*ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਡਰੋਨ ਸ਼ੋਅ 23 ਸਤੰਬਰ ਤੋਂ* ਗੁਰੂ ਜੀ ਦੇ ਜੀਵਨ, ਦਰਸ਼ਨ ਅਤੇ ਸਿੱਖਿਆਵਾਂ ਨੂੰ ਅਨੋਖੇ ਅੰਦਾਜ਼ ਵਿੱਚ ਪੇਸ਼ ਕਰੇਗਾ ਡਰੋਨ ਸ਼ੋਅ ਪਹਿਲਾ ਸ਼ੋਅ 23 ਸਤੰਬਰ ਨੂੰ ਨਵਾਂਸ਼ਹਿਰ ਵਿੱਚ, ਇਸ ਤੋਂ ਬਾਅਦ ਬੰਗਾ ਅਤੇ ਬਲਾਚੌਰ ਵਿੱਚ ਹੋਣਗੇ ਆਯੋਜਨ

Spread the love
*ਸ਼ਹੀਦ ਭਗਤ ਸਿੰਘ ਨਗਰ, 22 ਸਤੰਬਰ(ਜਤਿੰਦਰ ਪਾਲ ਸਿੰਘ ਕਲੇਰ ) ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਾਲ ਭਰ ਚੱਲਣ ਵਾਲੇ ਸਮਾਗਮਾਂ ਦੀ ਲੜੀ ਤਹਿਤ ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹੇ ਵਿੱਚ 23 ਸਤੰਬਰ ਤੋਂ ਵਿਸ਼ੇਸ਼ ਡਰੋਨ ਸ਼ੋਅ ਕਰਵਾਏ ਜਾ ਰਹੇ ਹਨ। ਜ਼ਿਲ੍ਹੇ ਵਿੱਚ ਪਹਿਲਾ ਡਰੋਨ ਸ਼ੋਅ 23 ਸਤੰਬਰ ਨੂੰ ਸਰਕਾਰੀ ਆਈ.ਟੀ.ਆਈ. ਕਾਲਜ, ਨਵਾਂਸ਼ਹਿਰ ਦੇ ਗਰਾਊਂਡ ਵਿੱਚ ਕਰਵਾਇਆ ਜਾਵੇਗਾ।ਡਿਪਟੀ ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ ਨੇ ਡਰੋਨ ਸ਼ੋਅ ਦੀਆਂ ਤਿਆਰੀਆਂ ਅਤੇ ਪ੍ਰਬੰਧਾਂ ਦਾ ਜਾਇਜ਼ਾ ਲੈਂਦਿਆਂ ਸਬੰਧਤ ਅਧਿਕਾਰੀਆਂ ਨੂੰ ਸਾਰੇ ਜ਼ਰੂਰੀ ਪ੍ਰਬੰਧ ਸਮੇਂ ਸਿਰ ਮੁਕੰਮਲ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਇਹ ਡਰੋਨ ਸ਼ੋਅ ਸ੍ਰੀ ਗੁਰੂ ਰਵਿਦਾਸ ਜੀ ਦੇ ਜੀਵਨ, ਦਰਸ਼ਨ ਅਤੇ ਸਿੱਖਿਆਵਾਂ ਨੂੰ ਆਧੁਨਿਕ ਤਕਨੀਕ ਰਾਹੀਂ ਅਨੋਖੇ ਅਤੇ ਪ੍ਰਭਾਵਸ਼ਾਲੀ ਢੰਗ ਨਾਲ ਪੇਸ਼ ਕਰਨਗੇ।ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪ੍ਰੋਗਰਾਮ ਦੌਰਾਨ ਸੰਗਤ ਦੇ ਬੈਠਣ ਲਈ ਢੁਕਵੀਂ ਵਿਵਸਥਾ ਕੀਤੀ ਜਾਵੇਗੀ। ਸਮਾਗਮ ਦੀ ਸ਼ੁਰੂਆਤ ਰਾਗੀ ਜੱਥੇ ਵੱਲੋਂ ਗੁਰਬਾਣੀ ਅਤੇ ਕੀਰਤਨ ਨਾਲ ਹੋਵੇਗੀ। ਪ੍ਰੋਗਰਾਮ ਸ਼ਾਮ 6 ਵਜੇ ਤੋਂ ਸ਼ੁਰੂ ਹੋਵੇਗਾ, ਜਦਕਿ ਡਰੋਨ ਸ਼ੋਅ ਸ਼ਾਮ 7:45 ਵਜੇ ਕਰਵਾਇਆ ਜਾਵੇਗਾ।