ਇਤਿਹਾਸ ‘ਚ ਪਹਿਲੀ ਵਾਰ – ਗੁੱਜਰ ਵੈੱਲਫੇਅਰ ਗਰੁੱਪ ਦੇ ਸੱਦੇ ‘ਤੇ ਪੀ.ਜੀ.ਆਈ. ਦੀ ਟੀਮ ਪਹੁੰਚ ਰਹੀ ਨਵਾਂਸ਼ਹਿਰ , 7 ਅਕਤੂਬਰ ਨੂੰ ਲੱਗੇਗਾ ਵਿਸ਼ਾਲ ਖੂਨਦਾਨ ਕੈਂਪ

Spread the love
ਬਲਾਚੌਰ, 22 ਸਤੰਬਰ (ਜਤਿੰਦਰਪਾਲ ਸਿੰਘ ਕਲੇਰ) : ਹਲਕਾ ਬਲਾਚੌਰ ਤੇ ਰੋਪੜ੍ਹ ਦੇ ਇਤਿਹਾਸ ਵਿੱਚ ਪਹਿਲੀ ਵਾਰ ਸਮਾਜ ਸੇਵਾ ਦੇ ਖੇਤਰ ਵਿੱਚ ਇੱਕ ਨਵਾਂ ਮੀਲ ਪੱਥਰ ਸਥਾਪਿਤ ਹੋਣ ਜਾ ਰਿਹਾ ਹੈ। ਗੁੱਜਰ ਵੈੱਲਫੇਅਰ ਗਰੁੱਪ ਰੋਪੜ੍ਹ-ਬਲਾਚੌਰ ਵੱਲੋਂ ਸਮਾਜ ਸੇਵੀ ਕੰਮਾਂ ਵਿੱਚ ਅੱਗੇ ਆ ਕੇ ਇੱਕ ਵੱਡੀ ਅਤੇ ਸ਼ਲਾਘਾਯੋਗ ਪਹਿਲਕਦਮੀ ਕੀਤੀ ਜਾ ਰਹੀ ਹੈ, ਜਿਸ ਦੀ ਚਾਰੇ ਪਾਸੇ ਚਰਚਾ ਹੋ ਰਹੀ ਹੈ।ਜਾਣਕਾਰੀ ਦਿੰਦਿਆਂ ਗਰੁੱਪ ਦੇ ਮੁੱਖ ਸੇਵਾਦਾਰ ਮਨੀਸ਼ ਗੁੱਜਰ ਨੇ ਦੱਸਿਆ ਕਿ ਗੁੱਜਰ ਵੈੱਲਫੇਅਰ ਗਰੁੱਪ ਦੀ ਟੀਮ ਵੱਲੋਂ ਥੋੜ੍ਹੇ ਸਮੇਂ ਵਿੱਚ ਹੀ ਹਲਕੇ ਵਿੱਚ ਕੀਤੇ ਗਏ ਸਮਾਜ ਸੇਵੀ ਕੰਮਾਂ ਕਰਕੇ ਗਰੁੱਪ ਨੇ ਆਪਣਾ ਇੱਕ ਵੱਖਰਾ ਨੰਬਰ ਬਣਾ ਲਿਆ ਹੈ। ਟੀਮ ਦੇ ਹਰ ਮੈਂਬਰ ਵਿੱਚ ਸਮਾਜ ਸੇਵਾ ਦਾ ਵੱਡਾ ਉਤਸ਼ਾਹ ਅਤੇ ਜਜ਼ਬਾ ਹੈ।ਇਸੇ ਜਜ਼ਬੇ ਤਹਿਤ ਗਰੁੱਪ ਵੱਲੋਂ ਹੁਣ ਮਨੁੱਖਤਾ ਦੀ ਸੇਵਾ ਲਈ ਇੱਕ ਵੱਡਾ ਉਪਰਾਲਾ ਕੀਤਾ ਜਾ ਰਿਹਾ ਹੈ। ਇਲਾਕੇ ਦੇ ਇਤਿਹਾਸ ਵਿੱਚ ਪਹਿਲੀ ਵਾਰ ਗੁੱਜਰ ਵੈੱਲਫੇਅਰ ਗਰੁੱਪ ਦੇ ਅਹਿਮ ਉਪਰਾਲੇ ਸਦਕਾ ਪੀ.ਜੀ.ਆਈ. ਚੰਡੀਗੜ੍ਹ ਤੋਂ ਮਾਹਿਰ ਡਾਕਟਰਾਂ, ਮੈਡੀਕਲ ਸਟਾਫ ਅਤੇ ਬਲੱਡ ਬੈਂਕ ਦੀ ਵਿਸ਼ੇਸ਼ ਟੀਮ ਬਲਾਚੌਰ ਆ ਰਹੀ ਹੈ।ਇਸ ਸਬੰਧੀ ਮਿਤੀ 7 ਅਕਤੂਬਰ 2026 ਨੂੰ ਸਥਾਨ ਆਰ.ਕੇ. ਟ੍ਰੇਡਰਜ਼, ਰੱਤੇਵਾਲ – ਰਾਧਾ ਸੁਆਮੀ ਸਤਸੰਗ ਘਰ ਦੇ ਸਾਹਮਣੇ ਵਿਖੇ ਇੱਕ ਵਿਸ਼ੇਸ਼ ਖੂਨਦਾਨ ਕੈਂਪ – ਖੂਨਦਾਨ ਮਹਾਨ ਦਾਨ ਦਾ ਆਯੋਜਨ ਕੀਤਾ ਜਾ ਰਿਹਾ ਹੈ। ਮਨੀਸ਼ ਗੁੱਜਰ ਨੇ ਦੱਸਿਆ ਕਿ ਇੱਕ ਯੂਨਿਟ ਖੂਨ ਕਿਸੇ ਲਈ ਜੀਵਨਦਾਨ ਸਾਬਤ ਹੋ ਸਕਦਾ ਹੈ, ਇਸ ਲਈ ਵੱਧ ਤੋਂ ਵੱਧ ਸੰਗਤ ਇਸ ਨੇਕ ਕਾਰਜ ਵਿੱਚ ਪਹੁੰਚ ਕੇ ਸਹਿਯੋਗ ਦੇਵੇ ਅਤੇ ਕਿਸੇ ਦੀ ਜ਼ਿੰਦਗੀ ਬਚਾਉਣ ਵਿੱਚ ਆਪਣਾ ਯੋਗਦਾਨ ਪਾਵੇ।
  • Related Posts

