“ਮੇਰਾ ਹਲਕਾ ਹੀ ਮੇਰਾ ਪਰਿਵਾਰ, ਹਰ ਸੁੱਖ-ਦੁੱਖ ’ਚ ਹਮੇਸ਼ਾ ਨਾਲ ਖੜ੍ਹਾ ਰਹਾਂਗਾ” : ਸਿੱਕੀ ਧੂੰਦਾ ਵਿਖੇ ਸਰਦਾਰ ਕੁਲਦੀਪ ਸਿੰਘ ਬਿੱਟੂ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਪੁੱਜੇ ਸਾਬਕਾ ਵਿਧਾਇਕ ਰਮਨਜੀਤ ਸਿੰਘ ਸਿੱਕੀ

Spread the love
ਸ੍ਰੀ ਗੋਇੰਦਵਾਲ ਸਾਹਿਬ 17 ਸਤੰਬਰ ( ਸਤਵਿੰਦਰ ਸਿੰਘ ਬੁੱਗਾ )=ਪਿੰਡ ਧੂੰਦਾ ਵਿਖੇ ਸਰਦਾਰ ਕੁਲਦੀਪ ਸਿੰਘ ਬਿੱਟੂ ਜੀ ਦੀ ਧਰਮਪਤਨੀ ਦੇ ਪਿਛਲੇ ਦਿਨੀਂ ਅਕਾਲ ਚਲਾਣਾ ਕਰ ਜਾਣ ਦੀ ਦੁਖਦਾਈ ਖ਼ਬਰ ਮਿਲਣ ’ਤੇ ਹਲਕਾ ਖਡੂਰ ਸਾਹਿਬ ਤੋਂ ਸਾਬਕਾ ਵਿਧਾਇਕ ਸ. ਰਮਨਜੀਤ ਸਿੰਘ ਸਿੱਕੀ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਲਈ ਉਨ੍ਹਾਂ ਦੇ ਗ੍ਰਹਿ ਵਿਖੇ ਪਹੁੰਚੇ। ਇਸ ਮੌਕੇ ਉਨ੍ਹਾਂ ਨੇ ਪਰਿਵਾਰਕ ਮੈਂਬਰਾਂ ਨਾਲ ਮੁਲਾਕਾਤ ਕਰਦਿਆਂ ਦੁੱਖ ਦਾ ਪ੍ਰਗਟਾਵਾ ਕੀਤਾ ਅਤੇ ਵਿਛੜੀ ਰੂਹ ਨੂੰ ਸ਼ਰਧਾਂਜਲੀ ਭੇਟ ਕੀਤੀ।ਇਸ ਮੌਕੇ ਸ. ਰਮਨਜੀਤ ਸਿੰਘ ਸਿੱਕੀ ਨੇ ਕਿਹਾ ਕਿ “ਮੇਰਾ ਹਲਕਾ ਮੇਰਾ ਪਰਿਵਾਰ ਹੈ ਅਤੇ ਮੈਂ ਆਪਣੇ ਪਰਿਵਾਰ ਦੇ ਹਰ ਸੁੱਖ-ਦੁੱਖ ਵਿੱਚ ਹਮੇਸ਼ਾ ਸ਼ਾਮਲ ਰਿਹਾ ਹਾਂ ਅਤੇ ਅੱਗੇ ਵੀ ਹਰ ਮੁਸ਼ਕਲ ਘੜੀ ਵਿੱਚ ਆਪਣੇ ਲੋਕਾਂ ਦੇ ਨਾਲ ਖੜ੍ਹਾ ਰਹਾਂਗਾ।” ਉਨ੍ਹਾਂ ਕਿਹਾ ਕਿ ਦੁੱਖ ਦੀ ਘੜੀ ਵਿੱਚ ਪਰਿਵਾਰ ਨਾਲ ਖੜ੍ਹਨਾ ਸਿਰਫ਼ ਰਸਮੀਤਾ ਨਹੀਂ, ਸਗੋਂ ਆਪਣਿਆਂ ਪ੍ਰਤੀ ਫ਼ਰਜ਼ ਅਤੇ ਸਾਂਝ ਦਾ ਹਿੱਸਾ ਹੈ।ਸ. ਸਿੱਕੀ ਨੇ ਕਿਹਾ ਕਿ ਕਿਸੇ ਆਪਣੇ ਦੇ ਵਿਛੋੜੇ ਦਾ ਦੁੱਖ ਪਰਿਵਾਰ ਲਈ ਬਹੁਤ ਵੱਡਾ ਹੁੰਦਾ ਹੈ ਅਤੇ ਇਸ ਘਾਟੇ ਨੂੰ ਸ਼ਬਦਾਂ ਵਿੱਚ ਬਿਆਨ ਕਰਨਾ ਮੁਸ਼ਕਲ ਹੈ। ਉਨ੍ਹਾਂ ਨੇ ਦੁਖੀ ਪਰਿਵਾਰ ਨਾਲ ਹਮਦਰਦੀ ਪ੍ਰਗਟ ਕਰਦਿਆਂ ਹਰ ਸੰਭਵ ਸਹਿਯੋਗ ਦਾ ਭਰੋਸਾ ਦਿੱਤਾ।ਇਸ ਦੌਰਾਨ ਸ. ਰਮਨਜੀਤ ਸਿੰਘ ਸਿੱਕੀ ਨੇ ਵਾਹਿਗੁਰੂ ਜੀ ਦੇ ਚਰਨਾਂ ਵਿੱਚ ਅਰਦਾਸ ਕੀਤੀ ਕਿ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖ਼ਸ਼ਣ ਅਤੇ ਪਿੱਛੇ ਪਰਿਵਾਰਕ ਮੈਂਬਰਾਂ ਨੂੰ ਇਹ ਭਾਣਾ ਮੰਨਣ ਦਾ ਬਲ, ਹੌਸਲਾ ਅਤੇ ਧੀਰਜ ਬਖ਼ਸ਼ਣ।ਪਰਿਵਾਰਕ ਮੈਂਬਰਾਂ ਨੇ ਦੁੱਖ ਦੀ ਇਸ ਘੜੀ ਵਿੱਚ ਪਹੁੰਚ ਕੇ ਹਮਦਰਦੀ ਪ੍ਰਗਟਾਉਣ ਲਈ ਸ. ਸਿੱਕੀ ਦਾ ਧੰਨਵਾਦ ਕੀਤਾ।
  • Related Posts