ਉਨ੍ਹਾਂ ਦੱਸਿਆ ਕਿ ਨਵਾਂਸ਼ਹਿਰ ਤੋਂ ਬਾਅਦ 24 ਸਤੰਬਰ ਨੂੰ ਬੰਗਾ ਅਤੇ 25 ਸਤੰਬਰ ਨੂੰ ਬਲਾਚੌਰ ਵਿੱਚ ਵੀ ਡਰੋਨ ਸ਼ੋਅ ਕਰਵਾਏ ਜਾਣਗੇ। ਇਨ੍ਹਾਂ ਆਯੋਜਨਾਂ ਦਾ ਮਕਸਦ ਸ੍ਰੀ ਗੁਰੂ ਰਵਿਦਾਸ ਜੀ ਦੇ ਮਹਾਨ ਜੀਵਨ, ਦਰਸ਼ਨ ਅਤੇ ਮਾਨਵਤਾ ਨੂੰ ਸਮਰਪਿਤ ਸਿੱਖਿਆਵਾਂ ਨੂੰ ਨਵੀਂ ਤਕਨੀਕ ਰਾਹੀਂ ਜਨ-ਜਨ ਤੱਕ ਪਹੁੰਚਾਉਣਾ ਹੈ।ਜ਼ਿਕਰਯੋਗ ਹੈ ਕਿ ਪੰਜਾਬ ਸਰਕਾਰ ਵੱਲੋਂ ਰਾਜ ਭਰ ਵਿੱਚ ਸ੍ਰੀ ਗੁਰੂ ਰਵਿਦਾਸ ਜੀ ਦੇ ਜੀਵਨ ਅਤੇ ਸਿੱਖਿਆਵਾਂ ‘ਤੇ ਆਧਾਰਿਤ 92 ਡਰੋਨ ਸ਼ੋਅ ਕਰਵਾਏ ਜਾ ਰਹੇ ਹਨ। ਇਨ੍ਹਾਂ ਸ਼ੋਅ ਦੌਰਾਨ ਇੱਕੋ ਸਮੇਂ 500 ਡਰੋਨ ਅਸਮਾਨ ਵਿੱਚ ਉੱਡਦੇ ਹੋਏ ਵੱਖ-ਵੱਖ ਡਿਜੀਟਲ ਆਕ੍ਰਿਤੀਆਂ ਅਤੇ ਦ੍ਰਿਸ਼ਾਂ ਰਾਹੀਂ ਗੁਰੂ ਜੀ ਦੇ ਜੀਵਨ, ਦਰਸ਼ਨ ਅਤੇ ਸਿੱਖਿਆਵਾਂ ਦੀ ਪੇਸ਼ਕਾਰੀ ਕਰਨਗੇ। ਉਨ੍ਹਾਂ ਦੱਸਿਆ ਕਿ 23 ਸਤੰਬਰ ਨੂੰ ਸਰਕਾਰੀ ਆਈ.ਟੀ.ਆਈ. ਕਾਲਜ ਗਰਾਊਂਡ, ਨਵਾਂਸ਼ਹਿਰ, 24 ਸਤੰਬਰ ਨੂੰ ਸਿੱਖ ਨੈਸ਼ਨਲ ਕਾਲਜ ਗਰਾਊਂਡ, ਬੰਗਾ ਅਤੇ 25 ਸਤੰਬਰ ਨੂੰ ਬੀ.ਏ.ਵੀ. ਸਕੂਲ ਸਪੋਰਟਸ ਗਰਾਊਂਡ, ਬਲਾਚੌਰ ਵਿੱਚ ਇਹ ਪ੍ਰੋਗਰਾਮ ਕਰਵਾਏ ਜਾਣਗੇ।ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਦੀ ਸੰਗਤ ਨੂੰ ਇਨ੍ਹਾਂ ਵਿਸ਼ੇਸ਼ ਆਯੋਜਨਾਂ ਵਿੱਚ ਵੱਧ ਤੋਂ ਵੱਧ ਗਿਣਤੀ ਵਿੱਚ ਸ਼ਾਮਲ ਹੋਣ ਦੀ ਅਪੀਲ ਕਰਦਿਆਂ ਕਿਹਾ ਕਿ ਇਹ ਸ੍ਰੀ ਗੁਰੂ ਰਵਿਦਾਸ ਜੀ ਦੇ ਜੀਵਨ ਅਤੇ ਦਰਸ਼ਨ ਤੋਂ ਪ੍ਰੇਰਨਾ ਲੈਣ ਦਾ ਵਿਸ਼ੇਸ਼ ਮੌਕਾ ਹੈ।
  • Related Posts

