਪ੍ਰਧਾਨ ਸ੍ਰੀ ਮੁਕਤਸਰ ਸਾਹਿਬ ਨੇ ਦੱਸਿਆ ਕਿ ਇਸ ਲੜੀ ਤਹਿਤ ਜ਼ਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਦੇ ਪਿੰਡ ਮਾਨ ਸਿੰਘ ਵਾਲਾ ਵਿਖੇ ਪਿਛਲੇ ਸਾਲ ਬਾਰਸ਼ਾਂ ਦੋਰਾਨ ਇੱਕ ਗਰੀਬ ਪਰਿਵਾਰ ਦਾ ਮਕਾਨ ਡਿੱਗਣ ਕਾਰਨ ਪਰਿਵਾਰ ਖੁੱਲ੍ਹੇ ਅਸਮਾਨ ਹੇਠ ਦਿਨ ਕੱਟਣ ਲਈ ਮਜਬੂਰ ਸੀ,ਘਰ ਦਾ ਕਮਾਉਂਣ ਵਾਲਾ ਵੀ ਕਿਸੇ ਨਾਮੁਰਾਦ ਬੀਮਾਰੀ ਤੋਂ ਪੀੜਤ ਹੈ। ਜ਼ਿਲ੍ਹਾ ਪ੍ਰਧਾਨ ਨੇ ਦੱਸਿਆ ਕਿ ਇਸ ਕੇਸ ਨੂੰ ਪੜਤਾਲ ਉਪਰੰਤ ਡਾ ਐਸ ਪੀ ਸਿੰਘ ਓਬਰਾਏ ਕੋਲ ਭੇਜਿਆ ਗਿਆ ਅਤੇ ਡਾ ਓਬਰਾਏ ਨੇ ਜ਼ਿਲ੍ਹਾ ਟੀਮ ਨੂੰ ਤਰੁੰਤ ਲੋੜੀਂਦਾ ਮਕਾਨ ਬਣਾ ਕੇ ਦੇਣ ਲਈ ਕਿਹਾ ਜ਼ਿਲ੍ਹਾ ਪ੍ਰਧਾਨ ਨੇ ਦੱਸਿਆ ਕਿ ਇਹ ਬਣ ਕੇ ਤਿਆਰ ਹੋ ਗਿਆ ਹੈ ਅੱਜ ਇਸ ਨੂੰ ਪਿੰਡ ਦੇ ਪਤਵੰਤਿਆਂ ਅਤੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਇਕਾਈ ਸ਼੍ਰੀ ਮੁਕਤਸਰ ਸਾਹਿਬ ਟੀਮ ਦੀ ਹਾਜ਼ਰੀ ਵਿੱਚ ਲੋੜਵੰਦ ਦੇ ਹਵਾਲੇ ਕਰ ਦਿੱਤਾ ਗਿਆ ਹੈ। ਇਸ ਮੌਕੇ ‘ਤੇ ਜ਼ਿਲ੍ਹਾ ਪ੍ਰਧਾਨ ਨੇ ਦੱਸਿਆ ਕਿ ਇਸ ਤੋਂ ਪਹਿਲਾਂ ਜ਼ਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਵਿਚ 30 ਦੇ ਕਰੀਬ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਮਕਾਂਨ ਬਣਾ ਕੇ ਦਿੱਤੇ ਗਏ ਹਨ। ਲੋੜਵੰਦ ਵੱਲੋਂ ਡਾ: ਓਬਰਾਏ ਦਾ ਧੰਨਵਾਦ ਕੀਤਾ ਗਿਆ ਅਤੇ ਕਿਹਾ ਕਿ ਮੇਰੇ ਕੋਲ ਮਕਾਨ ਬਣਾਉਣ ਦੀ ਕੋਈ ਵੀ ਸਮਰੱਥਾ ਨਹੀਂ ਸੀ। ਇਸ ਮੌਕੇ ‘ਤੇ ਚਰਨਜੀਤ ਸਿੰਘ ਮੈਂਬਰ ਬਲਾਕ ਸੰਮਤੀ, ਸੁਖਬੀਰ ਸਿੰਘ ਜੈਲਦਾਰ, ਹਰਭਗਵਾਨ ਸਿੰਘ ਖੱਪਿਆਂਵਾਲ਼ੀ, ਮਲਕੀਤ ਸਿੰਘ ਕਾਲਾ ਖੱਪਿਆਂਵਾਲ਼ੀ ਅਤੇ ਪਿੰਡ ਦੇ ਪਤਵੰਤੇ ਹਾਜਰ ਸਨ।
  • Related Posts