    ਮਿਸ਼ਨ 2027 ਤਹਿਤ 10ਵਾਂ ਮੁਫ਼ਤ ਸਹਾਇਕ ਉਪਕਰਣ ਵੰਡ ਕੈਂਪ, ਲਗਭਗ 100 ਲੋੜਵੰਦਾਂ ਤੱਕ ਪਹੁੰਚੀ ਸਹਾਇਤਾ : ਅਰਸ਼ ਸੱਚਰ ਹਰ ਪਿੰਡ, ਹਰ ਵਾਰਡ ਅਤੇ ਹਰ ਲੋੜਵੰਦ ਪਰਿਵਾਰ ਤੱਕ ਸੇਵਾ ਪਹੁੰਚਾਉਣ ਦਾ ਸੰਕਲਪ

    Spread the love

    Spread the loveਫਰੀਦਕੋਟ, 17 ਸਤੰਬਰ (ਮਨਜੀਤ ਸਿੰਘ ਢੱਲਾ)- “ਲੋਕਾਂ ਦੀ ਸੇਵਾ, ਲੋਕਾਂ ਦਾ ਵਿਸ਼ਵਾਸ-ਮਿਸ਼ਨ 2027” ਦੇ ਸੰਕਲਪ ਤਹਿਤ ਸਮਾਜ ਸੇਵੀ ਅਤੇ ਆਮ ਆਦਮੀ ਪਾਰਟੀ ਫਰੀਦਕੋਟ ਦੇ ਸੀਨੀਅਰ ਆਗੂ ਅਰਸ਼ ਸੱਚਰ…

    21 ਸਾਲਾ ਨੌਜਵਾਨ ਦੀ ਸੜਕ ਹਾਦਸੇ ‘ਚ ਦਰਦਨਾਕ ਮੌਤ, ਪਿੰਡ ‘ਚ ਸੋਗ ਦੀ ਲਹਿਰ

    Spread the love

    Spread the love ਮਾਛੀਵਾੜਾ ਸਾਹਿਬ, 17 ਸਤੰਬਰ (ਸੁੱਚਾ ਬੰਗੜ) – ਸਥਾਨਕ ਪਿੰਡ ਸ਼ੇਰਪੁਰ ਬੇਟ ਦੇ ਇੱਕ 21 ਸਾਲਾ ਗਰੀਬ ਨੌਜਵਾਨ ਦੀ ਸੜਕ ਹਾਦਸੇ ਵਿੱਚ ਮੌਤ ਹੋ ਜਾਣ ਦੀ ਦੁਖਦਾਈ ਖਬਰ…

    Leave a Reply

    Your email address will not be published. Required fields are marked *