    ਭਾਜਪਾ ਦੀ ਸਟੇਜ ਤੇ ਦੋ ਮਹਿਲਾਵਾਂ ਨੇ ਨਸ਼ਿਆਂ ਤੋਂ ਪੀੜਤ ਬੱਚਿਆਂ ਦਾ ਦਰਦ ਭਾਜਪਾ ਆਗੂ ਐਚ ਐਸ ਫੂਲਕਾ ਅੱਗੇ ਫਰੋਲਿਆ, ਸਟੇਜ ਤੇ ਭਾਵਕ ਹੋਈ ਔਰਤ                                        ‌

    Spread the love

    Spread the loveਤਪਾ ਮੰਡੀ 24 ਸਤੰਬਰ( ਗੋਲਡੀ ਵਿਆਸ) ਭਾਰਤੀ ਜਨਤਾ ਪਾਰਟੀ ਦੀ ਨਸ਼ਾ ਛੱਡੋ ਸੰਕਲਪ ਯਾਤਰਾ ਤਪਾ ਦੀ ਅਨਾਜ ਮੰਡੀ ਵਿੱਚ ਪਹੁੰਚੀ। ਸਮਾਗਮ ਦੌਰਾਨ ਭਾਜਪਾ ਆਗੂ ਐਚ ਐਸ ਫੂਲਕਾ ਨੂੰ…

    ਸ਼ਿਵਾਲਿਕ ਪਬਲਿਕ ਸਕੂਲ ਤਪਾ ਵਿਖੇ ਗਣੇਸ਼ ਚਤੁਰਥੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ

    Spread the love

    Spread the loveਤਪਾ ਮੰਡੀ 24  ਸਤੰਬਰ (ਗੋਲਡੀ ਵਿਆਸ) ਸਥਾਨਕ ਸ਼ਿਵਾਲਿਕ ਪਬਲਿਕ ਸਕੂਲ, ਵਿਖੇ ਗਣੇਸ਼ ਚਤੁਰਥੀ ਦਾ ਪਵਿੱਤਰ ਤਿਉਹਾਰ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਸਕੂਲ ਵਿੱਚ ਭਗਵਾਨ ਗਣੇਸ਼ ਜੀ…

    Leave a Reply

    Your email address will not be published. Required fields are marked *