    ਭਾਰਤ ਵਿਕਾਸ ਪ੍ਰੀਸ਼ਦ ਤਖਤਗੜ੍ਹ ਵੱਲੋਂ ਰਾਜ ਪੁਰਸਕਾਰ ਹਾਸਲ ਕਰਨ ’ਤੇ ਮਾਸਟਰ ਪ੍ਰਭਜੀਤ ਸਿੰਘ ਦਾ ਵਿਸ਼ੇਸ਼ ਸਨਮਾਨ

    Spread the love

    Spread the love ਕਾਹਨਪੁਰ ਖੂਹੀ , 4 ਅਕਤੂਬਰ (ਜਗਤਾਰ ਜੱਗੀ )-ਸੰਸਥਾ ਭਾਰਤ ਵਿਕਾਸ ਪ੍ਰੀਸ਼ਦ, ਤਖਤਗੜ੍ਹ ਵੱਲੋਂ ਸਰਕਾਰੀ ਮਿਡਲ ਸਕੂਲ ਭੋਜੇਮਾਜਰਾ ਵਿਖੇ ਸਾਇੰਸ ਮਾਸਟਰ ਵਜੋਂ ਸੇਵਾਵਾਂ ਨਿਭਾਅ ਰਹੇ ਪ੍ਰਭਜੀਤ ਸਿੰਘ ਦਾ…

    ਵਿਧਾਇਕ ਦਿਨੇਸ਼ ਚੱਢਾ ਵੱਲੋਂ 20 ਲੱਖ ਰੁਪਏ ਦੀ ਲਾਗਤ ਨਾਲ ਗੋਪਾਲਪੁਰ ਤੋਂ ਲਸਾੜੀ ਤੱਕ ਸੜਕ ਦਾ ਕੰਮ ਮੁਕੰਮਲ  ਨੂਰਪੁਰ ਬੇਦੀ ਦਲਜੀਤ ਚਨੌਲੀ  *ਲਗਭਗ ਇੱਕ ਕਿਲੋਮੀਟਰ ਲੰਬੀ ਸੜਕ ਬਣਨ ਨਾਲ ਇਲਾਕਾ ਵਾਸੀਆਂ ਨੂੰ ਮਿਲੇਗੀ ਸਹੂਲਤ; ਸਰਪੰਚ ਰੋਹਿਤ ਕੁਮਾਰ ਵਿੱਕੀ ਅਤੇ ਬਲਾਕ ਸੰਮਤੀ ਮੈਂਬਰ ਕਿਸ਼ਨ ਸਿੰਘ ਬਿੱਲਾ ਨੇ ਕੀਤਾ ਧੰਨਵਾਦ*

    Spread the love

    Spread the love ਨੂਰਪੁਰ ਬੇਦੀ(04/10/26) ਵਿਧਾਨ ਸਭਾ ਹਲਕਾ ਰੋਪੜ ਦੇ ਵਿਧਾਇਕ ਦਿਨੇਸ਼ ਚੱਢਾ ਵੱਲੋਂ ਇਲਾਕੇ ਦੇ ਵਿਕਾਸ ਕਾਰਜਾਂ ਤਹਿਤ ਗੋਪਾਲਪੁਰ ਤੋਂ ਲਸਾੜੀ ਤੱਕ ਜਾਣ ਵਾਲੀ ਸੜਕ ਦਾ ਨਿਰਮਾਣ ਕਾਰਜ 20…

    Leave a Reply

    Your email address will not be published. Required fields are marked *