    ਭਾਜਪਾ ਦੀ ਨਸ਼ਾ ਮੁਕਤ ਪੰਜਾਬ ਯਾਤਰਾ 24 ਸਤੰਬਰ ਨੂੰ ਤਪਾ ਵਿਖੇ ਪਹੁੰਚੇਗੀ —ਹਰੀਸ਼ ਮਿੱਤਲ ਗੋਸ਼ਾ

    Spread the love

    Spread the love ਤਪਾ ਮੰਡੀ 22 ਸਤੰਬਰ ( ਗੋਲਡੀ ਵਿਆਸ) ਬੀਜੇਪੀ ਪੰਜਾਬ  ਵੱਲੋਂ ਨਸ਼ਾ ਮੁਕਤ ਪੰਜਾਬ ਯਾਤਰਾ ਜੋ ਕਿ 18 ਸਤੰਬਰ ਤੋਂ ਲੈ ਕੇ 30 ਸਤੰਬਰ ਤੱਕ ਚਾਰ ਪੜਾਵਾਂ ਵਿੱਚ ਕੱਢੀ ਜਾ…

    ਭਾਰਤੀ ਜਨਤਾ ਪਾਰਟੀ ਵੱਲੋਂ ਨਸ਼ਾ ਮੁਕਤ ਪੰਜਾਬ ਯਾਤਰਾ ਤਹਿਤ ਤਪਾ ਰੈਲੀ ਵਿੱਚ ਹੋਵੇਗਾ ਵੱਡਾ ਇਕੱਠ —ਜਿਲਾ ਪ੍ਰਧਾਨ ਨਰਿੰਦਰ ਨੀਟਾ        

    Spread the love

    Spread the loveਤਪਾ ਮੰਡੀ 22 ਸਤੰਬਰ (ਗੋਲਡੀ ਵਿਆਸ) ਭਾਰਤੀ ਜਨਤਾ ਪਾਰਟੀ ਵੱਲੋਂ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਦੇ ਮੰਤਬ ਨਾਲ ਪੰਜਾਬ ਅੰਦਰ ਸ਼ੁਰੂ ਕੀਤੀ ਯਾਤਰਾਵਾਂ ਤਹਿਤ ਭਾਰਤੀ ਜਨਤਾ ਪਾਰਟੀ ਦੇ ਜਿਲ੍ਾ…

    Leave a Reply

    Your email address will not be published. Required fields are marked *