ਤਪਾ ਮੰਡੀ 22 ਸਤੰਬਰ ( ਗੋਲਡੀ ਵਿਆਸ) ਬੀਜੇਪੀ ਪੰਜਾਬ ਵੱਲੋਂ ਨਸ਼ਾ ਮੁਕਤ ਪੰਜਾਬ ਯਾਤਰਾ ਜੋ ਕਿ 18 ਸਤੰਬਰ ਤੋਂ ਲੈ ਕੇ 30 ਸਤੰਬਰ ਤੱਕ ਚਾਰ ਪੜਾਵਾਂ ਵਿੱਚ ਕੱਢੀ ਜਾ ਰਹੀ ਹੈ ਜਿਸ ਵਿੱਚ ਚੌਥੇ ਪੜਾ ਦੀ ਯਾਤਰਾ ਤਖਤ ਦਮਦਮਾ ਸਾਹਿਬ ਤੋਂ ਸ਼ੁਰੂ ਹੋ ਕੇ 30 ਸਤੰਬਰ ਨੂੰ ਰਾਜਪੂਰਾ ਵਿਖੇ ਸਮਾਪਤ ਹੋਵੇਗੀ ਜਿਸ ਵਿੱਚ ਇਹ ਯਾਤਰਾ 24 ਸਤੰਬਰ ਨੂੰ ਅਨਾਜ ਮੰਡੀ ਤਪਾ ਵਿਖੇ ਵਿਸ਼ਾਲ ਰੈਲੀ ਕੀਤੀ ਜਾਵੇਗੀ । ਇਸ ਮੌਕੇ ਜਾਣਕਾਰੀ ਦਿੰਦਿਆਂ ਹੋਇਆਂ ਭਾਜਪਾ ਦੇ ਹਰੀਸ਼ ਮਿੱਤਲ ਗੋਸ਼ਾ ਜਿਲਾ ਪ੍ਰਧਾਨ ਆਰਟੀਆਈ ਸੈੱਲ ਨੇ ਦੱਸਿਆ ਕਿ ਇਸ ਯਾਤਰਾ ਦੌਰਾਨ ਪੰਜਾਬ ਬੀਜੇਪੀ ਦੇ ਪ੍ਰਧਾਨ ਸਰਦਾਰ ਕੇਵਲ ਸਿੰਘ ਢਿੱਲੋ ਸੀਨੀਅਰ ਲੀਡਰ ਹਰਵਿੰਦਰ ਸਿੰਘ ਫੁਲਕਾ ਅਤੇ ਭਾਰਤ ਸਰਕਾਰ ਦੇ ਕੈਬਨਿਟ ਮੰਤਰੀ ਅਤੇ ਜਿਲ੍ਹਾ ਪ੍ਰਧਾਨ ਨਰਿੰਦਰ ਨੀਟਾ , ਧਰਮ ਸਿੰਘ ਫੌਜੀ ਇਸ ਰੈਲੀ ਨੂੰ ਸੰਬੋਧਨ ਕਰਨਗੇ ।ਇਸ ਮੌਕੇ ਹਰੀਸ਼ ਮਿੱਤਲ ਗੋਸ਼ਾ ਜਿਲਾ ਪ੍ਰਧਾਨ ਆਰਟੀਆਈ ਸੈੱਲ ,ਪੰਡਿਤ ਸੋਮਨਾਥ , ਮੰਡਲ ਪ੍ਰਧਾਨ ਅਸ਼ਵਨੀ ਬਾਹਲਪੁਰੀਆ ਮੰਡਲ ਪ੍ਰਧਾਨ ਹਾਜ਼ਰ ਸਨ।





